ਪੰਜਾਬ

ਪੰਜਾਬ ਮੰਡੀ ਬੋਰਡ ਦੀ ਕ੍ਰਿਕਟ ਟੀਮ ਨੇ ਪ੍ਰੈਕਟਿਸ ਮੈਚ ਖੇਡਿਆ

ਕੌਮੀ ਮਾਰਗ ਬਿਊਰੋ | May 29, 2025 07:28 PM

ਐਸ.ਏ.ਐਸ. ਨਗਰ - ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਰਹਿਨੁਮਾਈ ਹੇਠ ਪੰਜਾਬ ਮੰਡੀ ਬੋਰਡ/ਮਾਰਕਿਟ ਕਮੇਟੀਆਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਕ੍ਰਿਕਟ ਟੀਮ ਤਿਆਰ ਕੀਤੀ ਗਈ ਹੈ, ਜੋ ਜੂਨ ਵਿੱਚ ਹੋਣ ਵਾਲੇ ਭਾਰਤ ਦੇ ਮਾਰਕਿਟਿੰਗ ਬੋਰਡਾਂ ਦੇ ਟੀ-20 ਕ੍ਰਿਕਟ ਟੂਰਨਾਮੈਂਟ ਵਿੱਚ ਭਾਗ ਲਵੇਗੀ। ਟੂਰਨਾਮੈਂਟ ਲਈ ਮੰਡੀ ਬੋਰਡ ਦੀ ਟੀਮ ਦਾ ਪ੍ਰੈਕਟਿਸ ਸੈਸ਼ਨ ਚੱਲ ਰਿਹਾ ਹੈ। ਜਿਸ ਤਹਿਤ ਅੱਜ ਪ੍ਰੈਕਟਿਸ ਮੈਚ ਖੇਡਿਆ ਗਿਆ।
ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਸ. ਬਰਸਟ ਵੱਲੋਂ ਸਮੂਹ ਖਿਡਾਰੀਆਂ ਨੂੰ ਮਿਲ ਕੇ ਉਨ੍ਹਾਂ ਦਾ ਹੌਂਸਲਾ ਵਧਾਇਆ ਗਿਆ ਅਤੇ ਚੰਗਾ ਪ੍ਰਦਰਸ਼ਨ ਕਰਨ ਵਾਸਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਖੇਡਾਂ ਸਾਡੇ ਸਰੀਰਕ, ਮਾਨਸਿਕ ਅਤੇ ਸਮਾਜਿਕ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਿਆਂ ਹਨ। ਖੇਡਾਂ ਸਰੀਰ ਨੂੰ ਤੰਦਰੁਸਤ ਅਤੇ ਮਜ਼ਬੂਤ ਬਣਾਉਂਦੀਆਂ ਹਨ। ਖੇਡਾਂ ਵਿਅਕਤੀ ਨੂੰ ਫਿਟ ਅਤੇ ਐਕਟਿਵ ਰੱਖਦੀਆਂ ਹਨ, ਜਿਸ ਨਾਲ ਬੀਮਾਰੀਆਂ ਤੋਂ ਬਚਾਅ ਹੁੰਦਾ ਹੈ। ਸ. ਬਰਸਟ ਨੇ ਕਿਹਾ ਕਿ ਖੇਡਾਂ ਜਿੱਥੇ ਮਾਨਸਿਕ ਸ਼ਾਂਤੀ ਦਿੰਦੀਆਂ ਹਨ, ਉੱਥੇ ਹੀ ਤਣਾਅ ਅਤੇ ਚਿੰਤਾ ਨੂੰ ਘੱਟ ਕਰਦੀਆਂ ਹਨ ਅਤੇ ਇਕਾਗਰਤਾ ਨੂੰ ਵਧਾਉਂਦੀਆਂ ਹਨ। ਇਸ ਨਾਲ ਟੀਮ ਵਰਕ ਅਤੇ ਅਨੁਸ਼ਾਸਨ ਵੀ ਵਿਕਸਤ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸਾਹਿਤ ਕਰਨ ਲਈ ਪੰਜਾਬ ਮੰਡੀ ਬੋਰਡ ਵੱਲੋਂ ਆਫ਼ ਸੀਜਨ ਦੌਰਾਨ ਮੰਡੀਆਂ ਵਿੱਚ ਖਾਲੀ ਪਏ ਕਵਰ ਸ਼ੈੱਡਾਂ ਨੂੰ ਖੇਡਾਂ ਦੀ ਟ੍ਰੇਨਿੰਗ ਦੇਣ ਲਈ ਇਨਡੋਰ ਸਟੇਡੀਅਮ ਵੱਜੋਂ ਇਸਤੇਮਾਲ ਕੀਤਾ ਜਾਂਦਾ ਹੈ। ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਖੁੱਦ ਵੀ ਅਤੇ ਆਪਣੇ ਬੱਚਿਆਂ ਨੂੰ ਵੀ ਖੇਡਾਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕਰਨ।
ਪੰਜਾਬ ਮੰਡੀ ਬੋਰਡ ਦੀ ਕ੍ਰਿਕੇਟ ਟੀਮ ਨੂੰ ਕੋਚ ਸ੍ਰੀ ਸੁਮੀਤ ਓਥਰੀ ਵੱਲੋਂ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਇਸ ਮੌਕੇ ਮੰਡੀ ਬੋਰਡ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਰਹੇ। ਹਰਿਆਣਾ ਰਾਜ ਮਾਰਕਿਟਿੰਗ ਬੋਰਡ ਵੱਲੋਂ ਤਾਉ ਦੇਵੀ ਲਾਲ ਕ੍ਰਿਕਟ ਸਟੇਡੀਅਮ ਵਿਖੇ ਭਾਰਤ ਦੇ ਮਾਰਕਿਟਿੰਗ ਬੋਰਡਾਂ ਦਾ ਟੀ-20 ਕ੍ਰਿਕਟ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ, ਜੋ ਕਿ 2 ਜੂਨ ਤੋਂ ਸ਼ੁਰੂ ਹੋ ਕੇ 6 ਜੂਨ ਤੱਕ ਚਲੇਗਾ। ਇਸ ਟੂਰਨਾਮੈਂਟ ਵਿੱਚ ਭਾਗ ਲੈਣ ਲਈ ਪੰਜਾਬ ਮੰਡੀ ਬੋਰਡ ਵੱਲੋਂ ਵੀ ਆਪਣੀ ਟੀਮ ਤਿਆਰ ਕੀਤੀ ਗਈ ਹੈ, ਜਿਸ ਵੱਲੋਂ ਜੋਰਾਂ-ਸ਼ੋਰਾਂ ਨਾਲ ਪ੍ਰੈਕਟਿਸ ਕੀਤੀ ਜਾ ਰਹੀ ਹੈ।

Have something to say? Post your comment

 

ਪੰਜਾਬ

ਹਜਾਰਾ ਸੇਜਲ ਅੱਖਾਂ ਨੇ ਐਡਵੋਕੇਟ ਪਰਮਿੰਦਰ ਸਿੰਘ ਢੀਗਰਾ ਨੂੰ ਆਖਰੀ ਵਿਦਾਇਗੀ

ਭਾਰਤ ਭੂਸ਼ਣ ਆਸ਼ੂ ਦੀ ਨਾਮਜ਼ਦਗੀ ਤੋਂ ਪਹਿਲਾਂ ਕਾਂਗਰਸ ਵੱਲੋਂ ਇੱਕਜੁੱਟਤਾ ਅਤੇ ਮਜ਼ਬੂਤੀ ਦਾ ​​ਪ੍ਰਦਰਸ਼ਨ

ਸ੍ਰੋਮਣੀ ਕਮੇਟੀ ਦੇ ਵਫ਼ਦ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਨਾਲ ਕੀਤੀ ਮੀਟਿੰਗ

ਵੋਟਰਾਂ ਅਤੇ ਪੋਲਿੰਗ ਸਟਾਫ਼ ਦੀ ਸਹੂਲਤ ਲਈ ਪੋਲਿੰਗ ਬੂਥਾਂ 'ਤੇ ਪ੍ਰਬੰਧ ਮੁਕੰਮਲ ਕਰਨ ਦੇ ਨਿਰਦੇਸ਼

ਉਦਯੋਗਪਤੀ ਨਿਤਿਨ ਕੋਹਲੀ ਪਾਰਟੀ ਵਿੱਚ ਹੋਏ ਸ਼ਾਮਲ, ਹਲਕਾ ਇੰਚਾਰਜ ਕੀਤਾ ਨਿਯੁਕਤ

ਚੌਧਰ ਚਮਕਾਉਣ ਲਈ ਪੰਜਾਬ ਵਾਸੀਆਂ ਨੂੰ ਗੁੰਮਰਾਹ ਨਾ ਕਰੋ-ਮੁੱਖ ਮੰਤਰੀ ਵੱਲੋਂ ਅਕਾਲੀਆਂ ਅਤੇ ਕਿਸਾਨ ਯੂਨੀਅਨਾਂ ਨੂੰ ਤਾੜਨਾ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਲਈ 37.50 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਨਗਰ ਨਿਗਮ ਨੂੰ ਡਰੇਨੇਜ ਵਿਭਾਗ ਦੀ ਮਦਦ ਨਾਲ ਸੁਖਨਾ ਚੋਅ ਦੀ ਗੰਦਗੀ ਨੂੰ ਤੁਰੰਤ ਸਾਫ਼ ਕਰਨ ਦੇ ਦਿੱਤੇ ਨਿਰਦੇਸ਼

ਜਥੇਦਾਰ ਗੁਰਦੇਵ ਸਿੰਘ ਕਾਉਂਕੇ ਕੇਸ ਦੀ ਤਰੀਕ ਪਈ 7 ਅਗਸਤ -ਹਾਈਕੋਰਟ ਵਿੱਚ ਸ਼੍ਰੋਮਣੀ ਕਮੇਟੀ ਕਰ ਰਹੀ ਹੈ ਪੈਰਵਾਈ

ਅਕਾਲੀ ਆਗੂ ਢੀਂਡਸਾ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਰਜਿੰਦਰ ਸਿੰਘ ਬਡਹੇੜੀ ਨੇ