ਪੰਜਾਬ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਅੱਠ ਕੈਡਿਟ ਐਨਡੀਏ ਤੋਂ ਗ੍ਰੈਜੂਏਟ ਹੋਏ

ਕੌਮੀ ਮਾਰਗ ਬਿਊਰੋ | May 30, 2025 07:16 PM

ਚੰਡੀਗੜ੍ਹ- ਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸਏਐਸ ਨਗਰ ਦੇ ਅੱਠ ਕੈਡਿਟ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਖੜਕਵਾਸਲਾ (ਪੁਣੇ) ਤੋਂ ਗ੍ਰੈਜੂਏਟ ਹੋਏ ਹਨ। ਇਨ੍ਹਾਂ ਕੈਡਿਟਾਂ ਨੇ 148ਵੇਂ ਐਨਡੀਏ ਕੋਰਸ ਦੀ ਪਾਸਿੰਗ ਆਊਟ ਪਰੇਡ ਵਿੱਚ ਹਿੱਸਾ ਲਿਆ, ਜਿਸ ਦਾ ਨਿਰੀਖਣ ਪੀਵੀਐਸਐਮ, ਏਵੀਐਸਐਮ, ਵਾਈਐਸਐਮ, ਏਡੀਸੀ (ਸੇਵਾਮੁਕਤ), ਮਿਜ਼ੋਰਮ ਦੇ ਰਾਜਪਾਲ ਅਤੇ ਸਾਬਕਾ ਫੌਜ ਮੁਖੀ ਜਨਰਲ ਵੀਕੇ ਸਿੰਘ ਵੱਲੋਂ ਕੀਤਾ ਗਿਆ।

ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਨ੍ਹਾਂ ਅੱਠ ਕੈਡਿਟਾਂ- ਹੁਸ਼ਿਆਰਪੁਰ ਤੋਂ ਪਰਮਜੋਤ ਸਿੰਘ ਤੇ ਅਨੀਕੇਤ ਕਾਹੋਲ, ਸੰਗਰੂਰ ਤੋਂ ਅਰਪਿਤ ਪਰਾਸ਼ਰ, ਐਸਏਐਸ ਨਗਰ ਤੋਂ ਅਭੈ ਸਿੰਘ ਰਾਘਵ ਅਤੇ ਵਿਸ਼ੇਸ਼ ਸੂਦ, ਰੋਪੜ ਤੋਂ ਉਧੀਬੀਰ ਸਿੰਘ ਅਤੇ ਪਠਾਨਕੋਟ ਤੋਂ ਅਨੁਰਾਗ ਚੌਹਾਨ ਅਤੇ ਤਨਮਯ ਸ਼ਰਮਾ- ਨੇ ਐਨਡੀਏ ਵਿਖੇ ਤਿੰਨ ਸਾਲਾਂ ਦੀ ਸਿਖਲਾਈ ਸਫ਼ਲਤਾਪੂਰਵਕ ਪੂਰੀ ਕਰ ਲਈ ਹੈ ਅਤੇ ਹੁਣ ਉਹ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣਨ ਤੋਂ ਪਹਿਲਾਂ ਇੱਕ ਸਾਲ ਦੀ ਸਿਖਲਾਈ ਲਈ ਸਰਵਿਸ ਟ੍ਰੇਨਿੰਗ ਅਕੈਡਮੀਆਂ ਵਿੱਚ ਜਾਣਗੇ।

ਸ੍ਰੀ ਅਮਨ ਅਰੋੜਾ ਨੇ ਪਾਸ ਆਊਟ ਹੋਏ ਨੌਜਵਾਨਾਂ ਨੂੰ ਜ਼ਿੰਦਗੀ ਵਿੱਚ ਨਵੀਆਂ ਬੁਲੰਦਿਆਂ ਛੂਹਣ ਅਤੇ ਸੂਬੇ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣਨ ਦੇ ਚਾਹਵਾਨ ਨੌਜਵਾਨਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਦੀ ਵਚਨਬੱਧਤਾ 'ਤੇ ਵੀ ਚਾਨਣਾ ਪਾਇਆ। ਉਨ੍ਹਾਂ ਨੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਦਿੱਤੇ ਜਾ ਰਹੇ ਸ਼ਾਨਦਾਰ ਨਤੀਜਿਆਂ 'ਤੇ ਖੁਸ਼ੀ ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ।

ਇਸ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ, ਵੀਐਸਐਮ (ਸੇਵਾਮੁਕਤ) ਨੇ ਕੈਡਿਟਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ 28 ਹੋਰ ਕੈਡਿਟ ਸਰਵਿਸ ਟ੍ਰੇਨਿੰਗ ਅਕੈਡਮੀਆਂ ਵਿੱਚ ਜੁਆਇਨ ਕਰਨ ਲਈ ਆਪਣੇ ਕਾਲ-ਅੱਪ ਲੈਟਰ ਉਡੀਕ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਪ੍ਰੈਪਰੇਟਰੀ ਇੰਸਟੀਚਿਊਟ ਦੇ ਤਿੰਨ ਕੈਡਿਟ ਇਸ ਸਮੇਂ ਐਨਡੀਏ, ਖੜਕਵਾਸਲਾ ਵਿਖੇ ਇੰਸਟ੍ਰੱਕਟਰ ਵਜੋਂ ਸੇਵਾ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀਆਂ ਇਹ ਪ੍ਰਾਪਤੀਆਂ ਇਸ ਸੰਸਥਾ ਅਤੇ ਪੰਜਾਬ ਲਈ ਬੇਹੱਦ ਮਾਣ ਵਾਲੀ ਗੱਲ ਹੈ।

 

Have something to say? Post your comment

 

ਪੰਜਾਬ

ਪੰਜਾਬ ਵੱਲੋਂ ਮਈ 2025 ਦੌਰਾਨ ਜੀਐਸਟੀ ਪ੍ਰਾਪਤੀ ਵਿੱਚ 25.31% ਦਾ ਸ਼ਾਨਦਾਰ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਬੀਬੀ ਅਮਰਜੀਤ ਕੌਰ ਦਾ ਪੰਜ ਭੂਤਕ ਸਰੀਰ ਨੂੰ ਅਗਨੀ ਇਕਬਾਲ ਸਿੰਘ ਢਿੱਲੋਂ ਨੇ ਵਿਖਾਈ

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਜ਼ਿਲ੍ਹਾ ਪ੍ਵਸ਼ਾਸਨ ਵੱਲੋਂ ਵੱਖ-ਵੱਖ ਥਾਵਾਂ ਤੇ ਨਾਕੇ ਲਗਾ ਕੇ ਚੈਕਿੰਗ

ਛੀਨਾ ਨੇ ‘12ਵਾਂ ਸਮਰ ਆਰਟ ਕੈਂਪ ਐਂਡ ਫੈਸਟੀਵਲ-2025’ ਦਾ ਕੀਤਾ ਉਦਘਾਟਨ

ਸੂਬੇ ਦੀਆ ਸੜਕਾਂ ਦਾ ਕੀਤਾ ਜਾਵੇਗਾ ਕਾਇਆਕਲਪ: ਹਰਭਜਨ ਸਿੰਘ ਈ. ਟੀ. ਓ.

ਅੰਮ੍ਰਿਤਸਰ ਵਿੱਚ ਜੀਵਨ ਫੌਜੀ ਵੱਲੋ ਚਲਾਏ ਜਾ ਰਹੇ ਬੀਕੇਆਈ ਮਾਡਿਊਲ ਦਾ ਪਰਦਾਫਾਸ਼; ਪਿਸਤੌਲ ਸਮੇਤ ਦੋ ਸਾਥੀ ਕਾਬੂ

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਅਤੇ ਅੰਮ੍ਰਿਤਸਰ ਸਾਹਿਬ ਦੇ ਸਥਾਪਨਾ ਦਿਵਸ ਨੂੰ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਏਗਾ ਪੰਜਾਬ: ਸਪੀਕਰ ਸੰਧਵਾਂ

ਪੰਜਾਬ ਵਿੱਚ ਨਸ਼ੇ ਦਾ ਜ਼ਹਿਰ ਅਕਾਲੀ-ਭਾਜਪਾ ਸਰਕਾਰ ਨੇ ਬੀਜਿਆ - ਨੀਲ ਗਰਗ

ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਦਿੜ੍ਹਬਾ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਕਮਿਊਨਿਟੀ ਹਾਲ ਦਾ ਰੱਖਿਆ ਨੀਂਹ ਪੱਥਰ

ਜੂਨ 84 ਦਾ ਸ਼ਹੀਦੀ ਸਮਾਗਮ ਸ਼ਾਂਤਮਈ ਢੰਗ ਨਾਲ ਮਨਾਉਣ ਖਾਤਰ ਸ਼੍ਰੋਮਣੀ ਕਮੇਟੀ ਦਾ ਵਫਦ ਮਿਲੂਗਾ ਬਾਬਾ ਹਰਨਾਮ ਸਿੰਘ ਧੁੰਮਾ ਨੂੰ