ਨੈਸ਼ਨਲ

ਚੋਣ ਕਮਿਸ਼ਨ ਵੱਲੋਂ 'ਆਪ' ਦੇ ਵਫ਼ਦ ਨਾਲ ਵਿਚਾਰ-ਵਟਾਂਦਰਾ: ਸਿਬਿਨ ਸੀ

ਕੌਮੀ ਮਾਰਗ ਬਿਊਰੋ | May 15, 2025 08:20 PM

ਚੰਡੀਗੜ੍ਹ-ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਸਿਬਿਨ ਸੀ ਨੇ ਦੱਸਿਆ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਨੇ ਅੱਜ ਨਿਰਵਾਚਨ ਸਦਨ, ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਆਏ ਵਫ਼ਦ ਨਾਲ ਵਿਚਾਰ-ਵਟਾਂਦਰਾ ਕੀਤਾ। ਇਹ ਮੀਟਿੰਗ ਚੋਣ ਕਮਿਸ਼ਨ ਵੱਲੋਂ ਵੱਖ-ਵੱਖ ਰਾਸ਼ਟਰੀ ਅਤੇ ਸੂਬਾਈ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ ਨਾਲ ਕੀਤੇ ਜਾ ਰਹੇ ਵਿਚਾਰ-ਵਟਾਂਦਰੇ ਦੀ ਲੜੀ ਦਾ ਹਿੱਸਾ ਹੈ।

ਉਨ੍ਹਾਂ ਕਿਹਾ ਕਿ ਇਹ ਗੱਲਬਾਤ ਉਸਾਰੂ ਵਿਚਾਰ-ਵਟਾਂਦਰੇ ਦੀ ਲੰਬੇ ਸਮੇਂ ਤੋਂ ਮਹਿਸੂਸ ਕੀਤੀ ਜਾ ਰਹੀ ਲੋੜ ਨੂੰ ਪੂਰਾ ਕਰਦੀ ਹੈ ਕਿ ਰਾਸ਼ਟਰੀ ਅਤੇ ਸੂਬਾਈ ਪਾਰਟੀ ਪ੍ਰਧਾਨ ਆਪਣੇ ਸੁਝਾਅ ਅਤੇ ਸਮੱਸਿਆਵਾਂ ਸਿੱਧੇ ਤੌਰ 'ਤੇ ਕਮਿਸ਼ਨ ਨਾਲ ਸਾਂਝੇ ਕਰਨ। ਇਹ ਪਹਿਲਕਦਮੀ ਸਾਰੇ ਭਾਈਵਾਲਾਂ ਨਾਲ ਮਿਲ ਕੇ ਮੌਜੂਦਾ ਕਾਨੂੰਨੀ ਢਾਂਚੇ ਮੁਤਾਬਕ ਚੋਣ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਕਮਿਸ਼ਨ ਦੇ ਵਿਆਪਕ ਦ੍ਰਿਸ਼ਟੀਕੋਣ ਨਾਲ ਮੇਲ ਖਾਂਦੀ ਹੈ।

ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਕਮਿਸ਼ਨ ਨੇ 6 ਮਈ, 2025 ਨੂੰ ਪਾਰਟੀ ਪ੍ਰਧਾਨ ਮਾਇਆਵਤੀ ਦੀ ਅਗਵਾਈ ਹੇਠ ਬਹੁਜਨ ਸਮਾਜ ਪਾਰਟੀ (ਬੀ.ਐਸ.ਪੀ.) ਨਾਲ ਮੁਲਾਕਾਤ ਕੀਤੀ, 8 ਮਈ, 2025 ਨੂੰ ਪਾਰਟੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਦੀ ਅਗਵਾਈ ਵਿੱਚ ਭਾਰਤੀ ਜਨਤਾ ਪਾਰਟੀ (ਬੀ.ਜੇ.ਪੀ.) ਨਾਲ, 10 ਮਈ, 2025 ਨੂੰ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੇ ਜਨਰਲ ਸਕੱਤਰ ਐਮ.ਏ. ਬੇਬੀ ਨਾਲ ਅਤੇ 13 ਮਈ, 2025 ਨੂੰ ਨੈਸ਼ਨਲ ਪੀਪਲਜ਼ ਪਾਰਟੀ ਦੇ ਪਾਰਟੀ ਪ੍ਰਧਾਨ ਕੋਨਰਾਡ ਸੰਗਮਾ ਨਾਲ ਮੁਲਾਕਾਤ ਕੀਤੀ।

ਇਸ ਤੋਂ ਪਹਿਲਾਂ, ਕੁੱਲ 4, 719 ਸਰਬ-ਪਾਰਟੀ ਮੀਟਿੰਗਾਂ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਮੁੱਖ ਚੋਣ ਅਧਿਕਾਰੀਆਂ ਵੱਲੋਂ 40 ਮੀਟਿੰਗਾਂ, ਡੀ.ਈ.ਓਜ਼ ਵੱਲੋਂ 800 ਅਤੇ ਈ.ਆਰ.ਓਜ਼ ਵੱਲੋਂ 3879 ਮੀਟਿੰਗਾਂ ਸ਼ਾਮਲ ਹਨ। ਇਨ੍ਹਾਂ ਮੀਟਿੰਗਾਂ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਦੇ 28, 000 ਤੋਂ ਵੱਧ ਨੁਮਾਇੰਦੇ ਸ਼ਾਮਲ ਹੋਏ।

Have something to say? Post your comment

 

ਨੈਸ਼ਨਲ

ਪਹਿਲਗਾਮ ਹਮਲੇ ਦੇ ਅੱਤਵਾਦੀ ਕਿਉਂ ਨਹੀਂ ਫੜੇ ਗਏ, ਪਾਕਿਸਤਾਨ ਨੂੰ ਸਬਕ ਸਿਖਾਉਣ ਵਿੱਚ ਦੇਰੀ ਕਿਉਂ? : ਉਦਿਤ ਰਾਜ

ਭਾਜਪਾ ਸਰਕਾਰ ਦਿੱਲੀ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ,ਬੇਰੁਜ਼ਗਾਰ ਕਰ ਰਹੀ ਹੈ: ਆਪ

ਕਰਨਲ ਸੋਫੀਆ ਕੁਰੈਸ਼ੀ-ਵਿਜੇ ਸ਼ਾਹ ਮਾਮਲੇ 'ਤੇ ਸੁਪਰੀਮ ਕੋਰਟ ਵਿੱਚ ਅਗਲੀ ਸੁਣਵਾਈ 19 ਮਈ ਨੂੰ

ਮੈਂ ਪਛੜੇ, ਬਹੁਤ ਪਛੜੇ ਅਤੇ ਦਲਿਤ ਵਿਦਿਆਰਥੀਆਂ ਨਾਲ ਗੱਲ ਕਰਨ ਆਇਆ ਸੀ, ਪ੍ਰਸ਼ਾਸਨ ਨੇ ਸਾਨੂੰ ਰੋਕਿਆ: ਰਾਹੁਲ ਗਾਂਧੀ

ਦਿੱਲੀ ਕਮੇਟੀ ਦੀਆਂ ਕੌਮੀ ਜਾਇਦਾਦਾਂ ਵੇਚਣ ਲਈ ਜੀਕੇ ਤੇ ਸਰਨਾ ਦੋਵੇਂ ਉਤਾਵਲੇ- ਕਾਲਕਾ, ਕਾਹਲੋਂ

ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਸਕੂਲ ਦਾ ਨਤੀਜਾ ਰਿਹਾ ਸੌ ਫੀਸਦੀ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਸਮੂਹ ਵਿਦਿਆਰਥੀ ਹੋਏ ਪਾਸ

ਕਰਨਲ ਸੋਫੀਆ ਕੁਰੈਸ਼ੀ 'ਤੇ ਅਪਮਾਨਜਨਕ ਟਿੱਪਣੀਆਂ ਸਹੀ ਨਹੀਂ, ਭਾਜਪਾ ਨੂੰ ਮੰਗਣੀ ਚਾਹੀਦੀ ਹੈ ਮੁਆਫ਼ੀ : ਸਚਿਨ ਪਾਇਲਟ

ਦਿੱਲੀ ਕਮੇਟੀ ਪ੍ਰਬੰਧਕ ਕੂਕਰਮੀ ਮੁਲਾਜਮਾਂ ਦੀ ਕਰ ਰਹੇ ਹਨ ਪੁਸ਼ਤਪਨਾਹੀ: ਅਵਤਾਰ ਸਿੰਘ ਨਿਹੰਗ

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦਾ 10ਵੀਂ ਅਤੇ 12ਵੀਂ ਕਲਾਸ ਦਾ 100 ਫੀਸਦੀ ਤੇ 99 ਫੀਸਦੀ ਸ਼ਾਨਦਾਰ ਨਤੀਜਾ: ਕਾਲਕਾ, ਕਾਹਲੋਂ

ਪਾਕਿਸਤਾਨੀ ਡਿਪਲੋਮੈਟ ਨੂੰ 24 ਘੰਟਿਆਂ ਦੇ ਅੰਦਰ ਭਾਰਤ ਛੱਡਣ ਦਾ ਹੁਕਮ