ਪੰਜਾਬ

ਜਥੇਦਾਰ ਗੜਗੱਜ ਨੇ ਪੂੰਛ ’ਚ ਪਾਕਿਸਤਾਨੀ ਹਮਲੇ ’ਚ ਮਾਰੇ ਗਏ ਲੋਕਾਂ ਤੇ ਗੁਰਦੁਆਰੇ ’ਤੇ ਹਮਲੇ ਦੀ ਕੀਤੀ ਕਰੜੀ ਨਿੰਦਾ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | May 07, 2025 08:53 PM

ਸ੍ਰੀ ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਤੇ ਪਾਕਿਸਤਾਨ ਵਿਚਕਾਰ ਪੈਦਾ ਹੋਈ ਤਲਖ਼ੀ ਅਤੇ ਇੱਕ ਦੂਜੇ ਉੱਤੇ ਕੀਤੇ ਗਏ ਹਮਲਿਆਂ ਦੌਰਾਨ ਕਸ਼ਮੀਰ ਦੇ ਪੂੰਛ ਖੇਤਰ ਵਿੱਚ ਮਾਰੇ ਗਏ ਸਿੱਖਾਂ ਤੇ ਹੋਰ ਲੋਕਾਂ ਅਤੇ ਗੁਰਦੁਆਰਾ ਸਾਹਿਬ ਉੱਤੇ ਕੀਤੇ ਗਏ ਹਮਲੇ ਦੀ ਕਾਰਵਾਈ ਦੀ ਕਰੜੀ ਨਿੰਦਾ ਕੀਤੀ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਭਾਰਤ ਵੱਲੋਂ ਕੀਤੇ ਗਏ ਆਪ੍ਰੇਸ਼ਨ ਸਿੰਦੂਰ ਦੇ ਜਵਾਬੀ ਹਮਲੇ ਵਿੱਚ ਪਾਕਿਸਤਾਨ ਵੱਲੋਂ ਪੂੰਛ ਵਿਖੇ ਕੀਤੀ ਗਈ ਗੋਲਾਬਾਰੀ ਵਿੱਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕੇਂਦਰੀ ਉੱਤੇ ਹਮਲਾ ਕੀਤਾ ਗਿਆ ਹੈ। ਪੂੰਛ ਵਿਖੇ ਹੋਏ ਹਮਲਿਆਂ ਦੌਰਾਨ ਤਿੰਨ ਗੁਰਸਿੱਖ ਭਾਈ ਅਮਰੀਕ ਸਿੰਘ ਰਾਗੀ, ਭਾਈ ਅਮਰਜੀਤ ਸਿੰਘ ਸਾਬਕਾ ਫੌਜੀ ਅਤੇ ਭਾਈ ਰਣਜੀਤ ਸਿੰਘ ਸਥਾਨਕ ਦੁਕਾਨਦਾਰ ਮਾਰੇ ਗਏ ਹਨ। ਇਸ ਤੋਂ ਇਲਾਵਾ ਮਾਨਕੋਟ ਖੇਤਰ ਵਿੱਚ ਇੱਕ ਸਿੱਖ ਬੀਬੀ ਰੂਬੀ ਕੌਰ ਦੇ ਮਾਰੇ ਜਾਣ ਦੀ ਖ਼ਬਰ ਵੀ ਸਾਹਮਣੇ ਆ ਰਹੀ ਹੈ। ਇਸ ਦੌਰਾਨ ਪੂੰਛ ਵਿਖੇ ਹੋਰ ਲੋਕਾਂ ਦੇ ਮਾਰੇ ਜਾਣ ਦੀ ਗੱਲ ਵੀ ਸਾਹਮਣੇ ਆਈ ਹੈ। ਜਥੇਦਾਰ ਗੜਗੱਜ ਨੇ ਪੂੰਛ ਵਿਖੇ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਅਰਦਾਸ ਵੀ ਕੀਤੀ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਦੋਵੇਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਤੁਰੰਤ ਸ਼ਾਂਤੀ ਬਹਾਲ ਕਰਨ ਲਈ ਸੰਜੀਦਾ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜੰਗ ਹਮੇਸ਼ਾ ਹੀ ਮਨੁੱਖਤਾ ਦਾ ਵੱਡਾ ਘਾਣ ਕਰਦੀ ਹੈ ਜਿਸ ਵਿੱਚ ਬੇਗੁਨਾਹ ਲੋਕ ਵੀ ਵੱਡੀ ਗਿਣਤੀ ਵਿੱਚ ਮਾਰੇ ਜਾਂਦੇ ਹਨ। ਇਸ ਲਈ ਮੌਜੂਦਾ ਸਥਿਤੀ ਨੂੰ ਸ਼ਾਂਤੀਪੂਰਵਕ ਕਰਨ ਲਈ ਵੱਧ ਤੋਂ ਵੱਧ ਯਤਨ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਦੋਵੇਂ ਦੇਸ਼ਾਂ ਨੇ 1947 ਤੋਂ ਲੈ ਕੇ ਹੁਣ ਤੱਕ ਆਪਸੀ ਕੁੜੱਤਣ ਕਾਰਨ ਵੱਡੇ ਨੁਕਸਾਨ ਝੱਲੇ ਹਨ, ਜਿਸ ਵਿੱਚ ਖ਼ਾਸਕਰ ਪੰਜਾਬ ਤੇ ਜੰਮੂ ਕਸ਼ਮੀਰ ਦੇ ਹਿੰਦੂ ਤੇ ਸਿੱਖਾਂ ਦਾ ਵੱਡਾ ਨੁਕਸਾਨ ਹੋਇਆ ਹੈ।
ਜਥੇਦਾਰ ਗੜਗੱਜ ਨੇ ਕਿਹਾ ਕਿ ਬਾਰਡਰ ਉੱਤੇ ਵੱਸਦੇ ਲੋਕ ਇਸ ਤਣਾਅ ਵਾਲੀ ਸਥਿਤੀ ਵਿੱਚ ਇੱਕ ਦੂਜੇ ਦਾ ਸਾਥ ਦੇਣ ਅਤੇ ਗੁਰਬਾਣੀ ਦਾ ਓਟ ਆਸਰਾ ਲੈ ਕੇ ਹੌਂਸਲਾ ਬਣਾਈ ਰੱਖਣ ਅਤੇ ਸ਼ਾਂਤੀ ਬਹਾਲੀ ਲਈ ਅਕਾਲ ਪੁਰਖ ਅੱਗੇ ਅਰਦਾਸ ਕਰਨ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਇਸ ਖੇਤਰ ਅੰਦਰ ਹਮੇਸ਼ਾ ਅਮਨ ਸ਼ਾਂਤੀ ਕਾਇਮ ਰਹੇ।

Have something to say? Post your comment

 

ਪੰਜਾਬ

ਰਾਜਸਥਾਨ ਦੀ ਮੰਗ ਦੇ ਜਵਾਬ ਵਿੱਚ ਪੰਜਾਬ ਨੇ ਕੌਮੀ ਹਿੱਤ ਵਿੱਚ ਫੌਜੀ ਜ਼ਰੂਰਤਾਂ ਲਈ ਵਾਧੂ ਪਾਣੀ ਛੱਡਿਆ

ਭਾਰਤ-ਪਾਕਿ ਜੰਗਬੰਦੀ: ਪੰਜਾਬ ਨੇ ਪਾਬੰਦੀਸ਼ੁਦਾ ਹੁਕਮ ਵਾਪਸ ਲਏ

ਕਿਸੇ ਵੀ ਅਸੁਖਾਵੀਂ ਸਥਿਤੀ ਦਾ ਸਾਹਮਣਾ ਕਰਨ ਵਾਲਾ ਮੋਹਰੀ ਸੂਬਾ ਹੋਣ ਦੇ ਬਾਵਜੂਦ ਪੰਜਾਬ ਨੂੰ ਰਾਹਤ ਲਈ ਅਖੀਰ ਵਿੱਚ ਵਿਚਾਰਿਆ ਜਾਂਦੈ- ਮੁੱਖ ਮੰਤਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਭਾਰਤ-ਪਾਕਿਸਤਾਨ ਵਿਚਕਾਰ ਜੰਗਬੰਦੀ ਦਾ ਸਵਾਗਤ

ਮੁਸ਼ਕਿਲ ਵੇਲੇ 'ਚ ਪੰਜਾਬ ਦੀ ਮਾਨ ਸਰਕਾਰ ਬਣੀ ਲੋਕਾਂ ਦੀ ਢਾਲ; ਤਰੁਨਪ੍ਰੀਤ ਸਿੰਘ ਸੌਂਦ ਅਤੇ ਡਾ. ਬਲਜੀਤ ਕੌਰ ਵੱਲੋਂ ਫਾਜ਼ਿਲਕਾ ਦਾ ਦੌਰਾ*

ਚੋਣ ਕਮਿਸ਼ਨ ਵੱਲੋਂ ਸੀਪੀਆਈ (ਐਮ) ਦੇ ਵਫ਼ਦ ਨਾਲ ਵਿਚਾਰ ਵਟਾਂਦਰਾ: ਸਿਬਿਨ ਸੀ

ਜੰਗ ਕਿਸੇ ਸਮੱਸਿਆ ਦਾ ਹੱਲ ਨਹੀਂ ਇਹ ਸਿਰਫ਼ ਮੌਤ ਤੇ ਤਬਾਹੀ ਹੀ ਲੈ ਕੇ ਆਉਂਦੀ ਹੈ : ਬਾਪੂ ਤਰਸੇਮ ਸਿੰਘ

'ਦੀ ਵਾਇਰ' ਯੂ ਟਿਊਬ ਚੈਨਲ ਨੂੰ ਬਲੌਕ ਕਰਨ ਨਾਲ ਸੱਚ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕੇਗਾ: ਦੱਤ, ਖੰਨਾ

ਮੁੱਖ ਮੰਤਰੀ ਨੇ ਕੈਬਨਿਟ ਮੰਤਰੀਆਂ ਨੂੰ ਸੰਵੇਦਨਸ਼ੀਲ ਇਲਾਕਿਆਂ ਵਿੱਚ ਡੇਰਾ ਲਾਉਣ ਦੇ ਆਦੇਸ਼ ਦਿੱਤੇ

ਸਰਕਾਰੀ ਹਸਪਤਾਲ ਕਲਾਨੌਰ ਵਿੱਚ ਐਮਰਜੈਂਸੀ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ