ਪੰਜਾਬ

ਖ਼ਾਲਸਾ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਦਾ ਜੂਨੀਅਰ ਜਿਮਨਾਸਟਿਕ ਏਸ਼ੀਅਨ ਚੈਂਪੀਅਨਸ਼ਿਪ ’ਚ ਸ਼ਾਨਦਾਰ ਪ੍ਰਦਰਸ਼ਨ

ਕੌਮੀ ਮਾਰਗ ਬਿਊਰੋ | May 27, 2025 08:50 PM

ਅੰਮ੍ਰਿਤਸਰ-ਖਾਲਸਾ ਕਾਲਜ ਪਬਲਿਕ ਸਕੂਲ, ਜੀ. ਟੀ. ਰੋਡ ਦੀਆਂ ਵਿਦਿਆਰਥਣਾਂ ਨੇ ਜੂਨੀਅਰ ਜਿਮਨਾਸਟਿਕ ਏਸ਼ੀਅਨ ਚੈਂਪੀਅਨਸ਼ਿਪ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ, ਜ਼ਿਲ੍ਹੇ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।

ਇਸ ਮੌਕੇ ਸਕੂਲ ਪ੍ਰਿੰਸੀਪਲ ਸ: ਅਮਰਜੀਤ ਸਿੰਘ ਗਿੱਲ ਨੇ ਉਕਤ ਜੇਤੂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਸਕੂਲ ਦੀਆਂ ਵਿਦਿਆਰਥਣਾਂ ਅਨੁਮੀਤ ਕੌਰ, ਹਸਰਤ ਅਤੇ ਪ੍ਰੀਤੀ ਨੇ ਸਿੰਗਾਪੁਰ ਵਿਖੇ ਕਰਵਾਈ ਗਈ ਉਕਤ ਚੈਂਪੀਅਨਸ਼ਿਪ ’ਚ ਭਾਰਤੀ ਟੀਮ ਵੱਲੋਂ ਖੇਡਦਿਆਂ ਉਕਤ ਚੈਂਪੀਅਨਸ਼ਿਪ ’ਚ ਆਪਣੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।ਉਨ੍ਹਾਂ ਡੀ. ਪੀ. ਈ. ਸ: ਗੁਰਪ੍ਰੀਤ ਸਿੰਘ ਦੀ ਮੌਜ਼ੂਦਗੀ ’ਚ ਦੱਸਿਆ ਕਿ ਉਕਤ ਮੁਕਾਬਲੇ ’ਚ ਆਸਟਰੇਲੀਆ, ਚੀਨ, ਹਾਂਗਕਾਂਗ, ਭਾਰਤ, ਇੰਡੋਨੇਸ਼ੀਆ, ਜਾਪਾਨ, ਕਜ਼ਾਕਿਸਤਾਨ, ਕਿਰਗਿਸਤਾਨ, ਲਾਓਸ, ਮਲੇਸ਼ੀਆ, ਮੰਗੋਲੀਆ, ਨਿਊਜ਼ੀਲੈਂਡ, ਫਿਲੀਪੀਨਜ਼, ਸਿੰਗਾਪੁਰ, ਸੀਰੀਆ, ਕੁਵੈਤ, ਥਾਈਲੈਂਡ, ਚੀਨੀ ਤਾਈਪੇ, ਉਜ਼ਬੇਕਿਸਤਾਨ ਆਦਿ ਸਮੇਤ ਕਰੀਬ 20 ਦੇਸ਼ਾਂ ਤੋਂ ਟੀਮਾਂ ਨੇ ਭਾਗ ਲਿਆ।

ਉਨ੍ਹਾਂ ਕਿਹਾ ਕਿ ਉਕਤ ਮੁਕਾਬਲੇ ’ਚ ਭਾਰਤੀ ਟੀਮ ਨੇ 7ਵਾਂ ਰੈਂਕ ਪ੍ਰਾਪਤ ਕੀਤਾ ਹੈ।ਉਨ੍ਹਾਂ ਨੇ ਕੋਚ ਦੁਆਰਾ ਕਰਵਾਏ ਸਖਤ ਅਭਿਆਸ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥਣਾਂ ਨੂੰ ਭਵਿੱਖ ’ਚ ਸਿਖ਼ਰਾਂ ਛੂਹਣ ਦੀ ਕਾਮਨਾ ਕਰਦਿਆਂ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਉਤਸ਼ਾਹਿਤ ਕੀਤਾ।

Have something to say? Post your comment

 
 
 

ਪੰਜਾਬ

ਗੁ: ਬੇਰ ਸਾਹਿਬ ਪਾ:10ਵੀਂ ਛਾਉਣੀ ਬੁੱਢਾ ਦਲ ਵਿਖੇ ਮੱਸਿਆ ਦਿਹਾੜੇ ਤੇ 61 ਪ੍ਰਾਣੀ ਅੰਮ੍ਰਿਤਧਾਰੀ ਹੋਏ

ਹਰਿਆਣਾ ਸਰਕਾਰ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦਾ ਨਾਮ ਗਲਤ ਵਰਤਣ ਤੇ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੇ ਕੀਤਾ ਇਤਰਾਜ

ਹਰਿਆਣਾ ਸਰਕਾਰ ਵੱਲੋਂ ‘ਵੀਰ ਬੰਦਾ ਬੈਰਾਗੀ’ ਲਿਖਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਸ਼੍ਰੋਮਣੀ ਕਮੇਟੀ ਨੇ

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਮਜੀਠੀਆ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਸਰਕਾਰ ਦੀ ਕਾਰਵਾਈ ਨਿੰਦਣਯੋਗ -ਛੀਨਾ

ਨਸ਼ਾ ਫੈਲਾਉਣ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕਿੰਨਾ ਵੀ ਵੱਡਾ ਵਿਅਕਤੀ ਕਿਉਂ ਨਾ ਹੋਵੇ - ਕਟਾਰੂਚਕ

ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਕੀਤੀ ਤੇਜ਼, ਵਿਜੀਲੈਂਸ ਨੇ ਬਿਕਰਮ ਮਜੀਠੀਆ ਨੂੰ ਕੀਤਾ ਗ੍ਰਿਫ਼ਤਾਰ

ਸਿੱਟ ਅਤੇ ਵਿਜੀਲੈਂਸ ਬਿਊਰੋ ਦੀ ਜਾਂਚ ਵਿੱਚ ਬਿਕਰਮ ਸਿੰਘ ਮਜੀਠੀਆ ਦੁਆਰਾ ਵੱਡੀ ਪੱਧਰ 'ਤੇ ਡਰੱਗ ਮਨੀ ਦੀ ਲਾਂਡਰਿੰਗ ਦਾ ਖੁਲਾਸਾ ਹੋਇਆ

‘ਯੁੱਧ ਨਸ਼ਿਆਂ ਵਿਰੁੱਧ’ ਦੇ 115ਵੇਂ ਦਿਨ ਪੰਜਾਬ ਪੁਲਿਸ ਵੱਲੋਂ 140 ਨਸ਼ਾ ਤਸਕਰ ਗ੍ਰਿਫ਼ਤਾਰ ਡਰੱਗ ਮਨੀ ਬਰਾਮਦ

ਜਲੰਧਰ ਗੋਲੀਬਾਰੀ ਮਾਮਲੇ ਵਿੱਚ ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ ਦਾ ਨਾਮ ਆਇਆ ਸਾਹਮਣੇ