ਨੈਸ਼ਨਲ

ਦਿੱਲੀ ਗੁਰਦੁਆਰਾ ਕਮੇਟੀ ਪੁਣਛ ਦੇ ਪੀੜਤ ਪਰਿਵਾਰਾਂ ਦੇ ਨਾਲ- ਕਾਲਕਾ, ਕਾਹਲੋਂ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | May 09, 2025 08:18 PM

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਪਾਕਿਸਤਾਨ ਵੱਲੋਂ ਪੁਣਛ ਵਿਚ ਗੁਰਦੁਆਰਾ ਸਾਹਿਬ ਅਤੇ ਇਸ ਵਿਚ ਸਿੱਖਾਂ ਨੂੰ ਨਿਸ਼ਾਨਾ ਬਣਾਏ ਜਾਣ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਕਿਹਾ ਹੈ ਕਿ ਪਾਕਿਸਤਾਨੀ ਫੌਜ ਦੀ ਇਹ ਹਰਕਤ ਬਹੁਤ ਕਾਇਰਾਨਾ ਹੈ ਜਿਸਦੀ ਜਿੰਨੇ ਸ਼ਬਦਾਂ ਵਿਚ ਨਿਖੇਧੀ ਕੀਤੀ ਜਾਵੇ ਥੋੜ੍ਹੀ ਹੈ।
ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਪਾਕਿਸਤਾਨੀ ਫੌਜ ਦਾ ਮੁਕਾਬਲਾ ਭਾਰਤੀ ਫੌਜ ਨਾਲ ਹੈ ਪਰ ਬਜਾਏ ਫੌਜੀ ਠਿਕਾਣਿਆਂ ’ਤੇ ਹਮਲਾ ਕਰਨ ਦੇ ਪਾਕਿਸਤਾਨੀ ਫੌਜ ਨੇ ਇਕ ਗੁਰਦੁਆਰਾ ਸਾਹਿਬ ਅਤੇ ਆਮ ਨਾਗਰਿਕਾਂ ਦੇ ਘਰਾਂ ਨੂੰ ਨਿਸ਼ਾਨਾ ਬਣਾਇਆ ਹੈ ਜੋ ਬੇਹੱਦ ਸ਼ਰਮਨਾਕ ਹਰਕਤ ਹੈ। ਉਹਨਾਂ ਕਿਹਾ ਕਿ ਇਸ ਹਰਕਤ ਤੋਂ ਸਾਬਤ ਹੋ ਗਿਆ ਹੈ ਕਿ ਪਾਕਿਸਤਾਨੀ ਫੌਜ ਵਿਚ ਭਾਰਤੀ ਫੌਜ ਦਾ ਸਾਹਮਣਾ ਕਰਨ ਦੀ ਜੁਰੱਅਤ ਨਹੀਂ ਹੈ। ਉਹਨਾਂ ਕਿਹਾ ਕਿ ਗੁਰਦੁਆਰਾ ਸਾਹਿਬ ’ਤੇ ਹੋਏ ਹਮਲੇ ਵਿਚ ਸਾਡੇ 4 ਸਿੱਖ ਭਰਾ ਸ਼ਹੀਦ ਹੋ ਗਏ ਹਨ। ਉਹਨਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਪੀੜਤ ਪਰਿਵਾਰਾ ਨਾਲ ਦੁੱਖ ਸਾਂਝਾਂ ਕਰਦਿਆਂ ਹਮੇਸ਼ਾ ਉਹਨਾਂ ਦੇ ਨਾਲ ਖੜ੍ਹੀ ਹੈ ਤੇ ਜੋ ਵੀ ਪਰਿਵਾਰਾਂ ਨੂੰ ਲੋੜ ਹੈ, ਅਸੀਂ ਕਦੇ ਪਿੱਛੇ ਨਹੀਂ ਹਟਾਂਗੇ। ਉਹਨਾਂ ਨੇ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਹਿਸਾਬ ਨਾਲ ਜਿਥੇ ਕਿਤੇ ਵੀ ਦਿੱਲੀ ਗੁਰਦੁਆਰਾ ਕਮੇਟੀ ਦੀ ਡਿਊਟੀ ਲਗਾਵੇਗੀ, ਅਸੀਂ ਪੂਰੀ ਤਨਦੇਹੀ ਨਾਲ ਅੱਗੇ ਹੋ ਕੇ ਉਹ ਡਿਊਟੀ ਪੂਰੀ ਕਰਾਂਗੇ। ਉਹਨਾਂ ਕਿਹਾ ਕਿ ਮਨੁੱਖਤਾ ਦੀ ਸੇਵਾ ਵਾਸਤੇ ਹਮੇਸ਼ਾ ਦਿੱਲੀ ਗੁਰਦੁਆਰਾ ਕਮੇਟੀ ਮੋਹਰੀ ਸੀ, ਹੈ ਤੇ ਰਹੇਗੀ। ਉਹਨਾਂ ਕਿਹਾ ਕਿ ਅਸੀਂ ਕਿਸੇ ਵੀ ਤਰੀਕੇ ਮਨੁੱਖਤਾ ਦੀ ਸੇਵਾ ਵਾਸਤੇ ਆਪ ਇਸ ਮੁਹਿੰਮ ਦੀ ਅਗਵਾਈ ਕਰਾਂਗੇ ਤੇ ਦੇਸ਼ ਨੂੰ ਦਰਪੇਸ਼ ਇਸ ਔਖੇ ਵੇਲੇ ਅਸੀਂ ਦੇਸ਼ ਤੇ ਕੌਮ ਦਾ ਡੱਟ ਕੇ ਸਾਥ ਦੇਵਾਂਗੇ।

Have something to say? Post your comment

 
 
 

ਨੈਸ਼ਨਲ

ਰੂਸ-ਭਾਰਤ ਤੇਲ ਵਪਾਰ ਨੂੰ ਲੈ ਕੇ ਟਰੰਪ ਦੀਆਂ ਧਮਕੀਆਂ ਜਾਰੀ, ਫਿਰ ਨਵੇਂ ਟੈਰਿਫ ਦੀ ਚੇਤਾਵਨੀ

ਸਿੱਖ ਇਤਿਹਾਸ ਵਿੱਚ ਬੰਦੀ ਛੋੜ ਦਿਵਸ ਦੀ ਮਹੱਤਤਾ: ਬੱਲ ਮਲਕੀਤ ਸਿੰਘ

ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦੇ ਘਰੇ ਲਿਆ ਪੁੱਤਰ ਨੇ ਜਨਮ ਜੋੜੇ ਨੇ ਸ਼ੇਅਰ ਕੀਤੀ ਭਾਵਕ ਪੋਸਟ ਸੋਸ਼ਲ ਮੀਡੀਆ ਤੇ

ਕਰਨਾਟਕ ਸਰਕਾਰ ਵੱਲੋਂ ਸ਼ਤਾਬਦੀ ਮਾਰਚ ਦੀ ਇਜਾਜ਼ਤ ਦੇਣ ਤੋਂ ਇਨਕਾਰ - ਆਰਐਸਐਸ ਹਾਈ ਕੋਰਟ ਪਹੁੰਚਿਆ

ਦਿੱਲੀ ਦੀ ਸੰਗਤ ਨੇ ਗਰਮਜੋਸ਼ੀ ਨਾਲ ਕੀਤਾ ਸ਼ਹੀਦੀ ਜਾਗਰਤੀ ਯਾਤਰਾ ਦਾ ਸਵਾਗਤ

ਦਿੱਲੀ ਗੁਰਦੁਆਰਾ ਕਮੇਟੀ ਨੇ ਇੰਡੀਆ ਹੈਬੀਟੈਟ ਸੈਂਟਰ ’ਚ ਸੈਮੀਨਾਰ ਕਰਵਾਉਣ ਦੇ ਵਿਰੋਧ ’ਚ ਧਾਮੀ ਨੂੰ ਲਿਖਿਆ ਪੱਤਰ

ਅਮਰੀਕਾ ਦੀ ਕਾਂਗਰਸ ਹਾਊਸ ਵੱਲੋਂ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਦਿੱਤੀ ਗਈ ਮਾਨਤਾ

ਸੁਖਬੀਰ ਸਿੰਘ ਬਾਦਲ ਵੱਲੋਂ ਸਿੱਖਾਂ ਨੂੰ ਆਗੂ ਵਿਹੂਣੇ ਕਰਨ ਦੀ ਸਾਜ਼ਿਸ਼ ਤੋਂ ਸੁਚੇਤ ਰਹਿਣ ਦੀ ਅਪੀਲ

350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਦਿੱਲੀ ’ਚ ਸੈਮੀਨਾਰ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਦਾ ਮਤਾ ਪਾਸ

ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਗੁਰਦੁਆਰਾ ਸੀਸਗੰਜ ਸਾਹਿਬ ਦਿੱਲੀ ਵਿਖੇ ਕੀਤੀ ਪੰਥ ਦੀ ਚੜ੍ਹਦੀ ਕਲਾ ਤੇ ਇੱਕਜੁੱਟਤਾ ਦੀ ਅਰਦਾਸ