ਪੰਜਾਬ

ਕੈਬਨਿਟ ਮੰਤਰੀ ਫਾਇਰ ਬ੍ਰਿਗੇਡ ਦਫ਼ਤਰਾਂ ਅਤੇ ਹਸਪਤਾਲਾਂ ਦਾ ਦੌਰਾ ਕਰਨਗੇ

ਕੌਮੀ ਮਾਰਗ ਬਿਊਰੋ | May 09, 2025 07:05 PM


ਚੰਡੀਗੜ੍ਹ- ਸਤਾਨ ਦਰਮਿਆਨ ਮੌਜੂਦਾ ਤਣਾਅ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਦੀਆਂ ਅੱਗ ਬੁਝਾਊ ਅਤੇ ਐਮਰਜੈਂਸੀ ਸੇਵਾਵਾਂ ਨੂੰ ਤਿਆਰ-ਬਰ-ਤਿਆਰ ਰੱਖਣ ਲਈ ਫੌਰੀ ਕਦਮ ਚੁੱਕੇ ਹਨ।

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਸਖ਼ਤ ਨਿਰਦੇਸ਼ ਜਾਰੀ ਕਰਦਿਆਂ ਫਾਇਰ ਬ੍ਰਿਗੇਡ ਸਟਾਫ ਦੀਆਂ ਸਾਰੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ ਅਤੇ ਪੰਜਾਬ ਭਰ ਵਿੱਚ ਸੰਵੇਦਨਸ਼ੀਲ ਥਾਵਾਂ 'ਤੇ ਉਨ੍ਹਾਂ ਨੂੰ 24 ਘੰਟੇ ਤਾਇਨਾਤ ਰਹਿਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਜੰਗ ਇੱਕ ਵੱਡੀ ਐਮਰਜੈਂਸੀ ਹੈ ਅਤੇ ਫਾਇਰ ਬ੍ਰਿਗੇਡ ਅਜਿਹੀਆਂ ਸਥਿਤੀਆਂ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਮੌਕ ਡ੍ਰਿਲ ਕਰਨ, ਇਹ ਯਕੀਨੀ ਬਣਾਉਣ ਕਿ ਸਾਰੇ ਉਪਕਰਣ ਪੂਰੀ ਤਰ੍ਹਾਂ ਕੰਮ ਕਰ ਰਹੇ ਹਨ ਅਤੇ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਤੇਜ਼ ਪ੍ਰਤੀਕਿਰਿਆ ਲਈ ਫੌਜ ਦੇ ਅਧਿਕਾਰੀਆਂ ਨਾਲ ਨਿਰੰਤਰ ਸੰਚਾਰ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਅਧਿਕਾਰੀਆਂ ਨੂੰ ਹਰ ਸਮੇਂ ਆਪਣੇ ਮੋਬਾਈਲ ਫੋਨ ਚਲਦੇ ਰੱਖਣਾ ਯਕੀਨੀ ਬਣਾਉਂਦਿਆਂ ਹਾਈ ਅਲਰਟ 'ਤੇ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।

ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਵੀ ਹੰਗਾਮੀ ਹਾਲਾਤਾਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਸਰਕਾਰ ਵੱਲੋਂ ਸਾਰੇ ਲੋੜੀਂਦੇ ਸਰੋਤ ਜੁਟਾਏ ਗਏ ਹਨ।

ਤੇਜੀ ਨਾਲ ਪ੍ਰਤੀਕਿਰਿਆ (ਰਿਸਪਾਂਸ) ਨੂੰ ਯਕੀਨੀ ਬਣਾਉਣ ਲਈ ਕੈਬਨਿਟ ਮੰਤਰੀ ਨੇ ਫਾਇਰ ਬ੍ਰਿਗੇਡ ਅਧਿਕਾਰੀਆਂ ਨੂੰ ਡਿਪਟੀ ਕਮਿਸ਼ਨਰਾਂ ਨਾਲ ਨੇੜਿਓਂ ਤਾਲਮੇਲ ਕਰਕੇ ਸੰਵੇਦਨਸ਼ੀਲ ਸਥਾਨਾਂ 'ਤੇ ਰਣਨੀਤਕ ਤੌਰ 'ਤੇ ਫਾਇਰ ਟੈਂਡਰ ( ਅੱਗ-ਬੁਝਾਊ ਜਾਂ ਐਮਰਜੈਂਸੀ ਵਹੀਕਲ) ਤਾਇਨਾਤ ਕਰਨ ਲਈ ਕਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਤਿਆਰੀਆਂ ਦੀ ਸਮੀਖਿਆ ਲਈ ਨਿਯਮਤ ਮੀਟਿੰਗਾਂ ਕਰਨ ਦੇ ਨਾਲ-ਨਾਲ ਫੌਰੀ ਢੰਗ ਨਾਲ ਸਾਰੇ ਜ਼ਰੂਰੀ ਪ੍ਰਬੰਧ ਮੁਕੰਮਲ ਕੀਤੇ ਜਾਣ।

ਡਾ. ਸਿੰਘ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਥਿਤੀ ਕਾਬੂ ਹੇਠ ਹੈ ਅਤੇ ਨਾਗਰਿਕਾਂ ਨੂੰ ਨਾ ਘਬਰਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਰਾਹਤ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਕੌਮੀ ਆਫ਼ਤ ਪ੍ਰਤੀਕਿਰਿਆ ਬਲ (ਐਨ.ਡੀ.ਆਰ.ਐਫ.) ਦੇ ਮੈਨੂਅਲ ਨੂੰ ਪੜ੍ਹਨ ਦੇ ਨਿਰਦੇਸ਼ ਵੀ ਦਿੱਤੇ। ਇਸ ਤੋਂ ਇਲਾਵਾ ਲੋੜ ਪੈਣ 'ਤੇ ਰਾਤ ਦੇ ਸਮੇਂ ਐਮਰਜੈਂਸੀ ਰੱਖ-ਰਖਾਅ ਸੇਵਾਵਾਂ ਪ੍ਰਦਾਨ ਕਰਨ ਲਈ ਸਥਾਨਕ ਵਾਹਨ ਮੁਰੰਮਤ ਵਰਕਸ਼ਾਪਾਂ ਦੀਆਂ ਸੇਵਾਵਾਂ ਵੀ ਲਈਆਂ ਜਾਣਗੀਆਂ।

ਡਾ. ਰਵਜੋਤ ਸਿੰਘ ਨੇ ਐਲਾਨ ਕੀਤਾ ਕਿ ਕੈਬਨਿਟ ਮੰਤਰੀ ਤਿਆਰੀ ਦਾ ਮੁਲਾਂਕਣ ਕਰਨ ਲਈ ਹਸਪਤਾਲਾਂ ਅਤੇ ਫਾਇਰ ਬ੍ਰਿਗੇਡ ਸਹੂਲਤਾਂ ਦਾ ਨਿੱਜੀ ਤੌਰ 'ਤੇ ਨਿਰੀਖਣ ਕਰਨਗੇ।

ਵਧੀਕ ਮੁੱਖ ਸਕੱਤਰ (ਏ.ਸੀ.ਐਸ.) ਤੇਜਵੀਰ ਸਿੰਘ ਨੇ ਵਿਭਾਗ ਦੀ ਜ਼ਿੰਮੇਵਾਰੀ ਨੂੰ ਉਜਾਗਰ ਕਰਦਿਆਂ ਕੁਸ਼ਲ ਸੇਵਾਵਾਂ ਪ੍ਰਦਾਨ ਕਰਨ ਲਈ ਸਮੂਹ ਸਟਾਫ਼ ਤੋਂ ਪੇਸ਼ੇਵਰ ਵਚਨਬੱਧਤਾ ਦੀ ਮੰਗ ਕੀਤੀ। ਉਨ੍ਹਾਂ ਪੁਸ਼ਟੀ ਕੀਤੀ ਕਿ ਵਿਭਾਗ, ਆਧੁਨਿਕ ਅੱਗ ਬੁਝਾਊ ਯੰਤਰਾਂ ਨਾਲ ਲੈਸ ਹੈ ਅਤੇ ਨਾਲ ਹੀ ਅਧਿਕਾਰੀਆਂ ਨੂੰ ਇਹ ਅਪੀਲ ਵੀ ਕੀਤੀ ਕਿ ਉਹ ਕਿਸੇ ਵੀ ਵਾਧੂ ਜ਼ਰੂਰਤ ਸਬੰਧੀ ਤੁਰੰਤ ਰਿਪੋਰਟ ਕਰਨ। ਉਨ੍ਹਾਂ ਕਿਹਾ ਕਿ ਸਮੂਹ ਸਟਾਫ਼ ਲਈ ਜਵਾਬਦੇਹੀ ਨੂੰ ਯਕੀਨੀ ਬਣਾਉਣ ਵਾਸਤੇ ਡਿਊਟੀ ਰੋਸਟਰ ਵੀ ਮੇਨਟੇਂਨ ਕੀਤਾ ਜਾਵੇ।

——ਡੱਬੀ——-
ਫਾਇਰ ਬ੍ਰਿਗੇਡ ਵਿਭਾਗ ਵੱਲੋਂ ਐਮਰਜੈਂਸੀ ਸੰਪਰਕ ਨੰਬਰ ਜਾਰੀ

ਪੰਜਾਬ ਫਾਇਰ ਬ੍ਰਿਗੇਡ ਵਿਭਾਗ ਨੇ ਐਮਰਜੈਂਸੀ ਦੌਰਾਨ ਤੁਰੰਤ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ 112 ਸੰਪਰਕ ਨੰਬਰ ਪਹਿਲਾਂ ਹੀ ਜਾਰੀ ਕੀਤਾ ਹੋਇਆ ਹੈ। ਇਸਦੇ ਨਾਲ ਹੀ ਵਿਭਾਗ ਨੇ ਆਪਣੇ ਜ਼ਿਲ੍ਹਾ ਅਧਿਕਾਰੀਆਂ ਦੇ ਸੰਪਰਕ ਨੰਬਰ ਜਾਰੀ ਕੀਤੇ ਹਨ। ਲੋੜ ਪੈਣ ‘ਤੇ ਨਾਗਰਿਕ ਅਧਿਕਾਰੀਆਂ ਨਾਲ ਸੰਪਰਕ ਕਰ ਸਕਦੇ ਹਨ।

 

Have something to say? Post your comment

 

ਪੰਜਾਬ

ਰਾਜਸਥਾਨ ਨੂੰ ਫੌਜ ਲਈ ਪਾਣੀ ਦੇਣ ਦਾ ਫ਼ੈਸਲਾ ਕੌਮੀ ਹਿੱਤ 'ਚ: ਬਰਿੰਦਰ ਕੁਮਾਰ ਗੋਇਲ

ਸੋਮਵਾਰ ਤੋਂ ਮੁੜ ਖੁੱਲ੍ਹਣਗੇ ਸਾਰੇ ਵਿਦਿਅਕ ਅਦਾਰੇ: ਹਰਜੋਤ ਸਿੰਘ ਬੈਂਸ

ਸਤਿਗੁਰ ਕਬੀਰ ਸਾਹਿਬ ਨੇ ਸਮੁੱਚੀ ਮਾਨਵਤਾ ਨੂੰ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ- ਮੋਹਿੰਦਰ ਭਗਤ

ਪੰਜਾਬ: ਪਾਕਿਸਤਾਨ ਨੂੰ ਸੰਵੇਦਨਸ਼ੀਲ ਰੱਖਿਆ ਜਾਣਕਾਰੀ ਲੀਕ ਕਰਨ ਦੇ ਦੋਸ਼ ਵਿੱਚ ਇੱਕ ਗ੍ਰਿਫ਼ਤਾਰ

ਦਰਿਆਈ ਪਾਣੀਆਂ ਦੇ ਮੁੱਦੇ ਤੇ ਸਾਰੀਆਂ ਰਾਜਸੀ ਪਾਰਟੀਆਂ ਇੱਕਜੁੱਟ ਹੋ ਕੇ ਮੌਜੂਦ ਸ਼ਕਤੀ ਨਾਲ ਲੜਨ: ਬਾਬਾ ਬਲਬੀਰ ਸਿੰਘ

ਪੁਣਛ ਹਮਲੇ ਦੇ ਜਖਮੀਆਂ ਲਈ ਕੈਬਿਨਟ ਮੰਤਰੀ ਈ ਟੀ ਓ ਨੇ ਕੀਤਾ ਖੂਨਦਾਨ

ਗਿਆਨੀ ਮੋਹਨ ਸਿੰਘ ਦੇ ਅਕਾਲ ਚਲਾਣੇ ਤੇ ਬਾਬਾ ਬਲਬੀਰ ਸਿੰਘ ਨੇ ਗਹਿਰੇ ਦੁਖ ਦਾ ਇਜ਼ਹਾਰ ਕੀਤਾ

ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦਾ ਜੀਵਨ ਸਮੁੱਚੇ ਸਿੱਖ ਜਗਤ ਲਈ ਪ੍ਰੇਰਣਾਸਰੋਤ- ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ