ਪੰਜਾਬ

ਚੋਣ ਕਮਿਸ਼ਨ ਵੱਲੋਂ ਸੀਪੀਆਈ (ਐਮ) ਦੇ ਵਫ਼ਦ ਨਾਲ ਵਿਚਾਰ ਵਟਾਂਦਰਾ: ਸਿਬਿਨ ਸੀ

ਕੌਮੀ ਮਾਰਗ ਬਿਊਰੋ | May 10, 2025 10:11 PM

ਚੰਡੀਗੜ੍ਹ- ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਨੇ ਸ਼ਨੀਵਾਰ ਨੂੰ ਨਿਰਵਾਚਨ ਸਦਨ, ਦਿੱਲੀ ਵਿਖੇ ਸੀਪੀਆਈ (ਐਮ) ਦੇ ਜਨਰਲ ਸਕੱਤਰ ਐਮ.ਏ. ਬੇਬੀ ਨਾਲ ਆਏ ਪਾਰਟੀ ਵਫ਼ਦ ਨਾਲ ਵਿਚਾਰ ਵਟਾਂਦਰਾ ਕੀਤਾ। ਇਹ ਗੱਲਬਾਤ ਚੋਣ ਕਮਿਸ਼ਨ ਵੱਲੋਂ ਵੱਖ-ਵੱਖ ਰਾਸ਼ਟਰੀ ਅਤੇ ਸੂਬਾਈ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ ਨਾਲ ਕੀਤੇ ਜਾ ਰਹੇ ਵਿਚਾਰ ਵਟਾਂਦਰੇ ਦੀ ਲੜੀ ਦਾ ਹਿੱਸਾ ਹੈ। ਇਸ ਤੋਂ ਪਹਿਲਾਂ ਚੋਣ ਕਮਿਸ਼ਨ ਬਸਪਾ ਅਤੇ ਭਾਜਪਾ ਦੇ ਵਫ਼ਦ ਨਾਲ ਵੀ ਮੁਲਾਕਾਤ ਕਰ ਚੁੱਕਾ ਹੈ।

ਚੋਣ ਕਮਿਸ਼ਨ ਨੇ ਵੱਖ-ਵੱਖ ਭਾਈਵਾਲਾਂ ਨਾਲ ਵਧੇਰੇ ਅਤੇ ਨਿਯਮਤ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਦੇ ਮੱਦੇਨਜ਼ਰ ਰਾਸ਼ਟਰੀ ਅਤੇ ਸੂਬਾ ਪੱਧਰ ਦੀਆਂ ਰਾਜਨੀਤਿਕ ਪਾਰਟੀਆਂ ਨਾਲ ਵਿਚਾਰ ਵਟਾਂਦਰੇ ਦਾ ਸਿਲਸਿਲਾ ਸ਼ੁਰੂ ਕੀਤਾ ਹੈ। ਇਸ ਗੱਲ ਦੀ ਲੋੜ ਲੰਬੇ ਸਮੇਂ ਤੋਂ ਮਹਿਸੂਸ ਕੀਤੀ ਜਾ ਰਹੀ ਸੀ ਕਿ ਰਾਸ਼ਟਰੀ ਅਤੇ ਸੂਬਾਈ ਪਾਰਟੀ ਪ੍ਰਧਾਨ ਆਪਣੇ ਸੁਝਾਅ ਅਤੇ ਸਮੱਸਿਆਵਾਂ ਸਿੱਧੇ ਤੌਰ 'ਤੇ ਕਮਿਸ਼ਨ ਨਾਲ ਸਾਂਝੇ ਕਰਨ ਅਤੇ ਇਸੇ ਲੜੀ ਤਹਿਤ ਸਿਆਸੀ ਪਾਰਟੀਆਂ ਨਾਲ ਚੋਣ ਕਮਿਸ਼ਨ ਨੇ ਸਿੱਧਾ ਰਾਬਤਾ ਰੱਖਣ ਲਈ ਵਿਚਾਰ ਵਟਾਂਦਰੇ ਦਾ ਇਹ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ।

ਇਹ ਪਹਿਲਕਦਮੀ ਸਾਰੇ ਭਾਈਵਾਲਾਂ ਨਾਲ ਮੌਜੂਦਾ ਕਾਨੂੰਨੀ ਢਾਂਚੇ ਅਨੁਸਾਰ ਚੋਣ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਅਤੇ ਸੁਚਾਰੂ ਬਣਾਉਣ ਦੇ ਕਮਿਸ਼ਨ ਦੇ ਦ੍ਰਿਸ਼ਟੀਕੋਣ ਨੂੰ ਦਰਸਾਉਂਦੀ ਹੈ।

ਇਸ ਤੋਂ ਪਹਿਲਾਂ, ਕੁੱਲ 4, 719 ਸਰਬ ਪਾਰਟੀ ਮੀਟਿੰਗਾਂ ਕੀਤੀਆਂ ਗਈਆਂ, ਜਿਨ੍ਹਾਂ ਵਿੱਚ ਮੁੱਖ ਚੋਣ ਅਧਿਕਾਰੀਆਂ ਵੱਲੋਂ 40 ਮੀਟਿੰਗਾਂ, ਜ਼ਿਲ੍ਹਾ ਚੋਣ ਅਧਿਕਾਰੀਆਂ ਵੱਲੋਂ 800 ਅਤੇ ਈ.ਆਰ.ਓਜ਼. ਵੱਲੋਂ 3879 ਮੀਟਿੰਗਾਂ ਸ਼ਾਮਲ ਹਨ। ਇਨ੍ਹਾਂ ਮੀਟਿੰਗਾਂ ਵਿੱਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ 28, 000 ਤੋਂ ਵੱਧ ਨੁਮਾਇੰਦੇ ਸ਼ਾਮਲ ਹੋਏ ਸਨ।

 

Have something to say? Post your comment

 

ਪੰਜਾਬ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜੇ ਧੜੇ ਨਾਲ ਕਦੇ ਸਮਝੌਤਾ ਨਹੀਂ, ਪੰਥ ਅਤੇ ਪੰਜਾਬ ਨੂੰ ਸਰਵ ਪ੍ਰਵਾਨਿਤ ਲੀਡਰਸ਼ਿਪ ਦੇਣ ਦਾ ਦਿੱਤਾ ਭਰੋਸਾ

ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਧਮਾਕੇ ਦੀ ਧਮਕੀ

ਸਿੱਖਿਆ ਮੰਤਰੀ ਬੈਂਸ ਵੱਲੋਂ ਪਦਮ ਸ਼੍ਰੀ ਐਵਾਰਡੀ ਡਾ. ਰਤਨ ਸਿੰਘ ਜੱਗੀ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਉੱਘੇ ਸਿੱਖ ਵਿਦਵਾਨ ਪਦਮ ਸ਼੍ਰੀ ਡਾ. ਰਤਨ ਸਿੰਘ ਜੱਗੀ ਨਹੀਂ ਰਹੇ

ਭਾਈ ਰਾਜੋਆਣਾ ਨੇ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦਾ ਚਿੱਤਰ ਅਜਾਇਬ ਘਰ ਵਿਚ ਲਗਾਏ ਜਾਣ ਦਾ ਕੀਤਾ ਵਿਰੋਧ

ਤਖ਼ਤਾਂ ਦੇ ਪੰਜ ਪਿਆਰੇ ਸਿੰਘ ਵੀ ਹੋਏ ਇਕ ਦੂਜੇ ਦੇ ਸਾਹਮਣੇ- ਪੰਥਕ ਰਾਜਨੀਤੀ ਵਿਚ ਇਕ ਹੋਰ ਅਧਿਆਏ

ਸਿੱਖ ਕੌਮ ਦੀਆਂ ਸਰਵਉੱਚ ਸੰਸਥਾਵਾਂ ’ਚ ਆਪਸੀ ਮਤਭੇਦ ਕੌਮ ਦੇ ਹਿੱਤ ਵਿਚ ਨਹੀਂ- ਐਡਵੋਕੇਟ ਧਾਮੀ

ਉਸਾਰੀ ਤੇਜ਼ੀ ਨਾਲ ਚੱਲ ਰਹੀ ਹੈ ਅਤੇ 31 ਮਾਰਚ, 2026 ਤੱਕ ਮੁਕੰਮਲ ਕਰਨ ਦਾ ਟੀਚਾ ਮਿਥਿਆ ਗਿਆ ਹੈ: ਹਰਭਜਨ ਸਿੰਘ ਈ.ਟੀ.ਓ.

ਜਦੋਂ ਪੰਜਾਬ ਨੇ ਅੱਤਵਾਦ ਖਿਲਾਫ਼ ਲੜਾਈ ਲੜੀ ਤਾਂ ਖਰਚਾ ਅਦਾ ਕੀਤਾ, ਜਦੋਂ ਆਪਣੇ ਹੱਕ ਮੰਗੇ ਤਾਂ ਸਜ਼ਾ ਦਿੱਤੀ-ਮੁੱਖ ਮੰਤਰੀ

ਭਾਰਤ ਦੇ ਸਰਬ ਉੱਚ ਸਨਮਾਨ ਪ੍ਰਾਪਤ ਸੈਨਿਕ ਦੀ ਧੀ ਨੇ ਕੈਡਿਟਾਂ ਨੂੰ ਜੀਵਨ ਵਿੱਚ ਉੱਚੇ ਟੀਚੇ ਮਿੱਥਣ ਤੇ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਆ