ਪੰਜਾਬ

ਗੁਰੂ ਦੀਆਂ ਲਾਡਲੀਆਂ ਨਿਹੰਗ ਸਿੰਘ ਫੌਜਾਂ ਵੀ ਜੰਗ ਲਈ ਤਿਆਰ ਬਰ ਤਿਆਰ ਹਨ: ਬਾਬਾ ਬਲਬੀਰ ਸਿੰਘ

ਕੌਮੀ ਮਾਰਗ ਬਿਊਰੋ | May 09, 2025 07:23 PM

ਤਲਵੰਡੀ ਸਾਬੋ - ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96ਵੇਂ ਕਰੋੜੀ ਦੇ 12ਵੇਂ ਮੁਖੀ ਬਾਬਾ ਚੇਤ ਸਿੰਘ ਅਤੇ 13ਵੇਂ ਮੁਖੀ ਮਰਹੂਮ ਬਾਬਾ ਸੰਤਾ ਸਿੰਘ ਦੀ ਕ੍ਰਮਵਾਰ 57ਵੀਂ ਤੇ 17ਵੀਂ ਬਰਸੀ ਨੂੰ ਸਮਰਪਿਤ ਸਮਾਗਮ ਬੁੱਢਾ ਦਲ ਦੇ ਮੁੱਖ ਅਸਥਾਨ ਗੁਰਦੁਆਰਾ ਬੇਰ ਸਾਹਿਬ ਦੇਗਸਰ ਪਾ: ਦਸਵੀਂ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਏ ਗਏ ਜੋ ਅੱਜ ਭਲੀ ਭਾਂਤ ਸੰਪੂਰਨ ਹੋ ਗਏ ਹਨ। ਬਰਸੀ ਸਮਾਗਮਾਂ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਰਹੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸੰਤ ਬਾਬਾ ਸੁਲੱਖਣ ਸਿੰਘ ਪੰਜਵੜ, ਬਾਬਾ ਜੋਗਾ ਸਿੰਘ ਕਰਨਾਲ ਵਾਲਿਆ ਤੋਂ ਇਲਾਵਾ ਸਿੱਖ ਪੰਥ ਦੀਆਂ ਪ੍ਰਸਿੱਧ ਧਾਰਮਿਕ ਸ਼ਖ਼ਸੀਅਤਾਂ ਤੇ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਤਾਦਾਦ ਵਿੱਚ ਸਮੂਲੀਅਤ ਕਰਦਿਆਂ ਬਾਬਾ ਚੇਤ ਸਿੰਘ ਤੇ ਬਾਬਾ ਸੰਤਾ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਬਰਸੀ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਬਾਬਾ ਮੱਘਰ ਸਿੰਘ ਹੈੱਡ ਗ੍ਰੰਥੀ ਬੁੱਢਾ ਦਲ, ਬਾਬਾ ਜਗਜੀਤ ਸਿੰਘ ਮਾਨਸਾ ਅਤੇ ਬਾਬਾ ਮਨਮੋਹਨ ਸਿੰਘ ਬਾਰਨਵਾਲਿਆ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਪੰਥ ਪ੍ਰਸਿੱਧ ਸ਼੍ਰੋਮਣੀ ਢਾਡੀ ਤਰਸੇਮ ਸਿੰਘ ਮੋਰਾਂਵਾਲੀ ਦੇ ਜਥੇ ਨੇ ਸੰਗਤਾਂ ਨੂੰ ਬੀਰ ਰਸ ਵਾਰਾਂ ਤੇ ਗਾਇਨ ਕਰ ਗੁਰ-ਇਤਿਹਾਸ ਨਾਲ ਜੋੜਿਆ।

ਇਸ ਮੌਕੇ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ 14ਵੇਂ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਨੇ ਬੁੱਢਾ ਦਲ ਦੇ 12ਵੇਂ ਜਥੇ: ਬਾਬਾ ਚੇਤ ਸਿੰਘ ਅਤੇ 13 ਵੇਂ ਮੁੁਖੀ ਬਾਬਾ ਸੰਤਾ ਸਿੰਘ ਦੀ ਸਲਾਨਾ ਬਰਸੀ ਸਮਾਗਮ ਤੇ ਸਰਧਾ ਸਤਿਕਾਰ ਭੇਟ ਕਰਦਿਆਂ ਉਨ੍ਹਾਂ ਦੋਹਾਂ ਦੇਸ਼ਾਂ ਭਾਰਤ-ਪਾਕਿਸਤਾਨ ਵਿਚਾਲੇ ਬਣੇ ਜੰਗੀ ਹਲਾਤਾਂ ਤੇ ਪ੍ਰਤੀ ਕਰਮ ਦੇਂਦਿਆਂ ਕਿਹਾ ਕਿ ਦਸਮ ਪਾਤਸ਼ਾਹ ਦੀਆਂ ਲਾਡਲੀਆਂ ਫੌਜਾਂ ਹਰ ਸਮੇਂ ਤਿਆਰ ਬਰ ਤਿਆਰ ਹਨ, ਹਰ ਪਾਸੇ ਪੂਰਨ ਤੌਰ ਤੇ ਆਪਣੀ ਅਤੇ ਦੇਸ਼ ਦੀ ਰੱਖਿਆ ਲਈ ਫੌਜਾਂ ਨੂੰ ਸਹਿਯੋਗ ਹੀ ਨਹੀਂ ਸਗੋਂ ਅੱਗੇ ਹੋ ਕੇ ਲੜਨਗੀਆਂ। ਉਨ੍ਹਾਂ ਹਰ ਪ੍ਰਾਣੀ ਨੂੰ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਗੁਰੂ ਵਾਲੇ ਬਨਣ ਦੀ ਅਪੀਲ ਕੀਤੀ। ਉਨ੍ਹਾਂ ਨਾਲ ਹੀ ਕਿਹਾ ਕਿ ਸਾਨੂੰ ਸਾਰਿਆਂ ਨੂੰ ਬਾਣੀ ਬਾਣੇ ਦੇ ਧਾਰਨੀ ਹੋਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਆਈਆਂ ਸ਼ਖ਼ਸੀਅਤਾਂ ਦਾ ਧੰਨਵਾਦ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਰਹੇ ਸਿੰਘ ਸਾਹਿਬ ਗਿ. ਹਰਪ੍ਰੀਤ ਸਿੰਘ, ਬਾਬਾ ਜੋਗਾ ਸਿੰਘ ਕਰਨਾਲ, ਸੰਤ ਬਾਬਾ ਸੁਲੱਖਣ ਸਿੰਘ ਪੰਜਵੜ ਸਮੇਤ ਮੁਹਤਬਰ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਬੁੱਢਾ ਦਲ ਦੇ ਪ੍ਰਚਾਰਕ ਬਾਬਾ ਸੁਖਵਿੰਦਰ ਸਿੰਘ ਮੌਰ ਨੇ ਸਟੇਜ ਦੀ ਸੇਵਾ ਬਾਖੂਬੀ ਨਿਭਾਈ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਭਾਰਤ ਪਾਕਿ ਵਿਚਾਲੇ ਧਰਮ ਵਿਰੋਧੀ ਨਫਰਤ ਦੇ ਬਦਲ ਸਾਏ ਹੋਏ ਹਨ। ਨਫਰਤ ਕਰਨ ਤੇ ਬੇਗੁਨਾਹਾਂ, ਮਜਲੂਮਾਂ ਦੇ ਕਤਲ ਧਰਮ ਦੀ ਆੜ ਲੈ ਕੇ ਕੀਤੇ ਜਾ ਰਹੇ ਹਨ। ਅਹਿਜੇ ਕਾਰੇ ਨਫਰਤ ਦੀ ਹਨੇਰੀ ਝੁਲਾਉਣ ਲਈ ਕੀਤੇ ਗਏ ਹਨ। ਜਿਸ ਦਾ ਸਿੱਟਾ ਦੋਹਾਂ ਦੇਸ਼ਾਂ ਦੀ ਆਮ ਜਨਤਾ ਨੂੰ ਹੁਣ ਝੇਲਣਾ ਪਵੇਗਾ। ਉਨ੍ਹਾਂ ਕਿਹਾ ਦਸਮ ਪਾਤਸ਼ਹ ਵੱਲੋਂ ਉਸਾਰੇ ਸਿੱਖੀ ਮਹਿਲ ਨੂੰ ਤੋੜਨ ਦੀਆਂ ਨਾਪਾਕ ਸਾਜਿਸ਼ਾਂ ਕੰਮ ਕਰ ਰਹੀਆਂ ਹਨ। ਅੱਜ ਸਿੱਖ ਕੌਮ ਦੇ ਸ਼ਾਨਾਮਤੇ ਇਤਿਹਾਸ ਦੀ ਸੋਚ, ਨਿਮਾਣੀ ਤੇ ਬੇਵਸੀ ਵਾਲੇ ਕਗਾਰ ਤੇ ਖੜੀ ਹੈ। ਸਮੁੱਚੇ ਸਿੱਖ ਜਗਤ ਨੂੰ ਇਹ ਸਭ ਕੁੱਝ ਬਚਾਉਣ ਲਈ ਇੱਕ ਨਿਸ਼ਾਨ, ਇੱਕ ਵਿਧਾਨ ਥੱਲੇ ਇੱਕਤਰ ਹੋਣਾ ਪਵੇਗਾ। ਉਨ੍ਹਾਂ ਕਿਹਾ ਬੁੱਢਾ ਦਲ ਦੇ ਨਿਹੰਗ ਸਿੰਘਾਂ ਦੀ ਛਾਉਣੀ ਅੱਜ ਵੀ ਗੁਰਦੁਆਰਾ ਨਨਕਾਣਾ ਸਾਹਿਬ ਦੇ ਨਜ਼ਦੀਕ ਵਿਖੇ ਹੈ ਇਸ ਦੇ ਨਾਮ ਪੰਜ ਸੌ ਏਕੜ ਜ਼ਮੀਨ ਲੱਗੀ ਰਹੀ ਹੈ। ਉਨ੍ਹਾਂ ਕਿਹਾ ਪਿੱਛੇ ਜਿਹੇ ਬਾਬਾ ਬਲਬੀਰ ਸਿੰਘ ਉਸ ਛਾਉਣੀ ਵਿਖੇ ਨਿਸ਼ਾਨ ਸਾਹਿਬ ਲਹਿਰਾ ਕੇ ਆਏ ਹਨ ਅਤੇ ਉਥੇ ਜੋ ਕੇਅਰ ਟੇਕਰ ਸੇਵਾ ਕਰਦਾ ਹੈ ਉਸ ਨੂੰ ਵੀ ਥਾਪੜਾ ਦੇ ਕੇ ਆਏ। ਉਨ੍ਹਾਂ ਬੁੱਢਾ ਦਲ ਦੀ ਜਰਖੇਜ ਜ਼ਮੀਨ ਵਿਚੋਂ ਹੀ ਮਰਦ-ਏ-ਮੁਜਾਹਦ ਬਾਬਾ ਦਰਬਾਰਾ ਸਿੰਘ, ਬਾਬਾ ਕਪੂਰ ਸਿੰਘ, ਬਾਬਾ ਜੱਸਾ ਸਿੰਘ ਆਹਲੂਵਾਲੀਆ, ਬਾਬਾ ਅਕਾਲੀ ਫੂਲਾ ਸਿੰਘ ਅਤੇ ਬਾਬਾ ਹਨੂੰਮਾਨ ਸਿੰਘ ਵਰਗੇ ਸ਼ੇਰਦਿਲ ਪੈਦਾ ਹੋਏ ਹਨ, ਜਿਨ੍ਹਾਂ ਨੇ ਇਤਿਹਾਸ ਦੇ ਵਹਿਣਾਂ ਨੂੰ ਮੋੜਿਆ ਤੇ ਕੌਮ ਦੇਸ਼ ਦੀ ਚੜ੍ਹਦੀਕਲਾ ਦਾ ਬਾਨੰਣੂ ਬੰਨਿਆ। ਉਨ੍ਹਾਂ ਕਿਹਾ ਜਿਸ ਬੁੱਢਾ ਦਲ ਜਥੇਬੰਦੀ ਦੇ ਬਾਬਾ ਬਲਬੀਰ ਸਿੰਘ 96 ਕਰੋੜੀ ਅੱਜ ਮੁਖੀ ਹਨ ਇਹ ਬਹੁਤ ਸ਼ਾਨਾਮੱਤੀ ਤੇ ਸਿਰਲੱਥ ਜੁਝਾਰੂ ਯੋਧਿਆਂ ਦੀ ਜਥੇਬੰਦੀ ਹੈ।

ਇਸ ਸਮਾਗਮ ਵਿਚ ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਵੱਸਣ ਸਿੰਘ ਮੜੀਆਂਵਾਲੇ, ਬਾਬਾ ਮੇਜਰ ਸਿੰਘ ਦਸਮੇਸ਼ ਤਰਨਾ ਦਲ, ਬਾਬਾ ਇੰਦਰ ਸਿੰਘ, ਬਾਬਾ ਕਰਮ ਸਿੰਘ ਜੀਰਕਪੁਰ, ਬਾਬਾ ਮਲੂਕ ਸਿੰਘ ਲਾਡੀ ਅਨੰਦਪੁਰ, ਬਾਬਾ ਦਲੇਰ ਸਿੰਘ, ਬਾਬਾ ਪਿਆਰਾ ਸਿੰਘ, ਬਾਬਾ ਸੁਖਦੇਵ ਸਿੰਘ ਸੁੱਖਾ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਵਿਸ਼ਵਪ੍ਰਤਾਪ ਸਿੰਘ, ਬਾਬਾ ਬਲਵਿੰਦਰ ਸਿੰਘ ਮਹਿਤਾ ਚੌਂਕ, ਬਾਬਾ ਇੰਦਰਬੀਰ ਸਿੰਘ ਸਤਲਾਣੀ, ਬਾਬਾ ਜਗਜੀਤ ਸਿੰਘ ਮਾਨਸਾ, ਬਾਬਾ ਰਘੁਬੀਰ ਸਿੰਘ ਖਿਆਲ ਵਾਲੇ, ਬਾਬਾ ਭਗਤ ਸਿੰਘ ਰਾਜਪੁਰਾ, ਬਾਬਾ ਬਘੇਲ ਸਿੰਘ, ਬਾਬਾ ਲੱਖਾ ਸਿੰਘ, ਬਾਬਾ ਗੁਰਸ਼ੇਰ ਸਿੰਘ, ਬਾਬਾ ਅਰਜਨ ਸਿੰਘ ਪਟਿਆਲਾ, ਬਾਬਾ ਮੇਜਰ ਸਿੰਘ ਮੁਖਤਿਆਰੇਆਮ, ਬਾਬਾ ਪਰਮਜੀਤ ਸਿੰਘ ਮਹਾਂਕਾਲ, ਭਾਈ ਸਰਵਣ ਸਿੰਘ ਮਝੈਲ, ਬਾਬਾ ਹਰਪ੍ਰੀਤ ਸਿੰਘ, ਬਾਬਾ ਰਣਜੋਧ ਸਿੰਘ, ਸ. ਗਗਨਦੀਪ ਸਿੰਘ ਤੋਂ ਇਲਾਵਾ ਇਲਾਕੇ ਦੀ ਸੰਗਤਾਂ ਮੌਜੂਦ ਸਨ।

Have something to say? Post your comment

 

ਪੰਜਾਬ

ਜੰਗ ਕਿਸੇ ਸਮੱਸਿਆ ਦਾ ਹੱਲ ਨਹੀਂ ਇਹ ਸਿਰਫ਼ ਮੌਤ ਤੇ ਤਬਾਹੀ ਹੀ ਲੈ ਕੇ ਆਉਂਦੀ ਹੈ : ਬਾਪੂ ਤਰਸੇਮ ਸਿੰਘ

'ਦੀ ਵਾਇਰ' ਯੂ ਟਿਊਬ ਚੈਨਲ ਨੂੰ ਬਲੌਕ ਕਰਨ ਨਾਲ ਸੱਚ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕੇਗਾ: ਦੱਤ, ਖੰਨਾ

ਮੁੱਖ ਮੰਤਰੀ ਨੇ ਕੈਬਨਿਟ ਮੰਤਰੀਆਂ ਨੂੰ ਸੰਵੇਦਨਸ਼ੀਲ ਇਲਾਕਿਆਂ ਵਿੱਚ ਡੇਰਾ ਲਾਉਣ ਦੇ ਆਦੇਸ਼ ਦਿੱਤੇ

ਸਰਕਾਰੀ ਹਸਪਤਾਲ ਕਲਾਨੌਰ ਵਿੱਚ ਐਮਰਜੈਂਸੀ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ

ਮੰਤਰੀ ਮੰਡਲ ਨੇ ਪੰਜਾਬ ਦੀ ਭਲਾਈ, ਸੁਰੱਖਿਆ ਤੇ ਵਿਕਾਸ ਨੂੰ ਧਿਆਨ ਵਿੱਚ ਰੱਖਦਿਆਂ ਮਹੱਤਵਪੂਰਨ ਫੈਸਲੇ ਲਏ

ਭਾਰਤ ਪਾਕਿਸਤਾਨ ਤਣਾਓ ਦੌਰਾਨ ਜਥੇਦਾਰ ਸ਼੍ਰੀ ਅਕਾਲ ਤਖਤ ਨੇ ਸਰਹੱਦੀ ਪਿੰਡਾਂ ਦਾ ਕੀਤਾ ਦੌਰਾ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਦੱਖਣ ਏਸ਼ੀਆ ਖ਼ਿੱਤੇ ਵਿੱਚ ਸੁੱਖ ਸ਼ਾਂਤੀ ਲਈ ਕੀਤੀ ਅਰਦਾਸ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ

ਭਾਰਤ-ਪਾਕਿ ਤਣਾਅ ਦੌਰਾਨ ਸਾਰੇ ਪੰਜਾਬੀ ਭਾਰਤੀ ਫੌਜਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ: ਸੰਧਵਾਂ

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਪੁੰਛ ’ਚ ਹਮਲੇ ਦੌਰਾਨ ਜ਼ਖ਼ਮੀ ਹੋਏ ਸਿੱਖਾਂ ਹਾਲ ਜਾਣਿਆ

ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੰਮ੍ਰਿਤਸਰ ਦੇ ਬਿਜਲੀ ਬੁਨਿਆਦੀ ਢਾਂਚੇ ਵਿੱਚ ਪ੍ਰਮੁੱਖ ਪ੍ਰਾਪਤੀਆਂ ਦਾ ਐਲਾਨ