ਪੰਜਾਬ

ਜੰਮੂ-ਕਸ਼ਮੀਰ ਵਿੱਚ ਗੁਰਦੁਆਰਾ ਸਾਹਿਬ 'ਤੇ ਹਮਲਾ ਬੇਹੱਦ ਨਿੰਦਣਯੋਗ ਤੇ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲਾ: ਅਰਵਿੰਦ ਕੇਜਰੀਵਾਲ

ਕੌਮੀ ਮਾਰਗ ਬਿਊਰੋ | May 07, 2025 09:30 PM

ਚੰਡੀਗੜ੍ਹ-ਆਮ ਆਦਮੀ ਪਾਰਟੀ  ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਜੰਮੂ-ਕਸ਼ਮੀਰ ਦੇ ਪੁੰਛ ਸੈਕਟਰ ਵਿੱਚ ਐਲਓਸੀ ਦੇ ਨੇੜੇ ਇੱਕ ਗੁਰਦੁਆਰਾ ਸਾਹਿਬ 'ਤੇ ਪਾਕਿਸਤਾਨ ਵੱਲੋਂ ਕੀਤੇ ਗਏ ਹਮਲੇ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।

ਕੇਜਰੀਵਾਲ ਨੇ ਪਾਕਿਸਤਾਨ ਦੇ ਇਸ ਹਮਲੇ ਨੂੰ ਬਹੁਤ ਹੀ ਨਿੰਦਣਯੋਗ ਅਤੇ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲਾ ਦੱਸਿਆ। ਉਨ੍ਹਾਂ ਹਮਲੇ ਵਿੱਚ ਮਾਰੇ ਗਏ ਰਾਗੀ ਸਿੰਘ ਭਾਈ ਅਮਰੀਕ ਸਿੰਘ, ਅਮਰਜੀਤ ਸਿੰਘ, ਰਣਜੀਤ ਸਿੰਘ ਅਤੇ ਰੂਬੀ ਕੌਰ ਨੂੰ ਸ਼ਰਧਾਂਜਲੀ ਦਿੱਤੀ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਡੂੰਘੀ ਸੰਵੇਦਨਾ ਪ੍ਰਗਟ ਕੀਤੀ।

ਮੰਗਲਵਾਰ ਰਾਤ ਨੂੰ ਪੁੰਛ ਸੈਕਟਰ ਵਿੱਚ ਐਲਓਸੀ ਨੇੜੇ ਪਾਕਿਸਤਾਨ ਵੱਲੋਂ ਕੀਤੀ ਗਈ ਭਾਰੀ ਗੋਲ਼ੀਬਾਰੀ ਅਤੇ ਬੰਬਾਰੀ ਵਿੱਚ ਇੱਕ ਔਰਤ ਅਤੇ ਦੋ ਬੱਚਿਆਂ ਸਮੇਤ ਲਗਭਗ 10 ਲੋਕਾਂ ਦੀ ਮੌਤ ਹੋ ਗਈ ਅਤੇ ਲਗਭਗ 45 ਹੋਰ ਜ਼ਖ਼ਮੀ ਹੋ ਗਏ। ਅਰਵਿੰਦ ਕੇਜਰੀਵਾਲ ਨੇ ਸਾਰੀਆਂ ਵਿੱਛੜੀਆਂ ਰੂਹਾਂ ਦੀ ਸ਼ਾਂਤੀ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਸ ਅਸਹਿ ਦਰਦ ਨੂੰ ਸਹਿਣ ਦੀ ਤਾਕਤ ਦੇਣ ਲਈ ਪ੍ਰਮਾਤਮਾ ਅੱਗੇ ਪ੍ਰਾਰਥਨਾ ਕੀਤੀ। ਉਨ੍ਹਾਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕੀਤੀ।

Have something to say? Post your comment

 

ਪੰਜਾਬ

ਜੰਗ ਕਿਸੇ ਸਮੱਸਿਆ ਦਾ ਹੱਲ ਨਹੀਂ ਇਹ ਸਿਰਫ਼ ਮੌਤ ਤੇ ਤਬਾਹੀ ਹੀ ਲੈ ਕੇ ਆਉਂਦੀ ਹੈ : ਬਾਪੂ ਤਰਸੇਮ ਸਿੰਘ

'ਦੀ ਵਾਇਰ' ਯੂ ਟਿਊਬ ਚੈਨਲ ਨੂੰ ਬਲੌਕ ਕਰਨ ਨਾਲ ਸੱਚ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕੇਗਾ: ਦੱਤ, ਖੰਨਾ

ਮੁੱਖ ਮੰਤਰੀ ਨੇ ਕੈਬਨਿਟ ਮੰਤਰੀਆਂ ਨੂੰ ਸੰਵੇਦਨਸ਼ੀਲ ਇਲਾਕਿਆਂ ਵਿੱਚ ਡੇਰਾ ਲਾਉਣ ਦੇ ਆਦੇਸ਼ ਦਿੱਤੇ

ਸਰਕਾਰੀ ਹਸਪਤਾਲ ਕਲਾਨੌਰ ਵਿੱਚ ਐਮਰਜੈਂਸੀ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ

ਮੰਤਰੀ ਮੰਡਲ ਨੇ ਪੰਜਾਬ ਦੀ ਭਲਾਈ, ਸੁਰੱਖਿਆ ਤੇ ਵਿਕਾਸ ਨੂੰ ਧਿਆਨ ਵਿੱਚ ਰੱਖਦਿਆਂ ਮਹੱਤਵਪੂਰਨ ਫੈਸਲੇ ਲਏ

ਭਾਰਤ ਪਾਕਿਸਤਾਨ ਤਣਾਓ ਦੌਰਾਨ ਜਥੇਦਾਰ ਸ਼੍ਰੀ ਅਕਾਲ ਤਖਤ ਨੇ ਸਰਹੱਦੀ ਪਿੰਡਾਂ ਦਾ ਕੀਤਾ ਦੌਰਾ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਦੱਖਣ ਏਸ਼ੀਆ ਖ਼ਿੱਤੇ ਵਿੱਚ ਸੁੱਖ ਸ਼ਾਂਤੀ ਲਈ ਕੀਤੀ ਅਰਦਾਸ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ

ਭਾਰਤ-ਪਾਕਿ ਤਣਾਅ ਦੌਰਾਨ ਸਾਰੇ ਪੰਜਾਬੀ ਭਾਰਤੀ ਫੌਜਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ: ਸੰਧਵਾਂ

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਪੁੰਛ ’ਚ ਹਮਲੇ ਦੌਰਾਨ ਜ਼ਖ਼ਮੀ ਹੋਏ ਸਿੱਖਾਂ ਹਾਲ ਜਾਣਿਆ

ਗੁਰੂ ਦੀਆਂ ਲਾਡਲੀਆਂ ਨਿਹੰਗ ਸਿੰਘ ਫੌਜਾਂ ਵੀ ਜੰਗ ਲਈ ਤਿਆਰ ਬਰ ਤਿਆਰ ਹਨ: ਬਾਬਾ ਬਲਬੀਰ ਸਿੰਘ