BREAKING NEWS

ਪੰਜਾਬ

ਆਪ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ

ਕੌਮੀ ਮਾਰਗ ਬਿਊਰੋ | May 28, 2025 07:05 PM

ਚੰਡੀਗੜ੍ਹ- ਪੰਜਾਬ ਰਾਜ ਸਿਵਲ ਸਪਲਾਈਜ਼ ਕਾਰਪੋਰੇਸ਼ਨ ਲਿਮਟਿਡ (ਪਨਸਪ) ਨੂੰ ਅੱਜ ਪ੍ਰਭਬੀਰ ਸਿੰਘ ਬਰਾੜ ਦੇ ਰੂਪ ਵਿੱਚ ਨਵਾਂ ਚੇਅਰਮੈਨ ਮਿਲਿਆ ਹੈ , ਜਿਨ੍ਹਾਂ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਮੌਜੂਦਗੀ ਵਿੱਚ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ।

ਨਵੇਂ ਚੇਅਰਮੈਨ ਪ੍ਰਭਬੀਰ ਸਿੰਘ ਬਰਾੜ ਨੇ ਇਹ ਜ਼ਿੰਮੇਵਾਰੀ ਸੌਂਪਣ ਲਈ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਉਨ੍ਹਾਂ ‘ਤੇ ਜਤਾਏ ਗਏ ਇਸ ਵਿਸ਼ਵਾਸ ‘ਤੇ ਖਰਾ ਉਤਰਨ ਦਾ ਪ੍ਰਣ ਲਿਆ।

ਜ਼ਿਕਰਯੋਗ ਹੈ ਕਿ ਪਨਸਪ ਕੋਲ ਮੁੱਖ ਤੌਰ 'ਤੇ ਪੰਜਾਬ ਵਿੱਚ ਅਨਾਜ ਅਤੇ ਜ਼ਰੂਰੀ ਵਸਤਾਂ ਦੀ ਖਰੀਦ, ਭੰਡਾਰਨ ਅਤੇ ਇਸਦੀ ਵੰਡ ਦਾ ਜ਼ਿੰਮਾ ਹੈ। ਪਨਸਪ ਏਜੰਸੀ, ਕੇਂਦਰੀ ਪੂਲ ਲਈ ਸੂਬੇ ਦੀਆਂ 5 ਅਨਾਜ ਖਰੀਦ ਏਜੰਸੀਆਂ ਵਿੱਚੋਂ ਇੱਕ ਹੈ।

ਇਸ ਮੌਕੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਅਤੇ ਹੋਰ ਪਤਵੰਤੇ ਵੀ ਸ਼ਾਮਿਲ ਸਨ।

 

Have something to say? Post your comment

 

ਪੰਜਾਬ

ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦਾ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਸ਼੍ਰੋਮਣੀ ਕਮੇਟੀ ਨੇ ਸ਼ਰਧਾ ਨਾਲ ਮਨਾਇਆ ਪੰਜਵੇਂ ਪਾਤਸ਼ਾਹ ਜੀ ਦਾ ਸ਼ਹੀਦੀ ਦਿਹਾੜਾ

ਕੇਂਦਰ ਸਰਕਾਰ ਵੱਲੋਂ ਐਮਐਸਪੀ ਵਿੱਚ ਭਾਰੀ ਵਾਧੇ ਦਾ ਦਾਅਵਾ, ਕਿਸਾਨਾਂ ਦੇ ਜ਼ਖਮਾਂ ਤੇ ਲੂਣ ਭੁੱਕਣ ਦੇ ਬਰਾਬਰ: ਮਨਜੀਤ ਧਨੇਰ

ਆਪ ਨੇ ਮਾਲਵਾ ਅਤੇ ਦੋਆਬਾ ਜ਼ੋਨ ਲਈ ਕੀਤਾ ਸੋਸ਼ਲ ਮੀਡੀਆ ਸਿਖਲਾਈ ਸੈਸ਼ਨ ਦਾ ਆਯੋਜਨ

ਗਰਮੀਆਂ ਅਤੇ ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਅਤੇ ਸ਼ਿਕਾਇਤਾਂ ਦੇ ਕੁਸ਼ਲ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਪੀ.ਐਸ.ਪੀ.ਸੀ.ਐਲ. ਵੱਲੋਂ ਵਿਆਪਕ ਪ੍ਰਬੰਧ ਮੁਕੰਮਲ

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 92 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

'ਆਪ' ਸਰਕਾਰ ਦੀ ਜ਼ੀਰੋ-ਸਹਿਣਸ਼ੀਲਤਾ ਨੀਤੀ ਦੇ ਨਤੀਜੇ: ਹੁਣ ਤੱਕ 1,70,000 ਲੀਟਰ ਈਥਾਨੋਲ ਕੀਤੀ ਜ਼ਬਤ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਅੱਠ ਕੈਡਿਟ ਐਨਡੀਏ ਤੋਂ ਗ੍ਰੈਜੂਏਟ ਹੋਏ

ਹਜਾਰਾ ਸੇਜਲ ਅੱਖਾਂ ਨੇ ਐਡਵੋਕੇਟ ਪਰਮਿੰਦਰ ਸਿੰਘ ਢੀਗਰਾ ਨੂੰ ਆਖਰੀ ਵਿਦਾਇਗੀ

ਭਾਰਤ ਭੂਸ਼ਣ ਆਸ਼ੂ ਦੀ ਨਾਮਜ਼ਦਗੀ ਤੋਂ ਪਹਿਲਾਂ ਕਾਂਗਰਸ ਵੱਲੋਂ ਇੱਕਜੁੱਟਤਾ ਅਤੇ ਮਜ਼ਬੂਤੀ ਦਾ ​​ਪ੍ਰਦਰਸ਼ਨ