ਪੰਜਾਬ

ਜਥੇਦਾਰ ਗੜਗੱਜ ਨੇ ‘ਖੁਆਰ ਹੋਏ ਸਭ ਮਿਲੈਂਗੇ ਲਹਿਰ’ ਤਹਿਤ ਮਾਲਵੇ ਦੇ ਕਈ ਪਿੰਡਾਂ ’ਚ ਕੀਤਾ ਸਿੱਖੀ ਪ੍ਰਚਾਰ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | May 25, 2025 09:19 PM

ਸ੍ਰੀ ਅੰਮ੍ਰਿਤਸਰ- ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ ਛਾਇਆ ਹੇਠ ਸ਼ੁਰੂ ਹੋਈ 'ਖੁਆਰ ਹੋਏ ਸਭ ਮਿਲੈਂਗੇ' ਧਰਮ ਪ੍ਰਚਾਰ ਲਹਿਰ ਤਹਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮਾਲਵੇ ਖੇਤਰ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਅਤੇ ਸ਼ਹੀਦ ਪਰਿਵਾਰਾਂ ਨੂੰ ਵੀ ਮਿਲੇ।
ਇਸ ਦੌਰਾਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਰੂਰ ਜ਼ਿਲ੍ਹੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਭਵਾਨੀਗੜ੍ਹ ਵਿਖੇ ਧਰਮ ਪ੍ਰਚਾਰ ਲਹਿਰ ਤਹਿਤ ਵਿਸ਼ੇਸ਼ ਗੁਰਮਤਿ ਸਮਾਗਮ ਵਿੱਚ ਸ਼ਮੂਲੀਅਤ ਕੀਤੀ, ਇਸ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਗੁਰਲਾਲ ਸਿੰਘ ਫ਼ਤਿਹਗੜ੍ਹ ਤੇ ਸ. ਭੁਪਿੰਦਰ ਸਿੰਘ ਭਲਵਾਨ ਵੀ ਹਾਜ਼ਰ ਰਹੇ। ਭਵਾਨੀਗੜ੍ਹ ਵਿਖੇ ਹਿੰਦੂ ਅਤੇ ਮੁਸਲਿਮ ਭਾਈਚਾਰੇ ਨਾਲ ਸਬੰਧਤ ਸੰਸਥਾਵਾਂ ਵੱਲੋਂ ਵੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਜਥੇਦਾਰ ਬਾਬਾ ਟੇਕ ਸਿੰਘ ਦਾ ਸਨਮਾਨ ਕੀਤਾ ਗਿਆ।
ਸਿੱਖੀ ਪ੍ਰਚਾਰ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਨਾਲ ਜੁੜਨ, ਦੇਹਧਾਰੀ ਪਖੰਡੀ ਡੇਰੇਦਾਰਾਂ ਤੇ ਨਸ਼ਿਆਂ ਤੋਂ ਦੂਰ ਰਹਿਣ, ਸਿੱਖ ਨੌਜਵਾਨਾਂ ਨੂੰ ਸਾਬਤ ਸੂਰਤ ਹੋਣ, ਸੰਗਤ ਨੂੰ ਲੋੜਵੰਦ ਪਰਿਵਾਰਾਂ ਦੀ ਬਾਂਹ ਫੜਨ ਅਤੇ ਉਨ੍ਹਾਂ ਦਾ ਸਹਿਯੋਗ ਕਰਨ ਲਈ ਦਸਵੰਧ ਕੱਢ ਕੇ ਉਸਦੀ ਸਾਰਥਕ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। 
ਇਸ ਮੌਕੇ ਸ਼ਹੀਦ ਬਾਬਾ ਦੀਪ ਸਿੰਘ ਸੇਵਾ ਦਲ ਦੇ ਮੁੱਖ ਸੇਵਾਦਾਰ ਸ. ਸੁਖਚੈਨ ਸਿੰਘ ਅਤਲਾ, ਮੈਨੇਜਰ ਸ. ਸੁਰਜੀਤ ਸਿੰਘ ਠੀਕਰੀਵਾਲਾ, ਸ. ਜਗਮੀਤ ਸਿੰਘ ਭਵਾਨੀਗੜ੍ਹ, ਸ. ਰਜਿੰਦਰ ਸਿੰਘ ਸੰਗਰੂਰ, ਸ. ਹਰਲਾਜ ਸਿੰਘ ਬਹਾਦਰਪੁਰ, ਸ. ਅੰਮ੍ਰਿਤਪਾਲ ਸਿੰਘ ਲੌਂਗੋਵਾਲ, ਸ. ਬਲਦੇਵ ਸਿੰਘ ਸਾਹਨੇਵਾਲੀ, ਐਡਵੋਕੇਟ ਸ. ਬਹਾਦਰ ਸਿੰਘ ਲਖਣਪਾਲ, ਸ. ਅਮਰੀਕ ਸਿੰਘ ਅਤਲਾ, ਸ. ਜੈ ਸਿੰਘ ਭਾਦੜਾ, ਬੀਬੀ ਸੁਖਜੀਤ ਕੌਰ, ਸੁਰਿੰਦਰ ਸਿੰਘ ਮੰਡੇਰ, ਸ. ਕੁਲਦੀਪ ਸਿੰਘ ਮਾਨਬੀਬੜੀਆਂ, ਸਹਾਇਕ ਇੰਚਾਰਜ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਸ. ਜਸਵੀਰ ਸਿੰਘ ਲੌਂਗੋਵਾਲ, ਮੀਡੀਆ ਸਲਾਹਕਾਰ ਸ. ਜਸਕਰਨ ਸਿੰਘ ਆਦਿ ਹਾਜ਼ਰ ਸਨ।

Have something to say? Post your comment

 

ਪੰਜਾਬ

ਲੁਧਿਆਣਾ ਪੱਛਮੀ ਸੀਟ ਲਈ ਸ਼ਾਮ 7 ਵਜੇ ਤੱਕ ਲਗਭਗ 51.33% ਵੋਟਿੰਗ ਦਰਜ: ਸਿਬਿਨ ਸੀ

ਹਰਭਜਨ ਸਿੰਘ ਈ ਟੀ ਓ ਵਲੋਂ ਸੂਬੇ ਵਿਚ ਟ੍ਰੈਫਿਕ ਸੈਂਸਸ ਕਰਵਾਉਣ ਦੇ ਹੁਕਮ

ਸ਼੍ਰੋਮਣੀ ਕਮੇਟੀ ਨੇ ਭਾਈ ਰਣਜੀਤ ਸਿੰਘ ਵੱਲੋਂ ਲਗਾਏ ਦੋਸ਼ਾਂ ਦਾ ਕੀਤਾ ਖੰਡਨ

ਸਿੱਖਾਂ ਦੇ ਕਿਸੇ ਵੀ ਗੁਰਦੁਆਰੇ ਜਾਂ ਤਖ਼ਤ ਉੱਤੇ ਸਰਕਾਰ ਨੂੰ ਦਖ਼ਲ ਦੇਣ ਦਾ ਕੋਈ ਹੱਕ ਨਹੀਂ- ਜਥੇਦਾਰ ਗੜਗੱਜ

ਪਟਿਆਲਾ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦੇ ਪੰਜ ਸਾਥੀ ਗ੍ਰਿਫ਼ਤਾਰ, ਭਾਰੀ ਮਾਤਰਾ ਵਿੱਚ ਗੈਰ-ਕਾਨੂੰਨੀ ਹਥਿਆਰ ਬਰਾਮਦ

‘ਅਡਾਪਸ਼ਨ ਰੈਗੂਲੇਸ਼ਨ-2022’ ਨੂੰ ਅਮਲੀ ਰੂਪ ਵਿੱਚ ਲਾਗੂ ਕਰਨ ਤੇ ਦਿੱਤਾ ਜ਼ੋਰ

ਪੰਜਾਬੀ ਸਮਝਦਾਰ ਹਨ, ਉਹ ਸੁਖਬੀਰ ਬਾਦਲ ਦੇ ਝੂਠ ਵਿੱਚ ਨਹੀਂ ਫਸਣ ਵਾਲੇ- ਨੀਲ ਗਰਗ

ਈਰਾਨ ਤੇ ਇਜ਼ਰਾਈਲ ’ਚ ਜੰਗ ਦੇ ਮੱਦੇਨਜ਼ਰ ਪਾਵਨ ਸਰੂਪ ਲਿਆਉਣ ਦਾ ਪ੍ਰਬੰਧ ਕਰੇ ਕੇਂਦਰ ਸਰਕਾਰ- ਐਡਵੋਕੇਟ ਧਾਮੀ

ਓਪੀਨੀਅਨ ਪੋਲ ਸਬੰਧੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਉੱਤੇ ਐਫਆਈਆਰ ਦਰਜ

ਅਰਨੀਵਾਲਾ ਵਿਚ ਦੋ ਹੋਰ ਨਸ਼ਾ ਤਸਕਰਾਂ ਦੇ ਘਰ ਨੂੰ ਕੀਤਾ ਗਿਆ ਢਹਿ ਢੇਰੀ