ਪੰਜਾਬ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਅਧਾਰ ਤੇ ਹੱਲ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼

ਕੌਮੀ ਮਾਰਗ ਬਿਊਰੋ | May 14, 2025 07:02 PM

ਚੰਡੀਗੜ੍ਹ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਨਾਲ ਕੰਮ ਕਰ ਰਹੀ ਹੈ। ਇਸੇ ਸਬੰਧ ਵਿੱਚ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਵਿਭਾਗ ਵਿੱਚ ਚਲ ਰਹੇ ਵੱਖ ਵੱਖ ਕੰਮਾਂ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਮੀਟਿੰਗ ਦੌਰਾਨ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਭਲਾਈ ਵੱਖ ਵੱਖ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ। ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਸੂਬੇ ਦੇ ਸਾਬਕਾ ਸੈਨਿਕਾਂ ਅਤੇ ਉਸਦੇ ਪਰਿਵਾਰਕ ਮੈਂਬਰਾਂ ਦੇ ਕੰਮ ਨੂੰ ਪਹਿਲ ਦੇ ਅਧਾਰ ਤੇ ਕੀਤਾ ਜਾਵੇ।

ਮੰਤਰੀ ਸ੍ਰੀ ਭਗਤ ਨੇ ਕਿਹਾ ਕਿ ਸੈਨਿਕ ਰੈਸਟ ਹਾਊਸਾਂ ਨੂੰ ਹੋਰ ਬਿਹਤਰ ਬਣਾਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ । ਉਨ੍ਹਾ ਕਿਹਾ ਕਿ ਇਸ ਕੰਮ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ । ਉਨ੍ਹਾ ਕਿਹਾ ਕਿ ਸਾਬਕਾ ਸੈਨਿਕਾਂ ਅਤੇ ਉਹਨਾਂ ਦੇ ਆਸ਼ਰਿਤਾਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਉਨ੍ਹਾ ਨੂੰ ਵੱਧ ਤੋਂ ਵੱਧ ਜਾਣੂ ਕਰਵਾਇਆ ਜਾਵੇ ਤਾਂ ਜੋ ਉਹ ਇਹਨਾਂ ਸਕੀਮਾਂ ਦਾ ਪੂਰਾ ਲਾਭ ਲੈ ਸਕਣ।

ਇਸ ਮੀਟਿੰਗ ਵਿੱਚ ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਵਿਭਾਗ ਬ੍ਰਿਗੇ. ਭੁਪਿੰਦਰ ਸਿੰਘ ਢਿੱਲੋਂ (ਰਿਟਾ.) ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।

 

Have something to say? Post your comment

 

ਪੰਜਾਬ

ਸੂਬੇ ਦੀਆਂ ਮੰਡੀਆਂ ਵਿੱਚੋਂ 128.91 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ – ਹਰਚੰਦ ਸਿੰਘ ਬਰਸਟ

ਸਿੱਖਿਆ ਮੰਤਰੀ ਬੈਂਸ ਵੱਲੋਂ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਵਿਦਿਆਰਥੀਆਂ ਨੂੰ ਵਧਾਈ

ਪੰਜਾਬ: 12ਵੀਂ ਦੇ ਨਤੀਜੇ ਜਾਰੀ, ਕੁੜੀਆਂ ਨੇ ਮੁੰਡਿਆਂ ਨੂੰ ਪਛਾੜਿਆ

ਭ੍ਰਿਸ਼ਟਾਚਾਰ ਦਾ ਲਾਇਸੈਂਸ ਲੈਣ ਵਾਲਿਆਂ ਅੱਗੇ ਨਹੀਂ ਝੁਕੀ ਸਰਕਾਰ- ਮੁੱਖ ਮੰਤਰੀ

ਲੋਕ ਪੱਖੀ ਤੇ ਵਿਕਾਸ ਮੁਖੀ ਨੀਤੀਆਂ ਨਾਲ ਤਰੱਕੀ ਨੂੰ ਰਫਤਾਰ ਦੇ ਰਹੇ ਹਾਂ: ਮੁੱਖ ਮੰਤਰੀ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

ਪਾਣੀਆਂ ਦੇ ਮਸਲੇ ’ਤੇ ਹਾਈ ਕੋਰਟ ਦਾ ਫੈਸਲਾ ਸੂਬੇ ਲਈ ਨੈਤਿਕ ਜਿੱਤ-ਮੁੱਖ ਮੰਤਰੀ

ਵਿੱਤ ਮੰਤਰੀ ਚੀਮਾ ਨੇ ਉਠਾਈ ਹੂਚ ਦੁਖਾਂਤਾਂ ਬਾਰੇ ਆਵਾਜ਼ : ਮੀਥੇਨੌਲ ਦੀ ਦੁਰਵਰਤੋਂ 'ਤੇ ਕੇਂਦਰ ਨੂੰ ਲਿਖਿਆ ਪੱਤਰ

ਸੰਯੁਕਤ ਕਿਸਾਨ ਮੋਰਚੇ ਵੱਲੋਂ ਸੰਗਰੂਰ 'ਚ ਅਮਨ ਮਾਰਚ 

ਬਾਬਾ ਭਜਨ ਸਿੰਘ ਤੇ ਪਿੰਡ ਭੂਸੇ ਦੀ ਸੰਗਤ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਰਸਦਾਂ ਭੇਟ