ਪੰਜਾਬ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਾਕਾ ਸ੍ਰੀ ਪਾਉਂਟਾ ਸਾਹਿਬ ਦੀ ਯਾਦ ’ਚ ਸਮਾਗਮ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | May 23, 2025 07:22 PM

ਅੰਮ੍ਰਿਤਸਰ- ਸੰਨ 1964 ’ਚ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਪ੍ਰਬੰਧ ਨੂੰ ਮਹੰਤਾਂ ਤੋਂ ਅਜ਼ਾਦ ਕਰਵਾਉਣ ਸਮੇਂ ਵਾਪਰੇ ਸਾਕੇ ’ਚ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਸਾਕੇ ਦੀ ਸਲਾਨਾ ਯਾਦ ਮੌਕੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਜਗਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਭਾਈ ਗੁਰਮਿੰਦਰ ਸਿੰਘ ਨੇ ਸਰਵਣ ਕਰਵਾਇਆ। ਜ਼ਿਕਰਯੋਗ ਹੈ ਕਿ ਸ੍ਰੀ ਪਾਉਂਟਾ ਸਾਹਿਬ ਦੇ ਸਾਕੇ ਦੌਰਾਨ ਨਿਹੰਗ ਜਥੇਬੰਦੀ ਮਿਸਲ ਸ਼ਹੀਦਾਂ ਤਰਨਾ ਦਲ ਦੇ 11 ਸਿੰਘ ਸ਼ਹੀਦ ਹੋਏ ਸਨ। ਇਸ ਸਾਕੇ ਦੇ ਗਵਾਹ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਜੀ ਹਰੀਆਂ ਵੇਲਾਂ ਵਾਲੇ ਹਨ, ਜਿਨ੍ਹਾਂ ਨੂੰ ਪੰਥ ਵੱਲੋਂ ਜਿੰਦਾ ਸ਼ਹੀਦ ਦਾ ਖਿਤਾਬ ਮਿਲਿਆ ਹੋਇਆ ਹੈ।
ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅਜ਼ਾਦੀ ਤੋਂ ਬਾਅਦ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਵਾਪਰਿਆ ਸਾਕਾ ਸਿੱਖ ਕੌਮ ਕਦੇ ਵੀ ਭੁੱਲ ਨਹੀਂ ਸਕਦੀ। ਇਸ ਸਾਕੇ ਵਿਚ ਨਿਹੰਗ ਜਥੇਬੰਦੀ ਮਿਸਲ ਸ਼ਹੀਦਾਂ ਤਰਨਾ ਦਲ ਦੇ ਸਿੰਘਾਂ ਵੱਲੋਂ ਵੱਡੀਆਂ ਸ਼ਹਾਦਤਾਂ ਦੇ ਕੇ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਪੰਥਕ ਹੱਥਾਂ ਵਿਚ ਲਿਆ ਗਿਆ ਸੀ। ਐਡਵੋਕੇਟ ਧਾਮੀ ਨੇ ਕਿਹਾ ਕਿ ਅੰਗਰੇਜ਼ਾਂ ਦੇ ਰਾਜ ਸਮੇਂ ਸਿੱਖਾਂ ਨੇ ਜ਼ੁਲਮ ਨੂੰ ਹੱਸ ਕੇ ਜਰਿਆ, ਪਰੰਤੂ ਜਿਹੜੇ ਸਾਕੇ ਅਜ਼ਾਦ ਭਾਰਤ ਵਿਚ ਵਾਪਰੇ ਉਨ੍ਹਾਂ ਦਾ ਦਰਦ ਸਿੱਖ ਕੌਮ ਲਈ ਨਾ ਭੁੱਲਣਯੋਗ ਹੈ। ਉਨ੍ਹਾਂ ਕਿਹਾ ਕਿ ਸਾਕੇ ਦੇ ਗਵਾਹ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ ਕੌਮ ਦੀ ਪ੍ਰਮੁੱਖ ਸ਼ਖ਼ਸੀਅਤ ਹਨ, ਜੋ ਪੰਥਕ ਏਕਤਾ ਲਈ ਹਮੇਸ਼ਾ ਯਤਨਸ਼ੀਲ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਗੁਰੂ ਬਖ਼ਸ਼ੇ ਸਿਧਾਂਤਾਂ ’ਤੇ ਅੱਜ ਵੀ ਸੱਟਾਂ ਮਾਰੀਆਂ ਜਾ ਰਹੀਆਂ ਹਨ। ਗੁਰ-ਅਸਥਾਨਾਂ ਅਤੇ ਗੁਰੂ ਸਿਧਾਂਤ ਨਾਲ ਈਰਖਾ ਭਰਿਆ ਵਿਵਹਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖ ਵਿਰੋਧੀ ਸਮਝਦੇ ਸਨ ਕਿ ਜਿੰਨਾ ਚਿਰ ਸਿੱਖ ਗੁਰੂ ਘਰਾਂ ਨਾਲ ਜੁੜੇ ਹਨ, ਓਨਾ ਚਿਰ ਉਹ ਆਪਣੇ ਮਨਸੂਬੇ ਪੂਰੇ ਨਹੀਂ ਕਰ ਸਕਣਗੇ। ਇਸੇ ਲਈ ਗੁਰੂ ਸਿਧਾਂਤਾਂ ਨੂੰ ਸੱਟ ਮਾਰਨ ਦੇ ਯਤਨ ਕੀਤੇ ਗਏ। ਇਹ ਸੋਚ ਅੱਜ ਵੀ ਜਾਰੀ ਹੈ, ਜਿਸ ਨੂੰ ਧਿਆਨ ਵਿਚ ਰੱਖਣਾ ਸਿੱਖ ਕੌਮ ਲਈ ਬਹੁਤ ਜ਼ਰੂਰੀ ਹੈ।
ਇਸ ਦੌਰਾਨ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਕਿਹਾ ਕਿ ਗੁਰੂ ਘਰਾਂ ਅੰਦਰ ਪੰਥਕ ਮਰਯਾਦਾ ਬਹਾਲ ਰੱਖਣ ਲਈ ਕੌਮ ਨੇ ਹਮੇਸ਼ਾ ਹੀ ਕੁਰਬਾਨੀਆਂ ਦਿੱਤੀਆਂ ਹਨ ਅਤੇ ਸ੍ਰੀ ਪਾਉਂਟਾ ਸਾਹਿਬ ਦਾ ਪ੍ਰਬੰਧ ਲੈਣ ਲਈ ਇਹ ਸੇਵਾ ਗੁਰੂ ਸਾਹਿਬ ਵੱਲੋਂ ਮਿਸਲ ਸ਼ਹੀਦਾਂ ਤਰਨਾ ਦਲ ਦੇ ਸਿੰਘਾਂ ਨੂੰ ਪ੍ਰਾਪਤ ਹੋਈ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸਾਕੇ ਦੀ ਯਾਦ ਹਰ ਸਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਉਣ ਅਤੇ ਸਾਕੇ ਦਾ ਚਿੱਤਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਲਈ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਸ਼ਖ਼ਸੀਅਤਾਂ ਵੱਲੋਂ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਦਾ ਸਨਮਾਨ ਵੀ ਕੀਤਾ ਗਿਆ।
ਇਸ ਮੌਕੇ ਬਾਬਾ ਮਹਾਂਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਤੁਗਲਵਾਲ, ਸ. ਪਰਮਜੀਤ ਸਿੰਘ ਖਾਲਸਾ, ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਬਾਬਾ ਬੂਟਾ ਸਿੰਘ, ਸ. ਅਮਰੀਕ ਸਿੰਘ ਕੋਟਸ਼ਮੀਰ, ਸ. ਬਲਜੀਤ ਸਿੰਘ ਜਲਾਲਉਸਮਾਂ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਬਿਜੈ ਸਿੰਘ, ਸ. ਪ੍ਰੀਤਪਾਲ ਸਿੰਘ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ,  ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ. ਮਨਜੀਤ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਹਰਭਜਨ ਸਿੰਘ ਵਕਤਾ,  ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਨਰਿੰਦਰ ਸਿੰਘ, ਸ. ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ, ਸ. ਨਿਸ਼ਾਨ ਸਿੰਘ ਜੱਫ਼ਰਵਾਲ, ਸ. ਯੁਵਰਾਜ ਸਿੰਘ, ਸ. ਗੁਰਿੰਦਰ ਸਿੰਘ ਦੇਵੀਦਾਸਪੁਰ, ਸ. ਗੁਰਤਿੰਦਰਪਾਲ ਸਿੰਘ ਕਾਦੀਆਂ ਆਦਿ ਹਾਜ਼ਰ ਸਨ।

Have something to say? Post your comment

 

ਪੰਜਾਬ

ਅੱਤਵਾਦ ਦੇ ਮੁੱਦੇ 'ਤੇ ਸਾਰੀਆਂ ਪਾਰਟੀਆਂ ਇਕਮਤ ਹਨ, ਪਾਕਿਸਤਾਨ ਇਸਨੂੰ ਪਨਾਹ ਦਿੰਦਾ ਹੈ: ਅਮਰ ਸਿੰਘ

ਪੰਥ ਅਤੇ ਪੰਜਾਬ ਨੂੰ ਸਮਰਪਿਤ ਲੀਡਰਸ਼ਿਪ ਦੇਣ ਲਈ ਆਖਰੀ ਪੜਾਅ ਵੱਲ ਵਧਣ ਲੱਗੀ ਭਰਤੀ ਕਮੇਟੀ

ਮਜੀਠਾ ਇਲਾਕੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲੇ 27 ਲੋਕਾਂ ਵਿੱਚੋਂ 16 ਦਲਿਤ ਭਾਈਚਾਰੇ ਨਾਲ ਸਬੰਧਤ-ਭਾਜਪਾ

ਪੰਜਾਬ ਸਰਕਾਰ ਵੱਲੋਂ ਸ਼ਤਾਬਦੀਆਂ ਸਬੰਧੀ ਇਸ਼ਤਿਹਾਰ ’ਚ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਨਾਲ ਛੇੜਛਾੜ- ਐਡਵੋਕੇਟ ਧਾਮੀ

ਕੌਮੀ ਲੋਕ ਅਦਾਲਤਾਂ ਦੌਰਾਨ ਪੰਜਾਬ ਵਿੱਚ 481324 ਕੇਸਾਂ ਦਾ ਨਿਪਟਾਰਾ

ਪੰਜਾਬ ਨਾਲ ਬੇਇਨਸਾਫ਼ੀ ਬੰਦ ਕਰੋ; ਮੁੱਖ ਮੰਤਰੀ ਨੇ ਨੀਤੀ ਆਯੋਗ ਵਿੱਚ ਕੀਤੀ ਆਵਾਜ਼ ਬੁਲੰਦ

ਪੰਜਾਬ ਸਰਕਾਰ ਵੱਲੋਂ ਸਕੂਲਜ਼ ਆਫ਼ ਐਮੀਨੈਂਸ ਦੇ 9ਵੀਂ ਜਮਾਤ ਦੇ ਵਿਦਿਆਰਥੀਆਂ ਲਈ 3-ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਗ਼ਾਜ਼

ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਪੰਜ ਪਿਆਰਿਆਂ ਵੱਲੋਂ ਕੀਤੇ ਆਦੇਸ਼ ਦੇ ਮਾਮਲੇ ’ਚ ਸ਼੍ਰੋਮਣੀ ਕਮੇਟੀ ਵੱਲੋਂ ਭੇਜਿਆ ਜਾਵੇਗਾ ਵਫ਼ਦ

ਉੱਤਰ ਪ੍ਰਦੇਸ਼ ਦੇ ਪੀਲੀਭੀਤ ’ਚ ਧਰਮ ਪਰਿਵਰਤਨ ਦੇ ਮਾਮਲੇ ਦੀ ਪੜਤਾਲ ਲਈ ਸ਼੍ਰੋਮਣੀ ਕਮੇਟੀ ਭੇਜੇਗੀ ਪੜਤਾਲੀਆ ਟੀਮ

8 ਘੰਟੇ ਦੀ ਪੁੱਛਗਿੱਛ ਤੋਂ ਬਾਅਦ, ਪੰਜਾਬ ਵਿਜੀਲੈਂਸ ਨੇ 'ਆਪ' ਵਿਧਾਇਕ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਕੀਤਾ ਗ੍ਰਿਫ਼ਤਾਰ