ਪੰਜਾਬ

ਰਾਜਸਥਾਨ ਦੀ ਮੰਗ ਦੇ ਜਵਾਬ ਵਿੱਚ ਪੰਜਾਬ ਨੇ ਕੌਮੀ ਹਿੱਤ ਵਿੱਚ ਫੌਜੀ ਜ਼ਰੂਰਤਾਂ ਲਈ ਵਾਧੂ ਪਾਣੀ ਛੱਡਿਆ

ਕੌਮੀ ਮਾਰਗ ਬਿਊਰੋ | May 10, 2025 10:02 PM

ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਫੌਜ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਰਾਜਸਥਾਨ ਨੂੰ ਵਾਧੂ ਪਾਣੀ ਛੱਡਣ ਦੇ ਹੁਕਮ ਦਿੱਤੇ।

ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਰਾਜਸਥਾਨ ਸਰਕਾਰ ਨੇ ਪੰਜਾਬ ਦੇ ਕੋਟੇ ਤੋਂ ਹੋਰ ਪਾਣੀ ਦੀ ਮੰਗ ਕੀਤੀ ਸੀ ਕਿਉਂਕਿ ਰਾਜਸਥਾਨ ਸਰਹੱਦ 'ਤੇ ਤਾਇਨਾਤ ਫੌਜ ਨੂੰ ਵਾਧੂ ਪਾਣੀ ਦੀ ਲੋੜ ਸੀ। ਉਨ੍ਹਾਂ ਸਪੱਸ਼ਟ ਤੌਰ 'ਤੇ ਕਿਹਾ ਕਿ ਜਦੋਂ ਵੀ ਰਾਸ਼ਟਰੀ ਹਿੱਤਾਂ ਦੀ ਗੱਲ ਆਉਂਦੀ ਹੈ ਤਾਂ ਪੰਜਾਬ ਕਦੇ ਵੀ ਪਿੱਛੇ ਨਹੀਂ ਹਟਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਾਣੀ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਸੁਰੱਖਿਅਤ ਰੱਖਣ ਲਈ ਛੱਡਿਆ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਿਰਫ਼ ਪਾਣੀ ਹੀ ਨਹੀਂ, ਸਗੋਂ ਪੰਜਾਬ ਰਾਸ਼ਟਰੀ ਹਿੱਤਾਂ ਦੀ ਖ਼ਾਤਰ ਆਪਣਾ ਖ਼ੂਨ ਵੀ ਵਹਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਸੱਚਾਈ ਹੈ ਕਿ ਜਦੋਂ ਦੇਸ਼ ਦਾ ਮੁੱਦਾ ਜੁੜਿਆ ਹੋਵੇ ਤਾਂ ਪੰਜਾਬ ਕਦੇ ਵੀ ਆਪਣੇ ਪੈਰ ਪਿੱਛੇ ਨਹੀਂ ਹਟਾ ਸਕਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦੇ ਸੈਨਿਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਨੇ ਤੁਰੰਤ ਰਾਜਸਥਾਨ ਨੂੰ ਵਾਧੂ ਪਾਣੀ ਛੱਡਣ ਦੇ ਹੁਕਮ ਦਿੱਤੇ ਹਨ।

Have something to say? Post your comment

 

ਪੰਜਾਬ

ਭਾਰਤ-ਪਾਕਿ ਜੰਗਬੰਦੀ: ਪੰਜਾਬ ਨੇ ਪਾਬੰਦੀਸ਼ੁਦਾ ਹੁਕਮ ਵਾਪਸ ਲਏ

ਕਿਸੇ ਵੀ ਅਸੁਖਾਵੀਂ ਸਥਿਤੀ ਦਾ ਸਾਹਮਣਾ ਕਰਨ ਵਾਲਾ ਮੋਹਰੀ ਸੂਬਾ ਹੋਣ ਦੇ ਬਾਵਜੂਦ ਪੰਜਾਬ ਨੂੰ ਰਾਹਤ ਲਈ ਅਖੀਰ ਵਿੱਚ ਵਿਚਾਰਿਆ ਜਾਂਦੈ- ਮੁੱਖ ਮੰਤਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਭਾਰਤ-ਪਾਕਿਸਤਾਨ ਵਿਚਕਾਰ ਜੰਗਬੰਦੀ ਦਾ ਸਵਾਗਤ

ਮੁਸ਼ਕਿਲ ਵੇਲੇ 'ਚ ਪੰਜਾਬ ਦੀ ਮਾਨ ਸਰਕਾਰ ਬਣੀ ਲੋਕਾਂ ਦੀ ਢਾਲ; ਤਰੁਨਪ੍ਰੀਤ ਸਿੰਘ ਸੌਂਦ ਅਤੇ ਡਾ. ਬਲਜੀਤ ਕੌਰ ਵੱਲੋਂ ਫਾਜ਼ਿਲਕਾ ਦਾ ਦੌਰਾ*

ਚੋਣ ਕਮਿਸ਼ਨ ਵੱਲੋਂ ਸੀਪੀਆਈ (ਐਮ) ਦੇ ਵਫ਼ਦ ਨਾਲ ਵਿਚਾਰ ਵਟਾਂਦਰਾ: ਸਿਬਿਨ ਸੀ

ਜੰਗ ਕਿਸੇ ਸਮੱਸਿਆ ਦਾ ਹੱਲ ਨਹੀਂ ਇਹ ਸਿਰਫ਼ ਮੌਤ ਤੇ ਤਬਾਹੀ ਹੀ ਲੈ ਕੇ ਆਉਂਦੀ ਹੈ : ਬਾਪੂ ਤਰਸੇਮ ਸਿੰਘ

'ਦੀ ਵਾਇਰ' ਯੂ ਟਿਊਬ ਚੈਨਲ ਨੂੰ ਬਲੌਕ ਕਰਨ ਨਾਲ ਸੱਚ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕੇਗਾ: ਦੱਤ, ਖੰਨਾ

ਮੁੱਖ ਮੰਤਰੀ ਨੇ ਕੈਬਨਿਟ ਮੰਤਰੀਆਂ ਨੂੰ ਸੰਵੇਦਨਸ਼ੀਲ ਇਲਾਕਿਆਂ ਵਿੱਚ ਡੇਰਾ ਲਾਉਣ ਦੇ ਆਦੇਸ਼ ਦਿੱਤੇ

ਸਰਕਾਰੀ ਹਸਪਤਾਲ ਕਲਾਨੌਰ ਵਿੱਚ ਐਮਰਜੈਂਸੀ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ

ਮੰਤਰੀ ਮੰਡਲ ਨੇ ਪੰਜਾਬ ਦੀ ਭਲਾਈ, ਸੁਰੱਖਿਆ ਤੇ ਵਿਕਾਸ ਨੂੰ ਧਿਆਨ ਵਿੱਚ ਰੱਖਦਿਆਂ ਮਹੱਤਵਪੂਰਨ ਫੈਸਲੇ ਲਏ