ਪੰਜਾਬ

ਪੰਜਾਬ ਸਰਕਾਰ ਵੱਲੋਂ ਸ਼ਤਾਬਦੀਆਂ ਸਬੰਧੀ ਇਸ਼ਤਿਹਾਰ ’ਚ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਨਾਲ ਛੇੜਛਾੜ- ਐਡਵੋਕੇਟ ਧਾਮੀ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | May 24, 2025 07:10 PM

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਵੱਲੋਂ ਸ਼ਤਾਬਦੀਆਂ ਬਾਰੇ ਸੁਝਾਅ ਲੈਣ ਲਈ ਜਾਰੀ ਕੀਤੇ ਗਏ ਇਸ਼ਤਿਹਾਰ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਵਰਤੀ ਗਈ ਤਸਵੀਰ ਨੂੰ ਕੰਪਿਊਟਰ ਤਕਨੀਕ ਨਾਲ ਵਿਗਾੜਨ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਸਰਕਾਰ ਦੀ ਇਹ ਹਰਕਤ ਸਿੱਖ ਭਾਵਨਾਵਾਂ ਨਾਲ ਵੱਡਾ ਖਿਲਵਾੜ ਹੈ। ਉਨ੍ਹਾਂ ਕਿਹਾ ਕਿ ਸਿੱਖ ਧਰਮ ਨਾਲ ਸਬੰਧਤ ਕੋਈ ਵੀ ਤਸਵੀਰ ਛਾਪਣ ਤੋਂ ਪਹਿਲਾਂ ਸਰਕਾਰ ਨੂੰ ਸ਼੍ਰੋਮਣੀ ਕਮੇਟੀ ਨਾਲ ਸੰਪਰਕ ਜ਼ਰੂਰ ਕਰਨਾ ਚਾਹੀਦਾ ਸੀ। ਐਡਵੋਕੇਟ ਧਾਮੀ ਨੇ ਆਖਿਆ ਕਿ ਸ੍ਰੀ ਦਰਬਾਰ ਸਾਹਿਬ ਸਿੱਖਾਂ ਦੀ ਆਸਥਾ ਦਾ ਕੇਂਦਰ ਹੈ ਅਤੇ ਵਿਸ਼ਵ ਭਰ ਦੇ ਸਿੱਖ ਆਪਣੇ ਮਨਾਂ ਅੰਦਰ ਇਸ ਪਾਵਨ ਅਸਥਾਨ ਦੇ ਸਰੂਪ ਨੂੰ ਵਸਾ ਕੇ ਰੱਖਦੇ ਹਨ। ਇਸ ਦੀ ਏਆਈ ਤਕਨੀਕ ਨਾਲ ਬਣਾਈ ਗਈ ਗਲਤ ਤਸਵੀਰ ਵਿਚ ਨਾ ਸਿਰਫ਼ ਸਿੱਖਾਂ ਦੀ ਸ਼ਰਧਾ ਅਤੇ ਆਸਥਾ ਨਾਲ ਹੀ ਖਿਲਵਾੜ ਕੀਤਾ ਗਿਆ ਹੈ, ਬਲਕਿ ਸਿੱਖਾਂ ਦੀ ਆਤਮਾ ਵਿਚ ਵੱਸੇ ਸ੍ਰੀ ਦਰਬਾਰ ਸਾਹਿਬ ਦੀ ਰੂਹਾਨੀ ਆਭਾ ਨੂੰ ਵੀ ਖੰਡਤ ਕਰਨ ਦੀ ਵੀ ਕੋਝੀ ਹਰਕਤ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖਾਂ ਦੇ ਇਸ ਜੀਵਨ ਦੇਣ ਵਾਲੇ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਇੰਟਰਨੈੱਟ ਉੱਤੇ ਸੈਂਕੜੇ ਤਸਵੀਰਾਂ ਮਿਲਣ ਦੇ ਬਾਵਜੂਦ ਵੀ ਕੰਪਿਊਟਰ ਦੁਆਰਾ ਛੇੜਛਾੜ ਕਰਕੇ ਇਸ ਨੂੰ ਵਿਗਾੜਨ ਦੀ ਹਰਕਤ ਬੇਹੱਦ ਦੁਖਦਾਈ ਹੈ, ਜਿਸ ਬਾਰੇ ਸਰਕਾਰ ਸਪੱਸ਼ਟ ਕਰੇ ਅਤੇ ਤੁਰੰਤ ਮੁਆਫ਼ੀ ਮੰਗੇ।

ਐਡਵੋਕੇਟ ਧਾਮੀ ਨੇ ਆਖਿਆ ਕਿ ਸ਼ਤਾਬਦੀਆਂ ਦੇ ਸਮਾਗਮ ਮਨਾਉਣੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੀ ਹੀ ਜ਼ੁੰਮੇਵਾਰੀ ਹੈ, ਜਦਕਿ ਸਰਕਾਰ ਦਾ ਫ਼ਰਜ਼ ਗੁਰੂ ਸਾਹਿਬ ਨਾਲ ਸਬੰਧਤ ਸ਼ਹਿਰਾਂ ਦੇ ਵਿਕਾਸ ਕਾਰਜ ਕਰਨੇ, ਸੜਕੀ ਢਾਂਚਾ ਵਿਕਸਤ ਕਰਨਾ ਅਤੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨਾਲ ਵਿਚਾਰ-ਵਟਾਂਦਰਾ ਕਰਕੇ ਢੁੱਕਵੀਆਂ ਯਾਦਗਾਰਾਂ ਸਥਾਪਤ ਕਰਨਾ ਹੈ।

Have something to say? Post your comment

 

ਪੰਜਾਬ

ਅੱਤਵਾਦ ਦੇ ਮੁੱਦੇ 'ਤੇ ਸਾਰੀਆਂ ਪਾਰਟੀਆਂ ਇਕਮਤ ਹਨ, ਪਾਕਿਸਤਾਨ ਇਸਨੂੰ ਪਨਾਹ ਦਿੰਦਾ ਹੈ: ਅਮਰ ਸਿੰਘ

ਪੰਥ ਅਤੇ ਪੰਜਾਬ ਨੂੰ ਸਮਰਪਿਤ ਲੀਡਰਸ਼ਿਪ ਦੇਣ ਲਈ ਆਖਰੀ ਪੜਾਅ ਵੱਲ ਵਧਣ ਲੱਗੀ ਭਰਤੀ ਕਮੇਟੀ

ਮਜੀਠਾ ਇਲਾਕੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲੇ 27 ਲੋਕਾਂ ਵਿੱਚੋਂ 16 ਦਲਿਤ ਭਾਈਚਾਰੇ ਨਾਲ ਸਬੰਧਤ-ਭਾਜਪਾ

ਕੌਮੀ ਲੋਕ ਅਦਾਲਤਾਂ ਦੌਰਾਨ ਪੰਜਾਬ ਵਿੱਚ 481324 ਕੇਸਾਂ ਦਾ ਨਿਪਟਾਰਾ

ਪੰਜਾਬ ਨਾਲ ਬੇਇਨਸਾਫ਼ੀ ਬੰਦ ਕਰੋ; ਮੁੱਖ ਮੰਤਰੀ ਨੇ ਨੀਤੀ ਆਯੋਗ ਵਿੱਚ ਕੀਤੀ ਆਵਾਜ਼ ਬੁਲੰਦ

ਪੰਜਾਬ ਸਰਕਾਰ ਵੱਲੋਂ ਸਕੂਲਜ਼ ਆਫ਼ ਐਮੀਨੈਂਸ ਦੇ 9ਵੀਂ ਜਮਾਤ ਦੇ ਵਿਦਿਆਰਥੀਆਂ ਲਈ 3-ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਗ਼ਾਜ਼

ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਪੰਜ ਪਿਆਰਿਆਂ ਵੱਲੋਂ ਕੀਤੇ ਆਦੇਸ਼ ਦੇ ਮਾਮਲੇ ’ਚ ਸ਼੍ਰੋਮਣੀ ਕਮੇਟੀ ਵੱਲੋਂ ਭੇਜਿਆ ਜਾਵੇਗਾ ਵਫ਼ਦ

ਉੱਤਰ ਪ੍ਰਦੇਸ਼ ਦੇ ਪੀਲੀਭੀਤ ’ਚ ਧਰਮ ਪਰਿਵਰਤਨ ਦੇ ਮਾਮਲੇ ਦੀ ਪੜਤਾਲ ਲਈ ਸ਼੍ਰੋਮਣੀ ਕਮੇਟੀ ਭੇਜੇਗੀ ਪੜਤਾਲੀਆ ਟੀਮ

8 ਘੰਟੇ ਦੀ ਪੁੱਛਗਿੱਛ ਤੋਂ ਬਾਅਦ, ਪੰਜਾਬ ਵਿਜੀਲੈਂਸ ਨੇ 'ਆਪ' ਵਿਧਾਇਕ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਕੀਤਾ ਗ੍ਰਿਫ਼ਤਾਰ 

ਆਪ ਦਾ ਜਨਮ ਭ੍ਰਿਸ਼ਟਾਚਾਰ ਵਿਰੁੱਧ ਲੜਨ ਲਈ ਹੋਇਆ, ਕਿਸੇ ਵੀ ਭ੍ਰਿਸ਼ਟ ਨੂੰ ਬਖਸ਼ਿਆ ਨਹੀਂ ਜਾਵੇਗਾ-ਹਰਪਾਲ ਸਿੰਘ ਚੀਮਾ