ਪੰਜਾਬ

ਸਿੱਖ ਕੌਮ ਦੀਆਂ ਸਰਵਉੱਚ ਸੰਸਥਾਵਾਂ ’ਚ ਆਪਸੀ ਮਤਭੇਦ ਕੌਮ ਦੇ ਹਿੱਤ ਵਿਚ ਨਹੀਂ- ਐਡਵੋਕੇਟ ਧਾਮੀ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | May 22, 2025 07:25 PM

ਅੰਮ੍ਰਿਤਸਰ- ਸਿੱਖ ਪੰਥ ਅੰਦਰ ਤਖ਼ਤ ਸਾਹਿਬਾਨ ਦੀ ਇਤਿਹਾਸਕ ਤੇ ਸਿਧਾਂਤਕ ਮਹਾਨਤਾ ਬਹੁਤ ਵੱਡੀ ਹੈ, ਜਿਸ ਦੇ ਮੱਦੇਨਜ਼ਰ ਇਨ੍ਹਾਂ ਦੇ ਸਤਿਕਾਰ ਨੂੰ ਬਰਕਰਾਰ ਰੱਖਣਾ ਕੌਮ ਦੀ ਵੱਡੀ ਜ਼ੁੰਮੇਵਾਰੀ ਹੈ। ਇਹ ਵਿਚਾਰ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਲੰਘੇ ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਦੁਆਰਾ ਕੀਤੇ ਗਏ ਫੈਸਲਿਆਂ ਬਾਅਦ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਜਾਰੀ ਕੀਤੇ ਆਦੇਸ਼ ਨਾਲ ਕੌਮ ਅੰਦਰ ਚੰਗਾ ਸੁਨੇਹਾ ਨਹੀਂ ਗਿਆ।
ਐਡਵੋਕੇਟ ਧਾਮੀ ਨੇ ਕਿਹਾ ਕਿ ਪੰਥਕ ਸੰਸਥਾਵਾਂ ਅਤੇ ਪੰਥਕ ਮਸਲਿਆਂ ਨੂੰ ਸੰਜੀਦਗੀ ਨਾਲ ਹੀ ਹੱਲ ਕਰਨਾ ਚਾਹੀਦਾ ਹੈ ਅਤੇ ਇਸ ਲਈ ਆਪਸੀ ਵਿਚਾਰ-ਵਟਾਂਦਰੇ ਦਾ ਰਾਹ ਹੀ ਬਿਹਤਰ ਰਸਤਾ ਹੈ। ਉਨ੍ਹਾਂ ਆਖਿਆ ਕਿ ਕੌਮ ਦੀਆਂ ਸੰਸਥਾਵਾਂ ਅਤੇ ਤਖ਼ਤ ਸਾਹਿਬਾਨ ਤੋਂ ਪੂਰਾ ਸਿੱਖ ਜਗਤ ਪ੍ਰੇਰਣਾ ਲੈਂਦਾ ਹੈ, ਪ੍ਰੰਤੂ ਅਜਿਹੇ ਆਪਸੀ ਟਕਰਾਅ ਵਾਲੇ ਮਾਹੌਲ ਨਾਲ ਕੌਮ ਅੰਦਰ ਦੁਬਿਧਾ ਬਣੀ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਮੌਜੂਦਾ ਸਮਾਂ ਕੌਮ ਲਈ ਬੇਹੱਦ ਸੰਜੀਦਾ ਅਤੇ ਚੁਣੌਤੀਆਂ ਭਰਪੂਰ ਹੈ, ਜਿਸ ਨੂੰ ਵੇਖਦਿਆਂ ਸਿੱਖ ਸੰਸਥਾਵਾਂ ਨੂੰ ਇਕਜੁਟਤਾ ਨਾਲ ਅੱਗੇ ਵਧਣਾ ਪਵੇਗਾ। ਉਨ੍ਹਾਂ ਆਖਿਆ ਕਿ ਮੌਜੂਦਾ ਮਾਮਲੇ ਪ੍ਰਤੀ ਸਿੱਖ ਪ੍ਰੰਪਰਾਵਾਂ, ਸਿਧਾਂਤਾਂ ਅਤੇ ਸਰਬਉੱਚ ਸੰਸਥਾਵਾਂ ਦੇ ਵਕਾਰ ਨੂੰ ਬਰਕਰਾਰ ਰੱਖਣ ਦੇ ਯਤਨ ਵੱਲ ਵਧਣਾ ਚਾਹੀਦਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਉਹ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹੋਣ ਦੇ ਨਾਤੇ ਸੰਸਥਾਗਤ ਤੌਰ ’ਤੇ ਅਤੇ ਸਿੱਖ ਪੰਥ ਦਾ ਅੰਗ ਹੋਣ ਕਰਕੇ ਨਿੱਜੀ ਤੌਰ ’ਤੇ ਯਤਨ ਕਰਨਗੇ ਕਿ ਇਹ ਮਸਲਾ ਜਲਦ ਹੱਲ ਹੋਵੇ।

Have something to say? Post your comment

 

ਪੰਜਾਬ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜੇ ਧੜੇ ਨਾਲ ਕਦੇ ਸਮਝੌਤਾ ਨਹੀਂ, ਪੰਥ ਅਤੇ ਪੰਜਾਬ ਨੂੰ ਸਰਵ ਪ੍ਰਵਾਨਿਤ ਲੀਡਰਸ਼ਿਪ ਦੇਣ ਦਾ ਦਿੱਤਾ ਭਰੋਸਾ

ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਧਮਾਕੇ ਦੀ ਧਮਕੀ

ਸਿੱਖਿਆ ਮੰਤਰੀ ਬੈਂਸ ਵੱਲੋਂ ਪਦਮ ਸ਼੍ਰੀ ਐਵਾਰਡੀ ਡਾ. ਰਤਨ ਸਿੰਘ ਜੱਗੀ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਉੱਘੇ ਸਿੱਖ ਵਿਦਵਾਨ ਪਦਮ ਸ਼੍ਰੀ ਡਾ. ਰਤਨ ਸਿੰਘ ਜੱਗੀ ਨਹੀਂ ਰਹੇ

ਭਾਈ ਰਾਜੋਆਣਾ ਨੇ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦਾ ਚਿੱਤਰ ਅਜਾਇਬ ਘਰ ਵਿਚ ਲਗਾਏ ਜਾਣ ਦਾ ਕੀਤਾ ਵਿਰੋਧ

ਤਖ਼ਤਾਂ ਦੇ ਪੰਜ ਪਿਆਰੇ ਸਿੰਘ ਵੀ ਹੋਏ ਇਕ ਦੂਜੇ ਦੇ ਸਾਹਮਣੇ- ਪੰਥਕ ਰਾਜਨੀਤੀ ਵਿਚ ਇਕ ਹੋਰ ਅਧਿਆਏ

ਉਸਾਰੀ ਤੇਜ਼ੀ ਨਾਲ ਚੱਲ ਰਹੀ ਹੈ ਅਤੇ 31 ਮਾਰਚ, 2026 ਤੱਕ ਮੁਕੰਮਲ ਕਰਨ ਦਾ ਟੀਚਾ ਮਿਥਿਆ ਗਿਆ ਹੈ: ਹਰਭਜਨ ਸਿੰਘ ਈ.ਟੀ.ਓ.

ਜਦੋਂ ਪੰਜਾਬ ਨੇ ਅੱਤਵਾਦ ਖਿਲਾਫ਼ ਲੜਾਈ ਲੜੀ ਤਾਂ ਖਰਚਾ ਅਦਾ ਕੀਤਾ, ਜਦੋਂ ਆਪਣੇ ਹੱਕ ਮੰਗੇ ਤਾਂ ਸਜ਼ਾ ਦਿੱਤੀ-ਮੁੱਖ ਮੰਤਰੀ

ਭਾਰਤ ਦੇ ਸਰਬ ਉੱਚ ਸਨਮਾਨ ਪ੍ਰਾਪਤ ਸੈਨਿਕ ਦੀ ਧੀ ਨੇ ਕੈਡਿਟਾਂ ਨੂੰ ਜੀਵਨ ਵਿੱਚ ਉੱਚੇ ਟੀਚੇ ਮਿੱਥਣ ਤੇ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਆ

ਨੀਤੀ ਭੂ-ਮਾਫੀਆ, ਗੈਰ-ਕਾਨੂੰਨੀ ਕਲੋਨੀਆਂ ਅਤੇ ਜ਼ਬਰਦਸਤੀ ਭੂਮੀ ਪ੍ਰਾਪਤੀ ਦੇ ਯੁੱਗ ਦਾ ਕਰੇਗੀ ਅੰਤ: ਹਰਪਾਲ ਚੀਮਾ