ਨੈਸ਼ਨਲ

ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ, ਦਿੱਲੀ ਕਮੇਟੀ ਮੈਂਬਰ ਕੁਲਤਾਰਨ ਸਿੰਘ ਕੋਛੜ ਅਕਾਲੀ ਦਲ ਦਿੱਲੀ ਸਟੇਟ ਵਿਚ ਹੋਏ ਸ਼ਾਮਲ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | May 13, 2025 07:46 PM

ਨਵੀਂ ਦਿੱਲੀ-ਕੌਮੀ ਰਾਜਧਾਨੀ ਦਿੱਲੀ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਵਾਰਡ ਨੰਬਰ 32 ਜਨਕਪੁਰੀ ਤੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਰਦਾਰ ਕੁਲਤਾਰਨ ਸਿੰਘ ਕੋਛੜ ਪਾਰਟੀ ਛੱਡ ਕੇ ਕਮੇਟੀ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਹਾਜ਼ਰੀ ਵਿਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿਚ ਸ਼ਾਮਲ ਹੋ ਗਏ। ਸਰਦਾਰ ਕੋਛੜ ਨੂੰ ਪਾਰਟੀ ਵਿਚ ਸ਼ਾਮਲ ਹੋਣ ’ਤੇ ਜੀ ਆਇਆਂ ਕਹਿੰਦਿਆਂ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਐਲਾਨ ਕੀਤਾ ਕਿ ਸਰਦਾਰ ਕੁਲਤਾਰਨ ਸਿੰਘ ਕੋਛੜ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਸੀਨੀਅਰ ਮੀਤ ਪ੍ਰਧਾਨ ਹੋਣਗੇ। ਉਹਨਾਂ ਨੇ ਇਹ ਵੀ ਭਰੋਸਾ ਦੁਆਇਆ ਕਿ ਆਉਂਦੇ ਦਿਨਾਂ ਵਿਚ ਉਹਨਾਂ ਨੂੰ ਹੋਰ ਵੀ ਵੱਡੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਇਸ ਮੌਕੇ ਹਾਜ਼ਰ ਸੰਗਤ ਨੂੰ ਸੰਬੋਧਨ ਕਰਦਿਆਂ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਇਸ ਵੇਲੇ ਦਿੱਲੀ ਵਿਚ ਮੁਕੰਮਲ ਸਫਾਇਆ ਹੋ ਗਿਆ ਹੈ। ਉਹਨਾਂ ਕਿਹਾ ਕਿ ਜਿਹੜੇ ਸਰਦਾਰ ਮਨਜੀਤ ਸਿੰਘ ਜੀ.ਕੇ. ਨੇ ਕਦੇ ਸਰਦਾਰ ਪਰਮਜੀਤ ਸਿੰਘ ਸਰਨਾ ’ਤੇ ਸੰਗਤ ਦੇ ਪੈਸੇ ਦਾ ਗਬਨ ਕਰਨ ਦੇ ਦੋਸ਼ ਲਗਾਏ ਸਨ, ਅੱਜ ਉਹ ਦੋਵੇਂ ਬਾਦਲ ਦਲ ਵਿਚ ਇਕੱਠੇ ਹਨ। ਉਹਨਾਂ ਕਿਹਾ ਕਿ ਜਿਹੜੇ ਸਰਦਾਰ ਸਰਨਾ ਇਕ ਦਹਾਕੇ ਤੋਂ ਵੱਧ ਸਮਾਂ ਬਾਦਲ ਪਰਿਵਾਰ ਨੂੰ ਕੋਸਦੇ ਰਹੇ, ਉਹਨਾਂ ਨੂੰ ਬੇਅਬਦੀਆਂ ਦਾ ਦੋਸ਼ੀ, ਡੇਰਾ ਸਿਰਸਾ ਮੁਖੀ ਨੂੰ ਮੁਆਫੀ ਦੇਣ ਦਾ ਦੋਸ਼ੀ, 328 ਸਰੂਪ ਗਾਇਬ ਕਰਨ ਦਾ ਦੋਸ਼ੀ ਐਲਾਨਦੇ ਰਹੇ, ਅੱਜ ਉਹ ਬਾਦਲ ਪਰਿਵਾਰ ਦੀ ਝੋਲੀ ਵਿਚ ਬੈਠ ਕੇ ਉਹਨਾਂ ਦਾ ਗੁਣਗਾਣ ਕਰ ਰਹੇ ਹਨ। ਉਹਨਾਂ ਕਿਹਾ ਕਿ ਬਾਦਲ ਦਲ ਦਿੱਲੀ ਦੀ ਸੰਗਤ ਦੇ ਨਾਲ-ਨਾਲ ਸਮੁੱਚੀ ਕੌਮ ਸਾਹਮਣੇ ਬੇਨਕਾਬ ਹੋ ਚੁੱਕਾ ਹੈ ਤੇ ਇਸ ਲਈ ਸੰਗਤ ਨੇ ਇਹਨਾਂ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਉਹਨਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਵਿਚ ਕਮੇਟੀ ਦੀ ਮੌਜੂਦਾ ਟੀਮ ਨੇ ਕਿਵੇਂ ਸੰਗਤ ਦੀ ਸੇਵਾ ਕੀਤੀ ਖਾਸ ਤੌਰ ’ਤੇ ਕੋਰੋਨਾ ਦੇ ਸਮੇਂ ਵਿਚ ਸੰਗਤ ਦੀ ਸੇਵਾ ਕੀਤੀ, ਉਸ ਤੋਂ ਪ੍ਰਭਾਵਤ ਹੋ ਕੇ ਵੱਧ ਤੋਂ ਵੱਧ ਗਿਣਤੀ ਵਿਚ ਸੰਗਤਾਂ ਅੱਜ ਪਾਰਟੀ ਨਾਲ ਜੁੜ ਰਹੀਆਂ ਹਨ ਤੇ ਪਾਰਟੀ ਮਜ਼ਬੂਤ ਹੋ ਰਹੀ ਹੈ।
ਉਹਨਾਂ ਕਿਹਾ ਕਿ ਜਿਥੇ ਅਸੀਂ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਸੁਚੱਜੇ ਢੰਗ ਨਾਲ ਚਲਾਏ, ਉਥੇ ਹੀ ਸਿਹਤ ਸੇਵਾਵਾਂ ਨਾਲ ਸੰਗਤਾਂ ਦੀ ਸੇਵਾ ਕੀਤੀ ਅਤੇ ਸੰਗਤਾਂ ਨੂੰ ਗੁਰਬਾਣੀ ਸਿਮਰਨ ਤੇ ਗੁਰਸਿੱਖੀ ਜੀਵਨ ਜਾਚ ਨਾਲ ਜੋੜਨ ਵਾਸਤੇ ਵੱਡੇ ਉਪਰਾਲੇ ਕੀਤੇ ਹਨ ਜਿਹਨਾਂ ਦਾ ਸੰਗਤ ਨੇ ਭਰਵਾਂ ਹੁੰਗਾਰਾ ਦਿੱਤਾ ਹੈ। ਉਹਨਾਂ ਕਿਹਾ ਕਿ ਅਸੀਂ ਗੁਰੂ ਸਾਹਿਬਾਨ ਤੇ ਭਗਤਾਂ ਨਾਲ ਜੁੜੇ ਦਿਹਾੜੇ ਵੱਡੀ ਪੱਧਰ ’ਤੇ ਮਨਾਏ ਹਨ ਤੇ ਮਨਾ ਵੀ ਰਹੇ ਹਨ ਜਿਸਦੀ ਸੰਗਤ ਹਰ ਪਾਸੇ ਵਡਿਆਈ ਕਰ ਰਹੀ ਹੈ। ਉਹਨਾਂ ਕਿਹਾ ਕਿ ਅਸੀਂ ਆਪਣੇ ਯਤਨ ਪੁਰਜ਼ੋਰ ਤਰੀਕੇ ਨਾਲ ਜਾਰੀ ਰੱਖਾਂਗੇ ਤੇ ਸੰਗਤਾਂ ਦੇ ਸਹਿਯੋਗ ਨਾਲ ਇਹਨਾਂ ਵਿਚ ਸਫਲ ਵੀ ਹੋਵਾਂਗੇ।

Have something to say? Post your comment

 

ਨੈਸ਼ਨਲ

ਡੋਨਾਲਡ ਟਰੰਪ ਨੇ ਜੰਗਬੰਦੀ ਦਾ ਐਲਾਨ ਕਿਉਂ ਕੀਤਾ: ਅਜੈ ਰਾਏ

'ਆਪ' ਮਹਿਲਾ ਵਿੰਗ ਵੱਲੋਂ ਭਾਜਪਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ, ਪੁਲਿਸ ਨੇ ਕੀਤੀ ਕਾਰਵਾਈ

ਕੱਟੜਵਾਦੀ ਹੁਕਮਰਾਨਾਂ ਵੱਲੋਂ ਹਰ ਖੇਤਰ ਵਿਚ ਸਿੱਖ ਸਖਸ਼ੀਅਤਾਂ ਨਾਲ ਬੇਇਨਸਾਫ਼ੀ ਕਰਦੇ ਰਹਿਣਾ ਅਤਿ ਦੁੱਖਦਾਇਕ -ਮਾਨ

ਦਿੱਲੀ ਕਮੇਟੀ ਵਲੋਂ ਕਾਨੂੰਨੀ ਪ੍ਰਕਿਰਿਆ ਵਿੱਚ ਫਸੇ ਸਕੂਲਾਂ ਨੂੰ ਬਚਾਉਣ ਲਈ ਕੋਈ ਯੋਜਨਾ ਨਹੀਂ: ਜੀ.ਕੇ.

ਜੂਨ 84 ਘਲੂਘਾਰੇ ਨਮਿਤ ਸਮਾਗਮ 6 ਜੂਨ ਨੂੰ ਗੁਰਦੁਆਰਾ ਬੰਗਲਾ ਸਾਹਿਬ ਸਰੋਵਰ ਕੰਡੇ ਉਪਰ: ਅਖੰਡ ਕੀਰਤਨੀ ਜੱਥਾ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੁਣਛ ਦੇ ਗੁਰਦੁਆਰੇ ਅਤੇ ਮੰਦਰ ਵਿੱਚ ਮੱਥਾ ਟੇਕਿਆ, ਜਿੱਥੇ ਕੀਤੀ ਸੀ ਪਾਕਿਸਤਾਨ ਨੇ ਗੋਲਾਬਾਰੀ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ

ਭਾਜਪਾ ਦੀ ਦਿੱਲੀ ਸਰਕਾਰ ਨੇ 100 ਦਿਨਾਂ ਵਿੱਚ 100 ਝੂਠ ਬੋਲੇ ​​ਹਨ-ਆਪ

ਰਾਹੁਲ ਗਾਂਧੀ ਦਾ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ, ਪਾਕਿਸਤਾਨੀ ਗੋਲੀਬਾਰੀ ਦੇ ਪੀੜਤਾਂ ਲਈ ਰਾਹਤ ਪੈਕੇਜ ਦੀ ਮੰਗ

ਏਅਰ ਚੀਫ ਮਾਰਸ਼ਲ ਅਮਰ ਪ੍ਰੀਤ ਸਿੰਘ ਨੇ ਆਪਣੇ ਸ਼ਬਦਾਂ ਰਾਹੀਂ ਫੌਜ ਦੇ ਵਿਸ਼ਵਾਸ ਦੀ ਪ੍ਰਗਟ ਕੀਤੀ ਝਲਕ