ਪੰਜਾਬ

ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦੇ ਦਰਜਾ ਤੀਜਾ, ਚੌਥਾ ਤੇ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦਾ ਨਤੀਜਾ ਐਲਾਨਿਆ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | May 25, 2025 09:14 PM
 

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਲਈ ਜਾਂਦੀ ਸਾਲਾਨਾ ਧਾਰਮਿਕ ਪ੍ਰੀਖਿਆ ਦੇ ਦਰਜਾ ਤੀਜਾ, ਚੌਥਾ ਅਤੇ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦਾ ਨਤੀਜਾ ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਤੇ ਸਕੱਤਰ ਸ. ਪ੍ਰਤਾਪ ਸਿੰਘ ਵੱਲੋਂ ਜਾਰੀ ਕੀਤਾ ਗਿਆ। ਇਸ ਤੋਂ ਪਹਿਲਾਂ ਧਾਰਮਿਕ ਪ੍ਰੀਖਿਆ ਦੇ ਪਹਿਲੇ ਅਤੇ ਦੂਜੇ ਦਰਜੇ ਦਾ ਨਤੀਜਾ ਜਾਰੀ ਕੀਤਾ ਜਾ ਚੁੱਕਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਫਰਵਰੀ 2025 ਵਿੱਚ ਤੀਜੇ ਅਤੇ ਚੌਥੇ ਦਰਜੇ ਦੀ ਲਈ ਗਈ ਧਾਰਮਿਕ ਪ੍ਰੀਖਿਆ ਵਿੱਚ 5696 ਵਿਦਿਆਰਥੀਆਂ ਨੇ ਭਾਗ ਲਿਆ ਸੀ, ਜਿਨ੍ਹਾਂ ਵਿੱਚੋਂ 130 ਵਿਦਿਆਰਥੀਆਂ ਨੇ ਵਜ਼ੀਫਾ ਪ੍ਰਾਪਤ ਕੀਤਾ ਹੈ। ਮੈਰਿਟ ਵਿਚ ਆਏ ਇਨ੍ਹਾਂ ਪ੍ਰੀਖਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ 4 ਲੱਖ 15 ਹਜ਼ਾਰ ਰੁਪਏ ਦੀ ਵਜੀਫਾ ਰਾਸ਼ੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਪਹਿਲੇ ਤਿੰਨ ਸਥਾਨਾਂ ’ਤੇ ਰਹਿਣ ਵਾਲੇ ਪ੍ਰੀਖਿਆਰਥੀਆਂ ਨੂੰ ਕਰਮਵਾਰ 5100, 4100 ਅਤੇ 3100 ਰੁਪਏ ਦੀ ਵਿਸ਼ੇਸ਼ ਇਨਾਮੀ ਰਾਸ਼ੀ ਦਿੱਤੀ ਜਾਵੇਗੀ ਅਤੇ ਪਾਸ ਹੋਣ ਵਾਲਿਆਂ ਨੂੰ ਮੈਡਲ ਤੇ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਧਾਰਮਿਕ ਪ੍ਰੀਖਿਆ ਦੇ ਦਰਜਾ ਤੀਜਾ ਵਿੱਚ ਪਹਿਲਾ ਸਥਾਨ ਜਗਮੀਤ ਸਿੰਘ ਤੇ ਮਨਜੀਤ ਕੌਰ ਨੇ ਹਾਸਿਲ ਕੀਤਾ ਜਦਕਿ ਦੂਜਾ ਸਥਾਨ ਫਿਲਪਸ ਤੇ ਤੀਜਾ ਸਥਾਨ ਹਰਪਾਲ ਸਿੰਘ ਨੇ ਪ੍ਰਾਪਤ ਕੀਤਾ। ਇਸੇ ਤਰ੍ਹਾਂ ਦਰਜਾ ਚੌਥਾ ਦੀ ਪ੍ਰੀਖਿਆ ਵਿੱਚ ਪਹਿਲੇ ਸਥਾਨ `ਤੇ ਸਰਬਜੀਤ ਕੌਰ ਦੂਜੇ `ਤੇ ਮਨਦੀਪ ਕੌਰ ਤੇ ਅਮਨਦੀਪ ਕੌਰ ਅਤੇ ਤੀਜੇ ਸਥਾਨ ’ਤੇ ਸੁਭਪ੍ਰੀਤ ਕੌਰ ਤੇ ਰਮਨਦੀਪ ਕੌਰ ਰਹੇ। ਇਸ ਦੇ ਨਾਲ ਹੀ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦੇ ਨਤੀਜਿਆਂ ਵਿੱਚ ਪਹਿਲਾ ਸਥਾਨ ਬਲਜਿੰਦਰ ਸਿੰਘ ਨੇ ਪ੍ਰਾਪਤ ਕੀਤਾ ਜਦਕਿ ਦੂਜੇ ਸਥਾਨ ਤੇ ਹਿੰਮਤ ਸਿੰਘ ਅਤੇ ਤੀਜੇ ਸਥਾਨ ਤੇ ਸ਼ਰਧਾ ਕੌਰ ਰਹੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਬਿਜੈ ਸਿੰਘ, ਇੰਚਾਰਜ ਡਾ. ਰਣਜੀਤ ਕੌਰ ਪੰਨਵਾਂ, ਸੁਪਰਵਾਈਜਰ ਸ. ਜਸਬੀਰ ਸਿੰਘ ਆਦਿ ਹਾਜ਼ਰ ਸਨ।

Have something to say? Post your comment

 

ਪੰਜਾਬ

ਜਥੇਦਾਰ ਗੜਗੱਜ ਨੇ ‘ਖੁਆਰ ਹੋਏ ਸਭ ਮਿਲੈਂਗੇ ਲਹਿਰ’ ਤਹਿਤ ਮਾਲਵੇ ਦੇ ਕਈ ਪਿੰਡਾਂ ’ਚ ਕੀਤਾ ਸਿੱਖੀ ਪ੍ਰਚਾਰ

ਬਾਣੀਆ ਭਾਈਚਾਰਾ ਪੰਜਾਬ ਦੇ ਵਿਕਾਸ ਦਾ ਥੰਮ੍ਹ: ਕੇਜਰੀਵਾਲ ਅਤੇ ਮਾਨ ਵੱਲੋਂ ਮਹਾਰਾਜਾ ਅਗਰਸੇਨ ਨੂੰ ਸ਼ਰਧਾਂਜਲੀ ਭੇਟ

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਆਪਣੀ ਵਚਨਬੱਧਤਾ ਦੁਹਰਾਈ

ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਇੱਕ ਹੋਰ ਕਤਲ ਕੇਸ ਦੀ ਗੁੱਥੀ ਸੁਲਝੀ: ਡੀਜੀਪੀ ਗੌਰਵ ਯਾਦਵ

ਦਹਾਕਿਆਂ ਤੱਕ ਅੱਖੋਂ ਪਰੋਖੇ ਰਹੇ ਕਾਲੀ ਮਾਤਾ ਮੰਦਰ ਦਾ ਹੋਵੇਗਾ ਨਵੀਨੀਕਰਨ: ਅਰਵਿੰਦ ਕੇਜਰੀਵਾਲ

ਅੱਤਵਾਦ ਦੇ ਮੁੱਦੇ 'ਤੇ ਸਾਰੀਆਂ ਪਾਰਟੀਆਂ ਇਕਮਤ ਹਨ, ਪਾਕਿਸਤਾਨ ਇਸਨੂੰ ਪਨਾਹ ਦਿੰਦਾ ਹੈ: ਅਮਰ ਸਿੰਘ

ਪੰਥ ਅਤੇ ਪੰਜਾਬ ਨੂੰ ਸਮਰਪਿਤ ਲੀਡਰਸ਼ਿਪ ਦੇਣ ਲਈ ਆਖਰੀ ਪੜਾਅ ਵੱਲ ਵਧਣ ਲੱਗੀ ਭਰਤੀ ਕਮੇਟੀ

ਮਜੀਠਾ ਇਲਾਕੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲੇ 27 ਲੋਕਾਂ ਵਿੱਚੋਂ 16 ਦਲਿਤ ਭਾਈਚਾਰੇ ਨਾਲ ਸਬੰਧਤ-ਭਾਜਪਾ

ਪੰਜਾਬ ਸਰਕਾਰ ਵੱਲੋਂ ਸ਼ਤਾਬਦੀਆਂ ਸਬੰਧੀ ਇਸ਼ਤਿਹਾਰ ’ਚ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਨਾਲ ਛੇੜਛਾੜ- ਐਡਵੋਕੇਟ ਧਾਮੀ

ਕੌਮੀ ਲੋਕ ਅਦਾਲਤਾਂ ਦੌਰਾਨ ਪੰਜਾਬ ਵਿੱਚ 481324 ਕੇਸਾਂ ਦਾ ਨਿਪਟਾਰਾ