ਪੰਜਾਬ

ਲੋਕ ਸੰਪਰਕ ਵਿਭਾਗ ਵਿੱਚ ਤਰੱਕੀਆਂ-ਇਸ਼ਵਿੰਦਰ ਸਿੰਘ ਗਰੇਵਾਲ ਅਤੇ ਮਨਵਿੰਦਰ ਸਿੰਘ ਜੁਆਇੰਟ ਡਾਇਰੈਕਟਰ ਬਣੇ

ਕੌਮੀ ਮਾਰਗ ਬਿਊਰੋ | May 16, 2025 09:30 PM

ਚੰਡੀਗੜ੍ਹ- ਲੋਕ ਸੰਪਰਕ ਵਿਭਾਗ ਵਿੱਚ ਅੱਜ ਅੱਠ ਅਧਿਕਾਰੀਆਂ ਨੂੰ ਤਰੱਕੀਆਂ ਦਿੱਤੀਆਂ ਗਈਆਂ ਜਿਨਾਂ ਵਿੱਚ ਦੋ ਡਿਪਟੀ ਡਾਇਰੈਕਟਰਾਂ ਨੂੰ ਤਰੱਕੀ ਦੇ ਕੇ ਜੁਆਇੰਟ ਡਾਇਰੈਕਟਰ ਅਤੇ ਪੰਜ ਸੂਚਨਾ ਅਤੇ ਲੋਕ ਸੰਪਰਕ ਅਧਿਕਾਰੀਆਂ ਨੂੰ ਡਿਪਟੀ ਡਾਇਰੈਕਟਰ ਬਣਾ ਦਿੱਤਾ ਗਿਆ ਤੇ ਇਕ ਆਰਟ ਐਗ਼ਜ਼ੈਕਿਟਵ ਨੂੰ ਡਿਪਟੀ ਡਾਇਰੈਕਟਰ ਬਣਾਇਆ ਗਿਆ ਹੈ।

ਲੋਕ ਸੰਪਰਕ ਵਿਭਾਗ ਮੰਤਰੀ ਪੰਜਾਬ ਸਰਦਾਰ ਹਰਜੋਤ ਸਿੰਘ ਬੈਂਸ ਦੀ ਪ੍ਰਵਾਨਗੀ ਉਪਰੰਤ ਇਹ ਹੁਕਮ ਜਾਰੀ ਹੋਏ। ਇਸ਼ਵਿੰਦਰ ਸਿੰਘ ਗਰੇਵਾਲ ਅਤੇ ਮਨਵਿੰਦਰ ਸਿੰਘ ਜੋ ਕਿ ਪਹਿਲਾਂ ਡਿਪਟੀ ਡਾਇਰੈਕਟਰ ਸਨ ਹੁਣ ਜੁਆਇੰਟ ਡਾਇਰੈਕਟਰ  ਹੋਣਗੇ । ਰੁਚੀ ਕਾਲੜਾ , ਨਵਦੀਪ ਸਿੰਘ ਗਿੱਲ , ਪ੍ਰਭਦੀਪ ਸਿੰਘ , ਰਸ਼ਿਮ  ਵਰਮਾ , ਹਾਕਮ ਥਾਪਰ ਡਿਪਟੀ ਡਾਇਰੈਕਟਰ ਬਣ ਗਏ ਹਨ ਅਤੇ ਹਰਦੀਪ ਸਿੰਘ ਜੋ ਕਿ ਆਰਟ ਨਾਲ ਸੰਬੰਧਿਤ ਸਨ ਹੁਣ ਡਿਪਟੀ ਡਾਇਰੈਕਟਰ ਹੋਣਗੇ।

  ਅੱਜ ਪਦ-ਉੱਨਤ ਕੀਤੇ ਜੁਆਇੰਟ ਡਾਇਰੈਕਟਰ ਨੂੰ ਜਾਰੀ ਕੀਤੇ ਤਾਇਨਾਤੀ ਦੇ ਹੁਕਮਾਂ ਵਿੱਚ ਇਸ਼ਵਿੰਦਰ ਸਿੰਘ ਗਰੇਵਾਲ ਨੂੰ ਮੁੱਖ ਦਫ਼ਤਰ ਚੰਡੀਗੜ੍ਹ ਅਤੇ ਮਨਵਿੰਦਰ ਸਿੰਘ ਨੂੰ ਜੁਆਇੰਟ ਡਾਇਰੈਕਟਰ ਪ੍ਰੈੱਸ/ਮੁੱਖ ਮੰਤਰੀ ਅਤੇ ਵਾਧੂ ਚਾਰਜ ਜੁਆਇੰਟ ਡਾਇਰੈਕਟਰ ਬਾਰਡਰ ਰੇਂਜ ਅੰਮ੍ਰਿਤਸਰ ਲਗਾਇਆ ਗਿਆ।

ਇਸੇ ਤਰ੍ਹਾਂ ਪਦ-ਉੱਨਤ ਕੀਤੇ ਛੇ ਡਿਪਟੀ ਡਾਇਰੈਕਟਰਾਂ ਵਿੱਚੋਂ ਰੁਚੀ ਕਾਲੜਾ ਨੂੰ ਬਠਿੰਡਾ, ਰਸ਼ਿਮ ਵਰਮਾ ਨੂੰ ਮੁੱਖ ਦਫ਼ਤਰ ਤੇ ਵਾਧੂ ਚਾਰਜ ਸ੍ਰੀ ਅਨੰਦਪੁਰ ਸਾਹਿਬ, ਨਵਦੀਪ ਸਿੰਘ ਗਿੱਲ ਨੂੰ ਮੁੱਖ ਦਫ਼ਤਰ ਚੰਡੀਗੜ੍ਹ, ਪ੍ਰਭਦੀਪ ਸਿੰਘ ਕੌਲਧਰ ਨੂੰ ਮੁੱਖ ਦਫ਼ਤਰ ਤੇ ਵਾਧੂ ਚਾਰਜ ਸੰਗਰੂਰ, ਹਾਕਮ ਥਾਪਰ ਨੂੰ ਜਲੰਧਰ ਅਤੇ ਹਰਦੀਪ ਸਿੰਘ ਨੂੰ ਮੁੱਖ ਦਫ਼ਤਰ ਵਿਖੇ ਤਾਇਨਾਤ ਕੀਤਾ ਗਿਆ ਹੈ।

ਨਵੇਂ ਪਦਉੱਨਤ ਅਧਿਕਾਰੀਆਂ ਨੇ ਅੱਜ ਵਿਭਾਗ ਦੇ ਸਕੱਤਰ ਸ੍ਰੀ ਰਾਮਵੀਰ ਕੋਲ ਜੁਆਇਨ ਕਰਦਿਆਂ ਸੂਚਨਾ ਤੇ ਲੋਕ ਸੰਪਰਕ ਮੰਤਰੀ ਤੇ ਉੱਚ ਅਧਿਕਾਰੀਆਂ ਦਾ ਧੰਨਵਾਦ ਕੀਤਾ।

Have something to say? Post your comment

 

ਪੰਜਾਬ

ਹਰਜੋਤ ਸਿੰਘ ਬੈਂਸ ਵੱਲੋਂ ਦਸਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥੀਆਂ ਨੂੰ ਵਧਾਈ

ਹਰਜੋਤ ਬੈਂਸ ਵੱਲੋਂ ਸ੍ਰੀ ਕੀਰਤਪੁਰ ਸਾਹਿਬ-ਨੰਗਲ ਹਾਈਵੇਅ ਪ੍ਰੋਜੈਕਟ ਵਿੱਚ ਤੇਜ਼ੀ ਲਿਆਉਣ ਲਈ ਐਨ.ਐਚ.ਏ.ਆਈ. ਅਧਿਕਾਰੀਆਂ ਨੂੰ ਆਦੇਸ਼

ਪਾਕਿਸਤਾਨ-ਆਈਐਸਆਈ ਵੱਲੋਂ ਸਮਰਥਿਤ ਨਾਰਕੋ ਤਸਕਰੀ ਮਾਡਿਊਲ ਦਾ ਪਰਦਾਫਾਸ਼; 85 ਕਿੱਲੋ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ

ਜੇਲ੍ਹਾਂ ਚ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਅਤਿ-ਆਧੁਨਿਕ ਕੈਮਰਿਆਂ ਨਾਲ 24 ਘੰਟੇ ਹੋਵੇਗੀ ਨਿਗਰਾਨੀ

ਜੇ ਤਿੰਨ ਕਰੋੜ ਪੰਜਾਬੀ ਇਕਜੁੱਟ ਹੁੰਦੇ ਹਨ ਤਾਂ ਨਸ਼ੀਲੇ ਪਦਾਰਥਾਂ ਦੀ ਸਮੱਸਿਆ 24 ਘੰਟਿਆਂ ਵਿੱਚ ਖ਼ਤਮ ਹੋ ਜਾਵੇਗੀ- ਅਰਵਿੰਦ ਕੇਜਰੀਵਾਲ

ਪੁੰਛ ’ਚ ਹਮਲੇ ਦੌਰਾਨ ਮਾਰੇ ਗਏ ਚਾਰ ਸਿੱਖਾਂ ਦੇ ਪਰਿਵਾਰਾਂ ਨੂੰ ਮਿਲਣ ਪੁੱਜੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ ਵਿਖੇ ਚਾਰ ਗੁਰੂ ਸਾਹਿਬਾਨਾਂ ਦੇ ਪ੍ਰਕਾਸ਼ ਪੁਰਬ ਸਰਧਾ ਭਾਵਨਾ ਨਾਲ ਮਨਾਇਆ

ਮੈਨੂੰ ਪੰਜਾਬ ਦੇ ਹਰ ਇੱਕ ਨੌਜਵਾਨ ਦੀ ਜ਼ਿੰਦਗੀ ਪਿਆਰ ਹੈ, ਮੈਂ ਹਰ ਮਾਤਾ-ਪਿਤਾ ਦੇ ਹੰਝੂਆਂ ਨੂੰ ਖੁਸ਼ੀ ਵਿੱਚ ਬਦਲ ਦਿਆਂਗਾ - ਅਰਵਿੰਦ ਕੇਜਰੀਵਾਲ

ਕੇਜਰੀਵਾਲ ਤੇ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜੰਗ ਵਿੱਚ ਯੋਧੇ ਬਣਨ ਲਈ ਸਹੁੰ ਚੁਕਾਈ

‘ਉਡਦਾ ਪੰਜਾਬ’ ਤੋਂ ‘ਬਦਲਦਾ ਪੰਜਾਬ’: ‘ਆਪ’ ਨੇ ਨਸ਼ਿਆਂ ਦੇ ਕੇਂਦਰ ਬਿੰਦੂਆਂ ਨੂੰ ਨਸ਼ਾ ਮੁਕਤ ਜ਼ੋਨਾਂ ਵਿੱਚ ਬਦਲਿਆ: ਅਰਵਿੰਦ ਕੇਜਰੀਵਾਲ