ਪੰਜਾਬ

ਦਿਲਜੀਤ ਸਿੰਘ ਬੇਦੀ ਦੀ ਲਿਖੀ ਕਿਤਾਬ ਬੁੱਢਾ ਦਲ ਦੇ ਜਥੇਦਾਰ ਸਾਹਿਬਾਨਾਂ ਦਾ ਜੀਵਨ ਬਿਉਰਾ ਪੰਥ ਦੀਆਂ ਪ੍ਰਮੁੱਖ ਸਖ਼ਸ਼ੀਅਤਾਂ ਵੱਲੋਂ ਸੰਗਤ ਅਰਪਣ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | May 19, 2025 07:12 PM

ਅੰਮ੍ਰਿਤਸਰ- ਬੁੱਢਾ ਦਲ ਦੇ ਜਥੇਦਾਰ ਸਾਹਿਬਾਨਾਂ ਦਾ ਜੀਵਨ ਬਿਉਰਾ ਕਿਤਾਬ ਜੋ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਵੱਲੋਂ ਲਿਖੀ ਗਈ ਹੈ ਨੂੰ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ, ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਵਿਖੇ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੇ 307ਵੇਂ ਜਨਮ ਦਿਹਾੜੇ ਤੇ ਅਯੋਜਤ ਗੁਰਮਤਿ ਸਮਾਗਮ ਸਮੇਂ ਬਾਬਾ ਬਲਬੀਰ ਸਿੰਘ 96 ਕਰੋੜੀ, ਗਿ. ਰਘੁਬੀਰ ਸਿੰਘ, ਸੰਤ ਮਨਮੋਹਨ ਸਿੰਘ ਬਾਰਨਵਾਲੇ, ਬਾਬਾ ਮੇਜਰ ਸਿੰਘ ਸੋਢੀ, ਬਾਬਾ ਬਲਦੇਵ ਸਿੰਘ ਤੇ ਹੋਰ ਪੰਥ ਦੀਆਂ ਨਾਮਵਰ ਪ੍ਰਮੁੱਖ ਸਖ਼ਸ਼ੀਅਤਾਂ ਵੱਲੋਂ ਜਨਤਕ ਕੀਤੀ ਗਈ।

ਇਸ ਰਲੀਜ਼ ਸਮਾਗਮ ਸਮੇਂ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਬੁੱਢਾ ਦਲ ਦੇ ਜਥੇਦਾਰ ਸਾਹਿਬਾਨਾਂ ਦੇ ਜੀਵਨ ਬਾਰੇ ਸੰਖੇਪ ਤੇ ਭਾਵਪੂਰਤ ਇਹ ਕਿਤਾਬ ਹੈ। ਬਾਬਾ ਬਿਨੋਦ ਸਿੰਘ ਬੁੱਢਾ ਦਲ ਦੇ ਪਹਿਲੇ ਜਥੇਦਾਰ ਸਾਹਿਬਾਨ ਤੋਂ ਲੈ ਕੇ ਮੌਜੂਦਾ 14ਵੇਂ ਮੁਖੀ ਤੀਕ ਦਾ ਜੀਵਨ ਵੇਰਵਾ ਇਸ ਪੁਸਤਕ ਅੰਦਰ ਦਰਜ ਹੈ। ਸ. ਦਿਲਜੀਤ ਸਿੰਘ ਬੇਦੀ ਨੇ ਚੰਗੀ ਮੇਹਨਤ ਕੀਤੀ ਹੈ ਕਿ ਇਸ ਕਿਤਾਬ ਅੰਦਰ ਬੁੱਢਾ ਦਲ ਦੇ ਸਾਰੇ ਜਥੇਦਾਰ ਸਾਹਿਬਾਨਾਂ ਦੀ ਜੀਵਨ ਝਲਕ ਪ੍ਰਾਪਤ ਹੋ ਜਾਵੇਗੀ। ਸਿੰਘ ਸਾਹਿਬ ਗਿ. ਰਘੁਬੀਰ ਸਿੰਘ ਨੇ ਕਿਹਾ ਕਿ ਸ. ਦਿਲਜੀਤ ਸਿੰਘ ਬੇਦੀ ਦਾ ਇਹ ਖੋਜ ਭਰਪੂਰ ਕਾਰਜ ਪ੍ਰਸ਼ੰਸਾਜਨਕ ਹੈ ਇਨ੍ਹਾਂ ਸ਼੍ਰੋ:ਗੁ:ਪ੍ਰ ਕਮੇਟੀ ਦੇ ਸੇਵਾ ਕਾਲ ਵਿੱਚ ਵੀ ਯਾਦਗਾਰੀ ਪੁਸਤਕਾਂ ਪੰਥ ਦੀ ਝੋਲੀ ਵਿੱਚ ਪਾਈਆਂ ਹਨ। ਸੂਰਬੀਰਾਂ ਯੋਧਿਆਂ ਦੀ ਇਕ ਸ਼ਾਨਾਮੱਤੀ ਜਥੇਬੰਦੀ ਦੇ ਆਗੂਆਂ ਦਾ ਜੀਵਨ ਬਿਊਰਾ ਸੰਗ੍ਰਹਿ ਕਰਕੇ ਪੰਥ ਲਈ ਪ੍ਰਕਾਸ਼ਤ ਕਰਨਾ ਇਸ ਲਈ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ ਅਤੇ ਲੇਖਕ ਸ. ਦਿਲਜੀਤ ਸਿੰਘ ਬੇਦੀ ਵਧਾਈ ਦੇ ਹੱਕਦਾਰ ਹਨ। ਸਿੰਘ ਸਾਹਿਬ ਗਿ. ਸੁਲਤਾਨ ਸਿੰਘ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ ਨੇ ਵੀ ਇਸ ਕਾਰਜ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਅਜਿਹੇ ਦਸਤਾਵੇਜ ਇਤਿਹਾਸਕ ਪੱਧਰ ਤੇ ਮੁਲਵਾਨ ਬਣਦੇ ਹਨ।

ਬੁੱਢਾ ਦਲ ਦੇ ਹੈਡ ਪ੍ਰਚਾਰਕ ਸੰਤ ਮਨਮੋਹਨ ਸਿੰਘ ਬਾਰਨਵਾਲਿਆਂ ਨੇ ਦਸਿਆ ਕਿ ਸ. ਦਿਲਜੀਤ ਸਿੰਘ ਬੇਦੀ ਨੇ ਬੁੱਢਾ ਦਲ ਵਿੱਚ ਆ ਕੇ ਚੰਗੀਆਂ ਸੇਵਾਵਾਂ ਦਿੱਤੀਆਂ ਹਨ, ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਉਨ੍ਹਾਂ ਪਹਿਲਾਂ ਸ੍ਰੀ ਸਰਬਲੋਹ ਗ੍ਰੰਥ ਸਾਹਿਬ, ਫਿਰ ਵੱਖ-ਵੱਖ ਜਥੇਦਾਰ ਸਾਹਿਬਾਨਾਂ ਬਾਰੇ ਮੁਕੰਮਲ ਰੂਪ ਵਿੱਚ ਪੁਸਤਕਾਂ ਪ੍ਰਕਾਸ਼ਤ ਕੀਤੀਆਂ ਹਨ। ਬਾਬਾ ਬਿਨੋਦ ਸਿੰਘ, ਨਵਾਬ ਕਪੂਰ ਸਿੰਘ, ਬਾਬਾ ਜੱਸਾ ਸਿੰਘ ਆਹਲੂਵਾਲੀਆ, ਅਕਾਲੀ ਬਾਬਾ ਫੂਲਾ ਸਿੰਘ ਬਾਰੇ ਵੱਡ ਅਕਾਰੀ ਅਭਿਨੰਦਨ ਗ੍ਰੰਥ ਉਨ੍ਹਾਂ ਦੀ ਮੇਹਨਤ ਦਾ ਸਿੱਟਾ ਹਨ। ਪੁਸਤਕ ਰਲੀਜ਼ ਕਰਨ ਸਮੇਂ ਸ. ਦਿਲਜੀਤ ਸਿੰਘ ਬੇਦੀ, ਸੰਤ ਮਨਮੋਹਨ ਸਿੰਘ ਬਾਰਨਵਾਲੇ, ਸਿੰਘ ਸਾਹਿਬ ਗਿ. ਰਘੁਬੀਰ ਸਿੰਘ, ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ, ਬਾਬਾ ਮੇਜਰ ਸਿੰਘ ਸੋਢੀ ਮੁਖੀ ਤਰਨਾ ਦਲ, ਬਾਬਾ ਬਲਦੇਵ ਸਿੰਘ ਵੱਲਾ, ਬਾਬਾ ਸੁਖਵਿੰਦਰ ਸਿੰਘ ਮੌਰ ਆਦਿ ਸਖ਼ਸ਼ੀਅਤਾਂ ਸ਼ਾਮਲ ਸਨ।

Have something to say? Post your comment

 

ਪੰਜਾਬ

ਨਸ਼ਿਆਂ ਵਿਰੁੱਧ ਆਪ ਮੰਤਰੀਆਂ ਅਤੇ ਵਿਧਾਇਕਾਂ ਦੀ 'ਨਸ਼ਾ ਮੁਕਤੀ ਯਾਤਰਾ' ਦੂਜੇ ਦਿਨ ਵੀ ਜਾਰੀ, 250 ਤੋਂ ਵੱਧ ਪਿੰਡਾਂ ਵਿੱਚ ਚਲਾਈ ਜਾਗਰੂਕਤਾ ਮੁਹਿੰਮ

ਸਪੀਕਰ ਵੱਲੋਂ ਸਾਲ 2025-26 ਵਾਸਤੇ ਸਦਨ ਦੀਆਂ ਵੱਖ-ਵੱਖ ਕਮੇਟੀਆਂ ਲਈ ਪੰਜਾਬ ਵਿਧਾਨ ਸਭਾ ਦੇ ਮੈਂਬਰ ਨਾਮਜ਼ਦ

ਪਾਕਿਸਤਾਨੀ ਮਿਜ਼ਾਈਲਾਂ ਤੋਂ ਪਵਿੱਤਰ ਸਿੱਖ ਧਾਰਮਿਕ ਸਥਾਨ ਸ੍ਰੀ ਦਰਬਾਰ ਸਾਹਿਬ ਨੂੰ ਬਚਾਇਆ ਗਿਆ- ਭਾਰਤੀ ਫੌਜ

ਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਲਈ ਆਨਲਾਈਨ ਭਰਤੀ ਲਈ ਫਾਰਮ ਜਾਰੀ

ਧਰੁਵ ਰਾਠੀ ਨੇ ਸਿੱਖ ਗੁਰੂ ਸਾਹਿਬਾਨ ਤੇ ਵੀਡੀਓ ਜਾਰੀ ਕਰਕੇ ਸਿੱਖ ਰਵਾਇਤਾਂ, ਇਤਿਹਾਸ ਅਤੇ ਭਾਵਨਾਵਾਂ ਦਾ ਅਪਮਾਨ ਕੀਤਾ-ਜਥੇਦਾਰ ਸ੍ਰੀ ਅਕਾਲ ਤਖ਼ਤ

ਯੂਟਿਉਬਰ ਧਰੂਵ ਰਾਠੀ ਨੇ ਐਨੀਮੇਸ਼ਨ ਫਿਲਮ ਰਾਇਜ ਆਫ ਸਿੱਖਜ਼ ਤਿਆਰ ਕਰਕੇ ਸਿੱਖ ਗੁਰੂ ਸਾਹਿਬਾਨ ਦੀ ਕੀਤੀ ਬੇਅਦਬੀ

ਕੀ ਅਪਰੇ਼ਸਨ ਸੰਧੂਰ ਦੌਰਾਨ ਪਾਕਿਸਤਾਨ ਦੀ ਫੌਜ ਵਲੋ ਸ੍ਰੀ ਦਰਬਾਰ ਸਾਹਿਬ ਤੇ ਹਮਲਾ ਕਰਨ ਦੀ ਯੋਜਨਾ ਬਣਾ ਲਈ ਸੀ...???

ਹਰਭਜਨ ਸਿੰਘ ਈਟੀਓ ਵਲੋਂ ਝੋਨੇ ਦੇ ਸੀਜ਼ਨ ਲਈ ਬਿਜਲੀ ਦੀ ਨਿਰਵਿਘਨ ਸਪਲਾਈ ਦੇ ਸ਼ਡਿਊਲ ਦਾ ਐਲਾਨ

ਆਪ ਸਰਕਾਰ ਦਾ ਵੱਡਾ ਕਦਮ: ਜ਼ਿਲ੍ਹਾ ਪ੍ਰੀਸ਼ਦ ਅਧੀਨ ਪੇਂਡੂ ਡਿਸਪੈਂਸਰੀਆਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਦੀ ਫੜ੍ਹੀ ਬਾਂਹ

ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਢੁਕਵੇਂ ਢੰਗ ਨਾਲ ਮਨਾਉਣ ਲਈ ਦਿੱਤੀ ਪ੍ਰਵਾਨਗੀ