ਪੰਜਾਬ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਦੱਖਣ ਏਸ਼ੀਆ ਖ਼ਿੱਤੇ ਵਿੱਚ ਸੁੱਖ ਸ਼ਾਂਤੀ ਲਈ ਕੀਤੀ ਅਰਦਾਸ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ

ਕੌਮੀ ਮਾਰਗ ਬਿਊਰੋ | May 09, 2025 08:15 PM

ਸ੍ਰੀ ਅਨੰਦਪੁਰ ਸਾਹਿਬ- ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਦੱਖਣ ਏਸ਼ੀਆ ਵਿੱਚ ਬਣ ਰਹੇ ਮੌਜੂਦਾ ਤਣਾਅਪੂਰਨ ਮਾਹੌਲ ਦੇ ਮੱਦੇਨਜ਼ਰ ਅੱਜ ਸੁੱਖ ਸ਼ਾਂਤੀ ਲਈ ਅਰਦਾਸ ਬੇਨਤੀ ਕੀਤੀ ਗਈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਖੁਦ ਅਰਦਾਸ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮੁਖ ਬੇਨਤੀ ਕੀਤੀ ਕਿ ਦੱਖਣ ਏਸ਼ੀਆ ਦੇ ਖ਼ਿੱਤੇ ਵਿੱਚ ਸੁੱਖ ਸ਼ਾਂਤੀ ਕਾਇਮ ਰਹੇ ਅਤੇ ਜੋ ਜੰਗ ਵਰਗੇ ਹਾਲਾਤ ਬਣ ਰਹੇ ਹਨ ਉਹ ਟਲਣ ਤੇ ਜੰਗ ਨਾ ਲੱਗੇ। ਗੁਰੂ ਸਾਹਿਬ ਦੇ ਸਨਮੁਖ ਅਰਦਾਸ ਕੀਤੀ ਗਈ ਕਿ ਉਹ ਰਹਿਮਤ ਕਰਦਿਆਂ ਸਮੁੱਚੇ ਸੰਸਾਰ ਦੇ ਅੰਦਰ ਵੱਸਣ ਵਾਲੀ ਮਨੁੱਖਤਾ ਤੇ ਜੀਵ ਜੰਤੂਆਂ ਦੀ ਰੱਖਿਆ ਅਤੇ ਕਲਿਆਣ ਕਰਨ। ਦੱਖਣੀ ਏਸ਼ੀਆ ਖ਼ਿੱਤੇ ਵਿੱਚ ਆਪਸੀ ਪ੍ਰੇਮ, ਪਿਆਰ, ਇਤਫ਼ਾਕ ਤੇ ਸੁੱਖ ਸ਼ਾਂਤੀ ਵਧੇ।
ਇਸ ਮੌਕੇ ਅਰਦਾਸ ਤੋਂ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਫ਼ਸੀਲ ਦੇ ਸਨਮੁਖ ਗੁਰਬਾਣੀ ਦਾ ਜਾਪ ਕੀਤਾ ਗਿਆ ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਡਾ. ਦਲਜੀਤ ਸਿੰਘ ਭਿੰਡਰ, ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੁਗਿੰਦਰ ਸਿੰਘ, ਪੰਜ ਪਿਆਰੇ ਸਾਹਿਬਾਨ, ਤਖ਼ਤ ਸਾਹਿਬ ਦੇ ਮੈਨੇਜਰ ਸ. ਮਲਕੀਤ ਸਿੰਘ, ਐਡੀਸ਼ਨਲ ਮੈਨੇਜਰ ਸ. ਹਰਦੇਵ ਸਿੰਘ ਸਮੇਤ ਸਮੂਹ ਸਟਾਫ਼ ਤੇ ਸੰਗਤਾਂ ਨੇ ਸ਼ਮੂਲੀਅਤ ਕੀਤੀ।

Have something to say? Post your comment

 

ਪੰਜਾਬ

ਜੰਗ ਕਿਸੇ ਸਮੱਸਿਆ ਦਾ ਹੱਲ ਨਹੀਂ ਇਹ ਸਿਰਫ਼ ਮੌਤ ਤੇ ਤਬਾਹੀ ਹੀ ਲੈ ਕੇ ਆਉਂਦੀ ਹੈ : ਬਾਪੂ ਤਰਸੇਮ ਸਿੰਘ

'ਦੀ ਵਾਇਰ' ਯੂ ਟਿਊਬ ਚੈਨਲ ਨੂੰ ਬਲੌਕ ਕਰਨ ਨਾਲ ਸੱਚ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕੇਗਾ: ਦੱਤ, ਖੰਨਾ

ਮੁੱਖ ਮੰਤਰੀ ਨੇ ਕੈਬਨਿਟ ਮੰਤਰੀਆਂ ਨੂੰ ਸੰਵੇਦਨਸ਼ੀਲ ਇਲਾਕਿਆਂ ਵਿੱਚ ਡੇਰਾ ਲਾਉਣ ਦੇ ਆਦੇਸ਼ ਦਿੱਤੇ

ਸਰਕਾਰੀ ਹਸਪਤਾਲ ਕਲਾਨੌਰ ਵਿੱਚ ਐਮਰਜੈਂਸੀ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ

ਮੰਤਰੀ ਮੰਡਲ ਨੇ ਪੰਜਾਬ ਦੀ ਭਲਾਈ, ਸੁਰੱਖਿਆ ਤੇ ਵਿਕਾਸ ਨੂੰ ਧਿਆਨ ਵਿੱਚ ਰੱਖਦਿਆਂ ਮਹੱਤਵਪੂਰਨ ਫੈਸਲੇ ਲਏ

ਭਾਰਤ ਪਾਕਿਸਤਾਨ ਤਣਾਓ ਦੌਰਾਨ ਜਥੇਦਾਰ ਸ਼੍ਰੀ ਅਕਾਲ ਤਖਤ ਨੇ ਸਰਹੱਦੀ ਪਿੰਡਾਂ ਦਾ ਕੀਤਾ ਦੌਰਾ

ਭਾਰਤ-ਪਾਕਿ ਤਣਾਅ ਦੌਰਾਨ ਸਾਰੇ ਪੰਜਾਬੀ ਭਾਰਤੀ ਫੌਜਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ: ਸੰਧਵਾਂ

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਪੁੰਛ ’ਚ ਹਮਲੇ ਦੌਰਾਨ ਜ਼ਖ਼ਮੀ ਹੋਏ ਸਿੱਖਾਂ ਹਾਲ ਜਾਣਿਆ

ਗੁਰੂ ਦੀਆਂ ਲਾਡਲੀਆਂ ਨਿਹੰਗ ਸਿੰਘ ਫੌਜਾਂ ਵੀ ਜੰਗ ਲਈ ਤਿਆਰ ਬਰ ਤਿਆਰ ਹਨ: ਬਾਬਾ ਬਲਬੀਰ ਸਿੰਘ

ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੰਮ੍ਰਿਤਸਰ ਦੇ ਬਿਜਲੀ ਬੁਨਿਆਦੀ ਢਾਂਚੇ ਵਿੱਚ ਪ੍ਰਮੁੱਖ ਪ੍ਰਾਪਤੀਆਂ ਦਾ ਐਲਾਨ