ਪੰਜਾਬ

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 92 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

ਕੌਮੀ ਮਾਰਗ ਬਿਊਰੋ | May 30, 2025 07:34 PM

ਚੰਡੀਗੜ੍ਹ-  ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 90ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 103 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.8 ਕਿਲੋ ਹੈਰੋਇਨ ਅਤੇ 2.04 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 90 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 14504 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 85 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 468 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 78 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 491 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 92 ਵਿਅਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

 

Have something to say? Post your comment

 

ਪੰਜਾਬ

ਪੰਜਾਬ ਵੱਲੋਂ ਮਈ 2025 ਦੌਰਾਨ ਜੀਐਸਟੀ ਪ੍ਰਾਪਤੀ ਵਿੱਚ 25.31% ਦਾ ਸ਼ਾਨਦਾਰ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਬੀਬੀ ਅਮਰਜੀਤ ਕੌਰ ਦਾ ਪੰਜ ਭੂਤਕ ਸਰੀਰ ਨੂੰ ਅਗਨੀ ਇਕਬਾਲ ਸਿੰਘ ਢਿੱਲੋਂ ਨੇ ਵਿਖਾਈ

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਜ਼ਿਲ੍ਹਾ ਪ੍ਵਸ਼ਾਸਨ ਵੱਲੋਂ ਵੱਖ-ਵੱਖ ਥਾਵਾਂ ਤੇ ਨਾਕੇ ਲਗਾ ਕੇ ਚੈਕਿੰਗ

ਛੀਨਾ ਨੇ ‘12ਵਾਂ ਸਮਰ ਆਰਟ ਕੈਂਪ ਐਂਡ ਫੈਸਟੀਵਲ-2025’ ਦਾ ਕੀਤਾ ਉਦਘਾਟਨ

ਸੂਬੇ ਦੀਆ ਸੜਕਾਂ ਦਾ ਕੀਤਾ ਜਾਵੇਗਾ ਕਾਇਆਕਲਪ: ਹਰਭਜਨ ਸਿੰਘ ਈ. ਟੀ. ਓ.

ਅੰਮ੍ਰਿਤਸਰ ਵਿੱਚ ਜੀਵਨ ਫੌਜੀ ਵੱਲੋ ਚਲਾਏ ਜਾ ਰਹੇ ਬੀਕੇਆਈ ਮਾਡਿਊਲ ਦਾ ਪਰਦਾਫਾਸ਼; ਪਿਸਤੌਲ ਸਮੇਤ ਦੋ ਸਾਥੀ ਕਾਬੂ

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਅਤੇ ਅੰਮ੍ਰਿਤਸਰ ਸਾਹਿਬ ਦੇ ਸਥਾਪਨਾ ਦਿਵਸ ਨੂੰ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਏਗਾ ਪੰਜਾਬ: ਸਪੀਕਰ ਸੰਧਵਾਂ

ਪੰਜਾਬ ਵਿੱਚ ਨਸ਼ੇ ਦਾ ਜ਼ਹਿਰ ਅਕਾਲੀ-ਭਾਜਪਾ ਸਰਕਾਰ ਨੇ ਬੀਜਿਆ - ਨੀਲ ਗਰਗ

ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਦਿੜ੍ਹਬਾ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਕਮਿਊਨਿਟੀ ਹਾਲ ਦਾ ਰੱਖਿਆ ਨੀਂਹ ਪੱਥਰ

ਜੂਨ 84 ਦਾ ਸ਼ਹੀਦੀ ਸਮਾਗਮ ਸ਼ਾਂਤਮਈ ਢੰਗ ਨਾਲ ਮਨਾਉਣ ਖਾਤਰ ਸ਼੍ਰੋਮਣੀ ਕਮੇਟੀ ਦਾ ਵਫਦ ਮਿਲੂਗਾ ਬਾਬਾ ਹਰਨਾਮ ਸਿੰਘ ਧੁੰਮਾ ਨੂੰ