ਪੰਜਾਬ

ਅਕਾਲੀ-ਭਾਜਪਾ ਸਰਕਾਰ ਦੌਰਾਨ ਡਰੱਗ ਮਾਫ਼ੀਆ ਵਧਿਆ-ਫੁੱਲਿਆ- ਨੀਲ ਗਰਗ

ਕੌਮੀ ਮਾਰਗ ਬਿਊਰੋ | May 27, 2025 10:18 PM

 

ਚੰਡੀਗੜ੍ਹ-ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਬਾਰੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਬੇਬੁਨਿਆਦ ਮੁਹਿੰਮ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਨੀਲ ਗਰਗ ਨੇ ਭਾਜਪਾ ਦੇ ਦਾਅਵਿਆਂ ਨੂੰ ਗੁੰਮਰਾਹਕੁੰਨ ਅਤੇ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਪੰਜਾਬ ਦੇ ਇਤਿਹਾਸ ਵਿੱਚ ਸਭ ਤੋਂ ਵਿਆਪਕ ਅਤੇ ਪ੍ਰਭਾਵਸ਼ਾਲੀ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਸ਼ੁਰੂ ਕੀਤੀ ਹੈ।

 

ਨੀਲ ਗਰਗ ਨੇ ਕਿਹਾ, "ਮਾਨ ਸਰਕਾਰ ਨੇ ਪੰਜਾਬ ਵਿੱਚ ਡਰੱਗ ਮਾਫ਼ੀਆ ਦੀ ਰੀੜ੍ਹ ਦੀ ਹੱਡੀ ਤੋੜਨ ਵਿੱਚ ਬੇਮਿਸਾਲ ਸਫਲਤਾ ਪ੍ਰਾਪਤ ਕੀਤੀ ਹੈ।" "ਹਜ਼ਾਰਾਂ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਵੱਡੀਆਂ ਤਸਕਰੀ ਚੇਨਾਂ ਤੋੜ ਦਿੱਤੀਆਂ ਗਈਆਂ ਹਨ ਅਤੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਬੁਲਡੋਜ਼ਰਰ ਕਾਰਵਾਈ ਅਧੀਨ ਢਾਹ ਦਿੱਤਾ ਗਿਆ ਹੈ। ਇਸ ਦੇ ਨਾਲ ਹੀ, ਨਸ਼ੇੜੀਆਂ ਨੂੰ ਓਓਏਟੀ ਕੇਂਦਰਾਂ ਵਿੱਚ ਸਭ ਤੋਂ ਵਧੀਆ ਦੇਖਭਾਲ ਅਤੇ ਪੁਨਰਵਾਸ ਪ੍ਰਦਾਨ ਕੀਤਾ ਜਾ ਰਿਹਾ ਹੈ।"

 

ਨਸ਼ਿਆ ਵਿਰੁੱਧ ਆਪ ਸਰਕਾਰ ਦੀਆਂ ਮੁੱਖ ਪ੍ਰਾਪਤੀਆਂ

 

ਨਸ਼ਿਆ ਦੇ ਤਸਕਰਾਂ 'ਤੇ ਵੱਡੀ ਕਾਰਵਾਈ: 'ਯੁੱਧ ਨਸ਼ਿਆ ਵਿਰੁੱਧ' ਦੀ ਸ਼ੁਰੂਆਤ ਤੋਂ ਬਾਅਦ ਹਜ਼ਾਰਾਂ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਖ਼ਤਰਨਾਕ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ ਹਨ।

 

ਡਰੱਗ ਮਾਫ਼ੀਆ ਦੇ ਬੁਨਿਆਦੀ ਢਾਂਚੇ ਨੂੰ ਤਬਾਹ ਕਰਨਾ: ਡਰੱਗ ਤਸਕਰਾਂ ਦੀਆਂ ਜਾਇਦਾਦਾਂ 'ਤੇ ਬੁਲਡੋਜ਼ਰ ਕਾਰਵਾਈ ਕੀਤੀ ਗਈ, ਜੋ ਕਿ ਸਰਕਾਰ ਦੀ ਨਸ਼ਿਆਂ ਦੀ ਦੁਰਵਰਤੋਂ ਪ੍ਰਤੀ ਜ਼ੀਰੋ ਟਾਲਰੈਂਸ ਨੀਤੀ ਦਾ ਸਖ਼ਤ ਸੰਦੇਸ਼ ਹੈ।

 

ਨਸ਼ੇੜੀਆਂ ਦਾ ਪੁਨਰਵਾਸ: ਨਸ਼ਾ ਛੁਡਾਊ ਕੇਂਦਰ ਨਸ਼ੇੜੀਆਂ ਨੂੰ ਸਮਾਜ ਵਿੱਚ ਮੁੜ ਸ਼ਾਮਲ ਕਰਨ ਵਿੱਚ ਮਦਦ ਕਰਨ ਲਈ ਸਭ ਤੋਂ ਵਧੀਆ ਇਲਾਜ ਪ੍ਰਦਾਨ ਕਰਦੇ ਹਨ।

 

ਭਾਈਚਾਰਕ ਸਸ਼ਕਤੀਕਰਨ: 'ਆਪ' ਮੰਤਰੀਆਂ ਅਤੇ ਵਿਧਾਇਕਾਂ ਨੇ ਆਪਣੇ ਹਲਕਿਆਂ ਵਿੱਚ 'ਨਸ਼ਾ ਮੁਕਤੀ ਯਾਤਰਾ' ਕੀਤੀ, ਲੋਕ ਨਸ਼ਾ ਨਾ ਕਰਨ ਅਤੇ ਨਸ਼ਾ ਤਸਕਰਾਂ ਦੀ ਮਦਦ ਕਰਨ ਵਿਰੁੱਧ ਸਹੁੰ ਚੁੱਕ ਰਹੇ ਹਨ। ਕਈ ਪਿੰਡਾਂ ਨੇ ਆਪਣੇ ਆਪ ਨੂੰ ਨਸ਼ਾ ਮੁਕਤ ਐਲਾਨਿਆ ਹੈ।

 

ਨੀਲ ਗਰਗ ਨੇ ਭਾਜਪਾ 'ਤੇ ਨਿਸ਼ਾਨਾ ਸਾਧਦੇ ਹੋਏ ਪਾਰਟੀ 'ਤੇ ਪਖੰਡ ਅਤੇ ਦੋਹਰੇ ਮਾਪਦੰਡਾਂ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ "ਭਾਜਪਾ ਨੇ ਆਪਣੇ ਤਤਕਾਲੀ ਸਹਿਯੋਗੀ ਸ਼੍ਰੋਮਣੀ ਅਕਾਲੀ ਦਲ ਨਾਲ ਮਿਲ ਕੇ ਆਪਣੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਨਸ਼ਿਆਂ ਨੂੰ ਵੱਧਣ ਦਿੱਤਾ। ਉਨ੍ਹਾਂ ਨੇ ਡਰੱਗ ਮਾਫ਼ੀਆ ਨੂੰ ਸਰਪ੍ਰਸਤੀ ਦਿੱਤੀ ਅਤੇ ਅੱਗੇ ਵਧਾਇਆ ਜਿਸ ਕਾਰਨ ਪੰਜਾਬ ਦੇ ਨੌਜਵਾਨਾਂ ਦੀਆਂ ਕਈ ਪੀੜ੍ਹੀਆਂ ਬਰਬਾਦ ਹੋ ਗਈਆਂ। ਹੁਣ ਜਦੋਂ 'ਆਪ' ਸਰਕਾਰ ਨਸ਼ਿਆਂ ਦੇ ਖਾਤਮੇ ਲਈ ਕ੍ਰਾਂਤੀਕਾਰੀ ਕਦਮ ਚੁੱਕ ਰਹੀ ਹੈ, ਤਾਂ ਭਾਜਪਾ ਆਗੂ ਲੋਕਾਂ ਨੂੰ ਗੁੰਮਰਾਹ ਕਰਨ ਲਈ ਮਨਮਾਨੇ ਅਤੇ ਬੇਬੁਨਿਆਦ ਬਿਆਨਾਂ ਦਾ ਸਹਾਰਾ ਲੈ ਰਹੇ ਹਨ।

 

ਨੀਲ ਗਰਗ ਨੇ ਕਿਹਾ, "ਭਾਜਪਾ ਦੀ ਕਾਊਨਡਾਊਨ ਮੁਹਿੰਮ ਜਵਾਬਦੇਹੀ ਬਾਰੇ ਨਹੀਂ ਹੈ, ਇਹ ਇਸ ਤੱਥ ਤੋਂ ਧਿਆਨ ਹਟਾਉਣ ਲਈ ਬੇਲੋੜਾ ਰਾਜਨੀਤਿਕ ਰੌਲਾ ਪਾਉਣ ਬਾਰੇ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਆਖ਼ਰਕਾਰ ਕਿਸ ਤਰ੍ਹਾਂ ਸੁਧਾਰ ਅਤੇ ਵਿਕਾਸ ਦੇ ਰਾਹ 'ਤੇ ਹੈ।" "ਸੱਚਾਈ ਇਹ ਹੈ ਕਿ ਭਾਜਪਾ ਨਹੀਂ ਚਾਹੁੰਦੀ ਕਿ ਪੰਜਾਬ ਵਿੱਚੋਂ ਨਸ਼ਾ ਖਤਮ ਹੋਵੇ, ਕਿਉਂ ਕਿ ਉਹ ਨਹੀਂ ਚਾਹੁੰਦੇ ਸੂਬਾ ਤਰੱਕੀ ਕਰੇ।"

 

ਨੀਲ ਗਰਗ ਨੇ ਭਾਜਪਾ ਨੂੰ ਚੁਣੌਤੀ ਦਿੱਤੀ ਅਤੇ ਕਿਹਾ ਕਿ ਉਹ ਨਾਟਕ ਕਰਨ ਦੀ ਬਜਾਏ ਆਪਣੇ ਕਾਰਜਕਾਲ ਦੌਰਾਨ ਨਸ਼ਿਆਂ ਨੂੰ ਰੋਕਣ ਲਈ ਇੱਕ ਵੀ ਭਰੋਸੇਯੋਗ ਪ੍ਰਾਪਤੀ ਨੂੰ ਪੇਸ਼ ਕਰੇ। ਉਨ੍ਹਾਂ ਕਿਹਾ, "ਪੰਜਾਬ ਦੇ ਨੌਜਵਾਨ ਤੱਥਾਂ ਅਤੇ ਕਾਰਵਾਈ ਦੇ ਹੱਕਦਾਰ ਹਨ, ਪ੍ਰਚਾਰ ਦੇ ਨਹੀਂ।"

Have something to say? Post your comment

 

ਪੰਜਾਬ

ਜਥੇਦਾਰ ਗੁਰਦੇਵ ਸਿੰਘ ਕਾਉਂਕੇ ਕੇਸ ਦੀ ਤਰੀਕ ਪਈ 7 ਅਗਸਤ -ਹਾਈਕੋਰਟ ਵਿੱਚ ਸ਼੍ਰੋਮਣੀ ਕਮੇਟੀ ਕਰ ਰਹੀ ਹੈ ਪੈਰਵਾਈ

ਅਕਾਲੀ ਆਗੂ ਢੀਂਡਸਾ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਰਜਿੰਦਰ ਸਿੰਘ ਬਡਹੇੜੀ ਨੇ

ਲੈਂਡ ਪੂਲਿੰਗ ਕਿਸਾਨਾਂ ਦੇ ਹਿੱਤ ਅਤੇ ਗੈਰ-ਕਾਨੂੰਨੀ ਕਲੋਨਾਈਜ਼ਰਾਂ ਦੇ ਭ੍ਰਿਸ਼ਟ ਰਾਜ ਨੂੰ ਖਤਮ ਕਰਨ ਲਈ ਹੈ: ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਵੱਲੋਂ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਯੁੱਧ ਨਸ਼ਿਆਂ ਵਿਰੁੱਧ ਦਾ 88ਵਾਂ ਦਿਨ: ਸੂਬੇ ਭਰ ਵਿੱਚ 126 ਰੇਲਵੇ ਸਟੇਸ਼ਨਾਂ ਦੀ ਕੀਤੀ ਚੈਕਿੰਗ; 141 ਨਸ਼ਾ ਤਸਕਰ ਕਾਬੂ

ਨਾਭਾ ਜੇਲ੍ਹ ਬ੍ਰੇਕ ਤੋਂ ਲੈ ਕੇ 'ਡਰੱਗ ਸਾਮਰਾਜ ਤੱਕ: ਅਕਾਲੀ ਦਲ ਦਾ ਅਪਰਾਧ ਅਤੇ ਭ੍ਰਿਸ਼ਟਾਚਾਰ ਦਾ ਲੰਬਾ ਇਤਿਹਾਸ ਰਿਹਾ ਹੈ: ਮੁੱਖ ਮੰਤਰੀ ਮਾਨ

ਅੰਮ੍ਰਿਤਸਰ ਤੋਂ 521 ਗ੍ਰਾਮ ਹੈਰੋਇਨ, ਚਾਰ ਅਤਿ-ਆਧੁਨਿਕ ਪਿਸਤੌਲਾਂ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸੁਖਦੇਵ ਸਿੰਘ ਢੀਂਡਸਾ ਦੇ ਚਲਾਣੇ ਉੱਤੇ ਕੀਤੀ ਸੰਵੇਦਨਾ ਪ੍ਰਗਟ

ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਵਿੱਚ ਕਰੋਨਾ ਨਾਲ ਹੋਈ ਮੌਤ

ਆਪ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ