ਪੰਜਾਬ

'ਦੀ ਵਾਇਰ' ਯੂ ਟਿਊਬ ਚੈਨਲ ਨੂੰ ਬਲੌਕ ਕਰਨ ਨਾਲ ਸੱਚ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕੇਗਾ: ਦੱਤ, ਖੰਨਾ

ਕੌਮੀ ਮਾਰਗ ਬਿਊਰੋ/ ਦਲਜੀਤ ਕੌਰ  | May 09, 2025 09:11 PM

ਬਰਨਾਲਾ- ਇਨਕਲਾਬੀ ਕੇਂਦਰ, ਪੰਜਾਬ ਨੇ ਆਲੋਚਕ ਨੇਹਾ ਸਿੰਘ ਰਾਠੌਰ ਅਤੇ ਪ੍ਰੋਫੈਸਰ ਮਾਦਰੀ ਕਾਕੋਟੀ (ਡਾ. ਮੇਡਿਊਸਾ) ’ਤੇ ਰਾਜਧ੍ਰੋਹ ਦੀਆਂ ਧਾਰਾਵਾਂ ਤਹਿਤ ਐਫਆਈਆਰ ਦਰਜ ਕਰਨ, 4 ਪੀਐਮ ਯੂ ਟਿਊਬ ਚੈਨਲ, ਪਰਸੂਨ ਵਾਜਪੇਈ ਯੂ ਟਿਊਬ ਚੈਨਲ ਤੋਂ ਬਾਅਦ 'ਦ ਵਾਇਰ' ਯੂ ਟਿਊਬ ਟੀਵੀ ਚੈਨਲ ਨੂੰ ਬਲੌਕ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।

ਇਨਕਲਾਬੀ ਕੇਂਦਰ ਪੰਜਾਬ ਦੇ ਪ੍ਰਧਾਨ ਸਾਥੀ ਨਰਾਇਣ ਦੱਤ ਅਤੇ ਜਨਰਲ ਸਕੱਤਰ ਕੰਵਲਜੀਤ ਖੰਨਾ ਨੇ ਕਿਹਾ ਕਿ ਮੋਦੀ ਹਕੂਮਤ ਦਾ ਅਜਿਹਾ ਵਤੀਰਾ ਪੱਖਪਾਤੀ ਅਤੇ ਬਦਨੀਅਤੀ ਤੋਂ ਪ੍ਰੇਰਿਤ ਹੈ, ਜਿਸ ਨੂੰ ਤੁਰੰਤ ਰੱਦ ਕਰ ਦਿੱਤਾ ਜਾਣਾ ਚਾਹੀਦਾ ਹੈ। ਇਹ ਮਾਮਲਾ ਸਿੱਧੇ ਤੌਰ ’ਤੇ ਕਾਨੂੰਨ ਦੀ ਦੁਰਵਰਤੋਂ ਅਤੇ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ’ਤੇ ਹਮਲਾ ਹੈ। ਇਨ੍ਹਾਂ ਕਲਮਾਂ ਨੇ ਜੁਅਰੱਤ ਵਿਖਾਉਂਦੇ ਹੋਏ ਪਹਿਲਗਾਮ ’ਚ 22 ਅਪ੍ਰੈਲ ਦੇ ਦਹਿਸ਼ਤੀ ਹਮਲੇ ਨੇ ਕੌਮੀ ਸੁਰੱਖਿਆ ਦੇ ਮਾਮਲੇ ’ਚ ਸਰਕਾਰ ਦੀ ਨਾਕਾਮੀ ਨੂੰ ਉਜਾਗਰ ਕੀਤਾ ਹੈ। ਸਰਕਾਰ ਦੀਆਂ ਨਾਕਾਮੀਆਂ ਪ੍ਰਤੀ ਸਵਾਲ ਖੜ੍ਹੇ ਕਰਨਾ ਦੀ ਵਾਇਰ, ਪਰਸੁਨ ਵਾਜਪੇਈ, 4 ਪੀ ਐਮ ਯੂ ਟਿਊਬ ਚੈਨਲ ਅਤੇ ਦੋਵਾਂ ਕਾਰਕੁਨਾਂ ਸਮੇਤ ਹਰ ਵਿਅਕਤੀ ਦਾ ਬੁਨਿਆਦੀ ਸੰਵਿਧਾਨਕ ਅਧਿਕਾਰ ਹੈ। ਚੰਦ ਕੁ ਹੀ ਅਜਿਹੇ ਸੋਸ਼ਲ ਮੀਡੀਆ ਪਲੇਟਫਾਰਮ, ਕਲਾ, ਲਿਖਤ ਅਤੇ ਬਿਆਨਾਂ ਰਾਹੀਂ ਪੂਰੇ ਹੌਂਸਲੇ ਨਾਲ ਨਿਆਂ ਅਤੇ ਲੋਕਾਂ ਦੀ ਸੁਰੱਖਿਆ ਦੇ ਹਿੱਤ ’ਚ ਸਰਕਾਰ ਦੀਆਂ ਕਮੀਆਂ ਨੂੰ ਉਜਾਗਰ ਕਰਕੇ ਲੋਕਤੰਤਰੀ ਕਦਰਾਂ ਨੂੰ ਮਜ਼ਬੂਤ ਕਰ ਰਹੇ ਹਨ, ਪਰ ਚਿੰਤਾ ਦੀ ਗੱਲ ਹੈ ਕਿ ਸੱਤਾ ਦੀਆਂ ਸੰਸਥਾਵਾਂ, ਇਹਨਾਂ ਉਠ ਰਹੇ ਸਵਾਲਾਂ ਦਾ ਜਵਾਬ ਦੇਣ ਦੀ ਬਜਾਏ ਆਪਣੀ ਆਲੋਚਨਾ ਕੀਤੇ ਜਾਣ ਨੂੰ ਹੀ ਅਪਰਾਧ ਐਲਾਨ ਰਹੀਆਂ ਹਨ। ਇੱਕ ਪਾਸੇ ਆਪਣੀਆਂ ਕਮਜ਼ੋਰੀਆਂ ਤੇ ਪਰਦਾ ਪਾਉਣ ਲਈ 'ਅਪਰੇਸ਼ਨ ਸਿੰਧੂਰ' ਨਿਹੱਕੀ ਜੰਗ ਛੇੜ ਕੇ ਫ਼ਿਰਕੂ ਜਨੂੰਨੀ ਅੰਨ੍ਹਾ ਰਾਸ਼ਟਰਵਾਦੀ ਮਾਹੌਲ ਬਣਾਇਆ ਜਾ ਰਿਹਾ ਹੈ, ਦੂਜੇ ਪਾਸੇ ਜ਼ੰਗ ਦੇ ਪਰਦੇ ਓਹਲੇ ਭਾਰਤੀ ਹਾਕਮਾਂ ਵੱਲੋਂ ਸਾਮਰਾਜੀ ਮੁਲਕਾਂ ਅਮਰੀਕਾ ਅਤੇ ਇੰਗਲੈਂਡ ਨਾਲ ਲੋਕ ਵਿਰੋਧੀ ਸਮਝੌਤੇ ਅਤੇ ਹੁਣ ਐਲਨ ਮਸਕ ਨਾਲ 'ਸਟਾਰ ਲਿੰਕ' ਸਮਝੌਤਾ ਸਿਰੇ ਚਾੜ੍ਹਨ ਦੀਆਂ ਗੋਂਦਾਂ ਗੁੰਦੀਆਂ ਜਾ ਰਹੀਆਂ ਹਨ। 7 ਮਈ ਤੋਂ ਬਾਅਦ ਸਰਹੱਦੋਂ ਪਾਰ ਜੋ ਕੁੱਝ ਵੀ ਹੋ ਰਿਹਾ ਹੈ, ਇਸ ਨਾਲ ਭਾਰਤ ਅਤੇ ਪਾਕਿਸਤਾਨ ਦੋਵੇਂ ਪਾਸੇ ਆਮ ਲੋਕਾਈ ਦੇ ਘਰਾਂ ਵਿੱਚ ਮੌਤ ਦੇ ਸੱਥਰ ਵਿਛਣ ਗੇ। ਇਸੇ ਲੋੜ ਵਿੱਚੋਂ ਹੀ ਮੋਦੀ ਹਕੂਮਤ ਆਪਣੀਆਂ ਅਸਫਲਤਾਵਾਂ ਤੋਂ ਜਨਤਾ ਦਾ ਧਿਆਨ ਲਾਂਭੇ ਕਰਨ ਅਤੇ ਪਾਕਿਸਤਾਨ ਸਮੇਤ ਮੁਸਲਿਮ ਵਿਰੋਧੀ ਜਨੂੰਨ ਨੂੰ ਭੜਕਾਉਣ ’ਚ ਲੱਗੀ ਹੋਈ ਹੈ। ਦਮਨ ਦਾ ਇਹ ਚੱਕਰ ਲੋਕ ਪੱਖੀ ਯੂ ਟਿਊਬਰਾਂ, ਸਰਗਰਮ ਕਾਰਕੁਨਾਂ ਦੇ ਉਤਪੀੜਨ, ਕਸ਼ਮੀਰੀਆਂ ਅਤੇ ਮੁਸਲਮਾਨਾਂ ਵਿਰੁੱਧ ਨਫ਼ਰਤ ਭੜਕਾਉਣ ਅਤੇ ਕਾਨੂੰਨ ਦੇ ਰਾਜ ਵਿਰੁੱਧ ਜਾ ਕੇ ਘਰਾਂ ’ਤੇ ਬੁਲਡੋਜ਼ਰ ਚਲਾਉਣ ਦੇ ਰੂਪ ’ਚ ਜਾਰੀ ਹੈ।

ਆਗੂਆਂ ਮੁਖਤਿਆਰ ਪੂਹਲਾ, ਜਗਜੀਤ ਸਿੰਘ ਲਹਿਰਾ ਮੁਹੱਬਤ ਅਤੇ ਜਸਵੰਤ ਜੀਰਖ ਨੇ ਸਾਰੇ ਜਮਹੂਰੀਅਤ ਪਸੰਦ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵਿਕਾਊ ਹੋ ਚੁੱਕੇ ਗੋਦੀ ਮੀਡੀਆ ਦੇ ਮੁਕਾਬਲੇ ਲੋਕ ਸਰੋਕਾਰਾਂ ਨਾਲ ਖੜ੍ਹਨ ਵਾਲੇ ਯੂ ਟਿਊਬ ਟੀਵੀ ਚੈਨਲਾਂ ਦ ਵਾਇਰ, 4PM, ਪਰਸੁਨ ਵਾਜਪੇਈ, ਮੋਦੀ ਹਕੂਮਤ ਦੀਆਂ ਲੋਕ ਵਿਰੋਧੀ ਨੀਤੀਆਂ ਦੀ ਆਲੋਚਕ ਨੇਹਾ ਸਿੰਘ ਰਾਠੌਰ, ਡਾ. ਮਾਦਰੀ ਕਾਕੋਟੀ ਅਤੇ ਸਰਕਾਰ ਤੋਂ ਸਵਾਲ ਪੁੱਛਣ ਵਾਲੇ ਸਾਰੇ ਨਿਆਂਪਸੰਦ ਲੋਕਾਂ ਦੇ ਸਮਰਥਨ ’ਚ ਅੱਗੇ ਆਉਣ, ਆਪਣੇ ਹੱਕਾਂ ਦੀ ਜੰਗ ਜਾਰੀ ਰੱਖਣ ਲਈ ਹੋਰ ਵਧੇਰੇ ਦ੍ਰਿੜ੍ਹਤਾ ਨਾਲ ਸੰਘਰਸ਼ਾਂ ਦਾ ਪਿੜ ਮੱਲਣ।

Have something to say? Post your comment

 

ਪੰਜਾਬ

ਜੰਗ ਕਿਸੇ ਸਮੱਸਿਆ ਦਾ ਹੱਲ ਨਹੀਂ ਇਹ ਸਿਰਫ਼ ਮੌਤ ਤੇ ਤਬਾਹੀ ਹੀ ਲੈ ਕੇ ਆਉਂਦੀ ਹੈ : ਬਾਪੂ ਤਰਸੇਮ ਸਿੰਘ

ਮੁੱਖ ਮੰਤਰੀ ਨੇ ਕੈਬਨਿਟ ਮੰਤਰੀਆਂ ਨੂੰ ਸੰਵੇਦਨਸ਼ੀਲ ਇਲਾਕਿਆਂ ਵਿੱਚ ਡੇਰਾ ਲਾਉਣ ਦੇ ਆਦੇਸ਼ ਦਿੱਤੇ

ਸਰਕਾਰੀ ਹਸਪਤਾਲ ਕਲਾਨੌਰ ਵਿੱਚ ਐਮਰਜੈਂਸੀ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ

ਮੰਤਰੀ ਮੰਡਲ ਨੇ ਪੰਜਾਬ ਦੀ ਭਲਾਈ, ਸੁਰੱਖਿਆ ਤੇ ਵਿਕਾਸ ਨੂੰ ਧਿਆਨ ਵਿੱਚ ਰੱਖਦਿਆਂ ਮਹੱਤਵਪੂਰਨ ਫੈਸਲੇ ਲਏ

ਭਾਰਤ ਪਾਕਿਸਤਾਨ ਤਣਾਓ ਦੌਰਾਨ ਜਥੇਦਾਰ ਸ਼੍ਰੀ ਅਕਾਲ ਤਖਤ ਨੇ ਸਰਹੱਦੀ ਪਿੰਡਾਂ ਦਾ ਕੀਤਾ ਦੌਰਾ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਦੱਖਣ ਏਸ਼ੀਆ ਖ਼ਿੱਤੇ ਵਿੱਚ ਸੁੱਖ ਸ਼ਾਂਤੀ ਲਈ ਕੀਤੀ ਅਰਦਾਸ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ

ਭਾਰਤ-ਪਾਕਿ ਤਣਾਅ ਦੌਰਾਨ ਸਾਰੇ ਪੰਜਾਬੀ ਭਾਰਤੀ ਫੌਜਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ: ਸੰਧਵਾਂ

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਪੁੰਛ ’ਚ ਹਮਲੇ ਦੌਰਾਨ ਜ਼ਖ਼ਮੀ ਹੋਏ ਸਿੱਖਾਂ ਹਾਲ ਜਾਣਿਆ

ਗੁਰੂ ਦੀਆਂ ਲਾਡਲੀਆਂ ਨਿਹੰਗ ਸਿੰਘ ਫੌਜਾਂ ਵੀ ਜੰਗ ਲਈ ਤਿਆਰ ਬਰ ਤਿਆਰ ਹਨ: ਬਾਬਾ ਬਲਬੀਰ ਸਿੰਘ

ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੰਮ੍ਰਿਤਸਰ ਦੇ ਬਿਜਲੀ ਬੁਨਿਆਦੀ ਢਾਂਚੇ ਵਿੱਚ ਪ੍ਰਮੁੱਖ ਪ੍ਰਾਪਤੀਆਂ ਦਾ ਐਲਾਨ