BREAKING NEWS
"ਹਿੰਦ ਦੀ ਚਾਦਰ" ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਪਵਿੱਤਰ ਯਾਤਰਾ ਦੇ 11 ਮਹੱਤਵਪੂਰਨ ਪਲਾਂ ਨੂੰ ਕੀਤਾ ਜੀਵੰਤਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸੰਗਤ ਵਿੱਚ ਸ਼ਾਮਲ ਹੋ ਕੇ ਸੂਬੇ ਦੀ ਤਰੱਕੀ ਅਤੇ ਪੰਜਾਬੀਆਂ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵੱਧ ਰਹੀ ਨਫ਼ਰਤ ਅਤੇ ਲੋਕਤੰਤਰੀ ਸਿਧਾਂਤਾਂ ਦੇ ਘਾਣ 'ਤੇ ਡੂੰਘੀ ਚਿੰਤਾ ਪ੍ਰਗਟਾਈ*ਅਮਨ ਅਰੋੜਾ ਨੇ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਦੇਸ਼ ਨੂੰ ਇੱਕਜੁੱਟ ਕਰਨ ਵਾਲੀ ਪ੍ਰੇਰਨਾ ਦੱਸਿਆਭਾਜਪਾ ਵੱਲੋਂ ਚੰਡੀਗੜ੍ਹ ਨੂੰ ਖੋਹਣ ਦੀ ਸਾਜ਼ਿਸ਼ ਵਿਰੁੱਧ ਕਾਨੂੰਨੀ ਅਤੇ ਜਨਤਕ ਲੜਾਈ ਲੜੇਗਾ ਪੰਜਾਬ : ਹਰਪਾਲ ਸਿੰਘ ਚੀਮਾਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਵਿਧਾਇਕ ਬੁੱਧ ਰਾਮ ਨੇ ਸੰਗਤ ਨਾਲ ਲਗਾਇਆ ਗਾਈਡਡ ਵਿਰਾਸਤੀ ਟੂਰ

ਪੰਜਾਬ

ਪਿਛਲੇ 10 ਦਿਨਾਂ ਅੰਦਰ ਬੇਨਕਾਬ ਕੀਤਾ ਗਿਆ ਜੱਸਾ ਦੁਆਰਾ ਸਮਰਥਿਤ ਇਹ ਤੀਜਾ ਮਾਡਿਊਲ

ਕੌਮੀ ਮਾਰਗ ਬਿਊਰੋ | May 08, 2025 07:05 PM

ਅੰਮ੍ਰਿਤਸਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿੱਢੀ ਗਈ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਵਿਦੇਸ਼-ਅਧਾਰਤ ਤਸਕਰ ਜੱਸਾ ਦੁਆਰਾ ਚਲਾਏ ਜਾ ਰਹੇ ਅੰਤਰਰਾਸ਼ਟਰੀ ਨਾਰਕੋ-ਤਸਕਰੀ ਮਾਡਿਊਲ ਦੇ ਭਾਰਤ-ਅਧਾਰਤ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ‘ਚੋਂ 10 ਕਿਲੋ ਹੈਰੋਇਨ ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਮਜੀਠਾ ਰੋਡ ਸਥਿਤ ਇੰਦਰਾ ਕਲੋਨੀ ਦੇ ਰਹਿਣ ਵਾਲੇ ਗੁਰਪਿੰਦਰ ਸਿੰਘ ਅਤੇ ਅੰਮ੍ਰਿਤਸਰ ਦੇ ਚੱਕ ਮਿਸ਼ਰੀ ਖਾਨ ਦੇ ਰਹਿਣ ਵਾਲੇ ਸਾਜਨ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦਾ ਕਾਲਾ ਹੀਰੋ ਸਪਲੈਂਡਰ ਮੋਟਰਸਾਈਕਲ (ਪੀਬੀ-02-ਈਐਮ-2025), ਜਿਸਦੀ ਵਰਤੋਂ ਉਹ ਨਸ਼ਿਆਂ ਦੀ ਤਸਕਰੀ ਲਈ ਕਰ ਰਹੇ ਸਨ, ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਵਿਦੇਸ਼-ਅਧਾਰਤ ਮੁਲਜ਼ਮ ਜੱਸਾ ਨਸ਼ਿਆਂ ਅਤੇ ਹਥਿਆਰਾਂ ਦਾ ਤਸਕਰ ਹੈ, ਜੋ ਪੁਲਿਸ ਨੂੰ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਦਰਜ ਐਨਡੀਪੀਐਸ ਐਕਟ ਅਤੇ ਅਸਲਾ ਐਕਟ ਤਹਿਤ ਕਈ ਕੇਸਾਂ ਵਿੱਚ ਲੋੜੀਂਦਾ ਹੈ।

ਜ਼ਿਕਰਯੋਗ ਹੈ ਕਿ ਸੀਆਈ ਅੰਮ੍ਰਿਤਸਰ ਵੱਲੋਂ ਪਿਛਲੇ ਦਸ ਦਿਨਾਂ ਵਿੱਚ ਬੇਨਕਾਬ ਕੀਤਾ ਗਿਆ ਹੈ ਤੀਜਾ ਮਡਿਊਲ ਹੈ, ਜਿਸਨੂੰ ਵਿਦੇਸ਼ ਅਧਾਰਤ ਤਸਕਰ ਜੱਸਾ ਦੁਆਰਾ ਚਲਾਇਆ ਜਾ ਰਿਹਾ ਸੀ। ਇਸ ਤੋਂ ਪਹਿਲਾਂ ਉਕਤ ਤਸਕਰ ਜੱਸਾ ਦੇ ਕਾਰਕੁਨ ਅਭਿਸ਼ੇਕ ਨੂੰ ਸੱਤ ਪਿਸਤੌਲਾਂ ਅਤੇ 1.5 ਲੱਖ ਰੁਪਏ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਇਸ ਤੋਂ ਕੁਝ ਦਿਨਾਂ ਬਾਅਦ ਪੁਲਿਸ ਟੀਮਾਂ ਨੇ ਜੱਸਾ ਦੇ ਫਰਾਰ ਸਾਥੀ ਜੋਧਬੀਰ ਸਿੰਘ ਉਰਫ ਜੋਧਾ ਦੇ ਟਿਕਾਣੇ ਤੋਂ 5 ਕਿਲੋ ਹੈਰੋਇਨ ਬਰਾਮਦ ਕੀਤੀ ਸੀ।

ਡੀਜੀਪੀ ਨੇ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਪੁਲਿਸ ਨੂੰ ਪੁਖ਼ਤਾ ਜਾਣਕਾਰੀ ਮਿਲੀ ਸੀ ਕਿ ਮੁਲਜ਼ਮ ਗੁਰਪਿੰਦਰ ਅਤੇ ਸਾਜਨ ਅੰਮ੍ਰਿਤਸਰ ਦੇ ਐਸਕਾਰਟ ਹਸਪਤਾਲ ਨੇੜੇ ਬਾਈਪਾਸ ਵਾਲੇ ਇਲਾਕੇ ਵਿੱਚ ਕਿਸੇ ਹੋਰ ਧਿਰ ਨੂੰ ਹੈਰੋਇਨ ਦੀ ਵੱਡੀ ਖੇਪ ਪਹੁੰਚਾਉਣ ਜਾ ਰਹੇ ਹਨ, ਜਿਸ ‘ਤੇ ਕਾਰਵਾਈ ਕਰਦਿਆਂ ਸੀਆਈ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ ਪ੍ਰਾਪਤ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਇਲਾਕੇ ਵਿੱਚ ਆਪ੍ਰਰੇਸ਼ਨ ਚਲਾਇਆ ਅਤੇ ਦੋਵਾਂ ਮੁਲਜ਼ਮਾਂ ਨੂੰ ਉਸ ਵੇਲੇ ਗ੍ਰਿਫ਼ਤਾਰ ਕਰ ਲਿਆ, ਜਦੋਂ ਉਹ ਆਪਣੇ ਮੋਟਰਸਾਈਕਲ 'ਤੇ ਖੇਪ ਦੀ ਡਲਿਵਰੀ ਕਰਨ ਜਾ ਰਹੇ ਸਨ। ਉਨ੍ਹਾਂ ਅੱਗੇ ਕਿਹਾ ਕਿ ਉਕਤ ਮੁਲਜ਼ਮਾਂ ਦੀ ਤਲਾਸ਼ੀ ਦੌਰਾਨ ਪੁਲਿਸ ਨੂੰ ਉਨ੍ਹਾਂ ਤੋਂ 10 ਕਿਲੋ ਹੈਰੋਇਨ ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ।

ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਆਪਣੇ ਵਿਦੇਸ਼-ਅਧਾਰਤ ਸੰਚਾਲਕ ਜੱਸਾ ਦੇ ਨਿਰਦੇਸ਼ਾਂ 'ਤੇ ਨਸ਼ਿਆਂ ਦੀ ਖੇਪ ਪਹੁੰਚਾਉਣ ਜਾ ਰਹੇ ਸਨ।

ਉਨ੍ਹਾਂ ਕਿਹਾ ਕਿ ਇਸ ਕੇਸ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਐਨਡੀਪੀਐਸ ਕਾਨੂੰਨ ਦੀਆਂ ਧਾਰਾਵਾਂ 21, 25, 27-ਏ ਅਤੇ 29 ਤਹਿਤ ਐਫਆਈਆਰ ਨੰਬਰ 30 ਮਿਤੀ 08.05.2025 ਦਰਜ ਕੀਤੀ ਗਈ ਹੈ।

 

Have something to say? Post your comment

 
 

ਪੰਜਾਬ

ਧਾਰਮਿਕ, ਸਿਆਸੀ ,ਸੱਭਿਆਚਾਰਕ ਅਤੇ ਪੱਤਰਕਾਰੀ ਦੀਆਂ ਹਸਤੀਆਂ ਨੇ ਨਲਿਨ ਆਚਾਰੀਆ ਦੀ ਰਸਮ ਕਿਰਿਆ ਮੌਕੇ ਭਰੀ ਵੱਡੀ ਹਾਜਰੀ

ਜੇਕਰ ਧਾਰਾ 240 ਚੰਡੀਗੜ੍ਹ ਵਿੱਚ ਲਾਗੂ ਕੀਤੀ ਜਾਂਦੀ ਹੈ, ਤਾਂ ਨਤੀਜੇ ਭਿਆਨਕ ਹੋਣਗੇ- ਪਵਨ ਬਾਂਸਲ

ਸਰਬੱਤ ਦਾ ਭਲਾ ਇਕੱਤਰਤਾ: ਆਪ ਆਗੂਆਂ ਨੇ "ਹਿੰਦ ਦੀ ਚਾਦਰ" ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਕੀਤੀ ਭੇਟ

ਗਿਆਨੀ ਰਘਬੀਰ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਸ੍ਰੀ ਅੰਮ੍ਰਿਤਸਰ ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤੇ ਜਾਣ ਵਾਲੇ ਕਦਮ ਦੀ ਕੀਤੀ ਸਲਾਘਾ

ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਕੰਪਲੈਕਸ ਆਮ ਜਨਤਾ ਲਈ 29 ਨਵੰਬਰ ਤੱਕ ਖੁੱਲ੍ਹਾ ਰਹੇਗਾ: ਬੈਂਸ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਸਮਰਪਿਤ ਮਹਾਨ ਕੀਰਤਨ ਸਮਾਗਮ

350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਗੁਰੂ ਕਾ ਬਾਗ਼ ਛਾਉਣੀ ਬੁੱਢਾ ਦਲ ਵੱਲੋਂ ਕੱਢਿਆ ਜਾਵੇਗਾ ਮਹੱਲਾ 26 ਨਵੰਬਰ ਨੂੰ

"ਹਿੰਦ ਦੀ ਚਾਦਰ" ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਪਵਿੱਤਰ ਯਾਤਰਾ ਦੇ 11 ਮਹੱਤਵਪੂਰਨ ਪਲਾਂ ਨੂੰ ਕੀਤਾ ਜੀਵੰਤ

ਸ਼੍ਰੋਮਣੀ ਕਮੇਟੀ ਵੱਲੋਂ ‘ਸੀਸ ਮਾਰਗ ਨਗਰ ਕੀਰਤਨ’ ਦਿੱਲੀਂ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ਹੋਇਆ ਆਰੰਭ

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸੰਗਤ ਵਿੱਚ ਸ਼ਾਮਲ ਹੋ ਕੇ ਸੂਬੇ ਦੀ ਤਰੱਕੀ ਅਤੇ ਪੰਜਾਬੀਆਂ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ