ਪੰਜਾਬ

ਕੇਂਦਰ ਸਰਕਾਰ ਦੀ ਅਣਗਹਿਲੀ ਕਰਕੇ ਮੰਡੀਆਂ ਵਿੱਚ ਲੱਗੇ ਕਣਕ ਦੇ ਅੰਬਾਰ – ਹਰਚੰਦ ਸਿੰਘ ਬਰਸਟ

ਕੌਮੀ ਮਾਰਗ ਬਿਊਰੋ | May 06, 2025 10:03 PM

ਮੋਹਾਲੀ– ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੀਆਂ ਮੰਡੀਆਂ ਵਿੱਚ ਕੀਤੇ ਪੁਖਤਾ ਪ੍ਰਬੰਧਾਂ ਸਦਕਾ ਕਣਕ ਦੇ ਖਰੀਦ ਕਾਰਜ ਸੁਚਾਰੂ ਢੰਗ ਨਾਲ ਚੱਲ ਰਹੇ ਹਨ। ਕਿਸਾਨਾਂ ਨੂੰ ਫਸਲ ਦੀ ਅਦਾਇਗੀ ਵੀ ਨਾਲੋਂ-ਨਾਲ ਕੀਤੀ ਜਾ ਰਹੀ ਹੈ, ਪਰ ਕੇਂਦਰ ਸਰਕਾਰ ਆਪਣੀ ਜਿੰਮੇਵਾਰੀਆਂ ਨੂੰ ਸਹੀ ਢੰਗ ਨਾਲ ਨਹੀਂ ਨਿਭਾ ਰਹੀ। ਮੰਡੀਆਂ ਵਿੱਚੋਂ ਖਰੀਦੀ ਗਈ ਕਣਕ ਦੀ ਲਿਫਟਿੰਗ ਕਰਵਾਉਣ ਦੀ ਜਿੰਮੇਵਾਰੀ ਕੇਂਦਰ ਸਰਕਾਰ ਦੀ ਬਣਦੀ ਹੈ, ਪਰ ਕੇਂਦਰ ਸਰਕਾਰ ਅਤੇ ਐਫ.ਸੀ.ਆਈ ਵੱਲੋਂ ਮੰਡੀਆਂ ਵਿੱਚੋਂ ਕਣਕ ਦੀ ਲਿਫਟਿੰਗ ਕਰਵਾਉਣ ਵਿੱਚ ਅਣਗਹਿਲੀ ਵਰਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਮੰਡੀਆਂ ਵਿੱਚ 124.05 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ 123.35 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ, ਜਿਸ ਵਿੱਚੋਂ 79.36 ਲੱਖ ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ ਅਤੇ 43.99 ਲੱਖ ਮੀਟ੍ਰਿਕ ਟਨ ਕਣਕ ਮੰਡੀਆਂ ਵਿੱਚ ਪਈ ਹੈ। ਉਨ੍ਹਾਂ ਦੱਸਿਆ ਕਿ 5 ਮਈ ਨੂੰ ਸੂਬੇ ਦੀਆਂ ਮੰਡੀਆਂ ਵਿੱਚ 1.10 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ, ਜਦਕਿ 1.19 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ 25821.71 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਚੇਅਰਮੈਨ ਨੇ ਕਿਹਾ ਕਿ ਸੂਬੇ ਵਿੱਚ ਮੌਸਮ ਖਰਾਬ ਹੋ ਰਿਹਾ ਹੈ ਅਤੇ ਲਿਫਟਿੰਗ ਘੱਟ ਹੋਣ ਕਾਰਨ ਮੰਡੀਆਂ ਵਿੱਚ ਕਣਕ ਦੇ ਢੇਰ ਲੱਗੇ ਹੋਏ ਹਨ। ਕੇਂਦਰ ਸਰਕਾਰ ਦੀ ਮਾੜੀ ਕਾਰਗੁਜਾਰੀ ਦੇ ਚਲਦਿਆਂ ਮੰਡੀਆਂ ਵਿੱਚ ਕਣਕ ਭਿੱਜ ਰਹੀ ਹੈ, ਹਾਲਾਂਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ, ਪਰ ਮੌਸਮ ਖਰਾਬ ਹੋਣ ਕਰਕੇ ਜੇਕਰ ਖਰੀਦ ਕੀਤੀ ਕਣਕ ਭਿੱਜ ਜਾਂਦੀ ਹੈ, ਤਾਂ ਉਸਦੀ ਜਿੰਮੇਵਾਰੀ ਕੇਂਦਰ ਸਰਕਾਰ ਦੀ ਹੋਵੇਗੀ। ਕੇਂਦਰ ਸਰਕਾਰ ਦੇ ਰਵੱਈਏ ਨੂੰ ਪੰਜਾਬ ਦੇ ਲੋਕਾਂ ਵੱਲੋਂ ਵਿਤਕਰੇ ਦੇ ਤੌਰ ਤੇ ਦੇਖਿਆ ਜਾ ਰਿਹਾ ਹੈ। ਸ. ਬਰਸਟ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਮੰਡੀਆਂ ਵਿੱਚੋਂ ਖਰੀਦੀ ਗਈ ਕਣਕ ਦੀ ਲਿਫਟਿੰਗ ਕਰਵਾਉਣ ਲਈ ਪੁਖਤਾ ਪ੍ਰਬੰਧ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਤੱਕ ਸਹੀ ਕਿਸਮ ਦਾ ਅਨਾਜ ਪਹੁੰਚਾਉਣ ਵਾਸਤੇ ਕੇਂਦਰ ਸਰਕਾਰ ਅਤੇ ਐਫ.ਸੀ.ਆਈ. ਆਪਣੀ ਜਿੰਮੇਵਾਰੀ ਸਮਝੇ ਅਤੇ ਜਲਦ ਤੋਂ ਜਲਦ ਸਪੈਸ਼ਲ ਟਰੇਨਾਂ ਲਗਾ ਕੇ ਕਣਕ ਦੀ ਲਿਫਟਿੰਗ ਕਰਵਾਵੇ ਅਤੇ ਜਿੱਥੇ-ਜਿੱਥੇ ਅਨਾਜ ਪਹੁੰਚਾਉਣਾ ਹੈ, ਉੱਥੇ ਤੱਕ ਪਹੁੰਚਾਵੇ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਮੰਡੀਆਂ ਵਿੱਚ ਸਾਫ਼-ਸਫਾਈ, ਪੀਣ ਯੋਗ ਪਾਣੀ, ਬਾਥਰੂਮ, ਛਾਂ, ਬੈਠਣ ਆਦਿ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਕਿਸਾਨਾਂ, ਆੜ੍ਹਤੀਆਂ, ਮਜਦੂਰਾਂ ਨੂੰ ਕਿਸੇ ਕਿਸਮ ਦੀ ਸਮੱਸਿਆਂ ਦਾ ਸਾਹਮਣਾ ਨਾ ਕਰਨਾ ਪਵੇ। ਮੰਡੀ ਬੋਰਡ ਵੱਲੋਂ ਕਣਕ ਦੀ ਖਰੀਦ ਕਰਵਾਉਣ ਲਈ ਕੁੱਲ 1865 ਪੱਕੀਆਂ ਮੰਡੀਆਂ ਘੋਸ਼ਿਤ ਕੀਤੀਆਂ ਗਈਆਂ ਹਨ। ਜਿਨ੍ਹਾਂ ਵਿੱਚ 152 ਮੁੱਖ ਯਾਰਡ, 285 ਸਬ-ਯਾਰਡ ਅਤੇ 1428 ਖਰੀਦ ਕੇਂਦਰ ਆਉਂਦੇ ਹਨ। ਇਸ ਦੇ ਨਾਲ ਹੀ ਕਣਕ ਦੀ ਫਸਲ ਦੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ 1028 ਆਰਜੀ ਮੰਡੀਆਂ ਘੋਸ਼ਿਤ ਕੀਤੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਵਿੱਚ ਕਣਕ ਦੀ ਖਰੀਦ ਜਾਰੀ ਹੈ।

Have something to say? Post your comment

 

ਪੰਜਾਬ

ਰਾਜਸਥਾਨ ਨੂੰ ਫੌਜ ਲਈ ਪਾਣੀ ਦੇਣ ਦਾ ਫ਼ੈਸਲਾ ਕੌਮੀ ਹਿੱਤ 'ਚ: ਬਰਿੰਦਰ ਕੁਮਾਰ ਗੋਇਲ

ਸੋਮਵਾਰ ਤੋਂ ਮੁੜ ਖੁੱਲ੍ਹਣਗੇ ਸਾਰੇ ਵਿਦਿਅਕ ਅਦਾਰੇ: ਹਰਜੋਤ ਸਿੰਘ ਬੈਂਸ

ਸਤਿਗੁਰ ਕਬੀਰ ਸਾਹਿਬ ਨੇ ਸਮੁੱਚੀ ਮਾਨਵਤਾ ਨੂੰ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ- ਮੋਹਿੰਦਰ ਭਗਤ

ਪੰਜਾਬ: ਪਾਕਿਸਤਾਨ ਨੂੰ ਸੰਵੇਦਨਸ਼ੀਲ ਰੱਖਿਆ ਜਾਣਕਾਰੀ ਲੀਕ ਕਰਨ ਦੇ ਦੋਸ਼ ਵਿੱਚ ਇੱਕ ਗ੍ਰਿਫ਼ਤਾਰ

ਦਰਿਆਈ ਪਾਣੀਆਂ ਦੇ ਮੁੱਦੇ ਤੇ ਸਾਰੀਆਂ ਰਾਜਸੀ ਪਾਰਟੀਆਂ ਇੱਕਜੁੱਟ ਹੋ ਕੇ ਮੌਜੂਦ ਸ਼ਕਤੀ ਨਾਲ ਲੜਨ: ਬਾਬਾ ਬਲਬੀਰ ਸਿੰਘ

ਪੁਣਛ ਹਮਲੇ ਦੇ ਜਖਮੀਆਂ ਲਈ ਕੈਬਿਨਟ ਮੰਤਰੀ ਈ ਟੀ ਓ ਨੇ ਕੀਤਾ ਖੂਨਦਾਨ

ਗਿਆਨੀ ਮੋਹਨ ਸਿੰਘ ਦੇ ਅਕਾਲ ਚਲਾਣੇ ਤੇ ਬਾਬਾ ਬਲਬੀਰ ਸਿੰਘ ਨੇ ਗਹਿਰੇ ਦੁਖ ਦਾ ਇਜ਼ਹਾਰ ਕੀਤਾ

ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦਾ ਜੀਵਨ ਸਮੁੱਚੇ ਸਿੱਖ ਜਗਤ ਲਈ ਪ੍ਰੇਰਣਾਸਰੋਤ- ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ