ਪੰਜਾਬ

ਦਰਿਆਈ ਪਾਣੀਆਂ ਦੇ ਮੁੱਦੇ ਤੇ ਸਾਰੀਆਂ ਰਾਜਸੀ ਪਾਰਟੀਆਂ ਇੱਕਜੁੱਟ ਹੋ ਕੇ ਮੌਜੂਦ ਸ਼ਕਤੀ ਨਾਲ ਲੜਨ: ਬਾਬਾ ਬਲਬੀਰ ਸਿੰਘ

ਕੌਮੀ ਮਾਰਗ ਬਿਊਰੋ | May 11, 2025 07:58 PM

ਸ੍ਰੀ ਅਨੰਦਪੁਰ ਸਾਹਿਬ-ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਹਰਿਆਣਾ ਸਮੇਤ ਤਿੰਨ ਰਾਜਾਂ ਨੂੰ ਭਾਖੜਾ ਅਤੇ ਪੌਂਗ ਡੈਮਾਂ ਦਾ 8500 ਕਿਊਸਕ ਵਾਧੂ ਪਾਣੀ ਛੱਡਣ ਦੇ ਫ਼ੈਸਲੇ ਅਤੇ ਇਸ ਨੂੰ ਅਮਲ ਵਿੱਚ ਲਿਆਉਣ ਦੇ ਢੰਗ ਤਰੀਕੇ ਨੂੰ ਲੈ ਕੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐੱਮਬੀ) ਦੀ ਨਿਰਪੱਖਤਾ ਅਤੇ ਇਸ ਦੇ ਸਮੁੱਚੇ ਵਿਹਾਰ ਮੁਤਲਕ ਗੰਭੀਰ ਸ਼ੰਕੇ ਖੜ੍ਹੇ ਹੋ ਗਏ ਹਨ। ਉਨ੍ਹਾਂ ਕਿਹਾ ਬੋਰਡ ਦੀ ਇਹ ਜ਼ਿੰਮੇਵਾਰੀ ਹੈ ਕਿ ਪੈਦਾ ਹਾਲਾਤ ਵਿੱਚ ਭਾਈਵਾਲ ਰਾਜਾਂ ਦੀਆਂ ਲੋੜਾਂ ਨੂੰ ਸੰਤੁਲਤ ਬਣਾਉਣ ਦੀ ਕੋਸ਼ਿਸ਼ ਕਰੇ ਪਰ ਨੰਗੇ ਚਿੱਟੇ ਰੂਪ ਵਿੱਚ ਹਰਿਆਣਾ ਦੇ ਹੱਕ ਵਿੱਚ ਭੁਗਤੇ ਅਤੇ ਪੰਜਾਬ ਵੱਲੋਂ ਉਭਾਰੇ ਜਾ ਰਹੇ ਮੁੱਦਿਆਂ ਤੇ ਨੁਕਤਿਆ ਨੂੰ ਮੁੱਢੋਂ ਨਜ਼ਰਅੰਦਾਜ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਪਿਛਲੇ ਦਿਨੀ ਬੀਬੀਐਮਬੀ ਦੀ ਤਕਨੀਕੀ ਮੀਟਿੰਗ ਵਿੱਚ ਜਿਸ ਢੰਗ ਨਾਲ ਹਰਿਆਣਾ, ਰਾਜਸਥਾਨ ਅਤੇ ਦਿੱਲੀ ਦੇ ਮੈਂਬਰਾਂ ਦਾ ਬਹੁਮਤ ਦਿਖਾ ਕੇ ਵਾਧੂ ਪਾਣੀ ਛੱਡਣ ਬਾਰੇ ਫ਼ੈਸਲਾ ਕੀਤਾ ਗਿਆ ਹੈ, ਉਸ ਨਾਲ ਕਈ ਕਿਸਮ ਦੀਆਂ ਦਿੱਕਤਾਂ ਪੈਦਾ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਇਸ ਮਾਮਲੇ `ਤੇ ਸੂਬੇ ਦੀਆਂ ਪਾਰਟੀਆਂ ਨੂੰ ਇਕ ਮੰਚ `ਤੇ ਆਉਣਾ ਚਾਹੀਦਾ ਹੈ। ਪੰਜਾਬ ਦੇ ਹਿੱਸੇ ਦਾ ਦਰਿਆਈ ਪਾਣੀ ਤੇ ਇੰਝ ਡਾਕਾ ਵੱਜ ਜਾਣ ਨਾਲ ਇਸ ਨੂੰ ਝੋਨੇ ਦੇ ਸੀਜ਼ਨ ਵਿੱਚ ਸਿੰਜਾਈ ਲਈ ਹੋਰ ਜ਼ਿਆਦਾ ਧਰਤੀ ਹੇਠਲਾ ਪਾਣੀ ਕੱਢਣਾ ਪਵੇਗਾ ਜਦੋਂਕਿ ਸੂਬੇ ਦੇ 80 ਫ਼ੀਸਦੀ ਤੋਂ ਵੱਧ ਬਲਾਕਾਂ ਵਿੱਚ ਪਹਿਲਾਂ ਹੀ ਜ਼ਮੀਨ ਹੇਠਲੇ ਪਾਣੀ ਦੀ ਸਤਹ ਖ਼ਤਰਨਾਕ ਹੱਦ ਤੱਕ ਡਿੱਗ ਚੁੱਕੀ ਹੈ। ਉਨ੍ਹਾਂ ਕਿਹਾ ਹਰਿਆਣੇ ਨੂੰ ਪੀਣ ਵਾਲੇ ਪਾਣੀ ਦੀ ਪੂਰਤੀ ਲਈ 4000 ਕਿਊਸਕ ਪਾਣੀ ਪਹਿਲਾਂ ਹੀ ਛੱਡਿਆ ਜਾ ਰਿਹਾ ਹੈ। ਨਿਹੰਗ ਮੁਖੀ ਨੇ ਕਿਹਾ ਪੰਜਾਬ ਸਰਕਾਰ ਜ਼ਮੀਨ ਹੇਠਲੇ ਪਾਣੀ `ਤੇ ਨਿਰਭਰਤਾ ਘਟਾਉਣ ਲਈ ਨਹਿਰਾਂ ਅਤੇ ਰਜਵਾਹਿਆਂ ਨੂੰ ਸੁਰਜੀਤ ਕਰਨ ਲਈ 4000 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ ਅਤੇ ਜੇ ਉਸ ਨੂੰ ਸਿੰਜਾਈ ਲਈ ਪਾਣੀ ਨਾ ਮਿਲਿਆ ਤਾਂ ਨਹਿਰੀ ਪਾਣੀ ਦਾ ਇਹ ਪ੍ਰਬੰਧ ਪਹਿਲਾਂ ਦੀ ਤਰ੍ਹਾਂ ਬੇਕਾਰ ਹੋ ਜਾਵੇਗਾ। ਉਨ੍ਹਾਂ ਕਿਹਾ ਖੇਤੀ ਅਰਥਚਾਰੇ ਨੂੰ ਵੱਡੀ ਢਾਹ ਲੱਗ ਸਕਦੀ ਹੈ। ਉਨ੍ਹਾਂ ਕਿਹਾ ਪੰਜਾਬ ਨੂੰ ਆਪਣੇ ਜ਼ਮੀਨ ਹੇਠਲੇ ਪਾਣੀ ਦੀ ਸਥਿਤੀ ਅਤੇ ਦਰਿਆਈ ਪਾਣੀ ਦੀ ਵੰਡ ਵਿੱਚ ਉਸ ਨਾਲ ਹੁੰਦੇ ਆ ਰਹੇ ਧੱਕੇ ਨੂੰ ਦੇਸ਼ ਦੇ ਲੋਕਾਂ ਸਾਹਮਣੇ ਬਿਹਤਰ ਢੰਗ ਨਾਲ ਰੱਖਣ ਦੀ ਲੋੜ ਹੈ। ਉਨ੍ਹਾਂ ਇਹ ਵੀ ਕਿਹਾ ਬੀਬੀਐਮਬੀ ਨੂੰ ਇਸ ਸਮੁੱਚੇ ਵਿਵਾਦ ਬਾਰੇ ਸਪੱਸ਼ਟ ਕਰਨ ਦੀ ਲੋੜ ਹੈ ਨਹੀਂ ਤਾਂ ਅੰਤਰਰਾਜੀ ਅਦਾਰੇ ਵਜੋਂ ਇਸ ਦੀ ਭਰੋਸੇਯੋਗਤਾ ਨੂੰ ਵੱਡੀ ਸੱਟ ਵੱਜੇਗੀ।

Have something to say? Post your comment

 

ਪੰਜਾਬ

ਰਾਜਸਥਾਨ ਨੂੰ ਫੌਜ ਲਈ ਪਾਣੀ ਦੇਣ ਦਾ ਫ਼ੈਸਲਾ ਕੌਮੀ ਹਿੱਤ 'ਚ: ਬਰਿੰਦਰ ਕੁਮਾਰ ਗੋਇਲ

ਸੋਮਵਾਰ ਤੋਂ ਮੁੜ ਖੁੱਲ੍ਹਣਗੇ ਸਾਰੇ ਵਿਦਿਅਕ ਅਦਾਰੇ: ਹਰਜੋਤ ਸਿੰਘ ਬੈਂਸ

ਸਤਿਗੁਰ ਕਬੀਰ ਸਾਹਿਬ ਨੇ ਸਮੁੱਚੀ ਮਾਨਵਤਾ ਨੂੰ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ- ਮੋਹਿੰਦਰ ਭਗਤ

ਪੰਜਾਬ: ਪਾਕਿਸਤਾਨ ਨੂੰ ਸੰਵੇਦਨਸ਼ੀਲ ਰੱਖਿਆ ਜਾਣਕਾਰੀ ਲੀਕ ਕਰਨ ਦੇ ਦੋਸ਼ ਵਿੱਚ ਇੱਕ ਗ੍ਰਿਫ਼ਤਾਰ

ਪੁਣਛ ਹਮਲੇ ਦੇ ਜਖਮੀਆਂ ਲਈ ਕੈਬਿਨਟ ਮੰਤਰੀ ਈ ਟੀ ਓ ਨੇ ਕੀਤਾ ਖੂਨਦਾਨ

ਗਿਆਨੀ ਮੋਹਨ ਸਿੰਘ ਦੇ ਅਕਾਲ ਚਲਾਣੇ ਤੇ ਬਾਬਾ ਬਲਬੀਰ ਸਿੰਘ ਨੇ ਗਹਿਰੇ ਦੁਖ ਦਾ ਇਜ਼ਹਾਰ ਕੀਤਾ

ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦਾ ਜੀਵਨ ਸਮੁੱਚੇ ਸਿੱਖ ਜਗਤ ਲਈ ਪ੍ਰੇਰਣਾਸਰੋਤ- ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ

ਹਰ ਪੰਜਾਬੀ ਬੀ.ਬੀ.ਐਮ.ਬੀ. ਵੱਲੋਂ ਗੈਰ-ਕਾਨੂੰਨੀ ਢੰਗ ਨਾਲ ਦਖਲਅੰਦਾਜ਼ੀ ਕਰਨ ਦੀ ਸਖ਼ਤ ਮੁਖਾਲਫ਼ਤ ਕਰੇਗਾ: ਮੁੱਖ ਮੰਤਰੀ ਮਾਨ