ਚੰਡੀਗੜ੍ਹ - ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦਾ ਦਲਿਤ ਵਿਰੋਧੀ ਚਿਹਰਾ ਉਦੋਂ ਬੇਨਕਾਬ ਹੋ ਗਿਆ ਜਦੋਂ ਇਸਨੇ ਜਾਣਬੁੱਝ ਕੇ ਇਸ ਤੱਥ ਨੂੰ ਛੁਪਾਇਆ ਕਿ ਅੰਮ੍ਰਿਤਸਰ ਨੇੜੇ ਮਜੀਠਾ ਵਿੱਚ ਨਕਲੀ ਸ਼ਰਾਬ ਪੀਣ ਕਾਰਨ ਮਰਨ ਵਾਲੇ 27 ਲੋਕਾਂ ਵਿੱਚੋਂ 16 ਦਲਿਤ ਸਨ, ਇਹ ਗੱਲ ਪੰਜਾਬ ਭਾਜਪਾ ਐਸਸੀ ਮੋਰਚਾ ਦੇ ਪ੍ਰਧਾਨ ਸੁੱਚਰਾਮ ਲੱਧੜ ਅਤੇ ਉਪ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਅੱਜ ਚੰਡੀਗੜ੍ਹ ਦੇ ਸੂਬਾ ਦਫ਼ਤਰ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵੱਖ-ਵੱਖ ਹਿੱਸਿਆਂ, ਖਾਸ ਕਰਕੇ ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਖੇਤਰ ਵਿੱਚ ਰਾਜਨੀਤਿਕ ਸਰਪ੍ਰਸਤੀ ਹੇਠ ਕੰਮ ਕਰ ਰਹੇ ਮੀਥੇਨੌਲ ਤੋਂ ਬਣੇ ਜ਼ਹਿਰੀਲੇ ਨਕਲੀ ਸ਼ਰਾਬ ਮਾਫੀਆ ਬਾਰੇ ਜਾਣਕਾਰੀ ਦਿੱਤੀ।
ਉਨ੍ਹਾਂ ਕਿਹਾ ਕਿ ਹਰ ਸਾਲ ਸੈਂਕੜੇ ਗਰੀਬ ਲੋਕ ਇਸ ਕਾਰਨ ਮਰ ਰਹੇ ਹਨ, ਪਰ ਸਰਕਾਰ ਇਸਨੂੰ ਰੋਕਣ ਵਿੱਚ ਅਸਫਲ ਰਹੀ ਹੈ। ਅਜਿਹੀਆਂ ਘਟਨਾਵਾਂ ਨੇ ਗਰੀਬ ਅਨੁਸੂਚਿਤ ਜਾਤੀ ਪਰਿਵਾਰਾਂ ਵਿੱਚ ਡਰ ਅਤੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਅੰਮ੍ਰਿਤਸਰ ਜ਼ਹਿਰੀਲੀ ਸ਼ਰਾਬ ਕਾਰਨ 27 ਤੋਂ ਵੱਧ ਲੋਕਾਂ ਦੀਆਂ ਹੋਈਆਂ ਮੌਤਾਂ ਦਾ ਸਖ਼ਤ ਨੋਟਿਸ ਲੈਂਦੇ ਹੋਏ, ਭਾਜਪਾ ਅਨੁਸੂਚਿਤ ਜਾਤੀ ਮੋਰਚਾ ਨੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਤੋਂ ਜ਼ਹਿਰੀਲੀ ਸ਼ਰਾਬ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਹੈ। ਪੰ
ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਦੇ ਉਪ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਪ੍ਰੈਸ ਨੂੰ ਅੱਗੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਉਨ੍ਹਾਂ ਲੋਕਾਂ ਵਿਰੁੱਧ ਅੱਤਿਆਚਾਰ ਰੋਕਥਾਮ ਐਕਟ, 1989 ਦੇ ਤਹਿਤ ਕੋਈ ਮਾਮਲਾ ਦਰਜ ਨਹੀਂ ਕੀਤਾ ਹੈ ਜੋ ਰਾਜਨੀਤਿਕ ਸਰਪ੍ਰਸਤੀ ਪ੍ਰਾਪਤ ਕਰਨ ਵਾਲੇ ਲੋਕਾਂ ਵਿਰੁੱਧ ਅਪਰਾਧ ਕਰਦੇ ਹਨ। ਇਹ ਭਗਵੰਤ ਮਾਨ ਸਰਕਾਰ ਦੀ ਦਲਿਤ ਵਿਰੋਧੀ ਮਾਨਸਿਕਤਾ ਨੂੰ ਦਰਸਾਉਂਦਾ ਹੈ। ਜਿਸ ਤੋਂ ਪਤਾ ਲੱਗਦਾ ਹੈ ਕਿ ਸਰਕਾਰ ਦਲਿਤ ਵਿਰੋਧੀ ਹੈ। ਮਾਨ ਸਰਕਾਰ ਇਨ੍ਹਾਂ ਤੱਥਾਂ ਨੂੰ ਛੁਪਾਉਣਾ ਚਾਹੁੰਦੀ ਹੈ। ਭਾਰਤੀ ਜਨਤਾ ਪਾਰਟੀ ਸਰਕਾਰ ਦੇ ਅਜਿਹੇ ਇਰਾਦਿਆਂ ਨੂੰ ਸਫਲ ਨਹੀਂ ਹੋਣ ਦੇਵੇਗੀ। ਪਿਛਲੇ ਤਿੰਨ ਸਾਲਾਂ ਵਿੱਚ ਨਕਲੀ ਸ਼ਰਾਬ ਦੇ ਸੇਵਨ ਦੀਆਂ ਘਟਨਾਵਾਂ ਦੀ ਸੀ ਬੀ ਆਇ ਜਾਂਚ ਦੀ ਮੰਗ ਕਰਦਿਆਂ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਤੱਥਾਂ ਨੂੰ ਛੁਪਾਉਣ ਦੀ ਕੋਸ਼ਿਸ਼ ਕਰ ਰਹੀ ਹੈ।