ਪੰਜਾਬ

’ਯੁੱਧ ਨਸ਼ਿਆਂ ਵਿਰੁੱਧ’ ਦੇ 73ਵੇਂ ਦਿਨ ਪੰਜਾਬ ਪੁਲਿਸ ਵੱਲੋਂ 156 ਨਸ਼ਾ ਤਸਕਰ ਗ੍ਰਿਫ਼ਤਾਰ- ਹੈਰੋਇਨ, ਅਫ਼ੀਮ, ਡਰੱਗ ਮਨੀ ਬਰਾਮਦ

ਕੌਮੀ ਮਾਰਗ ਬਿਊਰੋ | May 13, 2025 08:52 PM

ਚੰਡੀਗੜ੍ਹ-“ਯੁੱਧ ਨਸ਼ਿਆਂ ਵਿਰੁੱਧ” ਦੇ 73ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 156 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.5 ਕਿਲੋ ਹੈਰੋਇਨ, 16 ਕਿਲੋ ਅਫ਼ੀਮ, 5.38 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 73 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 10802 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 97 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 601 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 109 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 613 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 115 ਵਿਅਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

ਪੰਜਾਬ

ਛੀਨਾ ਨੇ ਨਕਲੀ ਸ਼ਰਾਬ ਪੀਣ ਕਾਰਨ 20 ਤੋਂ ਵਧੇਰੇ ਵਿਅਕਤੀਆਂ ਦੀ ਮੌਤ ’ਤੇ ਕੀਤਾ ਦੁਖ ਦਾ ਇਜ਼ਹਾਰ

ਅੰਮ੍ਰਿਤਸਰ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋ ਗਈ 20 

ਪੰਜਾਬ ਦੀ ਸਰਹੱਦ ਸਭ ਤੋਂ ਸੰਵੇਦਨਸ਼ੀਲ - ਰਾਜਪਾਲ ਗੁਲਾਬਚੰਦ ਕਟਾਰੀਆ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਅਪਰੇਸ਼ਨ ਸਿੰਦੂਰ ਦੀ ਕੀਤੀ ਸ਼ਲਾਘਾ ਸੁਖਬੀਰ ਸਿੰਘ ਬਾਦਲ ਨੇ

ਜ਼ਹਿਰੀਲੀ ਸ਼ਰਾਬ ਪੀਣ ਕਾਰਨ 16 ਲੋਕਾਂ ਦੀ ਮੌਤ ਲਈ ਰਾਜਾ ਵੜਿੰਗ ਨੇ ਜਵਾਬਦੇਹੀ ਦੀ ਮੰਗ ਕੀਤੀ

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਹਰਿਆਣਾ ਬੋਰਡ ਦੀ 12ਵੀਂ ਜਮਾਤ ’ਚ ਪਹਿਲਾ ਸਥਾਨ ਹਾਸਲ ਕਰਨ ਵਾਲੇ ਸਿੱਖ ਨੌਜਵਾਨ ਨੂੰ ਦਿੱਤੀ ਵਧਾਈ

ਮੁੱਖ ਮੰਤਰੀ ਨੇ ਡਰੋਨ ਹਮਲੇ ਦੀ ਪੀੜਤ ਸੁਖਵਿੰਦਰ ਕੌਰ ਦੀ ਮੌਤ 'ਤੇ ਦੁੱਖ ਪ੍ਰਗਟਾਇਆ

ਮਜੀਠਾ ਦੁਖਾਂਤ: ਸਰਕਾਰ ਦੀ ਤੁਰੰਤ ਕਾਰਵਾਈ, ਸਾਰੇ 10 ਮੁਲਜ਼ਮ ਛੇ ਘੰਟਿਆਂ ਵਿੱਚ ਗ੍ਰਿਫ਼ਤਾਰ

ਮਜੀਠਾ ਨਕਲੀ ਸ਼ਰਾਬ ਮਾਮਲਾ: ਸਰਗਨਾ ਸਮੇਤ 10 ਦੋਸ਼ੀ ਗ੍ਰਿਫ਼ਤਾਰ, ਡੀਐਸਪੀ ਅਤੇ ਐਸਐਚਓ ਨੂੰ ਕੁਤਾਹੀ ਵਰਤਣ ਲਈ ਕੀਤਾ ਮੁਅੱਤਲ