ਪੰਜਾਬ

ਵਿਧਾਨ ਸਭਾ ਹਲਕਾ ਧੂਰੀ ਵਿੱਚ ਪੈਂਦੇ ਹਰੇਕ ਖੇਤ ਤੱਕ ਪਹੁੰਚੇਗਾ ਨਹਿਰੀ ਪਾਣੀ - ਚੇਅਰਮੈਨ ਦਲਵੀਰ ਸਿੰਘ ਢਿੱਲੋਂ

ਕੌਮੀ ਮਾਰਗ ਬਿਊਰੋ/ ਦਲਜੀਤ ਕੌਰ  | May 06, 2025 08:43 PM

ਸੰਗਰੂਰ-ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰੇਕ ਖੇਤ ਨੂੰ ਨਹਿਰੀ ਪਾਣੀ ਦੀ ਸਹੂਲਤ ਨਾਲ ਜੋੜਨ ਦੀ ਸ਼ੁਰੂ ਕੀਤੀ ਕਵਾਇਦ ਤਹਿਤ ਵਿਧਾਨ ਸਭਾ ਹਲਕਾ ਧੂਰੀ ਦੇ ਵੱਖ ਵੱਖ ਖੇਤਰਾਂ ਵਿੱਚ ਕੰਮ ਬਹੁਤ ਜ਼ੋਰਾਂ ਉੱਤੇ ਜਾਰੀ ਹਨ। ਇਹਨਾਂ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਦੇ ਚੇਅਰਮੈਨ ਸ੍ਰ ਦਲਵੀਰ ਸਿੰਘ ਢਿੱਲੋਂ ਅਤੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਬੈਂਬੀ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਹਲਕਾ ਧੂਰੀ ਨਾਲ ਸਬੰਧਤ 40 ਪਿੰਡਾਂ ਦੇ ਕਿਸਾਨ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਸ੍ਰ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਇਸ ਮੀਟਿੰਗ ਵਿੱਚ ਹਲਕਾ ਧੂਰੀ ਵਿੱਚ ਪੈਂਦੇ 40 ਪਿੰਡਾਂ ਦੇ ਮੋਘਿਆਂ ਅਤੇ ਨਹਿਰੀ ਪਾਣੀ ਦੇ ਮਸਲੇ ਵਿਚਾਰੇ ਗਏ। ਹਲਕਾ ਧੂਰੀ ਵਿੱਚ ਹਜ਼ਾਰਾਂ ਏਕੜ ਤੋਂ ਵਧੇਰੇ ਰਕਬੇ ਨੂੰ ਪਹਿਲੀ ਵਾਰ ਨਹਿਰੀ ਪਾਣੀ ਮਿਲਣ ਜਾ ਰਿਹਾ ਹੈ। ਥਾਂ ਥਾਂ ਉੱਤੇ ਮੋਘਿਆਂ ਦਾ ਨਿਰਮਾਣ ਕੰਮ ਕਰਵਾਇਆ ਜਾ ਰਿਹਾ ਹੈ। ਵਿਧਾਨ ਸਭਾ ਹਲਕਾ ਧੂਰੀ ਵਿੱਚ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਉਣ ਲਈ ਬਹੁਤ ਯਤਨ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਜਲਦੀ ਹੀ ਹਰੇਕ ਖੇਤ ਤੱਕ ਨਹਿਰੀ ਪਾਣੀ ਪਹੁੰਚੇਗਾ।

ਉਹਨਾਂ ਕਿਹਾ ਕਿ ਬਣ ਰਹੇ ਮੋਘਿਆ ਨਾਲ ਇਲਾਕੇ ਦੇ ਹਜ਼ਾਰਾਂ ਕਿਸਾਨਾਂ ਦੇ ਖੇਤਾਂ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲਣ ਲੱਗ ਜਾਵੇਗੀ। ਖੇਤੀ ਲਈ ਨਹਿਰੀ ਪਾਣੀ ਮਿਲਣ ਨਾਲ ਇਲਾਕੇ ਦੇ ਕਿਸਾਨਾਂ ਦੀ ਆਰਥਿਕਤਾ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਅਥਾਹ ਵਾਧਾ ਹੋਵੇਗਾ।

ਉਹਨਾਂ ਕਿਹਾ ਕਿ ਚੱਲ ਰਹੇ ਜਿਆਦਾਤਰ ਕੰਮ ਝੋਨੇ ਦੀ ਬਿਜਾਈ ਤੋਂ ਪਹਿਲਾਂ ਪਹਿਲਾਂ ਮੁਕੰਮਲ ਕਰਨ ਦਾ ਟੀਚਾ ਹੈ। ਅਗਾਮੀ ਝੋਨੇ ਦੀ ਬਿਜਾਈ ਮੌਕੇ ਕਿਸਾਨਾਂ ਨੂੰ ਮਹਿੰਗੇ ਭਾਅ ਦਾ ਡੀਜ਼ਲ ਵਰਤਣ ਦੀ ਲੋੜ੍ਹ ਨਹੀਂ ਪਵੇਗੀ। ਇਸ ਬੱਚਤ ਨਾਲ ਜਿੱਥੇ ਕਿਸਾਨਾਂ ਨੂੰ ਆਰਥਿਕ ਲਾਭ ਹੋਵੇਗਾ ਉਥੇ ਹੀ ਨਹਿਰੀ ਪਾਣੀ ਮਿਲਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵੀ ਵਾਧਾ ਹੋਵੇਗਾ। ਖੇਤੀ ਮਾਹਿਰਾਂ ਦਾ ਮੰਨਣਾ ਹੈ ਕਿ ਧਰਤੀ ਹੇਠਲੇ ਪਾਣੀ ਦੇ ਮੁਕਾਬਲੇ ਨਹਿਰੀ ਪਾਣੀ ਵਿੱਚ ਜ਼ਮੀਨ ਲਈ ਲੋੜੀਂਦੇ ਖੁਰਾਕੀ ਤੱਤ ਜ਼ਿਆਦਾ ਹੁੰਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਜਿਸ ਰਕਬੇ ਨੂੰ ਟਿਊਬਵੈੱਲ ਨਾਲ ਪਾਣੀ ਮਿਲਦਾ ਸੀ ਪਰ ਪਾਣੀ ਡੂੰਘੇ ਹੋਣ ਕਾਰਨ ਹੁਣ ਇਹ ਟਿਊਬਵੈੱਲ ਲਗਭਗ ਨਕਾਰਾ ਹੋ ਚੁੱਕੇ ਸਨ। ਉਹਨਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦਾ ਯੋਜਨਾਬੱਧ ਤਰੀਕੇ ਨਾਲ ਵਿਕਾਸ ਕੀਤਾ ਜਾ ਰਿਹਾ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਬੈਂਬੀ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਉਹ ਚੱਲ ਰਹੇ ਕੰਮ ਤੈਅ ਸਮਾਂ ਸੀਮਾ ਵਿੱਚ ਮੁਕੰਮਲ ਕਰਨ ਨੂੰ ਤਰਜੀਹ ਦੇਣ। ਬਿਨਾ ਵਜਾ ਦੇਰੀ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਮੀਟਿੰਗ ਵਿੱਚ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਸ੍ਰ ਰਾਜਵੰਤ ਸਿੰਘ ਘੁਲੀ, ਮੁੱਖ ਮੰਤਰੀ ਦੇ ਉਪ ਪ੍ਰਮੁੱਖ ਸਕੱਤਰ ਸ਼੍ਰੀ ਯਸ਼ਪਾਲ ਸ਼ਰਮਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Have something to say? Post your comment

 

ਪੰਜਾਬ

ਰਾਜਸਥਾਨ ਨੂੰ ਫੌਜ ਲਈ ਪਾਣੀ ਦੇਣ ਦਾ ਫ਼ੈਸਲਾ ਕੌਮੀ ਹਿੱਤ 'ਚ: ਬਰਿੰਦਰ ਕੁਮਾਰ ਗੋਇਲ

ਸੋਮਵਾਰ ਤੋਂ ਮੁੜ ਖੁੱਲ੍ਹਣਗੇ ਸਾਰੇ ਵਿਦਿਅਕ ਅਦਾਰੇ: ਹਰਜੋਤ ਸਿੰਘ ਬੈਂਸ

ਸਤਿਗੁਰ ਕਬੀਰ ਸਾਹਿਬ ਨੇ ਸਮੁੱਚੀ ਮਾਨਵਤਾ ਨੂੰ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ- ਮੋਹਿੰਦਰ ਭਗਤ

ਪੰਜਾਬ: ਪਾਕਿਸਤਾਨ ਨੂੰ ਸੰਵੇਦਨਸ਼ੀਲ ਰੱਖਿਆ ਜਾਣਕਾਰੀ ਲੀਕ ਕਰਨ ਦੇ ਦੋਸ਼ ਵਿੱਚ ਇੱਕ ਗ੍ਰਿਫ਼ਤਾਰ

ਦਰਿਆਈ ਪਾਣੀਆਂ ਦੇ ਮੁੱਦੇ ਤੇ ਸਾਰੀਆਂ ਰਾਜਸੀ ਪਾਰਟੀਆਂ ਇੱਕਜੁੱਟ ਹੋ ਕੇ ਮੌਜੂਦ ਸ਼ਕਤੀ ਨਾਲ ਲੜਨ: ਬਾਬਾ ਬਲਬੀਰ ਸਿੰਘ

ਪੁਣਛ ਹਮਲੇ ਦੇ ਜਖਮੀਆਂ ਲਈ ਕੈਬਿਨਟ ਮੰਤਰੀ ਈ ਟੀ ਓ ਨੇ ਕੀਤਾ ਖੂਨਦਾਨ

ਗਿਆਨੀ ਮੋਹਨ ਸਿੰਘ ਦੇ ਅਕਾਲ ਚਲਾਣੇ ਤੇ ਬਾਬਾ ਬਲਬੀਰ ਸਿੰਘ ਨੇ ਗਹਿਰੇ ਦੁਖ ਦਾ ਇਜ਼ਹਾਰ ਕੀਤਾ

ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦਾ ਜੀਵਨ ਸਮੁੱਚੇ ਸਿੱਖ ਜਗਤ ਲਈ ਪ੍ਰੇਰਣਾਸਰੋਤ- ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ