ਪੰਜਾਬ

ਮੁੱਖ ਮੰਤਰੀ ਨੇ ਡਰੋਨ ਹਮਲੇ ਦੀ ਪੀੜਤ ਸੁਖਵਿੰਦਰ ਕੌਰ ਦੀ ਮੌਤ 'ਤੇ ਦੁੱਖ ਪ੍ਰਗਟਾਇਆ

ਕੌਮੀ ਮਾਰਗ ਬਿਊਰੋ | May 13, 2025 08:37 PM

ਚੰਡੀਗੜ੍ਹ-ਫਿਰੋਜ਼ਪੁਰ ਵਿਖੇ ਕੁਝ ਦਿਨ ਪਹਿਲਾਂ ਹੋਏ ਪਾਕਿਸਤਾਨੀ ਡਰੋਨ ਹਮਲੇ ਕਾਰਨ ਮ੍ਰਿਤਕ ਸੁਖਵਿੰਦਰ ਕੌਰ ਦੇ ਪਰਿਵਾਰ ਨਾਲ ਇਕਜੁੱਟਤਾ ਪ੍ਰਗਟ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਮ੍ਰਿਤਕ ਦੇ ਪਰਿਵਾਰ ਲਈ 10 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ।

ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਸ 10 ਲੱਖ ਰੁਪਏ ਵਿੱਚੋਂ ਪੰਜ ਲੱਖ ਰੁਪਏ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਦਿੱਤੇ ਜਾਣਗੇ, ਜਦੋਂ ਕਿ ਪੰਜ ਲੱਖ ਰੁਪਏ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਵੱਲੋਂ ਦਿੱਤੇ ਜਾਣਗੇ। ਪੀੜਤ ਪਰਿਵਾਰ ਦੇ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਭਗਵੰਤ ਸਿੰਘ ਮਾਨ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਉਨ੍ਹਾਂ ਨੂੰ ਇਸ ਵੱਡੇ ਅਤੇ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਕਰਨ ਦੀ ਤਾਕਤ ਦੇਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ।

Have something to say? Post your comment

 

ਪੰਜਾਬ

ਸੂਬੇ ਦੀਆਂ ਮੰਡੀਆਂ ਵਿੱਚੋਂ 128.91 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ – ਹਰਚੰਦ ਸਿੰਘ ਬਰਸਟ

ਸਿੱਖਿਆ ਮੰਤਰੀ ਬੈਂਸ ਵੱਲੋਂ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਵਿਦਿਆਰਥੀਆਂ ਨੂੰ ਵਧਾਈ

ਪੰਜਾਬ: 12ਵੀਂ ਦੇ ਨਤੀਜੇ ਜਾਰੀ, ਕੁੜੀਆਂ ਨੇ ਮੁੰਡਿਆਂ ਨੂੰ ਪਛਾੜਿਆ

ਭ੍ਰਿਸ਼ਟਾਚਾਰ ਦਾ ਲਾਇਸੈਂਸ ਲੈਣ ਵਾਲਿਆਂ ਅੱਗੇ ਨਹੀਂ ਝੁਕੀ ਸਰਕਾਰ- ਮੁੱਖ ਮੰਤਰੀ

ਲੋਕ ਪੱਖੀ ਤੇ ਵਿਕਾਸ ਮੁਖੀ ਨੀਤੀਆਂ ਨਾਲ ਤਰੱਕੀ ਨੂੰ ਰਫਤਾਰ ਦੇ ਰਹੇ ਹਾਂ: ਮੁੱਖ ਮੰਤਰੀ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

ਪਾਣੀਆਂ ਦੇ ਮਸਲੇ ’ਤੇ ਹਾਈ ਕੋਰਟ ਦਾ ਫੈਸਲਾ ਸੂਬੇ ਲਈ ਨੈਤਿਕ ਜਿੱਤ-ਮੁੱਖ ਮੰਤਰੀ

ਵਿੱਤ ਮੰਤਰੀ ਚੀਮਾ ਨੇ ਉਠਾਈ ਹੂਚ ਦੁਖਾਂਤਾਂ ਬਾਰੇ ਆਵਾਜ਼ : ਮੀਥੇਨੌਲ ਦੀ ਦੁਰਵਰਤੋਂ 'ਤੇ ਕੇਂਦਰ ਨੂੰ ਲਿਖਿਆ ਪੱਤਰ

ਸੰਯੁਕਤ ਕਿਸਾਨ ਮੋਰਚੇ ਵੱਲੋਂ ਸੰਗਰੂਰ 'ਚ ਅਮਨ ਮਾਰਚ 

ਬਾਬਾ ਭਜਨ ਸਿੰਘ ਤੇ ਪਿੰਡ ਭੂਸੇ ਦੀ ਸੰਗਤ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਰਸਦਾਂ ਭੇਟ