ਪੰਜਾਬ

ਸ੍ਰੋਮਣੀ ਕਮੇਟੀ ਦੇ ਵਫ਼ਦ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਨਾਲ ਕੀਤੀ ਮੀਟਿੰਗ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | May 29, 2025 07:20 PM

ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੀਤੇ ਦਿਨੀਂ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਤੋਂ ਬਾਅਦ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਕੀਤੇ ਆਦੇਸ਼ ਦੇ ਮਾਮਲੇ ਵਿਚ ਗਲਬਾਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਗਠਿਤ ਕੀਤੀ ਕਮੇਟੀ ਨੇ ਅੱਜ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ।

ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਗਏ ਇਸ ਵਫਦ ਵਿੱਚ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸ. ਗੁਰਬਚਨ ਸਿੰਘ ਕਰਮੂੰਵਾਲਾ ਤੇ ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ ਸ਼ਾਮਲ ਸਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਹੋਏ ਫੈਸਲੇ ਤੋਂ ਬਾਅਦ ਪ੍ਰਬੰਧਕਾਂ ਵਿੱਚ ਕੁਝ ਮਤਭੇਦ ਆਏ ਸਨ, ਜਿਸ ਦਾ ਸਿੱਖ ਸੰਗਤ ਤੇ ਗਹਿਰਾ ਪ੍ਰਭਾਵ ਪੈ ਰਿਹਾ ਸੀ। ਇਸ ਮਸਲੇ ਨੂੰ ਹੱਲ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਾਹਿਬ ਵੱਲੋਂ ਇਕ ਕਮੇਟੀ ਗਠਿਤ ਕੀਤੀ ਗਈ ਸੀ, ਜਿਸ ਨੇ ਅੱਜ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਨਾਲ ਮੀਟਿੰਗ ਕੀਤੀ ਹੈ। ਸਿੱਖ ਸੰਸਥਾ ਦਾ ਮਕਸਦ ਇਸ ਮਾਮਲੇ ਨੂੰ ਗਲਬਾਤ ਰਾਹੀਂ ਹੱਲ ਕਰਨਾ ਹੈ ਅਤੇ ਉਹ ਇਸ ਮੀਟਿੰਗ ਦੀ ਰਿਪੋਰਟ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਸੌਂਪਣਗੇ।
ਉਨ੍ਹਾਂ ਕਿਹਾ ਕਿ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਜੋ ਆਦੇਸ਼ ਜਾਰੀ ਕੀਤੇ ਗਏ ਸਨ ਇਥੋਂ ਦੀ ਪ੍ਰਬੰਧਕ ਕਮੇਟੀ ਨੇ ਵੀ ਉਸ ਨਾਲ ਸਹਿਮਤੀ ਪ੍ਰਗਟਾਈ ਸੀ। ਉਨ੍ਹਾਂ ਕਿਹਾ ਕਿ ਅਸੀਂ ਇਸ ਫੈਸਲੇ ਨਾਲ ਅਸਹਿਮਤੀ ਪ੍ਰਗਟਾਉਂਦਿਆਂ ਸ਼੍ਰੋਮਣੀ ਕਮੇਟੀ ਦਾ ਪੱਖ ਰੱਖਿਆ ਹੈ। ਉਨ੍ਹਾਂ ਕਿਹਾ ਕਿ ਆਸ ਹੈ ਕਿ ਇਹ ਮਾਮਲਾ ਜਲਦ ਹੱਲ ਹੋ ਜਾਵੇਗਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਭਾਈ ਗੁਰਚਰਨ ਸਿੰਘ ਗਰੇਵਾਲ, ਸ. ਗੁਰਬਚਨ ਸਿੰਘ ਕਰਮੂੰਵਾਲਾ, ਕੋਆਰਡੀਨੇਟਰ ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ ਤੋ ਇਲਾਵਾ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਜਗਜੋਤ ਸਿੰਘ ਸੋਹੀ, ਮੀਤ ਪ੍ਰਧਾਨ ਸ. ਮਹਿੰਦਰ ਪਾਲ ਸਿੰਘ, ਜਨਰਲ ਸਕੱਤਰ ਸ. ਇੰਦਰਜੀਤ ਸਿੰਘ, ਸਕੱਤਰ ਸ. ਹਰਬੰਸ ਸਿੰਘ ਖਨੂੰਜਾ, ਸ. ਹਰਪਾਲ ਸਿੰਘ, ਮੈਂਬਰ ਸ. ਗੁਰਮੀਤ ਸਿੰਘ, ਸ. ਗੁਰਵਿੰਦਰ ਸਿੰਘ, ਸ. ਲਖਵਿੰਦਰ ਸਿੰਘ ਆਦਿ ਹਾਜ਼ਰ ਸਨ।

Have something to say? Post your comment

 

ਪੰਜਾਬ

ਹਜਾਰਾ ਸੇਜਲ ਅੱਖਾਂ ਨੇ ਐਡਵੋਕੇਟ ਪਰਮਿੰਦਰ ਸਿੰਘ ਢੀਗਰਾ ਨੂੰ ਆਖਰੀ ਵਿਦਾਇਗੀ

ਭਾਰਤ ਭੂਸ਼ਣ ਆਸ਼ੂ ਦੀ ਨਾਮਜ਼ਦਗੀ ਤੋਂ ਪਹਿਲਾਂ ਕਾਂਗਰਸ ਵੱਲੋਂ ਇੱਕਜੁੱਟਤਾ ਅਤੇ ਮਜ਼ਬੂਤੀ ਦਾ ​​ਪ੍ਰਦਰਸ਼ਨ

ਪੰਜਾਬ ਮੰਡੀ ਬੋਰਡ ਦੀ ਕ੍ਰਿਕਟ ਟੀਮ ਨੇ ਪ੍ਰੈਕਟਿਸ ਮੈਚ ਖੇਡਿਆ

ਵੋਟਰਾਂ ਅਤੇ ਪੋਲਿੰਗ ਸਟਾਫ਼ ਦੀ ਸਹੂਲਤ ਲਈ ਪੋਲਿੰਗ ਬੂਥਾਂ 'ਤੇ ਪ੍ਰਬੰਧ ਮੁਕੰਮਲ ਕਰਨ ਦੇ ਨਿਰਦੇਸ਼

ਉਦਯੋਗਪਤੀ ਨਿਤਿਨ ਕੋਹਲੀ ਪਾਰਟੀ ਵਿੱਚ ਹੋਏ ਸ਼ਾਮਲ, ਹਲਕਾ ਇੰਚਾਰਜ ਕੀਤਾ ਨਿਯੁਕਤ

ਚੌਧਰ ਚਮਕਾਉਣ ਲਈ ਪੰਜਾਬ ਵਾਸੀਆਂ ਨੂੰ ਗੁੰਮਰਾਹ ਨਾ ਕਰੋ-ਮੁੱਖ ਮੰਤਰੀ ਵੱਲੋਂ ਅਕਾਲੀਆਂ ਅਤੇ ਕਿਸਾਨ ਯੂਨੀਅਨਾਂ ਨੂੰ ਤਾੜਨਾ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਲਈ 37.50 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਨਗਰ ਨਿਗਮ ਨੂੰ ਡਰੇਨੇਜ ਵਿਭਾਗ ਦੀ ਮਦਦ ਨਾਲ ਸੁਖਨਾ ਚੋਅ ਦੀ ਗੰਦਗੀ ਨੂੰ ਤੁਰੰਤ ਸਾਫ਼ ਕਰਨ ਦੇ ਦਿੱਤੇ ਨਿਰਦੇਸ਼

ਜਥੇਦਾਰ ਗੁਰਦੇਵ ਸਿੰਘ ਕਾਉਂਕੇ ਕੇਸ ਦੀ ਤਰੀਕ ਪਈ 7 ਅਗਸਤ -ਹਾਈਕੋਰਟ ਵਿੱਚ ਸ਼੍ਰੋਮਣੀ ਕਮੇਟੀ ਕਰ ਰਹੀ ਹੈ ਪੈਰਵਾਈ

ਅਕਾਲੀ ਆਗੂ ਢੀਂਡਸਾ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਰਜਿੰਦਰ ਸਿੰਘ ਬਡਹੇੜੀ ਨੇ