ਪੰਜਾਬ

ਕੈਨੇਡਾ ਅਧਾਰਤ ਸਮਗਲਰ ਦੇ ਤਿੰਨ ਕਾਰਕੁਨ 2.5 ਕਿਲੋ ਹੈਰੋਇਨ, 42 ਲੱਖ ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ

ਕੌਮੀ ਮਾਰਗ ਬਿਊਰੋ | May 26, 2025 07:14 PM

ਅੰਮ੍ਰਿਤਸਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੌਰਾਨ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਕੈਨੇਡਾ-ਅਧਾਰਤ ਨਸ਼ਾ ਤਸਕਰ ਸੋਨੂੰ ਦੁਆਰਾ ਚਲਾਏ ਜਾ ਰਹੇ ਅੰਤਰਰਾਸ਼ਟਰੀ ਨਾਰਕੋ-ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸਦੇ ਭਾਰਤ-ਅਧਾਰਤ 3 ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚਂਆ 2.5 ਕਿਲੋ ਹੈਰੋਇਨ ਅਤੇ 42 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਸਰਾਏ ਅਮਾਨਤ ਖਾਨ ਦੇ ਵਸਨੀਕ ਅਜੈਪਾਲ ਸਿੰਘ ਉਰਫ਼ ਅਜੈ; ਅੰਮ੍ਰਿਤਸਰ ਦੇ ਭਗਤਾਂਵਾਲਾ ਦੇ ਵਸਨੀਕ ਹਰਦੀਪ ਸਿੰਘ ਅਤੇ ਤਰਨਤਾਰਨ ਦੇ ਅਲੀਪੁਰ ਦੇ ਵਸਨੀਕ ਮਿਲਾਪ ਸਿੰਘ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਤਸਕਰੀ ਦੇ ਕੰਮਾਂ ਵਿੱਚ ਵਰਤੇ ਜਾ ਰਹੇ ਉਨ੍ਹਾਂ ਦੇ ਕਾਲੇ ਰੰਗ ਦੇ ਹੀਰੋ ਸਪਲੈਂਡਰ ਮੋਟਰਸਾਈਕਲ (ਪੀਬੀ02ਸੀਵਾਈ6917) ਅਤੇ ਚਿੱਟੇ ਰੰਗ ਦੀ ਟੋਇਟਾ ਫਾਰਚੂਨਰ ਕਾਰ (ਐਚਆਰ 26ਡੀਵਾਈ5140) ਨੂੰ ਵੀ ਜ਼ਬਤ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸੀਆਈ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੂੰ ਕੈਨੇਡਾ-ਅਧਾਰਤ ਵਿਅਕਤੀ ਸੋਨੂੰ ਦੇ ਆਪਣੇ ਪੰਜਾਬ-ਅਧਾਰਤ ਸਾਥੀਆਂ ਦੀ ਮਦਦ ਨਾਲ ਨਸ਼ਾ ਤਸਕਰੀ ਰੈਕੇਟ ਚਲਾਉਣ ਸਬੰਧੀ ਭਰੋਸੇਯੋਗ ਜਾਣਕਾਰੀ ਮਿਲੀ ਸੀ।

ਮਿਲੀ ਜਾਣਕਾਰੀ ਤੋਂ ਪਤਾ ਲੱਗਾ ਕਿ ਉਸਦੇ ਦੋ ਸਾਥੀਆਂ ਅਜੈਪਾਲ ਸਿੰਘ ਅਤੇ ਹਰਦੀਪ ਸਿੰਘ ਨੇ ਹਾਲ ਹੀ ਵਿੱਚ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ ਅਤੇ ਹੈਰੋਇਨ ਦੀ ਖੇਪ ਪਹੁੰਚਾਉਣ ਲਈ ਉਹ ਲਿੰਕ ਰੋਡ ਤੋਂ ਆਪਣੇ ਮੋਟਰਸਾਈਕਲ 'ਤੇ ਅੱਡਾ ਖਾਸਾ ਤੋਂ ਖੁਰਮਣੀਆਂ ਆ ਰਹੇ ਹਨ। ਇਸ ਸੂਚਨਾ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਸੀਆਈ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ ਛਾਪਾ ਮਾਰਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.5 ਕਿਲੋ ਹੈਰੋਇਨ ਬਰਾਮਦ ਕਰਨ ਉਪਰੰਤ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਡੀਜੀਪੀ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵੱਲੋਂ ਡਰੱਗ ਮਨੀ ਆਪਣੇ ਇੱਕ ਹੋਰ ਸਾਥੀ ਮਿਲਾਪ ਸਿੰਘ ਨੂੰ ਸੌਂਪਣ ਦੇ ਖੁਲਾਸੇ 'ਤੇ, ਸੀਆਈ ਅੰਮ੍ਰਿਤਸਰ ਦੀ ਟੀਮ ਨੇ ਉਸਨੂੰ ਅੰਮ੍ਰਿਤਸਰ-ਬਠਿੰਡਾ ਹਾਈਵੇਅ ਤੋਂ ਪਿੰਡ ਅਲੀਪੁਰ ਨੇੜੇ ਗ੍ਰਿਫ਼ਤਾਰ ਕੀਤਾ ਅਤੇ ਉਸ ਤੋਂ 42 ਲੱਖ ਰੁਪਏ ਦੀ ਡਰੱਗ ਮਨੀ ਅਤੇ ਕਰੰਸੀ ਗਿਣਨ ਵਾਲੀ ਮਸ਼ੀਨ ਵੀ ਬਰਾਮਦ ਕਰਨ ਤੋਂ ਇਲਾਵਾ ਉਸਦੀ ਟੋਇਟਾ ਫਾਰਚੂਨਰ ਕਾਰ ਵੀ ਜ਼ਬਤ ਕਰ ਲਈ।

ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਸੰਗਠਿਤ ਨੈੱਟਵਰਕ ਦਾ ਹਿੱਸਾ ਸਨ ਜੋ ਆਪਣੇ ਹੈਂਡਲਰ ਤੋਂ ਹੈਰੋਇਨ ਦੀ ਖੇਪ ਪ੍ਰਾਪਤ ਕਰਕੇ ਸਥਾਨਕ ਪਾਰਟੀਆਂ ਨੂੰ ਸਪਲਾਈ ਕਰਦੇ ਸਨ ਅਤੇ ਇਸ ਦਾ ਭੁਗਤਾਨ ਹਵਾਲਾ ਚੈਨਲਾਂ ਰਾਹੀਂ ਕੀਤਾ ਜਾਂਦਾ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਹੋਰ ਜਾਂਚ ਜਾਰੀ ਹੈ ਅਤੇ ਆਗਾਮੀ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਉਮੀਦ ਹੈ।

ਇਸ ਸਬੰਧੀ ਅੰਮ੍ਰਿਤਸਰ ਥਾਣਾ ਐਸਐਸਓਸੀ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21, 25, 27-ਏ, ਅਤੇ 29 ਤਹਿਤ ਐਫਆਈਆਰ ਨੰਬਰ 31 ਮਿਤੀ 26.05.2025 ਦਰਜ ਕੀਤੀ ਗਈ ਹੈ।

 

Have something to say? Post your comment

 

ਪੰਜਾਬ

ਜਥੇਦਾਰ ਗੁਰਦੇਵ ਸਿੰਘ ਕਾਉਂਕੇ ਕੇਸ ਦੀ ਤਰੀਕ ਪਈ 7 ਅਗਸਤ -ਹਾਈਕੋਰਟ ਵਿੱਚ ਸ਼੍ਰੋਮਣੀ ਕਮੇਟੀ ਕਰ ਰਹੀ ਹੈ ਪੈਰਵਾਈ

ਅਕਾਲੀ ਆਗੂ ਢੀਂਡਸਾ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਰਜਿੰਦਰ ਸਿੰਘ ਬਡਹੇੜੀ ਨੇ

ਲੈਂਡ ਪੂਲਿੰਗ ਕਿਸਾਨਾਂ ਦੇ ਹਿੱਤ ਅਤੇ ਗੈਰ-ਕਾਨੂੰਨੀ ਕਲੋਨਾਈਜ਼ਰਾਂ ਦੇ ਭ੍ਰਿਸ਼ਟ ਰਾਜ ਨੂੰ ਖਤਮ ਕਰਨ ਲਈ ਹੈ: ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਵੱਲੋਂ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਯੁੱਧ ਨਸ਼ਿਆਂ ਵਿਰੁੱਧ ਦਾ 88ਵਾਂ ਦਿਨ: ਸੂਬੇ ਭਰ ਵਿੱਚ 126 ਰੇਲਵੇ ਸਟੇਸ਼ਨਾਂ ਦੀ ਕੀਤੀ ਚੈਕਿੰਗ; 141 ਨਸ਼ਾ ਤਸਕਰ ਕਾਬੂ

ਨਾਭਾ ਜੇਲ੍ਹ ਬ੍ਰੇਕ ਤੋਂ ਲੈ ਕੇ 'ਡਰੱਗ ਸਾਮਰਾਜ ਤੱਕ: ਅਕਾਲੀ ਦਲ ਦਾ ਅਪਰਾਧ ਅਤੇ ਭ੍ਰਿਸ਼ਟਾਚਾਰ ਦਾ ਲੰਬਾ ਇਤਿਹਾਸ ਰਿਹਾ ਹੈ: ਮੁੱਖ ਮੰਤਰੀ ਮਾਨ

ਅੰਮ੍ਰਿਤਸਰ ਤੋਂ 521 ਗ੍ਰਾਮ ਹੈਰੋਇਨ, ਚਾਰ ਅਤਿ-ਆਧੁਨਿਕ ਪਿਸਤੌਲਾਂ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸੁਖਦੇਵ ਸਿੰਘ ਢੀਂਡਸਾ ਦੇ ਚਲਾਣੇ ਉੱਤੇ ਕੀਤੀ ਸੰਵੇਦਨਾ ਪ੍ਰਗਟ

ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਵਿੱਚ ਕਰੋਨਾ ਨਾਲ ਹੋਈ ਮੌਤ

ਆਪ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ