ਪੰਜਾਬ

ਅੰਮ੍ਰਿਤਸਰ ਤੋਂ 521 ਗ੍ਰਾਮ ਹੈਰੋਇਨ, ਚਾਰ ਅਤਿ-ਆਧੁਨਿਕ ਪਿਸਤੌਲਾਂ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | May 28, 2025 08:31 PM

ਅੰਮ੍ਰਿਤਸਰ- 'ਯੁੱਧ ਨਸ਼ਿਆਂ ਵਿਰੁੱਧ' ਦੌਰਾਨ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕਾਂ ਖਿਲਾਫ਼ ਵੱਡੀ ਕਾਰਵਾਈ ਕਰਦਿਆਂ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਬਾਰਡਰ ਰੇਂਜ ਅੰਮ੍ਰਿਤਸਰ ਨੇ ਸਰਹੱਦ ਪਾਰੋਂ ਤਸਕਰੀ ‘ਚ ਸ਼ਾਮਲ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ 521 ਗ੍ਰਾਮ ਹੈਰੋਇਨ ਅਤੇ ਸੱਤ ਮੈਗਜ਼ੀਨਾਂ ਤੇ 55 ਜ਼ਿੰਦਾ ਕਾਰਤੂਸਾਂ ਸਮੇਤ ਚਾਰ ਅਤਿ-ਆਧੁਨਿਕ .30 ਬੋਰ ਪੀਐਕਸ-5 ਸਟੌਰਮ ਪਿਸਤੌਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਦਾਸਪੁਰ ਦੇ ਪਿੰਡ ਬੱਦੋਵਾਲ ਦੇ ਮਨਿੰਦਰਜੀਤ ਸਿੰਘ (26), ਗੁਰਦਾਸਪੁਰ ਦੇ ਧਰਮਕੋਟ ਰੰਧਾਵਾ ਦੇ ਪੀਟਰ (22) ਅਤੇ ਲਵਜੀਤ ਸਿੰਘ ਉਰਫ ਰਾਜਾ (21) ਵਜੋਂ ਹੋਈ ਹੈ। ਹੈਰੋਇਨ ਅਤੇ ਹਥਿਆਰ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਦੋ ਮੋਟਰਸਾਈਕਲ ਵੀ ਜ਼ਬਤ ਕਰ ਲਏ ਹਨ, ਜਿਨ੍ਹਾਂ ਦੀ ਵਰਤੋਂ ਉਹ ਖੇਪ ਪਹੁੰਚਾਉਣ ਲਈ ਕਰਦੇ ਸਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਯੂਰਪ ਅਤੇ ਪਾਕਿਸਤਾਨ ਅਧਾਰਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਡਰੋਨ ਰਾਹੀਂ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਖੇਪ ਪ੍ਰਾਪਤ ਕਰ ਰਹੇ ਸਨ।

ਉਨ੍ਹਾਂ ਕਿਹਾ ਕਿ ਏਐਨਟੀਐਫ ਇਸ ਪੂਰੇ ਨੈੱਟਵਰਕ ਦੇ ਖਾਤਮੇ ਅਗਲੇ-ਪਿਛਲੇ ਸਬੰਧਾਂ ਸਬੰਧਾਂ ਦੀ ਸਰਗਰਮੀ ਨਾਲ ਜਾਂਚ ਕਰ ਰਹੀ ਹੈ। ਡੀਜੀਪੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਅਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਏ.ਐਨ.ਟੀ.ਐਫ. ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਨਿਲਾਭ ਕਿਸ਼ੋਰ ਨੇ ਕਿਹਾ ਕਿ ਏ.ਐਨ.ਟੀ.ਐਫ. ਬਾਰਡਰ ਰੇਂਜ ਅੰਮ੍ਰਿਤਸਰ ਦੀ ਟੀਮ ਨੂੰ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਖੇਪ ਹਾਸਲ ਕਰਨ ਵਿੱਚ ਉਕਤ ਤਿੰਨਾਂ ਮੁਲਜ਼ਮਾਂ ਦੀ ਸ਼ਮੂਲੀਅਤ ਬਾਰੇ ਠੋਸ ਜਾਣਕਾਰੀ ਮਿਲੀ ਸੀ। ਪ੍ਰਾਪਤ ਜਾਣਕਾਰੀ 'ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਏ.ਐਨ.ਟੀ.ਐਫ. ਬਾਰਡਰ ਰੇਂਜ ਅੰਮ੍ਰਿਤਸਰ ਦੇ ਸੁਪਰਡੈਂਟ ਪੁਲਿਸ (ਐਸ.ਪੀ.) ਗੁਰਪ੍ਰੀਤ ਸਿੰਘ ਦੀ ਅਗਵਾਈ ਵਾਲੀਆਂ ਪੁਲਿਸ ਟੀਮਾਂ ਨੇ ਖੁਫ਼ੀਆ ਆਪਰੇਸ਼ਨ ਚਲਾਇਆ ਅਤੇ ਅੰਮ੍ਰਿਤਸਰ ਦੇ ਅਟਾਰੀ ਰੋਡ 'ਤੇ ਸ਼ੰਕਰ ਢਾਬੇ ਦੇ ਨੇੜਿਓਂ ਦੋਸ਼ੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ।

ਇਸ ਸਬੰਧੀ ਪੁਲਿਸ ਥਾਣਾ ਏ.ਐਨ.ਟੀ.ਐਫ, ਐਸ.ਏ.ਐਸ. ਨਗਰ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21-ਸੀ, 25 ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫ.ਆਈ.ਆਰ. ਨੰਬਰ 141 ਮਿਤੀ 27.05.2025 ਦਰਜ ਕੀਤੀ ਗਈ ਹੈ।

Have something to say? Post your comment

 

ਪੰਜਾਬ

ਹਜਾਰਾ ਸੇਜਲ ਅੱਖਾਂ ਨੇ ਐਡਵੋਕੇਟ ਪਰਮਿੰਦਰ ਸਿੰਘ ਢੀਗਰਾ ਨੂੰ ਆਖਰੀ ਵਿਦਾਇਗੀ

ਭਾਰਤ ਭੂਸ਼ਣ ਆਸ਼ੂ ਦੀ ਨਾਮਜ਼ਦਗੀ ਤੋਂ ਪਹਿਲਾਂ ਕਾਂਗਰਸ ਵੱਲੋਂ ਇੱਕਜੁੱਟਤਾ ਅਤੇ ਮਜ਼ਬੂਤੀ ਦਾ ​​ਪ੍ਰਦਰਸ਼ਨ

ਪੰਜਾਬ ਮੰਡੀ ਬੋਰਡ ਦੀ ਕ੍ਰਿਕਟ ਟੀਮ ਨੇ ਪ੍ਰੈਕਟਿਸ ਮੈਚ ਖੇਡਿਆ

ਸ੍ਰੋਮਣੀ ਕਮੇਟੀ ਦੇ ਵਫ਼ਦ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਨਾਲ ਕੀਤੀ ਮੀਟਿੰਗ

ਵੋਟਰਾਂ ਅਤੇ ਪੋਲਿੰਗ ਸਟਾਫ਼ ਦੀ ਸਹੂਲਤ ਲਈ ਪੋਲਿੰਗ ਬੂਥਾਂ 'ਤੇ ਪ੍ਰਬੰਧ ਮੁਕੰਮਲ ਕਰਨ ਦੇ ਨਿਰਦੇਸ਼

ਉਦਯੋਗਪਤੀ ਨਿਤਿਨ ਕੋਹਲੀ ਪਾਰਟੀ ਵਿੱਚ ਹੋਏ ਸ਼ਾਮਲ, ਹਲਕਾ ਇੰਚਾਰਜ ਕੀਤਾ ਨਿਯੁਕਤ

ਚੌਧਰ ਚਮਕਾਉਣ ਲਈ ਪੰਜਾਬ ਵਾਸੀਆਂ ਨੂੰ ਗੁੰਮਰਾਹ ਨਾ ਕਰੋ-ਮੁੱਖ ਮੰਤਰੀ ਵੱਲੋਂ ਅਕਾਲੀਆਂ ਅਤੇ ਕਿਸਾਨ ਯੂਨੀਅਨਾਂ ਨੂੰ ਤਾੜਨਾ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਲਈ 37.50 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਨਗਰ ਨਿਗਮ ਨੂੰ ਡਰੇਨੇਜ ਵਿਭਾਗ ਦੀ ਮਦਦ ਨਾਲ ਸੁਖਨਾ ਚੋਅ ਦੀ ਗੰਦਗੀ ਨੂੰ ਤੁਰੰਤ ਸਾਫ਼ ਕਰਨ ਦੇ ਦਿੱਤੇ ਨਿਰਦੇਸ਼

ਜਥੇਦਾਰ ਗੁਰਦੇਵ ਸਿੰਘ ਕਾਉਂਕੇ ਕੇਸ ਦੀ ਤਰੀਕ ਪਈ 7 ਅਗਸਤ -ਹਾਈਕੋਰਟ ਵਿੱਚ ਸ਼੍ਰੋਮਣੀ ਕਮੇਟੀ ਕਰ ਰਹੀ ਹੈ ਪੈਰਵਾਈ