ਪੰਜਾਬ

ਪੰਜਾਬ ਸਰਕਾਰ ਵੱਲੋਂ ਔਰਤਾਂ ਵਿਰੁੱਧ ਹਿੰਸਾਂ ਖ਼ਿਲਾਫ਼ ਜੰਗ ਜਾਰੀ, ਹਰ ਜ਼ਿਲ੍ਹੇ 'ਚ ਸਖੀ ਵਨ ਸਟਾਪ ਐਮਰਜੈਂਸੀ ਸੇਵਾਵਾਂ ਉਪਲਬੱਧ

ਕੌਮੀ ਮਾਰਗ ਬਿਊਰੋ | May 12, 2025 08:09 PM

ਚੰਡੀਗੜ੍ਹ- ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੀਆਂ ਔਰਤਾਂ ਨੂੰ ਸੁਰੱਖਿਅਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਲੜੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ 31 ਮਾਰਚ 2025 ਤੱਕ ਲਗਭਗ 21, 397 ਲੋੜਵੰਦ ਔਰਤਾਂ ਨੂੰ ਵਨ ਸਟਾਪ ਸੈਂਟਰਾਂ ਵੱਲੋਂ ਐਮਰਜੈਂਸੀ ਅਤੇ ਗੈਰ ਐਮਰਜੈਂਸੀ ਮੁਫ਼ਤ ਸੇਵਾਵਾਂ ਦਿੱਤੀਆਂ ਜਾ ਚੁੱਕੀਆਂ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਔਰਤਾਂ ਵਿਰੁੱਧ ਹਿੰਸਾਂ ਨੂੰ ਰੋਕਣ ਲਈ ਹਰੇਕ ਜ਼ਿਲ੍ਹੇ ਵਿੱਚ ਨਿੱਜੀ ਅਤੇ ਜਨਤਕ ਥਾਵਾਂ 'ਤੇ ਸਖੀ ਵਨ ਸਟਾਪ ਸੈਂਟਰ ਸਥਾਪਿਤ ਕੀਤੇ ਹੋਏ ਹਨ।

ਉਨ੍ਹਾਂ ਕਿਹਾ ਕਿ ਇਹ ਵਨ ਸਟਾਪ ਸੈਂਟਰ ਔਰਤਾਂ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਹਿੰਸਾਂ ਵਿਰੁੱਧ ਲੜਨ ਲਈ ਇੱਕ ਹੀ ਛੱਤ ਹੇਠ ਐਮਰਜੈਂਸੀ ਅਤੇ ਗੈਰ ਐਮਰਜੈਂਸੀ ਸਮੇਂ ਮੁਫ਼ਤ ਡਾਕਟਰੀ ਸਹਾਇਤਾ, ਕਾਨੂੰਨੀ ਸਹਾਇਤਾ, ਪੁਲਸ ਨਾਲ ਸਬੰਧਤ ਸੇਵਾਵਾਂ, ਕਾਉਂਸਲਿੰਗ ਅਤੇ ਰਹਿਣ ਲਈ ਸੁਰੱਖਿਅਤ ਜਗਾ ਅਤੇ ਭੋਜਨ ਮੁਹਈਆ ਕਰਵਾਇਆ ਜਾਂਦਾ ਹੈ।


ਡਾ ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਔਰਤਾਂ ਲਈ ਸੁਰੱਖਿਅਤ ਵਾਤਾਵਰਣ ਮੁਹੱਈਆ ਕਰਵਾਉਣ ਵੱਲ ਲਗਾਤਾਰ ਯਤਨ ਕਰ ਰਹੀ ਹੈ ਤਾਂ ਜੋ ਸੂਬੇ ਦੀਆਂ ਔਰਤਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਂਦਾ ਜਾ ਸਕੇ।


ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਿਸੇ ਵੀ ਸਮਾਜ ਦਾ ਵਿਕਾਸ ਉਥੇ ਦੀਆਂ ਔਰਤਾਂ ਦੇ ਵਿਕਾਸ ਅਤੇ ਭਲਾਈ 'ਤੇ ਨਿਰਭਰ ਕਰਦਾ ਹੈ। ਇਸ ਲਈ ਸੂਬੇ ਦੀਆਂ ਔਰਤਾਂ ਲਈ ਸੁਰੱਖਿਅਤ ਅਤੇ ਸਹਿਯੋਗੀ ਵਾਤਾਵਰਣ ਮੁਹੱਈਆ ਕਰਵਾਉਣਾ ਸਾਡੀ ਸਰਕਾਰ ਦੀ ਮੁੱਖ ਤਰਜੀਹ ਹੈ।

 

Have something to say? Post your comment

 

ਪੰਜਾਬ

ਡਾਕਟਰ ਸੁਰਿੰਦਰ ਕੌਰ ਵੱਲੋਂ ਲਿਖੀ ਖੋਜ ਭਰਪੂਰ ਕਿਤਾਬ ਜੱਸਾ ਸਿੰਘ ਰਾਮਗੜੀਆ ਰਿਲੀਜ

ਧਾਰਮਿਕ ਏਕਤਾ ਵੈਲਫੇਅਰ ਸੁਸਾਇਟੀ ਨੇ ਕੀਤਾ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੂੰ ਸਨਮਾਨਿਤ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਤੇਲੰਗਾਨਾ ਦੇ ਵਣਜਾਰਾ ਸਿੱਖਾਂ ਦੇ ਪਿੰਡ ਗੱਚੂਬਾਈ ਟਾਂਡਾ ਵਿਖੇ ਕੀਤਾ ਸਿੱਖੀ ਪ੍ਰਚਾਰ

ਪੰਜਾਬ ਨੇ ਮਾਣਯੋਗ ਹਾਈ ਕੋਰਟ ਨੂੰ ਗੁੰਮਰਾਹ ਕਰਨ ਲਈ ਬੀ.ਬੀ.ਐਮ.ਬੀ. ਚੇਅਰਮੈਨ ਵਿਰੁੱਧ ਕਾਨੂੰਨੀ ਕਾਰਵਾਈ ਦੀ ਕੀਤੀ ਮੰਗ

ਪੰਜਾਬ ਪੁਲਿਸ ਵੱਲੋਂ 72 ਦਿਨਾਂ 'ਚ 10,000 ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਤੁਰਕੀ ਅਧਾਰਿਤ ਤਸਕਰ ਵੱਲੋਂ ਸਮਰਥਿਤ ਨਾਰਕੋ-ਹਵਾਲਾ ਕਾਰਟੈਲ ਦਾ ਪਰਦਾਫਾਸ਼- ਡਰੱਗ ਮਨੀ ਤੇ ਹੈਰੋਇਨ ਸਮੇਤ ਤਿੰਨ ਕਾਬੂ

ਫਤਹਿ ਮਾਰਚ ਵਿੱਚ ਬਾਬਾ ਬਲਬੀਰ ਸਿੰਘ ਸਮੇਤ ਗੁਰੂ ਦੀਆਂ ਲਾਡਲੀਆਂ ਫੌਜਾਂ ਨੇ ਵੱਧ ਚੜ੍ਹ ਕੇ ਹਾਜ਼ਰੀ ਭਰੀ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ 315 ਵੇਂ ਸਰਹੰਦ ਫਤਹਿ ਦਿਵਸ ਦੀ ਖੁਸ਼ੀ ਵਿੱਚ ਗੁਰਮਤਿ ਸਮਾਗਮ ਆਯੋਜਨ

‘ਪੱਕੀਆਂ ਸੜਕਾਂ, ਪੱਕੇ ਇਰਾਦੇ: 'ਆਪ ਸਰਕਾਰ' ਦਾ ਭ੍ਰਿਸ਼ਟਾਚਾਰ ਮੁਕਤ ਸੜਕ ਮਿਸ਼ਨ

ਆਪ ਸਰਕਾਰ ਦਾ ਕਰਾਰਾ ਵਾਰ: 1,549 ਕਰੋੜ ਰੁਪਏ ਦੇ ਜਾਅਲੀ ਲੈਣ-ਦੇਣ ਦਾ ਕੀਤਾ ਪਰਦਾਫਾਸ਼: ਹਰਪਾਲ ਚੀਮਾ