ਪੰਜਾਬ

ਵਰਲਡ ਸਿੱਖ ਚੈਂਬਰ ਆਫ ਕਮਰਸ ਦੀ ਸਮੁੱਚੀ ਟੀਮ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਨਤਮਸਤਕ ਹੋਈ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | May 08, 2025 09:52 PM


ਅੰਮ੍ਰਿਤਸਰ- ਵਰਲਡ ਸਿੱਖ ਚੈਂਬਰ ਆਫ ਕਮਰਸ ਦੇ ਪ੍ਰਧਾਨ ਸ. ਪਰਮੀਤ ਸਿੰਘ ਚੱਡਾ ਦੀ ਸਮੁੱਚੀ ਟੀਮ ਅੱਜ ਵਿਸ਼ੇਸ਼ ਤੌਰ ਤੇ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ, ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਛਾਉਣੀ ਬੁੱਢਾ ਦਲ ਨਿਹੰਗ ਸਿੰਘਾਂ ਵਿਖੇ ਦਰਸ਼ਨ ਦੀਦਾਰ ਅਤੇ ਨਤਮਸਤਕ ਹੋਣ ਲਈ ਪੁਜੀ। ਗੁ: ਸਾਹਿਬ ਵਿਖੇ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਅਤੇ ਗੁ: ਸਾਹਿਬ ਦੇ ਮਹੰਤ ਬਾਬਾ ਭਗਤ ਸਿੰਘ ਨਿਹੰਗ ਸਿੰਘ ਨੇ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲ ਬੁੱਢਾ ਦਲ ਵੱਲੋਂ ਵਰਲਡ ਸਿੱਖ ਚੈਬਰ ਆਫ ਕਮਰਸ ਦੇ ਪ੍ਰਧਾਨ ਸ. ਪਰਮੀਤ ਸਿੰਘ ਚੱਡਾ ਅਤੇ ਉਨ੍ਹਾਂ ਨਾਲ ਬਾਕੀ ਪੁੱਜੇ ਆਹੁਦੇਦਾਰਾਂ ਨੂੰ ਅਕਾਲੀ ਬਾਬਾ ਫੂਲਾ ਸਿੰਘ ਦੇ ਸ਼ਹੀਦੀ ਸ਼ਤਾਬਦੀ ਦੇ ਯਾਦਗਾਰੀ ਚਿੰਨ੍ਹ ਅਤੇ ਸਿਰਪਾਓ ਨਾਲ ਸਨਮਾਨਤ ਕੀਤਾ ਗਿਆ। ਸ. ਦਿਲਜੀਤ ਸਿੰਘ ਬੇਦੀ ਨੇ ਬੁੱਢਾ ਦਲ ਦੇ ਇਤਿਹਾਸ ਅਤੇ ਗੁਰਦੁਆਰਾ ਸਾਹਿਬਾਨ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਸ. ਪਰਮੀਤ ਸਿੰਘ ਚੱਡਾ ਨੇ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਲਈ ਵਰਲਡ ਸਿੱਖ ਚੈਂਬਰ ਆਫ ਕਮਰਸ ਵੱਲੋਂ ਵਿਸ਼ੇਸ਼ ਤੌਰ ਤੇ ਯਾਦਗਾਰੀ ਚਿੰਨ੍ਹ ਸ. ਦਿਲਜੀਤ ਸਿੰਘ ਬੇਦੀ ਨੂੰ ਭੇਟ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਕਰਕੇ ਮਨ ਨੂੰ ਸ਼ਾਂਤੀ ਤੇ ਆਤਮਿਕ ਤ੍ਰਿਪਤੀ ਮਿਲੀ ਹੈ। ਇਸ ਮੌਕੇ ਬਾਬਾ ਭਗਤ ਸਿੰਘ, ਬਾਬਾ ਅਮਰੀਕ ਸਿੰਘ, ਸ. ਰਜਿੰਦਰ ਸਿੰਘ ਮਰਵਾਹਾ, ਸ. ਹਰਪਾਲ ਸਿੰਘ ਆਹਲੂਵਾਲੀਆ, ਸ. ਹਰਮੀਤ ਸਿੰਘ ਅਰੋੜਾ, ਸ. ਅਮਰਜੀਤ ਸਿੰਘ ਨਾਰੰਗ, ਸ. ਮਨਦੀਪ ਸਿੰਘ ਅਤੇ ਹੋਰ ਹਾਜ਼ਰ ਸਨ।

Have something to say? Post your comment

 

ਪੰਜਾਬ

ਜੰਗ ਕਿਸੇ ਸਮੱਸਿਆ ਦਾ ਹੱਲ ਨਹੀਂ ਇਹ ਸਿਰਫ਼ ਮੌਤ ਤੇ ਤਬਾਹੀ ਹੀ ਲੈ ਕੇ ਆਉਂਦੀ ਹੈ : ਬਾਪੂ ਤਰਸੇਮ ਸਿੰਘ

'ਦੀ ਵਾਇਰ' ਯੂ ਟਿਊਬ ਚੈਨਲ ਨੂੰ ਬਲੌਕ ਕਰਨ ਨਾਲ ਸੱਚ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕੇਗਾ: ਦੱਤ, ਖੰਨਾ

ਮੁੱਖ ਮੰਤਰੀ ਨੇ ਕੈਬਨਿਟ ਮੰਤਰੀਆਂ ਨੂੰ ਸੰਵੇਦਨਸ਼ੀਲ ਇਲਾਕਿਆਂ ਵਿੱਚ ਡੇਰਾ ਲਾਉਣ ਦੇ ਆਦੇਸ਼ ਦਿੱਤੇ

ਸਰਕਾਰੀ ਹਸਪਤਾਲ ਕਲਾਨੌਰ ਵਿੱਚ ਐਮਰਜੈਂਸੀ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ

ਮੰਤਰੀ ਮੰਡਲ ਨੇ ਪੰਜਾਬ ਦੀ ਭਲਾਈ, ਸੁਰੱਖਿਆ ਤੇ ਵਿਕਾਸ ਨੂੰ ਧਿਆਨ ਵਿੱਚ ਰੱਖਦਿਆਂ ਮਹੱਤਵਪੂਰਨ ਫੈਸਲੇ ਲਏ

ਭਾਰਤ ਪਾਕਿਸਤਾਨ ਤਣਾਓ ਦੌਰਾਨ ਜਥੇਦਾਰ ਸ਼੍ਰੀ ਅਕਾਲ ਤਖਤ ਨੇ ਸਰਹੱਦੀ ਪਿੰਡਾਂ ਦਾ ਕੀਤਾ ਦੌਰਾ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਦੱਖਣ ਏਸ਼ੀਆ ਖ਼ਿੱਤੇ ਵਿੱਚ ਸੁੱਖ ਸ਼ਾਂਤੀ ਲਈ ਕੀਤੀ ਅਰਦਾਸ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ

ਭਾਰਤ-ਪਾਕਿ ਤਣਾਅ ਦੌਰਾਨ ਸਾਰੇ ਪੰਜਾਬੀ ਭਾਰਤੀ ਫੌਜਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ: ਸੰਧਵਾਂ

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਪੁੰਛ ’ਚ ਹਮਲੇ ਦੌਰਾਨ ਜ਼ਖ਼ਮੀ ਹੋਏ ਸਿੱਖਾਂ ਹਾਲ ਜਾਣਿਆ

ਗੁਰੂ ਦੀਆਂ ਲਾਡਲੀਆਂ ਨਿਹੰਗ ਸਿੰਘ ਫੌਜਾਂ ਵੀ ਜੰਗ ਲਈ ਤਿਆਰ ਬਰ ਤਿਆਰ ਹਨ: ਬਾਬਾ ਬਲਬੀਰ ਸਿੰਘ