ਪੰਜਾਬ

ਖ਼ਾਲਸਾ ਕਾਲਜ ਪਬਲਿਕ ਸਕੂਲ ਨੂੰ ਰੱਖਿਆ ਮੰਤਰਾਲੇ ਵੱਲੋਂ ਨਵੇਂ ਸੈਨਿਕ ਸਕੂਲ ਵਜੋਂ ਮਿਲੀ ਪ੍ਰਵਾਨਗੀ

ਕੌਮੀ ਮਾਰਗ ਬਿਊਰੋ | May 08, 2025 09:53 PM

ਅੰਮ੍ਰਿਤਸਰ-¸ਸੀ. ਬੀ. ਐੱਸ. ਈ. ਤੋਂ ਮਾਨਤਾ ਪ੍ਰਾਪਤ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਫ਼ਲਤਾਪੂਰਵਕ ਚੱਲ ਰਿਹਾ ਖ਼ਾਲਸਾ ਕਾਲਜ ਪਬਲਿਕ ਸਕੂਲ, ਜੀ. ਟੀ. ਰੋਡ ਨੂੰ ਭਾਰਤ ਸਰਕਾਰ ਵੱਲੋਂ ਨਵਾਂ ਸੈਨਿਕ ਸਕੂਲ ਸਥਾਪਿਤ ਕਰਨ ਦੀ ਮੰਜ਼ੂਰੀ ਮਿਲਣ ’ਤੇ ਕੌਂਸਲ ਦੇ ਆਨੇਰਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਪ੍ਰਿੰਸੀਪਲ ਸ: ਅਮਰਜੀਤ ਸਿੰਘ ਗਿੱਲ ਨੂੰ ਵਧਾਈ ਦਿੰਦਿਆਂ ਖੁਸ਼ੀ ਦਾ ਇਜ਼ਹਾਰ ਕੀਤਾ ਹੈ। ਕੇਂਦਰੀ ਰੱਖਿਆ ਮੰਤਰਾਲੇ ਵੱਲੋਂ ਦੇਸ਼ ਭਰ ’ਚ 23 ਨਵੇਂ ਸੈਨਿਕ ਸਕੂਲ ਸਥਾਪਿਤ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ ਅਤੇ ਖ਼ਾਲਸਾ ਕਾਲਜ ਪਬਲਿਕ ਸਕੂਲ ਇਹ ਰੁਤਬਾ ਹਾਸਲ ਕਰਨ ਵਾਲਾ ਇਸ ਖੇਤਰ ਦਾ ਪਹਿਲਾ ਅਤੇ ਸੂਬੇ ਭਰ ਦਾ ਦੂਜਾ ਸਕੂਲ ਹੈ।

ਇਸ ਸਬੰਧੀ ਸ: ਛੀਨਾ ਨੇ ਸਕੂਲ ਪ੍ਰਿੰਸੀਪਲ ਸ: ਅਮਰਜੀਤ ਸਿੰਘ ਗਿੱਲ ਦੀ ਮੌਜ਼ੂਦਗੀ ’ਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਨੇ ਗੈਰ-ਸਰਕਾਰੀ ਸੰਗਠਨਾਂ, ਨਿੱਜੀ ਅਤੇ ਸਰਕਾਰੀ ਸਕੂਲਾਂ ਨਾਲ ਸਾਂਝੇਦਾਰੀ ਕਰਕੇ ਨਵੇਂ ਸੈਨਿਕ ਸਕੂਲ ਸਥਾਪਿਤ ਕਰਨ ਦੀ ਪਹਿਲਕਦਮੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਤਹਿਤ ਸੈਨਿਕ ਸਕੂਲ ਸੋਸਾਇਟੀ ਵੱਲੋਂ ਦੇਸ਼ ਭਰ ’ਚ ਸਥਿਤ 37 ਨਵੇਂ ਸੈਨਿਕ ਸਕੂਲਾਂ ਨਾਲ ਸਮਝੌਤੇ ਪੱਤਰ ’ਤੇ ਦਸਤਖ਼ਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਨਵੇਂ ਸੈਨਿਕ ਸਕੂਲ, ਸਬੰਧਿਤ ਸਿੱਖਿਆ ਬੋਰਡਾਂ ਨਾਲ ਆਪਣੀ ਮਾਨਤਾ ਤੋਂ ਇਲਾਵਾ ਸੈਨਿਕ ਸਕੂਲ ਸੋਸਾਇਟੀ ਦੀ ਅਗਵਾਈ ਹੇਠ ਕੰਮ ਕਰਨਗੇ।

ਇਸ ਮੌਕੇ ਸ: ਛੀਨਾ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਸ੍ਰੀ ਰਾਜਨਾਥ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਾਈਵਾਲੀ ਮੋਡ ਅਧੀਨ ਨਵੇਂ ਸੈਨਿਕ ਸਕੂਲ ਖੋਲ੍ਹਣ ਲਈ ਅਰਜ਼ੀਆਂ ਦੇ ਹੋਰ ਮੁਲਾਂਕਣ ਤੋਂ ਬਾਅਦ ਉਨ੍ਹਾਂ ਨੂੰ ਉਕਤ ਸਕੂਲ ਸਥਾਪਿਤ ਕਰਨ ਦੀ ਪ੍ਰਵਾਨਗੀ ਮਿਲੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਮੋਦੀ ਦੁਆਰਾ ਉਕਤ ਸਕੂਲ ਸਥਾਪਿਤ ਕਰਨ ਦਾ ਉਦੇਸ਼ ਵਿਦਿਆਰਥੀਆਂ ਨੂੰ ਰਾਸ਼ਟਰੀ ਸਿੱਖਿਆ ਨੀਤੀ ਅਨੁਸਾਰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਅਤੇ ਉਨ੍ਹਾਂ ਨੂੰ ਹਥਿਆਰਬੰਦ ਸੈਨਾਵਾਂ ’ਚ ਸ਼ਾਮਿਲ ਕਰਨ ਦੇ ਨਾਲ ਵਧੀਆ ਕਰੀਅਰ ਦੇ ਮੌਕੇ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਆਪਣੇ ਨਿਯਮਤ ਐਫੀਲੀਏਟਿਡ ਬੋਰਡ ਪਾਠਕ੍ਰਮ ਤੋਂ ਇਲਾਵਾ ਉਹ ਸੈਨਿਕ ਸਕੂਲ ਪੈਟਰਨ ਦੇ ਵਿਦਿਆਰਥੀਆਂ ਨੂੰ ਅਕਾਦਮਿਕ ਪਲੱਸ ਪਾਠਕ੍ਰਮ ਦੀ ਸਿੱਖਿਆ ਵੀ ਪ੍ਰਦਾਨ ਕਰਨਗੇ।

ਇਸ ਮੌਕੇ ਪ੍ਰਿੰ: ਗਿੱਲ ਨੇ ਸ: ਛੀਨਾ ਦਾ ਮੂੰਹ ਮਿੱਠਾ ਕਰਵਾਉਂਦਿਆਂ ਕਿਹਾ ਕਿ ਸਕੂਲ ਨੇ ਦਸੰਬਰ-2023 ’ਚ ਰੱਖਿਆ ਮੰਤਰਾਲੇ ਅਧੀਨ ਸੈਨਿਕ ਸਕੂਲ ਸੋਸਾਇਟੀ ਨੂੰ ਮਾਨਤਾ ਸਬੰਧੀ ਅਰਜ਼ੀ ਦਿੱਤੀ ਸੀ। ਜਿਸ ਉਪਰੰਤ ਸਕੂਲ ਨੂੰ ਨਿਰੀਖਣ ਲਈ ਸ਼ਾਰਟਲਿਸਟ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ, ਜ਼ਿਲ੍ਹਾ ਸਿੱਖਿਆ ਅਧਿਕਾਰੀ, ਸੈਨਿਕ ਸਕੂਲ, ਕਪੂਰਥਲਾ ਪ੍ਰਿੰਸੀਪਲ, ਵਾਈਸ ਪ੍ਰਿੰਸੀਪਲ ਅਤੇ ਨੇਵੋਦਿਆ ਵਿਦਿਆਲਾ ਭੀਲੋਵਾਲ ਦੇ ਪ੍ਰਿੰਸੀਪਲ ਆਦਿ ਟੀਮ ਵੱਲੋਂ 10 ਜਨਵਰੀ 2024 ਦੇ ਪਹਿਲੇ ਹਫ਼ਤੇ ’ਚ ਨਿਰੀਖਣ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਲੰਬੇ ਨਿਰੀਖਣ ਉਪਰੰਤ ਟੀਮ ਸਕੂਲ ਦੇ ਕੰਮਕਾਜ ਤੋਂ ਪ੍ਰਭਾਵਿਤ ਹੋਈ, ਜਿਸ ਤੋਂ ਬਾਅਦ ਰੱਖਿਆ ਮੰਤਰਾਲੇ ਨੇ ਪੱਤਰ ਨੰਬਰ 9(6)/2021 (ਭਾਗ ਫਾਈਲ 03)/ਐੱਸ. ਐੱਨ. ਕੇ. ਐੱਲ. ਪੀ.0019350423, ਮਿਤੀ 25 ਅਪ੍ਰੈਲ, 2025 ਰਾਹੀਂ ਸੈਨਿਕ ਸਕੂਲ ਸੋਸਾਇਟੀ (ਐੱਸ. ਐੱਸ. ਐੱਸ.) ਦੀ ਅਗਵਾਈ ਹੇਠ ਨਵਾਂ ਸੈਨਿਕ ਸਕੂਲ ਨੂੰ ਖੋਲ੍ਹਣ ਨੂੰ ਮਨਜ਼ੂਰੀ ਦਿੱਤੀ ਗਈ।

ਉਨ੍ਹਾਂ ਕਿਹਾ ਕਿ ਉਕਤ ਸਕੂਲ ਦਾ ਖੋਲ੍ਹਣ ਦਾ ਮਕਸਦ ਰਾਸ਼ਟਰੀ ਭਾਵਨਾ, ਹਿੰਮਤ, ਦੇਸ਼ ਅਤੇ ਸਮਾਜ ਪ੍ਰਤੀ ਸਤਿਕਾਰ ਦੀਆਂ ਕਦਰਾਂ-ਕੀਮਤਾਂ ਪ੍ਰਤੀ ਅਟੱਲ ਵਚਨਬੱਧਤਾ ਦੇ ਲੋਕਾਚਾਰ ਨੂੰ ਵਿਕਸਿਤ ਕਰਨਾ, ਸਰੀਰਿਕ ਤੰਦਰੁਸਤੀ ਦੀ ਮਹੱਤਤਾ ਨੂੰ ਗ੍ਰਹਿਣ ਕਰਵਾਉਣਾ ਅਤੇ ਵਿਦਿਆਰਥੀਆਂ ’ਚ ਰਾਸ਼ਟਰੀ ਸਵੈਮਾਣ ਨੂੰ ਉਭਾਰਨਾ ਹੈ। ਉਨ੍ਹਾਂ ਕਿਹਾ ਕਿ ਸਕੂਲ ਉਕਤ ਮੰਤਰਾਲੇ ਅਧੀਨ ਐੱਸ. ਐੱਸ. ਐੱਸ. ਨਾਲ ਜੁੜੇ ਹੋਣਗੇ ਤਾਂ ਜੋ ਇੱਕ ਅਜਿਹੀ ਪ੍ਰਣਾਲੀ ਬਣਾਈ ਜਾ ਸਕੇ ਜੋ ਅਕਾਦਮਿਕ ਕਠੋਰਤਾ ਨੂੰ ਅਨੁਸ਼ਾਸਨ ਦੀ ਇਕ ਡਿਗਰੀ ਨਾਲ ਜੋੜ ਕੇ ਮੁੱਲ-ਅਧਾਰਤਿ ਸਿੱਖਿਆ ’ਤੇ ਵਧੇਰੇ ਧਿਆਨ ਕੇਂਦਰਿਤ ਕਰੇ ਜੋ ਬੱਚਿਆਂ ਨੂੰ ਦੇਸ਼ ਦੇ ਅਮੀਰ ਸੱਭਿਆਚਾਰ ਅਤੇ ਵਿਰਾਸਤ ’ਚ ਮਾਣ ਪੈਦਾ ਕਰਨ ਦੇ ਯੋਗ ਬਣਾਏਗੀ।

Have something to say? Post your comment

 

ਪੰਜਾਬ

ਜੰਗ ਕਿਸੇ ਸਮੱਸਿਆ ਦਾ ਹੱਲ ਨਹੀਂ ਇਹ ਸਿਰਫ਼ ਮੌਤ ਤੇ ਤਬਾਹੀ ਹੀ ਲੈ ਕੇ ਆਉਂਦੀ ਹੈ : ਬਾਪੂ ਤਰਸੇਮ ਸਿੰਘ

'ਦੀ ਵਾਇਰ' ਯੂ ਟਿਊਬ ਚੈਨਲ ਨੂੰ ਬਲੌਕ ਕਰਨ ਨਾਲ ਸੱਚ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕੇਗਾ: ਦੱਤ, ਖੰਨਾ

ਮੁੱਖ ਮੰਤਰੀ ਨੇ ਕੈਬਨਿਟ ਮੰਤਰੀਆਂ ਨੂੰ ਸੰਵੇਦਨਸ਼ੀਲ ਇਲਾਕਿਆਂ ਵਿੱਚ ਡੇਰਾ ਲਾਉਣ ਦੇ ਆਦੇਸ਼ ਦਿੱਤੇ

ਸਰਕਾਰੀ ਹਸਪਤਾਲ ਕਲਾਨੌਰ ਵਿੱਚ ਐਮਰਜੈਂਸੀ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ

ਮੰਤਰੀ ਮੰਡਲ ਨੇ ਪੰਜਾਬ ਦੀ ਭਲਾਈ, ਸੁਰੱਖਿਆ ਤੇ ਵਿਕਾਸ ਨੂੰ ਧਿਆਨ ਵਿੱਚ ਰੱਖਦਿਆਂ ਮਹੱਤਵਪੂਰਨ ਫੈਸਲੇ ਲਏ

ਭਾਰਤ ਪਾਕਿਸਤਾਨ ਤਣਾਓ ਦੌਰਾਨ ਜਥੇਦਾਰ ਸ਼੍ਰੀ ਅਕਾਲ ਤਖਤ ਨੇ ਸਰਹੱਦੀ ਪਿੰਡਾਂ ਦਾ ਕੀਤਾ ਦੌਰਾ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਦੱਖਣ ਏਸ਼ੀਆ ਖ਼ਿੱਤੇ ਵਿੱਚ ਸੁੱਖ ਸ਼ਾਂਤੀ ਲਈ ਕੀਤੀ ਅਰਦਾਸ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ

ਭਾਰਤ-ਪਾਕਿ ਤਣਾਅ ਦੌਰਾਨ ਸਾਰੇ ਪੰਜਾਬੀ ਭਾਰਤੀ ਫੌਜਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ: ਸੰਧਵਾਂ

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਪੁੰਛ ’ਚ ਹਮਲੇ ਦੌਰਾਨ ਜ਼ਖ਼ਮੀ ਹੋਏ ਸਿੱਖਾਂ ਹਾਲ ਜਾਣਿਆ

ਗੁਰੂ ਦੀਆਂ ਲਾਡਲੀਆਂ ਨਿਹੰਗ ਸਿੰਘ ਫੌਜਾਂ ਵੀ ਜੰਗ ਲਈ ਤਿਆਰ ਬਰ ਤਿਆਰ ਹਨ: ਬਾਬਾ ਬਲਬੀਰ ਸਿੰਘ