ਅੰਮ੍ਰਿਤਸਰ-ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਤੀਜ਼ੀ ਪਾਤਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਕੈਂਪਸ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਤੇ ਸ਼ਰਧਾ ਸਹਿਤ ਮਨਾਇਆ ਗਿਆ। ਇਸ ਪਾਵਨ ਪਵਿੱਤਰ ਦਿਹਾੜੇ ’ਤੇ ਗੁਰਮਤਿ ਸਟੱਡੀ ਸੈਂਟਰ ਦੇ ਵਿਦਿਆਰਥੀਆਂ ਨੇ ਸ਼ਬਦ ਕੀਰਤਨ ਦੁਆਰਾ ਆਈ ਸੰਗਤ ਨੂੰ ਨਿਹਾਲ ਕੀਤਾ।
ਇਸ ਉਪਰੰਤ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਅਤੇ ਸਿੱਖ ਇਤਿਹਾਸ ਮਾਹਿਰ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੀਵਨ ਫ਼ਲਸਫ਼ੇ ਬਾਰੇ ਅਤੇ ਵਹਿਮਾਂ‐ਭਰਮਾਂ ਨੂੰ ਤਿਆਗ ਕੇ ਗੁਰਮਤੇ ਅਨੁਸਾਰੀ ਜ਼ਿੰਦਗੀ ਬਤੀਤ ਕਰਨ ਸਬੰਧੀ ਆਈ ਹੋਈ ਸੰਗਤ ਨੂੰ ਵਿਸਥਾਰ ਪੂਰਵਕ ਚਾਨਣਾ ਪਾਇਆ।
ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸ: ਲਖਵਿੰਦਰ ਸਿੰਘ ਢਿੱਲੋਂ ਨੇ ਸਮੂਹ ਸੰਗਤ ਨੂੰ ਪਵਿੱਤਰ ਦਿਹਾੜੇ ’ਤੇ ਵਧਾਈ ਦਿੰਦਿਆਂ ਕਿਹਾ ਕਿ ਹਰੇਕ ਇਨਸਾਨ ਨੂੰ ਗੁਰੂ ਮਹਾਰਾਜ ਵੱਲੋਂ ਵਿਖਾਏ ਮਾਰਗ ’ਤੇ ਚਲਦਿਆਂ ਸਰਬੱਤ ਦੇ ਭਲੇ ਦੇ ਲਈ ਕਾਰਜ ਕਰਨੇ ਚਾਹੀਦੇ ਹਨ। ਇਸ ਮੌਕੇ ਸ: ਢਿੱਲੋਂ ਨੇ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨਾਲ ਮਿਲ ਕੇ ਸ਼ਬਦ ਗਾਇਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ।
ਇਸ ਮੌਕੇ ਖ਼ਾਲਸਾ ਯੂਨੀਵਰਸਿਟੀ ਦੇ ਐਗਜੈਮੀਨੇਸ਼ਨ ਕੰਟਰੋਲਰ ਡਾ. ਕੰਵਲਜੀਤ ਸਿੰਘ, ਕੌਂਸਲ ਦੇ ਮੈਂਬਰ ਸ: ਮੇਜਰ ਸਿੰਘ, ਸ੍ਰੀਮਤੀ ਰਮਿੰਦਰ ਕੌਰ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਮਨਦੀਪ ਕੌਰ, ਖ਼ਾਲਸਾ ਕਾਲਜ ਆਫ਼ ਲਾਅ ਡਾਇਰੈਕਟਰ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਸ: ਗੁਰਦੇਵ ਸਿੰਘ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ, ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਪ੍ਰਿੰਸੀਪਲ ਸ੍ਰੀਮਤੀ ਗੁਰਿੰਦਜੀਤ ਕੰਬੋਜ਼, ਅੰਡਰ ਸੈਕਟਰੀ ਡੀ. ਐੱਸ. ਰਟੌਲ, ਗ੍ਰੰਥੀ ਸਿੰਘ ਸ: ਹਰਪ੍ਰੀਤ ਸਿੰਘ, ਅਧਿਆਪਕ ਸਾਹਿਬਾਨ, ਗੈਰ ਅਧਿਆਪਨ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ’ਚ ਕਾਲਜ, ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।