BREAKING NEWS
ਮੁੱਖ ਮੰਤਰੀ ਨੇ ਸ਼ਹੀਦ ਭਗਤ ਸਿੰਘ ਦੀ ਦੁਰਲੱਭ ਵੀਡੀਓ ਫੁਟੇਜ ਹਾਸਲ ਕਰਨ ਲਈ ਬਰਤਾਨੀਆ ਦੇ ਕਾਨੂੰਨਦਾਨੀਆਂ ਤੋਂ ਸਮਰਥਨ ਮੰਗਿਆਬੈਂਗਲੁਰੂ ਵਿਖੇ ਮੁੱਖ ਮੰਤਰੀ ਰਿਹਾਇਸ਼ 'ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਅਤੇ ਬਰਿੰਦਰ ਕੁਮਾਰ ਗੋਇਲ ਨੇ ਕੀਤੀ ਮੁਲਾਕਾਤਸਪੀਕਰ ਵੱਲੋਂ ਮਹਾਨ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾ ਦੇ ਫੁੱਲ ਭੇਟਡਿਜੀਟਲ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ 98 ਕਰੋੜ ਰੁਪਏ ਨਾਲ ਇੰਟਰਐਕਟਿਵ ਸਮਾਰਟ ਪੈਨਲਾਂ ਨਾਲ ਕੀਤਾ ਜਾਵੇਗਾ ਲੈਸਵਿਜੀਲੈਂਸ ਬਿਊਰੋ ਨੇ ਵਸੀਕਾ ਨਵੀਸ 30000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਲਾਭਪਾਤਰੀਆਂ ਲਈ 8.76 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਸਿਹਤ ਅਤੇ ਫਿਟਨੈਸ

ਲੂਅ ਤੋਂ ਬਚਣ ਲਈ ਵੱਧ ਤੋਂ ਵੱਧ ਤਰਲ ਪਦਾਰਥ ਪੀਓ: ਡਾਕਟਰ ਰਾਜ ਕੁਮਾਰ

ਕੌਮੀ ਮਾਰਗ ਬਿਊਰੋ | May 29, 2025 09:36 PM

ਫਾਜਿਲਕਾ - ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਅਤੇ ਵੱਧ ਰਹੀ ਗਰਮੀ ਦੇ ਮੱਦੇਨਜਰ ਡਾਕਟਰ ਰਾਜ ਕੁਮਾਰ ਸਿਵਲ ਸਰਜਨ ਫਾਜਿਲਕਾ ਵੱਲੋਂ ਜਿਲ੍ਹਾ ਨਿਵਾਸੀਆਂ ਨੂੰ ਲੂਅ ਤੋਂ ਬਚਣ ਲਈ ਅਡਵਾਈਜ਼ਰੀ ਜਾਰੀ ਕੀਤੀ ਹੈ।  
ਡਾ ਅਭੀਨਵ ਸਚਦੇਵਾ ਮੈਡੀਕਲ ਸਪੈਸ਼ਲਿਸਟ ਸਿਵਲ ਹਸਪਤਾਲ ਫਾਜਿਲਕਾ ਨੇ ਦੱਸਿਆ ਕਿ ਜੇਕਰ ਅੱਖਾਂ ਦੇ ਸਾਹਮਣੇ ਹਨੇਰਾ, ਚੱਕਰ ਖਾ ਕੇ ਡਿੱਗ ਪੈਣਾ, ਬੇਚੈਨੀ ਅਤੇ ਘਬਰਾਹਟ, ਹਲਕਾ ਜਾਂ ਤੇਜ਼ ਬੁਖਾਰ, ਲੋੜ ਤੋਂ ਜ਼ਿਆਦਾ ਪਿਆਸ ਲੱਗਣਾ, ਸਿਰ ਵਿਚ ਤੇਜ਼ ਦਰਦ ਅਤੇ ਉਲਟੀਆਂ ਆਉਣਾ, ਕਮਜ਼ੋਰੀ ਮਹਿਸੂਸ ਹੋਣਾ, ਗਰਮੀ ਦੇ ਬਾਵਜੂਦ ਪਸੀਨਾ ਘੱਟ ਆਉਣਾ, ਮਾਸ਼ ਪੇਸ਼ੀਆਂ ਵਿੱਚ ਦਰਦ ਆਦਿ ਲੂਅ ਲੱਗਣ ਦੇ ਲੱਛਣ ਹਨ, ਜੇਕਰ ਅਜਿਹੇ ਲੱਛਣ ਨਜਰ ਆਉਣ ਤਾਂ ਵਿਅਕਤੀ ਨੂੰ ਛਾਵੇਂ ਬਿਠਾ ਦਿੱਤਾ ਜਾਵੇ, ਵਿਅਕਤੀ ਦੇ ਕੱਪੜੇ ਢਿੱਲੇ ਕਰੋ, ਪੀਣ ਲਈ ਕੁਝ ਤਰਲ ਪਦਾਰਥ ਦਿਓ, ਠੰਢੇ ਪਾਣੀ ਦੀਆਂ ਪੱਟੀਆਂ ਕਰੋ, ਠੰਡੇ ਪਾਣੀ ਨਾਲ ਭਰੇ ਬਾਥਟੱਬ ਵਿੱਚ ਮਰੀਜ਼ ਨੂੰ ਲਿਟਾਓ। ਓ.ਆਰ.ਐਸ. ਦਾ ਘੋਲ ਬਣਾ ਕੇ ਪਿਲਾਓ।
ਉਹਨਾਂ ਦੱਸਿਆ ਕਿ ਜੇਕਰ ਬੁਖਾਰ 104—105 ਡਿਗਰੀ ਫਾਰਨਹਾਈਟ ਤੋਂ ਜ਼ਿਆਦਾ, ਸਰੀਰ ਦੇ ਗਰਮ ਹੋਣ ਉੱਤੇ ਪਸੀਨਾ ਆਉਣਾ ਬੰਦ ਹੋ ਜਾਵੇ ਅਤੇ ਚਮੜੀ ਰੁੱਖੀ ਰੁੱਖੀ ਹੋ ਜਾਵੇ, ਮਰੀਜ਼ ਬੇਹੋਸ਼ ਹੋ ਜਾਵੇ, ਜ਼ਿਆਦਾ ਘਬਰਾਹਟ ਹੋਵੇ ਤਾਂ ਤੁਰੰਤ ਸਿਹਤ ਸੰਸਥਾ ਵਿਖੇ ਮਾਹਿਰ ਡਾਕਟਰ ਨੂੰ ਦਿਖਾਓ।  ਬੱਚਿਆਂ ਤੋਂ ਲੈ ਕੇ ਵੱਡਿਆਂ ਤੱਕ ਮੋਟਾਪੇ ਤੋਂ ਪੀੜਤ ਲੋਕ, ਦਿਲ ਦੇ ਮਰੀਜ਼, ਸਰੀਰਕ ਰੂਪ ਨਾਲ ਕਮਜ਼ੋਰ ਲੋਕ ਤੇ ਕੁਝ ਵਿਸ਼ੇਸ਼ ਦਵਾਈਆਂ ਜਿਨ੍ਹਾਂ ਦਾ ਸਰੀਰ ਦੇ ਰਸਾਇਣਾਂ ਜਾਂ ਖੂਨ ਦੀਆਂ ਨਾਲੀਆਂ ’ਤੇ ਅਸਰ ਪੈਂਦਾ ਹੈ, ਨੂੰ ਖਾਣ ਵਾਲੇ ਲੋਕਾਂ ਨੂੰ ਗਰਮੀ ਲੱਗਣ ਦੇ ਸਭ ਤੋਂ ਜ਼ਿਆਦਾ ਖਤਰਾ ਹੁੰਦਾ ਹੈ। ਬੱਚਿਆਂ, ਬਜੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਗਰਮੀ ਲੱਗਣ ਦਾ ਖਤਰਾ ਜ਼ਿਆਦਾ ਹੁੰਦਾ ਹੈ।

ਡਾ ਸੁਨੀਤਾ ਕੰਬੋਜ਼ ਨੋਡਲ ਅਫ਼ਸਰ ਨੇ ਦੱਸਿਆ ਕਿ ਲੂਅ ਦੇ ਪ੍ਰਕੋਪ ਤੋਂ ਬਚਣ ਲਈ ਜਦੋਂ ਵੀ ਘਰ ਤੋਂ ਬਾਹਰ ਨਿਕਲਣਾ ਹੋਏ ਤਾਂ ਸੂਤੀ ਹਲਕੇ ਅਤੇ ਆਰਾਮਦਾਇਕ ਕੱਪੜੇ ਪਾਓ ਅਤੇ ਸਿਰ ਨੂੰ ਢੱਕ ਕੇ ਰੱਖੋ, ਤਰਲ ਪਦਾਰਥਾਂ ਜਿਵੇਂ ਪਾਣੀ, ਲੱਸੀ, ਓ.ਆਰ.ਐੱਸ. ਦੇ ਘੋਲ ਦਾ ਵੱਧ ਤੋਂ ਵੱਧ ਸੇਵਨ ਕਰੋ।
ਉਹਨਾਂ ਕਿਹਾ ਕਿ ਗਰਮੀ ਵਿੱਚ ਜਾਣ ਸਮੇਂ ਖਾਲੀ ਪੇਟ ਘਰੋਂ ਬਾਹਰ ਨਾ ਨਿਕਲੋ,  ਜ਼ਿਆਦਾ ਮਿਰਚ ਅਤੇ ਮਸਾਲੇਦਾਰ ਭੋਜਨ ਤੋਂ ਪ੍ਰਹੇਜ਼ ਕਰੋ, ਕੂੁਲਰ ਜਾਂ ਏ.ਸੀ. ਵਾਲੇ ਕਮਰੇ ਵਿੱਚੋਂ ਇੱਕ ਦਮ ਧੁੱਪ ਵਿੱਚ ਨਾ ਨਿਕਲੋ।
ਵਿਨੋਦ ਖੁਰਾਣਾ ਮਾਸ ਮੀਡੀਆ ਅਫ਼ਸਰ ਨੇ ਜਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਲੂਅ ਤੋਂ ਬਚਣ ਲਈ ਸਾਵਧਾਨੀਆਂ ਅਮਲ ਵਿੱਚ ਲਿਆਓ ਅਤੇ ਜ਼ਿਆਦਾ ਸਮਾਂ ਘਰ ਵਿੱਚ ਰਹੋ, ਸੁਰੱਖਿਅਤ ਰਹੋ ਤੇ ਸਵਸਥ ਰਹੋ।

Have something to say? Post your comment

 
 
 

ਸਿਹਤ ਅਤੇ ਫਿਟਨੈਸ

ਨਾਭੀ ਸਰੀਰ ਦਾ ਗੁਪਤ ਪਾਵਰ ਬਟਨ ਹੈ; ਇਸਦੀ ਦੇਖਭਾਲ ਕਿਵੇਂ ਕਰਨੀ ਹੈ ਸਿੱਖੋ

ਖਾਲਸਾ ਕਾਲਜ ਇੰਜੀਨੀਅਰਿੰਗ ਵਿਖੇ ‘ਤਣਾਅ ਨੂੰ ਕਾਬੂ ਕਰਨਾ’ ਵਿਸ਼ੇ ’ਤੇ ਪ੍ਰੋਗਰਾਮ ਸੰਪੰਨ

ਮੀਂਹ ਵਿੱਚ ਨਹਾਉਣਾ ਅੰਮ੍ਰਿਤ- ਕਈ ਫਾਇਦੇ ਦਿੰਦਾ ਹੈ

ਚੀਨ ਦੇ ਮੂਲ ਪੈਨਸ਼ਨ ਬੀਮਾ ਧਾਰਕਾਂ ਦੀ ਗਿਣਤੀ 1 ਅਰਬ ਤੋਂ ਵੱਧ

ਲੋਕ ਸਵੇਰੇ ਉੱਠਦੇ ਹੀ ਪਾਣੀ ਕਿਉਂ ਪੀਂਦੇ ਹਨ? ਇਸਦਾ ਦਿਮਾਗ ਨਾਲ ਕੀ ਸਬੰਧ ਹੈ?

ਹਰ ਲਾਇਲਾਜ ਬਿਮਾਰੀ ਦਾ ਇਲਾਜ 100% ਕੀਤਾ ਜਾਵੇਗਾ ਸ਼ੁੱਧ ਆਕਸੀਜਨ ਨਾਲ

ਫੁਜੀਫਿਲਮ ਨੇ ਭਾਰਤ ਦੀ ਪਹਿਲੀ ਗੈਸਟਰੋ ਏਆਈ ਅਕੈਡਮੀ ਦੀ ਕੀਤੀ ਸਥਾਪਨਾ 

ਗੁਰਦੁਆਰਾ ਸਾਚਾ ਧੰਨ ਸਾਹਿਬ ਮੁਹਾਲੀ ਵਿਖੇ ਫਰੀ ਹੋਮਿਓਪੈਥੀ ਡਿਸਪੈਂਸਰੀ ਫਿਰ ਤੋਂ ਹੋਈ ਸ਼ੁਰੂ

ਡੇਂਗੂ ਵਿਰੋਧੀ ਮੁਹਿੰਮ ਦਾ ਨਿਰੀਖਣ- ਲੋਕਾਂ ਨੂੰ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦੇਣ ਦੀ ਅਪੀਲ

ਡੇਂਗੂ ਬੁਖ਼ਾਰ ਤੋਂ ਬਚਾਅ ਲਈ ਘਰਾਂ ਅਤੇ ਆਲੇ-ਦੁਆਲੇ ਪਾਣੀ ਖੜਾ ਨਾ ਹੋਣ ਦਿਤਾ ਜਾਵੇ : ਡਾ. ਅਲਕਜੋਤ ਕੌਰ