BREAKING NEWS
ਵਿਸ਼ੇਸ਼ ਰਾਜ-ਪੱਧਰੀ ਮੁਹਿੰਮ ਦੌਰਾਨ ਪੰਜਾਬ ਸਰਕਾਰ ਕਿਰਤੀਆਂ ਦੀ ਰਜਿਸਟ੍ਰੇਸ਼ਨ ਦਾ ਖ਼ਰਚਾ ਖ਼ੁਦ ਚੁੱਕੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਦੀ ਉਚੇਰੀ ਸਿੱਖਿਆ ਨੂੰ ਰੋਜ਼ਗਾਰ ਅਤੇ ਉਦਯੋਗ ਦੀਆਂ ਭਵਿੱਖੀ ਲੋੜਾਂ ਅਨੁਸਾਰ ਢਾਲਿਆ ਜਾ ਰਿਹੈ: ਹਰਜੋਤ ਸਿੰਘ ਬੈਂਸਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀਲੋਕ ਮਿਲਣੀ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ, ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਇੱਕ ਹਫ਼ਤੇ ਦੇ ਅੰਦਰ ਨਿਪਟਾਰਾ ਕਰਨ ਦੇ ਹੁਕਮਮਾਝਾ ਅਤੇ ਦੋਆਬਾ ਖੇਤਰਾਂ ਵਿੱਚ ਸਰਗਰਮੀ ਨਾਲ ਕੰਮ ਕਰ ਰਿਹਾ ਸੀ ਨੈੱਟਵਰਕ: ਡੀਜੀਪੀ ਗੌਰਵ ਯਾਦਵ*

ਨਵੇਂ ਉਤਪਾਦ

ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਾਜ਼ਿਲਕਾ ਵੱਲੋਂ ਲਗਾਈ ਗਈ ਪੁਸਤਕ ਪ੍ਰਦਰਸ਼ਨੀ

ਕੌਮੀ ਮਾਰਗ ਬਿਊਰੋ | May 29, 2025 08:01 PM

ਫਾਜਿਲਕਾ - ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ, ਮਾਨਯੋਗ ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਪੰਜਾਬ, ਸ. ਹਰਜੋਤ ਸਿੰਘ ਬੈਂਸ ਜੀ ਦੇ ਮਾਰਗਦਰਸ਼ਨ ਅਤੇ ਨਿਰਦੇਸ਼ਕ ਭਾਸ਼ਾ ਵਿਭਾਗ ਪੰਜਾਬ, ਸ. ਜਸਵੰਤ ਸਿੰਘ ਜ਼ਫਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਾਜ਼ਿਲਕਾ ਵੱਲੋਂ 'ਰਜੀਵ ਗਾਂਧੀ ਮੈਮੋਰੀਅਲ ਪਾਰਕ' ਫ਼ਾਜ਼ਿਲਕਾ ਵਿਖੇ ਸਥਿੱਤ ਨਗਰ ਕੌਂਸਲ ਲਾਇਬ੍ਰੇਰੀ ਫ਼ਾਜ਼ਿਲਕਾ ਦੇ ਬਾਹਰ ਭਾਸ਼ਾ ਵਿਭਾਗ ਪੰਜਾਬ ਦੀਆਂ ਪੁਸਤਕਾਂ ਦੀ ਪੁਸਤਕ ਪ੍ਰਦਰਸ਼ਨੀ ਲਗਾਈ ਗਈ।
ਇਸ ਬਾਰੇ ਜਾਣਕਾਰੀ ਦਿੰਦਿਆਂ ਖੋਜ ਅਫ਼ਸਰ ਸ. ਪਰਮਿੰਦਰ ਸਿੰਘ ਨੇ ਦੱਸਿਆ ਕਿ ਭਾਸ਼ਾ ਵਿਭਾਗ ਪੰਜਾਬ ਵੱਲੋਂ ਹਰ ਇੱਕ ਪੰਜਾਬੀ ਨੂੰ ਮਾਂ ਬੋਲੀ ਪੰਜਾਬੀ ਅਤੇ ਪੰਜਾਬੀ ਸਾਹਿਤ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਇਹ ਪੁਸਤਕ ਪ੍ਰਦਰਸ਼ਨੀ ਲਗਾਈ ਗਈ। ਜਿਸ ਵਿੱਚ ਸਥਾਨਕ ਲੋਕਾਂ ਅਤੇ ਵਿਦਿਆਰਥੀਆਂ ਨੇ ਭਾਸ਼ਾ ਵਿਭਾਗ ਪੰਜਾਬ ਦੀਆਂ ਪ੍ਰਕਾਸ਼ਨਾਵਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਪਸੰਦੀਦਾ ਕਿਤਾਬਾਂ ਖਰੀਦੀਆਂ। ਨਾਲ ਹੀ ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਕਿਤਾਬਾਂ ਨਾਲ ਜੁੜਨ ਦਾ ਸੁਨੇਹਾ ਦਿੰਦਿਆਂ ਵੱਧ ਤੋਂ ਵੱਧ ਕਿਤਾਬਾਂ ਪੜ੍ਹਨ ਲਈ ਪ੍ਰੇਰਿਆ। ਇਸ ਮੌਕੇ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਾਜ਼ਿਲਕਾ ਤੋਂ ਸੁਖਮੰਦਰ ਸਿੰਘ ਕਲਰਕ ਅਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ।

Have something to say? Post your comment