ਅੰਮ੍ਰਿਤਸਰ -ਚਰਚਾ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਨਜਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਲਗਾਉਣ ਦਾ ਯਤਨ ਕਰ ਰਿਹਾ ਹੈ।ਸ਼ੋ੍ਰਮਣੀ ਕਮੇਟੀ ਦੇ ਸਕੱਤਰ ਸ੍ਰ ਪ੍ਰਤਾਪ ਸਿੰਘ ਮੁਤਾਬਿਕ ਅਜਿਹੀ ਕੋਈ ਗਲ ਨਹੀ ਹੈ।ਇਸ ਦੇ ਬਾਵਜੂਦ ਅੱਜ ਪੂਰਾ ਦਿਨ ਮੀਡੀਆ ਵਿਚ ਇਹ ਖ਼ਬਰ ਚਰਚਾ ਦਾ ਵਿਸ਼ਾ ਬਣੀ ਰਹੀ। ਇਸ ਤੋ ਪਹਿਲਾਂ ਜਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਤਤਕਾਲੀ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਹਟਾਉਣ ਦੇ ਯਤਨ ਚਲ ਰਹੇ ਸਨ ਤਾਂ ਉਸ ਵੇਲੇ ਵੀ ਭਾਈ ਰਾਜੋਆਣਾ ਦਾ ਨਾਮ ਚਰਚਾ ਵਿਚ ਆਇਆ ਸੀ ਪਰ ਐਨ ਮੌਕੇ ਤੇ ਸ਼ੋ੍ਰਮਣੀ ਕਮੇਟੀ ਦੇ ਤਤਕਾਲੀ ਪ੍ਰਧਾਨ ਭਾਈ ਗੋਬਿੰਦ ਸਿੰਘ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਸੇਵਾਵਾਂ ਸੌਂਪ ਦਿੱਤੀਆਂ ਸਨ। ਅੱਜ ਇਕ ਵਾਰ ਮੁੜ ਤੋ ਭਾਈ ਰਾਜੋਆਣਾ ਦਾ ਨਾਮ ਚਰਚਾ ਵਿਚ ਹੈ।