BREAKING NEWS
ਪੰਜਾਬ ਦੀ ਮਾਰਕੀਟ ਵਿੱਚ ਵੱਡਾ ਉਛਾਲ: ਮੰਡੀ ਬੋਰਡ ਨੇ 720 ਪਲਾਟਾਂ ਦੀ ਈ-ਨਿਲਾਮੀ ਤੋਂ 324 ਕਰੋੜ ਰੁਪਏ ਕਮਾਏ*ਅਸੀਂ ਪੰਜਾਬ ਯੂਨੀਵਰਸਿਟੀ ਦੇ ਨਾਲ ਕਿਸੇ ਵੀ ਤਰ੍ਹਾਂ ਦੀ ਛੇੜਛਾੜ ਦਾ ਕਰਾਂਗੇ ਵਿਰੋਧ, ਇਸ 'ਤੇ ਪੰਜਾਬ ਦਾ ਅਧਿਕਾਰ: ਕੰਗ10.76 ਕਰੋੜ ਰੁਪਏ ਦੀ ਡਰੱਗ ਮਨੀ ਜ਼ਬਤ; ਸਿੰਡੀਕੇਟਾਂ ਨੂੰ ਆਰਥਿਕ ਝਟਕਾ ਦਿੰਦਿਆਂ 48 ਹਵਾਲਾ ਸੰਚਾਲਕ ਗ੍ਰਿਫ਼ਤਾਰਅਗਲੇ ਕੁਝ ਦਿਨਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸਾਰੇ ਕਰਮਚਾਰੀਆਂ ਨੂੰ ਸੌਂਪਣਗੇ ਨਿਯੁਕਤੀ ਪੱਤਰ - ਕਟਾਰੂਚਕਆਪ ਨੇ ਮਾਲਵਾ ਅਤੇ ਦੋਆਬਾ ਜ਼ੋਨ ਲਈ ਕੀਤਾ ਸੋਸ਼ਲ ਮੀਡੀਆ ਸਿਖਲਾਈ ਸੈਸ਼ਨ ਦਾ ਆਯੋਜਨਗਰਮੀਆਂ ਅਤੇ ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਅਤੇ ਸ਼ਿਕਾਇਤਾਂ ਦੇ ਕੁਸ਼ਲ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਪੀ.ਐਸ.ਪੀ.ਸੀ.ਐਲ. ਵੱਲੋਂ ਵਿਆਪਕ ਪ੍ਰਬੰਧ ਮੁਕੰਮਲ

ਨੈਸ਼ਨਲ

ਬੱਚਿਆਂ ਨੂੰ ਸਿੱਖੀ ਅਤੇ ਗੁਰਬਾਣੀ ਨਾਲ ਜੋੜਨ ਲਈ ਦਿੱਲੀ ਕਮੇਟੀ ਅਤੇ ਸਹਿਯੋਗੀਆਂ ਵਲੋਂ ਉਲੀਕੇ ਜਾ ਰਹੇ ਗੁਰਮਤਿ ਕੈਂਪ ਸ਼ਲਾਘਾਯੋਗ - ਬੀਬੀ ਰਣਜੀਤ ਕੌਰ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | May 28, 2025 06:41 PM

ਨਵੀਂ ਦਿੱਲੀ - ਸੰਸਾਰ ਵਿੱਚ ਸਿੱਖ ਹੀ ਇੱਕ ਅਜਿਹੀ ਕੌਮ ਹੈ ਜਿਸ ਨੇ ਸ਼ਬਦ ਨੂੰ ਗੁਰੂ ਦਾ ਦਰਜਾ ਦਿੱਤਾ ਹੈ। ਜਿੰਨੀ ਮਾਨਤਾ, ਸਤਿਕਾਰ ਸੇਵਾ ਸੰਭਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੈ, ਹੋਰ ਕਿਸੇ ਵੀ ਧਰਮ ਦੇ ਗ੍ਰੰਥ ਦੀ ਨਹੀਂ ਹੈ। ਗੁਰੂ ਸਾਹਿਬਾਨ ਨੇ ਇਨਸਾਨ ਦੇ ਵਿਕਾਸ, ਸੋਝੀ ਅਤੇ ਸੁਚੱਜੀ ਜੀਵਨ ਜਾਚ ਲਈ ਗਿਆਨ ਨੂੰ ਪ੍ਰਧਾਨਤਾ ਬਖ਼ਸ਼ੀ ਹੈ। ਦਿੱਲੀ ਗੁਰਦੁਆਰਾ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬੀਬੀ ਰਣਜੀਤ ਕੌਰ ਨੇ ਮੀਡੀਆ ਨੂੰ ਜਾਰੀ ਕੀਤੇ ਇਕ ਬਿਆਨ ਰਾਹੀਂ ਕਿਹਾ ਕਿ ਆਪਣੀ ਨਵੀਂ ਪੀੜ੍ਹੀ ਨੂੰ ਸੰਭਾਲਣ, ਉਨ੍ਹਾਂ ਨੂੰ ਕਰਮ ਕਾਂਡਾਂ ਤੋਂ ਦੂਰ ਕਰਕੇ ਅਤੇ ਸਿੱਖੀ ਨਾਲ ਜੋੜਨ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਹਿਯੋਗੀ ਸੰਸਥਾਵਾਂ ਨਾਲ ਮਿਲ ਕੇ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਬੱਚਿਆਂ ਲਈ ਵੱਖ-ਵੱਖ ਥਾਵਾਂ ਤੇ “ ਗੁਰਮਤਿ ਕੈਂਪ 2025 “ ਲਗਾਇਆ ਜਾ ਰਿਹਾ ਹੈ , ਜੋ ਕਿ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ । ਇਸੇ ਕੜੀ ਤਹਿਤ ਦਿੱਲੀ ਗੁਰਦੁਆਰਾ ਕਮੇਟੀ ਦੀ ਧਰਮ ਪ੍ਰਚਾਰ ਵਿੰਗ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸੰਤਗੜ੍ਹ ਵਿਖੇ ਗੁਰਮਤਿ ਕੈਂਪ ਸ਼ੁਰੂ ਕੀਤਾ ਗਿਆ । ਗਰਮੀਆਂ ਦੀਆਂ ਛੁਟੀਆਂ ਅਤੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਮੁੱਖ ਰੱਖਦਿਆਂ ਸਾਨੂੰ ਆਪਣੇ ਜਿੰਦਗੀ ਦੇ ਅਨਮੋਲ ਪਲ ਗੁਰੂ ਸਾਹਿਬ ਨਾਲ ਜੋੜਨੇ ਚਾਹੀਦੇ ਹਨ ਕਿਉਕਿ ਇਹੋ ਮਨੁੱਖੀ ਜਨਮ ਦੇ ਜੀਵਨ ਜਾਚ ਦਾ ਮੁੱਖ ਰਾਹ ਹੈ । ਗੁਰਬਾਣੀ ਅਤੇ ਸਿੱਖ ਸਿਧਾਂਤਾਂ ਨਾਲ ਜੁੜ ਕੇ ਜਿੱਥੇ ਸਾਡੇ ਪਰਿਵਾਰਾਂ ਦਾ ਆਪਸੀ ਪ੍ਰੇਮ ਪਿਆਰ ਵਧੇਗਾ, ਉੱਥੇ ਸਾਡੇ ਬੱਚੇ ਪਤਿਤਪੁਣੇ ਅਤੇ ਨਸ਼ਿਆਂ ਵਰਗੀਆਂ ਭੈੜੀਆਂ ਅਲਾਮਤਾਂ ਤੋਂ ਵੀ ਬਚ ਜਾਣਗੇ, ਜਿਸ ਨਾਲ ਬੱਚਿਆਂ ਦਾ ਆਪਣੇ ਪਰਿਵਾਰਾਂ ਅਤੇ ਸਮਾਜ ਪ੍ਰਤੀ ਪ੍ਰੇਮ ਪਿਆਰ ਵਧੇਗਾ, ਸਾਡੇ ਬੱਚੇ ਤੇ ਨੌਜਵਾਨ ਭੈੜੀਆਂ ਅਲਾਮਤਾਂ ਤੋਂ ਬਚੇ ਰਹਿਣਗੇ। ਇਸ ਨਾਲ ਜਿੱਥੇ ਸਿੱਖੀ ਦੇ ਪ੍ਰਚਾਰ ਤੇ ਪਾਸਾਰ ਵਿਚ ਵਾਧਾ ਹੋਵੇਗਾ, ਉੱਥੇ ਸਾਡਾ ਪੰਥ ਵੀ ਮੁੜ ਤੋਂ ਚੜ੍ਹਦੀ ਕਲਾ ਵੱਲ ਨੂੰ ਜਾਣਾ ਸ਼ੁਰੂ ਹੋ ਜਾਵੇਗਾ। ਇਸ ਲਈ ਮੈਂ ਉਮੀਦ ਕਰਦੀ ਹਾਂ ਕਿ ਦਿੱਲੀ ਅਤੇ ਹੋਰ ਰਾਜਾਂ ਅੰਦਰ ਲਗਾਏ ਜਾ ਰਹੇ ਗੁਰਮਤਿ ਕੈਂਪਾ ਵਿੱਚ ਭਾਗ ਲੈਣ ਵਾਲੇ ਬੱਚਿਆਂ ਨੂੰ ਗੁਰਬਾਣੀ ਕੀਰਤਨ ਦੇ ਨਾਲ ਨਾਲ ਗੁਰਮਤਿ ਗਿਆਨ ਅਤੇ ਹੋਰ ਸਿੱਖ ਸਿਧਾਂਤਾਂ ਰਾਹੀਂ ਸਿੱਖੀ ਨਾਲ ਜੋੜਿਆ ਜਾਵੇਗਾ ।

Have something to say? Post your comment

 

ਨੈਸ਼ਨਲ

ਕੱਟੜਵਾਦੀ ਹੁਕਮਰਾਨਾਂ ਵੱਲੋਂ ਹਰ ਖੇਤਰ ਵਿਚ ਸਿੱਖ ਸਖਸ਼ੀਅਤਾਂ ਨਾਲ ਬੇਇਨਸਾਫ਼ੀ ਕਰਦੇ ਰਹਿਣਾ ਅਤਿ ਦੁੱਖਦਾਇਕ -ਮਾਨ

ਦਿੱਲੀ ਕਮੇਟੀ ਵਲੋਂ ਕਾਨੂੰਨੀ ਪ੍ਰਕਿਰਿਆ ਵਿੱਚ ਫਸੇ ਸਕੂਲਾਂ ਨੂੰ ਬਚਾਉਣ ਲਈ ਕੋਈ ਯੋਜਨਾ ਨਹੀਂ: ਜੀ.ਕੇ.

ਜੂਨ 84 ਘਲੂਘਾਰੇ ਨਮਿਤ ਸਮਾਗਮ 6 ਜੂਨ ਨੂੰ ਗੁਰਦੁਆਰਾ ਬੰਗਲਾ ਸਾਹਿਬ ਸਰੋਵਰ ਕੰਡੇ ਉਪਰ: ਅਖੰਡ ਕੀਰਤਨੀ ਜੱਥਾ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੁਣਛ ਦੇ ਗੁਰਦੁਆਰੇ ਅਤੇ ਮੰਦਰ ਵਿੱਚ ਮੱਥਾ ਟੇਕਿਆ, ਜਿੱਥੇ ਕੀਤੀ ਸੀ ਪਾਕਿਸਤਾਨ ਨੇ ਗੋਲਾਬਾਰੀ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ

ਭਾਜਪਾ ਦੀ ਦਿੱਲੀ ਸਰਕਾਰ ਨੇ 100 ਦਿਨਾਂ ਵਿੱਚ 100 ਝੂਠ ਬੋਲੇ ​​ਹਨ-ਆਪ

ਰਾਹੁਲ ਗਾਂਧੀ ਦਾ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ, ਪਾਕਿਸਤਾਨੀ ਗੋਲੀਬਾਰੀ ਦੇ ਪੀੜਤਾਂ ਲਈ ਰਾਹਤ ਪੈਕੇਜ ਦੀ ਮੰਗ

ਏਅਰ ਚੀਫ ਮਾਰਸ਼ਲ ਅਮਰ ਪ੍ਰੀਤ ਸਿੰਘ ਨੇ ਆਪਣੇ ਸ਼ਬਦਾਂ ਰਾਹੀਂ ਫੌਜ ਦੇ ਵਿਸ਼ਵਾਸ ਦੀ ਪ੍ਰਗਟ ਕੀਤੀ ਝਲਕ

ਭਾਰਤ ਦੁਨੀਆਂ ਦੀ ਚੌਥੀ ਸਭ ਤੋਂ ਵੱਡੀ ਅਰਥਵਿਵਸਥਾ ਵਾਲਾ ਦੇਸ਼ ਬਣਨਾ ਵਧਾਈ ਦਾ ਪਾਤਰ: ਪਰਮੀਤ ਚੱਢਾ

ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਦੇ ਵਿਰੁੱਧ ਪਾਸ ਕੀਤਾ ਮਤਾ ਗੈਰ-ਸਿਧਾਂਤਕ