BREAKING NEWS

ਪੰਜਾਬ

ਬੁੱਢਾ ਦਲ ਵੱਲੋਂ ਬਾਬਾ ਜੱਸਾ ਸਿੰਘ ਆਹਲੂਵਾਲੀਆ ਦਾ ਜਨਮ ਦਿਹਾੜਾ ਪੂਰਨ ਸਰਧਾ ਭਾਵਨਾ ਨਾਲ ਮਨਾਇਆ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | May 18, 2025 08:39 PM

ਅੰਮ੍ਰਿਤਸਰ- ਸ਼਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਅਗਵਾਈ ਵਿੱਚ ਸਾਰੀਆਂ ਆਹਲੂਵਾਲੀਆ ਸਭਾਵਾਂ ਖਾਲਸਾ ਪੰਥ ਦੇ ਮਹਾਨ ਸੂਰਬੀਰ ਜਰਨੈਲ ਸਿੰਘ ਸਾਹਿਬ ਬਾਬਾ ਜੱਸਾ ਸਿੰਘ ਆਹਲੂਵਾਲੀਆ ਸੁਲਤਾਨ-ਉਲ-ਕੌਮ ਬੁੱਢਾ ਦਲ ਦੇ ਚੌਥੇ ਜਥੇਦਾਰ ਦਾ 307ਵਾਂ ਜਨਮ ਦਿਹਾੜਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ, ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ ਛਾਉਣੀ ਬੁੱਢਾ ਦਲ ਨਿਹੰਗ ਸਿੰਘਾਂ ਵਿਖੇ ਪੂਰਨ ਸਰਧਾ ਸਤਿਕਾਰ ਨਾਲ ਮਨਾਇਆ ਗਿਆ।
ਇਸ ਮੌਕੇ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਉਣ ਦਾ ਫੈਸਲਾ ਜਾਇਜ ਹੈ ਇਸ ਦਾ ਵਿਰੋਧ ਨਜਾਇਜ ਹੈ। ਡਾ. ਮਨਮੋਹਨ ਸਿੰਘ ਦੇਸ਼ ਕੌਮ ਲਈ ਆਪਣੇ ਜੀਵਨ ਕਾਲ ਵਿਚ ਪ੍ਰਸ਼ੰਸਾਜਨਕ ਕਾਰਜ ਕੀਤਾ ਹੈ। ਸ਼੍ਰੋਮਣੀ ਕਮੇਟੀ ਨੂੰ ਉਨ੍ਹਾਂ ਦੀ ਧਰਮਪਤਨੀ ਬੀਬੀ ਹਰਸ਼ਰਨ ਕੌਰ ਦਾ ਵਿਸ਼ੇਸ਼ ਸਨਮਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਦਾ ਲਾਂਘਾ ਬਿਨ੍ਹਾਂ ਦੇਰੀ ਖੁਲਣਾ ਚਾਹੀਦਾ ਹੈ ਤਾਂ ਕਿ ਦਰਸ਼ਨ ਅਭਿਲਾਸ਼ੀ ਆਪਣੀ ਤ੍ਰਿਪਤਾ ਪੂਰੀ ਕਰ ਸਕਣ ਅਤੇ ਗੁਰੂ ਘਰ ਵਿੱਚ ਨਤਮਸਤਕ ਹੋ ਸਕਣ।
ਉਨ੍ਹਾਂ ਹੋਰ ਕਿਹਾ ਬੁੱਢਾ ਦਲ ਦੇ ਮੁਖੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਬਾਬਾ ਜੱਸਾ ਸਿੰਘ ਆਹਲੂਵਾਲੀਆ ਨੇ ਦੇਸ਼ ਅਤੇ ਕੌਮ ਨੂੰ ਸੁੰਦਰ ਅਗਵਾਈ ਦੇ ਕੇ ਜਾਲਮ ਤੇ ਜੁਲਮ ਦਾ ਨਾਸ ਕੀਤਾ। ਉਨ੍ਹਾਂ ਬਾਬਾ ਜੱਸਾ ਸਿੰਘ ਨੂੰ ਭਗਤੀ ਸ਼ਕਤੀ ਦਾ ਸੁਮੇਲ ਦਸਿਆ ਵੱਡੇ ਘੱਲੂਘਾਰੇ ਦੀ ਲੜਾਈ ਉਨ੍ਹਾਂ ਦੀ ਅਗਵਾਈ ਵਿਚ ਲੜੀ ਗਈ। ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਅਬਦਾਲੀ ਜਾਂ ਹੋਰ ਮੁਗ਼ਲ ਹਾਕਮਾਂ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਨੁਕਸਾਨ ਪਹੁੰਚਾਇਆ ਜਾਂਦਾ ਰਿਹਾ ਹੈ, ਪਰ ਸਿੱਖਾਂ ਦੀ ਸਿਦਕ ਦਿਲੀ ਤੇ ਸੇਵਾ ਭਾਵਨਾ ਨਾਲ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ ਅਗਵਾਈ ਵਿੱਚ ਇਸ ਨੂੰ ਪਹਿਲਾਂ ਵਾਲੋਂ ਵੀ ਸੁੰਦਰ ਉਸਾਰਿਆ ਜਾਂਦਾ ਰਿਹਾ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਨੂੰ ਅਕਾਲੀ ਬਾਬਾ ਫੂਲਾ ਸਿੰਘ ਅਤੇ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੇ ਤਾਂਬੇ ਦੇ ਬੁੱਤ ਸਰੂਪ ਬਣਾ ਸਥਾਪਤ ਕਰਨੇ ਚਾਹੀਦੇ ਹਨ, ਸਰਕਾਰਾਂ ਵਾਸਤੇ ਇਹ ਬਹੁੱਤ ਵੱਡਾ ਬਜ਼ਟ ਨਹੀਂ ਹੈ।
ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੰਤ ਬਾਬਾ ਮਨਮੋਹਨ ਸਿੰਘ ਬਾਰਨਵਾਲੇ, ਬੀਬੀ ਹਰਪ੍ਰੀਤ ਕੌਰ, ਬੀਬੀ ਸੁਖਜੀਤ ਕੌਰ ਰੋਜੀ ਦੇ ਜਥਿਆਂ ਨੇ ਸਮੂਹਕ ਤੌਰ ਤੇ ਸ਼ਬਦ ਗਾਇਨ ਕੀਤਾ। ਸਿੰਘ ਸਾਹਿਬ ਗਿ. ਰਘਬੀਰ ਸਿੰਘ ਮੁੱਖ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ, ਗਿ. ਸੁਲਤਾਨ ਸਿੰਘ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਤੋਂ ਇਲਾਵਾ ਅੰਮ੍ਰਿਤਸਰ ਕਾਰਪੋਰੇਸ਼ਨ ਦੇ ਮੇਅਰ ਸ. ਜਤਿੰਦਰ ਸਿੰਘ ਭਾਟੀਆ ਅਤੇ ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਸ. ਇੰਦਰਬੀਰ ਸਿੰਘ ਨਿੱਜਰ, ਸ. ਦਿਲਜੀਤ ਸਿੰਘ ਬੇਦੀ, ਸ. ਹਰਪਾਲ ਸਿੰਘ ਆਹਲੂਵਾਲੀਆ ਨੇ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੇ ਜੀਵਨ ਤੇ ਰੋਸ਼ਨੀ ਪਾਉਂਦਿਆਂ ਸਤਿਕਾਰ ਭੇਟ ਕੀਤਾ ਇਨ੍ਹਾਂ ਸਾਰੀ ਪ੍ਰਮੱੱਖ ਸਖ਼ਸ਼ੀਅਤਾਂ ਦਾ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਮਾਗਮ ਸਮੇਂ ਹੀ ਬੋਲਦਿਆਂ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਦੁਖ ਪ੍ਰਗਟ ਕਰਦਿਆਂ ਕਿਹਾ ਕਿ ਹੁਣੇ ਖਬਰ ਮਿਲੀ ਹੈ ਕਿ ਭੀਲੀਭੀਤ ਵਿੱਚ ਤਿੰਨ ਹਜ਼ਾਰ ਸਿੱਖਾਂ ਨੇ ਧਰਮ ਪ੍ਰੀਵਰਤਨ ਕੀਤਾ ਹੈ। ਇਹ ਬਹੁਤ ਦੁਖਦ ਘਟਨਾ ਹੈ ਇਸ ਦੀ ਡੁੰਘਾਈ ਨਾਲ ਪੜਤਾਲ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਅਜਿਹਾ ਕਿਉਂ ਵਾਪਰਿਆ ਇਸ ਪਿਛਲੱਗ ਕਾਰਨਾਂ ਦਾ ਪਤਾ ਲਗਾਉਣ ਦੀ ਲੋੜ ਹੈ।
ਆਹਲੂਵਾਲੀਆ ਚੌਂਕ ਵਿੱਚ ਲੱਗੇ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੇ ਆਦਮਕੱਦ ਬੁੱਤ ਤੇ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ, ਸ੍ਰੀ ਅੰਮ੍ਰਿਤਸਰ ਦੇ ਮੇਅਰ ਸ. ਜਤਿੰਦਰ ਸਿੰਘ ਭਾਟੀਆ, ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਅਤੇ ਆਹਲੂਵਾਲੀਆ ਫੈਡਰੇਸ਼ਨ ਦੇ ਪ੍ਰਧਾਨ ਸ. ਹਰਪਾਲ ਸਿੰਘ ਵਾਲੀਆ ਆਦਿ ਨੇ ਫੁੱਲਾਂ ਦੇ ਹਾਰ ਪਾ ਕੇ ਸਤਿਕਾਰ ਭੇਟ ਕੀਤਾ। ਇਸ ਸਮੇਂ ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ ਦੇ ਜੈਕਾਰਿਆਂ ਨੇ ਸੰਗਤਾਂ ਵਿੱਚ ਨਵੀਂ ਰੂਹ ਫੂਕੀ। ਬਾਬਾ ਬਲਬੀਰ ਸਿਮਘ ਨੇ ਪਤੱਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਾਬਾ ਆਹਲੂਵਾਲੀਆ ਦੀਆਂ ਕੌਮੀ ਸੇਵਾਵਾਂ ਦਾ ਵਿਸਥਾਰ ਬਹੁਤ ਵੱਡਾ ਹੈ। ਉਨ੍ਹਾਂ ਵੱਲੋਂ ਘਾਲੀਆਂ ਘਾਲਨਾਵਾਂ ਦੇ ਸਦਕੇ ਸਮੁੱਚੀ ਕੌਮ ਦਾ ਸਿਰ ਉੱਚਾ ਹੈ। ਅਜਿਹੇ ਕੌਮੀ ਆਗੂਆਂ ਦਾ ਜਿਨ੍ਹਾਂ ਵੀ ਸਤਿਕਾਰ ਹੋਏ ਥੋੜਾ ਹੈ।
ਇਸ ਸਮੇਂ ਸ. ਮਨਜੀਤ ਸਿੰਘ ਭੋਮਾ ਚੇਅਰਮੈਨ ਧਰਮ ਪ੍ਰਚਾਰ ਕਮੇਟੀ, ਸ. ਨਵਦੀਪ ਸਿੰਘ ਜਿੰਮੀਂ ਆਹਲੂਵਾਲੀਆ, ਸ. ਪਰਮਜੀਤ ਸਿੰਘ ਬਾਜਵਾ, ਸ. ਦਿਲਬਾਗ ਸਿੰਘ ਵਡਾਲੀ, ਸ. ਅਮਰਬੀਰ ਸਿੰਘ ਢੋਟ ਫੈਡਰੇਸ਼ਨ ਆਗੂ, ਸ. ਜਗਦੀਸ਼ ਸਿੰਘ ਆਹਲ਼ੂਵਾਲੀਆ, ਭਾਈ ਮੋਹਕਮ ਸਿੰਘ, ਸ. ਹਰਿੰਦਰ ਸਿੰਘ ਸ਼ਾਹ, ਸ. ਬਲਜੀਤ ਸਿੰਘ ਆਹਲੂਵਾਲੀਆ, ਸ. ਨਰਿੰਦਰਪਾਲ ਸਿੰਘ ਆਹਲੂਵਾਲੀਆ, ਸ. ਮਨਦੀਪ ਸਿੰਘ ਲੱਕੀ, ਐਡਵੋਕੇਟ ਪੀ. ਐਸ. ਤੇਗ, ਐਸ.ਐਸ ਤੇਗ, ਸ. ਕੋਮਲਪ੍ਰੀਤ ਸਿੰਘ ਰੋਜ਼ਾ, ਸ. ਜਤਿੰਦਰ ਸਿੰਘ ਵਾਲੀਆ, ਸ. ਪ੍ਰਭਜੋਤ ਸਿੰਘ ਆਹਲੂਵਾਲੀਆ, ਸ. ਅਮਰਜੀਤ ਸਿੰਘ, ਸ. ਸਿਮਰਨਜੀਤ ਸਿੰਘ ਆਹਲੂਵਾਲੀਆ, ਬਾਬਾ ਅਵਤਾਰ ਸਿੰਘ ਜਥੇਦਾਰ ਦਲ ਪੰਥ ਬਾਬਾ ਬਿਧੀ ਚੰਦ ਤਰਨਾ ਦਲ ਸੁਰਸਿੰਘ ਵਾਲੋਂ ਬਾਬਾ ਨਾਹਰ ਸਿੰਘ ਸਾਧ, ਬਾਬਾ ਕੁਲਦੀਪ ਸਿੰਘ ਝਾੜ ਸਾਹਿਬ ਵਾਲੇ, ਬਾਬਾ ਮੇਜਰ ਸਿੰਘ ਦਸ਼ਮੇਸ਼ ਤਰਨਾ ਦਲ ਲੁਧਿਆਣਾ, ਬਾਬਾ ਰਘੁਬੀਰ ਸਿੰਘ ਖਿਆਲੇ ਵਾਲੇ, ਬਾਬਾ ਇੰਦਰਬੀਰ ਸਿੰਘ ਵਡਾਲਾ ਸਤਲਾਣੀ ਸਾਹਿਬ ਵਾਲੇ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਮਾਨ੍ਹਾ ਸਿੰਘ ਬਟਾਲਾ, ਬਾਬਾ ਕਰਮ ਸਿੰਘ ਜੀਰਕਪੁਰ, ਬਾਬਾ ਲਛਮਣ ਸਿੰਘ, ਬਾਬਾ ਬਲਵਿੰਦਰ ਸਿੰਘ ਮਹਿਤਾ ਚੌਂਕ, ਬਾਬਾ ਬਲਦੇਵ ਸਿੰਘ ਵੱਲਾ, ਬਾਬਾ ਬਲਦੇਵ ਸਿੰਘ ਮੁਸਤਰਾਬਾਦ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਜਗਤਾਰ ਸਿੰਘ ਠੱਠੇ ਵਾਲੇ, ਬਾਬਾ ਛਿੰਦਾ ਸਿੰਘ ਭਿੰਖੀਵਿੰਡ , ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਮਲੂਕ ਸਿੰਘ ਲਾਡੀ, ਬਾਬਾ ਗੁਰਮੁਖ ਸਿੰਘ, ਬਾਬਾ ਵਿਸ਼ਵਪ੍ਰਤਾਪ ਸਿੰਘ, ਬਾਬਾ ਬੂਟਾ ਸਿੰਘ ਲੰਬਵਾਲੀ, ਬਾਬਾ ਸਤਨਾਮ ਸਿੰਘ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਸਰਵਣ ਸਿੰਘ ਮਝੈਲ, ਬਾਬਾ ਲਛਮਣ ਸਿੰਘ, ਬਾਬਾ ਸੁਖਦੇਵ ਸਿੰਘ ਸੁੱਖਾ, ਬਾਬਾ ਰਣਜੋਧ ਸਿੰਘ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਭਗਤ ਸਿੰਘ, ਬਾਬਾ ਸ਼ਮਸ਼ੇਰ ਸਿੰਘ, ਬਾਬਾ ਅਮਰੀਕ ਸਿੰਘ, ਬਾਬਾ ਗਗਨਦੀਪ ਸਿੰਘ, ਬਾਬਾ ਗੁਰਪ੍ਰੀਤ ਸਿੰਘ ਆਦਿ ਸ਼ਾਮਲ ਸਨ।

Have something to say? Post your comment

 

ਪੰਜਾਬ

ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਦੀ ਮਾਤਾ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿੱਚ ਸਿੱਖਿਆ ਕ੍ਰਾਂਤੀ: 'ਆਪ' ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਰਿਕਾਰਡ ਨਤੀਜੇ: ਮੁੱਖ ਮੰਤਰੀ ਮਾਨ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਤਸਕਰੀ ਗਿਰੋਹ ਦਾ ਪਰਦਾਫਾਸ਼; 10.2 ਕਿਲੋਗ੍ਰਾਮ ਹੈਰੋਇਨ ਸਮੇਤ 3 ਕਾਬੂ

ਮੁੱਖ ਮੰਤਰੀ ਵੱਲੋਂ ਪੰਜਾਬ ਵਾਸੀਆਂ ਨੂੰ ਪਾਰਟੀ ਪੱਧਰ ਤੋਂ ਉੱਪਰ ਉਠ ਕੇ ‘ਯੁੱਧ ਨਸ਼ਿਆਂ ਵਿਰੁੱਧ’ ਮਹਿੰਮ ਦਾ ਸਾਥ ਦੇਣ ਦੀ ਅਪੀਲ

ਭਗਵੰਤ ਮਾਨ ਅਤੇ ਕੇਜਰੀਵਾਲ ਨੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਲੋਕਾਂ ਦਾ ਸਹਿਯੋਗ ਮੰਗਿਆ

ਹੁਸ਼ਿਆਰਪੁਰ ਦੇ ਪਿੰਡ ਜਲਾਲਪੁਰ ਦੇ ਵਾਸੀਆਂ ਵੱਲੋਂ ਮੁੱਖ ਮੰਤਰੀ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ

ਸਰਹੱਦ ਪਾਰ ਦੇ ਤਸਕਰੀ ਨੈੱਟਵਰਕਾਂ ਨੂੰ ਵੱਡਾ ਝਟਕਾ; ਅੰਮ੍ਰਿਤਸਰ ਵਿੱਚ ਹੈਰੋਇਨ ਡਰੱਗ ਮਨੀ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ

ਧਾਮੀ ਨੇ ਹਰੇਕ ਸਿੱਖ ਨੂੰ ਕਰਵਾਇਆ ਇਹ ਅਹਿਸਾਸ -ਦੁਨੀਆ ਵਿੱਚ ਕਿਤੇ ਵੀ ਸਿੱਖ ਨੂੰ ਕੰਡਾ ਚੁਭਦਾ ਹੈ ਤਾਂ ਦਰਦ ਸ਼੍ਰੋਮਣੀ ਕਮੇਟੀ ਮਹਿਸੂਸ ਕਰਦੀ ਹੈ

ਪੰਜਾਬ ਅਤੇ ਪੰਥ ਹਿਤੈਸ਼ੀ ਲੋਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨੂੰ ਸਬਕ ਸਿਖਾਉਣ ਲਈ ਤਿਆਰ ਹਨ-ਜੱਥੇਦਾਰ ਵਡਾਲਾ

ਸ਼ਹੀਦ ਭਾਈ ਫੌਜਾ ਸਿੰਘ ਚੈਰੀਟੇਬਲ ਟਰੱਸਟ ਦੀ ਦਸਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਚੰਗਾ ਨਾਮਨਾ ਖੱਟਿਆ