BREAKING NEWS
ਨਸ਼ੇ ਨੂੰ ਜੜ੍ਹੋਂ ਪੁੱਟਣ ਲਈ ਕੋਈ ਕਸਰ ਨਹੀਂ ਛੱਡਾਂਗੇ, ਪੂਰਾ ਪੰਜਾਬ ਮਾਨ ਸਰਕਾਰ ਦੇ ਨਾਲ ਖੜ੍ਹਾ ਹੈ – ਹਰਪਾਲ ਚੀਮਾ'ਯੁੱਧ ਨਸ਼ਿਆਂ ਵਿਰੁੱਧ’ ਬਾਰੇ ਕੈਬਨਿਟ ਸਬ-ਕਮੇਟੀ ਵੱਲੋਂ 200 ਕੌਂਸਲਰਾਂ ਦੀ ਨਿਯੁਕਤੀ ਅਤੇ ਨਿੱਜੀ ਮਨੋਰੋਗ ਡਾਕਟਰਾਂ ਨੂੰ ਇੰਪੈਨਲ ਕਰਨ ਦੀ ਮਨਜ਼ੂਰੀਭਾਜਪਾ ਨੇਤਾ ਦੇ ਦੋਸ਼ਾਂ 'ਤੇ ਮੰਤਰੀ ਧਾਲੀਵਾਲ ਦੀ ਸਖ਼ਤ ਪ੍ਰਤੀਕਿਰਿਆ, ਕਿਹਾ - ਸਰੀਨ ਨੇ ਜਾਣਬੁੱਝ ਕੇ ਝੂਠ ਬੋਲਿਆ, ਮੈਂ ਕਾਨੂੰਨੀ ਕਾਰਵਾਈ ਕਰਾਂਗਾਪਿੰਡਾਂ ਵਿੱਚ ਪ੍ਰਸ਼ਾਸਨ ਨੂੰ ਹੁਲਾਰਾ ਦੇਣ ਲਈ ਅਸੀਂ ਸ਼ਾਸਨ ਨੂੰ ਪਿੰਡਾਂ ਦੇ ਨੇੜੇ ਲਿਆ ਰਹੇ ਹਾਂ: ਮੁੱਖ ਮੰਤਰੀ ਮਾਨਮਾਨ ਸਰਕਾਰ ਬੱਚਿਆਂ ਲਈ ਸੁਰੱਖਿਅਤ ਵਾਤਾਵਰਣ ਮੁਹਈਆ ਕਰਵਾਉਣ ਲਈ ਵਚਨਬੱਧਸ਼੍ਰੀ ਮੁਕਤਸਰ ਸਾਹਿਬ ਤੋਂ ਤਿੰਨ ਕਥਿਤ ਅਪਰਾਧੀ ਗ੍ਰਿਫ਼ਤਾਰ; 174 ਗ੍ਰਾਮ ਹੈਰੋਇਨ, ਦੋ ਪਿਸਤੌਲਾਂ ਬਰਾਮਦ

ਪੰਜਾਬ

ਪੰਜਾਬ ਰਾਜ ਦੀਆਂ ਮੰਡੀਆਂ ਵਿੱਚੋਂ 130.07 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ – ਹਰਚੰਦ ਸਿੰਘ ਬਰਸਟ

ਕੌਮੀ ਮਾਰਗ ਬਿਊਰੋ | May 20, 2025 08:33 PM

ਮੋਹਾਲੀ- ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਹਾੜੀ ਸੀਜਨ 2025-26 ਦੌਰਾਨ ਪੰਜਾਬ ਰਾਜ ਦੀਆਂ ਸਮੂੰਹ ਮੰਡੀਆਂ ਵਿੱਚ ਕਣਕ ਦੇ ਖਰੀਦ ਕਾਰਜ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹੇ ਗਏ। ਕਿਸਾਨਾਂ, ਆੜ੍ਹਤੀਆਂ, ਮਜਦੂਰਾਂ ਦੀਆਂ ਸਹੂਲਤਾਂ ਦਾ ਪੂਰਾ ਧਿਆਨ ਰੱਖਿਆ ਗਿਆ ਅਤੇ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਇਸ ਵਾਰ ਸੂਬੇ ਦੀਆਂ ਮੰਡੀਆਂ ਵਿੱਚੋਂ ਸਰਕਾਰੀ ਏਜੰਸੀਆਂ ਅਤੇ ਪ੍ਰਾਈਵੇਟ ਪੱਧਰ ਤੇ 130.07 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਸਰਕਾਰੀ ਏਜੰਸੀਆਂ ਨੇ 119.23 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ, ਜਿਸਦੇ ਤਹਿਤ ਪਨਗ੍ਰੇਨ ਵੱਲੋਂ 38, 21, 965 ਮੀਟ੍ਰਿਕ ਟਨ, ਐਫ.ਸੀ.ਆਈ. ਵੱਲੋਂ 3, 02, 215 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 31, 33, 676 ਮੀਟ੍ਰਿਕ ਟਨ, ਪਨਸਪ ਵੱਲੋਂ 28, 12, 180 ਮੀਟ੍ਰਿਕ ਟਨ, ਵੇਅਰ ਹਾਊਸ ਵੱਲੋਂ 18, 53, 240 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਸਦੇ ਨਾਲ ਹੀ ਪ੍ਰਾਈਵੇਟ 10.83 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ ਹੈ। ਮੰਡੀਆਂ ਵਿੱਚੋਂ 120.68 ਲੱਖ ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਸਭ ਤੋਂ ਵੱਧ ਸੰਗਰੂਰ ਵਿੱਚ 9, 50, 267 ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ ਹੈ, ਜਿਸ ਤੋਂ ਬਾਅਦ ਦੂਜੇ ਨੰਬਰ ਤੇ ਸ੍ਰੀ ਮੁਕਤਸਰ ਸਾਹਿਬ ਵਿੱਚ 9, 10, 348 ਮੀਟ੍ਰਿਕ ਟਨ ਅਤੇ ਤੀਜੇ ਨੰਬਰ ਤੇ ਪਟਿਆਲਾ ਵਿੱਚ 8, 97, 913 ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਨਾਲੋਂ-ਨਾਲ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਗਈ ਹੈ ਅਤੇ ਕਿਸਾਨਾਂ ਨੂੰ 27898.77 ਕਰੋੜ ਰੁਪਏ ਦੀ ਅਦਾਇਗੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾ ਚੁੱਕੀ ਹੈ। ਸ. ਬਰਸਟ ਨੇ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਪੰਜਾਬ ਰਾਜ ਦੀਆਂ ਮੰਡੀਆਂ ਵਿੱਚ ਖਰੀਦ ਕਾਰਜ ਸ਼ੁਰੂ ਹੋਣ ਤੋਂ ਪਹਿਲਾ ਹੀ ਪੁਖਤਾ ਪ੍ਰਬੰਧ ਕੀਤੇ ਗਏ ਸਨ, ਜਿਸਦੇ ਤਹਿਤ ਪੀਣ ਯੋਗ ਸਾਫ਼ ਪਾਣੀ, ਬਿਜਲੀ ਦੀਆਂ ਲਾਈਟਾਂ, ਸਾਫ਼-ਸਫਾਈ, ਬਾਥਰੂਮਾਂ, ਛਾਂ ਅਤੇ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿੱਖੇ ਕੰਟਰੋਲ ਰੂਮ ਦੀ ਸਥਾਪਨਾ ਵੀ ਕੀਤੀ ਗਈ ਸੀ, ਤਾਂ ਜੋ ਕਿਸਾਨ ਆਪਣੀ ਫਸਲ ਨੂੰ ਬਿਨਾਂ ਕਿਸੇ ਤੰਗੀ ਤੋਂ ਵੇਚ ਸਕਣ।
ਇਸ ਤੋਂ ਇਲਾਵਾ ਮੰਡੀ ਬੋਰਡ ਵੱਲੋਂ ਅਧਿਕਾਰੀਆਂ ਦੀਆਂ ਟੀਮਾਂ ਬਣਾ ਕੇ ਮੰਡੀਆਂ ਵਿੱਚ ਲਗਾਤਾਰ ਖਰੀਦ ਕਾਰਜਾਂ ਦੀ ਚੈਂਕਿੰਗ ਕੀਤੀ ਗਈ ਅਤੇ ਕਿਸਾਨਾਂ, ਆੜ੍ਹਤੀਆਂ, ਮਜਦੂਰਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਗਈ। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਸੀਜਨ ਦੌਰਾਨ ਕਣਕ ਦੇ ਖਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਣ ਲਈ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਇਮਾਨਦਾਰੀ ਅਤੇ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਸ਼ਲਾਘਾ ਕੀਤੀ। ਉਨ੍ਹਾਂ ਆੜ੍ਹਤੀਆਂ, ਮਜਦੂਰਾਂ, ਕਿਸਾਨਾਂ, ਮੰਡੀ ਬੋਰਡ/ਮਾਰਕਿਟ ਕਮੇਟੀਆਂ ਸਮੇਤ ਵੱਖ-ਵੱਖ ਏਜੰਸੀਆਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਮੰਡੀਆਂ ਵਿੱਚ ਖਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਅਹਿਮ ਯੋਗਦਾਨ ਪਾਇਆ ਹੈ।

Have something to say? Post your comment

 

ਪੰਜਾਬ

ਪਾਵਨ ਸਰੂਪਾਂ ਦੇ ਪ੍ਰਕਾਸ਼ਨ ਲਈ ਅਤਿ ਅਹਿਮ ਰਹੇਗਾ ਨਵੇਂ ਰੂਪ ਵਿਚ ਤਿਆਰ ਕੀਤਾ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ

ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵੱਲੋਂ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਕਰਵਾਇਆ

ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ 10 ਜੂਨ ਨੂੰ ‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਕਰਨਗੇ ਸ਼ੁਰੂਆਤ

ਤਹਿਸੀਲਾਂ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਵੱਲ ਵਧ ਰਿਹਾ ਹੈ ਪੰਜਾਬ: ਮੁੱਖ ਮੰਤਰੀ

ਨਸ਼ੇ ਨੂੰ ਜੜ੍ਹੋਂ ਪੁੱਟਣ ਲਈ ਕੋਈ ਕਸਰ ਨਹੀਂ ਛੱਡਾਂਗੇ, ਪੂਰਾ ਪੰਜਾਬ ਮਾਨ ਸਰਕਾਰ ਦੇ ਨਾਲ ਖੜ੍ਹਾ ਹੈ – ਹਰਪਾਲ ਚੀਮਾ

'ਯੁੱਧ ਨਸ਼ਿਆਂ ਵਿਰੁੱਧ’ ਬਾਰੇ ਕੈਬਨਿਟ ਸਬ-ਕਮੇਟੀ ਵੱਲੋਂ 200 ਕੌਂਸਲਰਾਂ ਦੀ ਨਿਯੁਕਤੀ ਅਤੇ ਨਿੱਜੀ ਮਨੋਰੋਗ ਡਾਕਟਰਾਂ ਨੂੰ ਇੰਪੈਨਲ ਕਰਨ ਦੀ ਮਨਜ਼ੂਰੀ

ਭਾਜਪਾ ਨੇਤਾ ਦੇ ਦੋਸ਼ਾਂ 'ਤੇ ਮੰਤਰੀ ਧਾਲੀਵਾਲ ਦੀ ਸਖ਼ਤ ਪ੍ਰਤੀਕਿਰਿਆ, ਕਿਹਾ - ਸਰੀਨ ਨੇ ਜਾਣਬੁੱਝ ਕੇ ਝੂਠ ਬੋਲਿਆ, ਮੈਂ ਕਾਨੂੰਨੀ ਕਾਰਵਾਈ ਕਰਾਂਗਾ

ਪਿੰਡਾਂ ਵਿੱਚ ਪ੍ਰਸ਼ਾਸਨ ਨੂੰ ਹੁਲਾਰਾ ਦੇਣ ਲਈ ਅਸੀਂ ਸ਼ਾਸਨ ਨੂੰ ਪਿੰਡਾਂ ਦੇ ਨੇੜੇ ਲਿਆ ਰਹੇ ਹਾਂ: ਮੁੱਖ ਮੰਤਰੀ ਮਾਨ

ਮਾਨ ਸਰਕਾਰ ਬੱਚਿਆਂ ਲਈ ਸੁਰੱਖਿਅਤ ਵਾਤਾਵਰਣ ਮੁਹਈਆ ਕਰਵਾਉਣ ਲਈ ਵਚਨਬੱਧ

ਪੈਸੇ ਦੀ ਲਾਲਸਾ ਵਿੱਚ ਅਕਾਲੀਆਂ ਨੇ ਐਸ.ਜੀ.ਪੀ.ਸੀ. ਨੂੰ ‘ਸ਼੍ਰੋਮਣੀ ਗੋਲਕ ਪ੍ਰਬੰਧਕ ਕਮੇਟੀ’ ਬਣਾ ਕੇ ਰੱਖ ਦਿੱਤਾ-ਮੁੱਖ ਮੰਤਰੀ