ਪੰਜਾਬ

ਕਸ਼ਮੀਰ ਦੇ ਪੂੰਛ ਗੁਰਦੁਆਰੇ ’ਤੇ ਹਮਲੇ ’ਚ ਚਾਰ ਸਿੱਖਾਂ ਦੀ ਮੌਤ ’ਤੇ ਵੀ ਪ੍ਰਗਟਾਈ ਸੰਵੇਦਨਾ ਐਡਵੋਕੇਟ ਧਾਮੀ ਨੇ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | May 07, 2025 06:39 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਪੈਦਾ ਹੋਏ ਤਨਾਅ ਤੋਂ ਬਾਅਦ ਕਸ਼ਮੀਰ ਨੇ ਪੂੰਛ ਇਲਾਕੇ ਵਿਚ ਗੁਰਦੁਆਰਾ ਸਾਹਿਬ ’ਤੇ ਕੀਤੇ ਗਏ ਹਮਲੇ ਨੂੰ ਦੁਖਦਾਈ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਸ਼ਮੀਰ ਅੰਦਰ ਹਮਲੇ ਦੌਰਾਨ ਮਾਰੇ ਗਏ ਚਾਰ ਸਿੱਖਾਂ ਪ੍ਰਤੀ ਵੀ ਗਹਿਰੀ ਸੰਵੇਦਨਾ ਪ੍ਰਗਟ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਇਸ ਪੀੜਾਮਈ ਘਟਨਾ ਨੇ ਸਿੱਖ ਜਗਤ ਨੂੰ ਗਹਿਰੇ ਜ਼ਖ਼ਮ ਦਿੱਤੇ ਹਨ। ਐਡਵੋਕੇਟ ਧਾਮੀ ਨੇ ਹਮਲੇ ਦੌਰਾਨ ਚਲਾਣਾ ਕਰ ਗਏ ਸਿੱਖਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ। ਉਨ੍ਹਾਂ ਕਿਹਾ ਕਿ ਇਸ ਦੁਖਦਾਈ ਸਮੇਂ ’ਚ ਸ਼੍ਰੋਮਣੀ ਕਮੇਟੀ ਪੀੜ੍ਹਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਉਂਦੀ ਹੈ।

Have something to say? Post your comment

 

ਪੰਜਾਬ

ਮੁਸ਼ਕਿਲ ਵੇਲੇ 'ਚ ਪੰਜਾਬ ਦੀ ਮਾਨ ਸਰਕਾਰ ਬਣੀ ਲੋਕਾਂ ਦੀ ਢਾਲ; ਤਰੁਨਪ੍ਰੀਤ ਸਿੰਘ ਸੌਂਦ ਅਤੇ ਡਾ. ਬਲਜੀਤ ਕੌਰ ਵੱਲੋਂ ਫਾਜ਼ਿਲਕਾ ਦਾ ਦੌਰਾ*

ਚੋਣ ਕਮਿਸ਼ਨ ਵੱਲੋਂ ਸੀਪੀਆਈ (ਐਮ) ਦੇ ਵਫ਼ਦ ਨਾਲ ਵਿਚਾਰ ਵਟਾਂਦਰਾ: ਸਿਬਿਨ ਸੀ

ਜੰਗ ਕਿਸੇ ਸਮੱਸਿਆ ਦਾ ਹੱਲ ਨਹੀਂ ਇਹ ਸਿਰਫ਼ ਮੌਤ ਤੇ ਤਬਾਹੀ ਹੀ ਲੈ ਕੇ ਆਉਂਦੀ ਹੈ : ਬਾਪੂ ਤਰਸੇਮ ਸਿੰਘ

'ਦੀ ਵਾਇਰ' ਯੂ ਟਿਊਬ ਚੈਨਲ ਨੂੰ ਬਲੌਕ ਕਰਨ ਨਾਲ ਸੱਚ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕੇਗਾ: ਦੱਤ, ਖੰਨਾ

ਮੁੱਖ ਮੰਤਰੀ ਨੇ ਕੈਬਨਿਟ ਮੰਤਰੀਆਂ ਨੂੰ ਸੰਵੇਦਨਸ਼ੀਲ ਇਲਾਕਿਆਂ ਵਿੱਚ ਡੇਰਾ ਲਾਉਣ ਦੇ ਆਦੇਸ਼ ਦਿੱਤੇ

ਸਰਕਾਰੀ ਹਸਪਤਾਲ ਕਲਾਨੌਰ ਵਿੱਚ ਐਮਰਜੈਂਸੀ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ

ਮੰਤਰੀ ਮੰਡਲ ਨੇ ਪੰਜਾਬ ਦੀ ਭਲਾਈ, ਸੁਰੱਖਿਆ ਤੇ ਵਿਕਾਸ ਨੂੰ ਧਿਆਨ ਵਿੱਚ ਰੱਖਦਿਆਂ ਮਹੱਤਵਪੂਰਨ ਫੈਸਲੇ ਲਏ

ਭਾਰਤ ਪਾਕਿਸਤਾਨ ਤਣਾਓ ਦੌਰਾਨ ਜਥੇਦਾਰ ਸ਼੍ਰੀ ਅਕਾਲ ਤਖਤ ਨੇ ਸਰਹੱਦੀ ਪਿੰਡਾਂ ਦਾ ਕੀਤਾ ਦੌਰਾ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਦੱਖਣ ਏਸ਼ੀਆ ਖ਼ਿੱਤੇ ਵਿੱਚ ਸੁੱਖ ਸ਼ਾਂਤੀ ਲਈ ਕੀਤੀ ਅਰਦਾਸ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ

ਭਾਰਤ-ਪਾਕਿ ਤਣਾਅ ਦੌਰਾਨ ਸਾਰੇ ਪੰਜਾਬੀ ਭਾਰਤੀ ਫੌਜਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ: ਸੰਧਵਾਂ