ਪੰਜਾਬ

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 92 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

ਕੌਮੀ ਮਾਰਗ ਬਿਊਰੋ | May 30, 2025 07:34 PM

ਚੰਡੀਗੜ੍ਹ-  ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 90ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 103 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.8 ਕਿਲੋ ਹੈਰੋਇਨ ਅਤੇ 2.04 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 90 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 14504 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 85 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 468 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 78 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 491 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 92 ਵਿਅਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

 

Have something to say? Post your comment

 

ਪੰਜਾਬ

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਨਾਮਜ਼ਦਗੀਆਂ ਦੇ ਛੇਵੇਂ ਦਿਨ 6 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ

ਮੈਗਾ ਪੀ.ਟੀ.ਐਮ. ਰਹੀ ਸਫ਼ਲ: 17 ਲੱਖ ਤੋਂ ਵੱਧ ਮਾਪਿਆਂ ਨੇ ਕੀਤੀ ਸ਼ਿਰਕਤ

ਆਨਲਾਈਨ ਐਨ.ਆਰ.ਆਈ. ਮਿਲਣੀਆਂ ‘ਚ ਪ੍ਰਵਾਸੀ ਪੰਜਾਬੀਆਂ ਦੀਆਂ 600 ਤੋਂ ਵੱਧ ਸ਼ਿਕਾਇਤਾਂ ਹੱਲ ਕੀਤੀਆਂ: ਕੁਲਦੀਪ ਸਿੰਘ ਧਾਲੀਵਾਲ

ਪੰਜਾਬ ਦੇ ਉਦਯੋਗਾਂ ਲਈ ਇਤਿਹਾਸਕ ਫੈਸਲਾ: ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਕਲੱਬਿਗ, ਡੀ-ਕਲੱਬਿਗ ਦੀ ਅਹਿਮ ਨੀਤੀ ਦਾ ਐਲਾਨ

ਜੀਵਨ ਗੁਪਤਾ ਨੂੰ ਮੈਦਾਨ ਵਿੱਚ ਉਤਾਰਿਆ ਭਾਜਪਾ ਨੇ 19 ਜੂਨ ਨੂੰ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ 

ਪੰਜਾਬ ਦੀ ਮਾਰਕੀਟ ਵਿੱਚ ਵੱਡਾ ਉਛਾਲ: ਮੰਡੀ ਬੋਰਡ ਨੇ 720 ਪਲਾਟਾਂ ਦੀ ਈ-ਨਿਲਾਮੀ ਤੋਂ 324 ਕਰੋੜ ਰੁਪਏ ਕਮਾਏ

ਅਸੀਂ ਪੰਜਾਬ ਯੂਨੀਵਰਸਿਟੀ ਦੇ ਨਾਲ ਕਿਸੇ ਵੀ ਤਰ੍ਹਾਂ ਦੀ ਛੇੜਛਾੜ ਦਾ ਕਰਾਂਗੇ ਵਿਰੋਧ- ਕੰਗ

10.76 ਕਰੋੜ ਰੁਪਏ ਦੀ ਡਰੱਗ ਮਨੀ ਜ਼ਬਤ; ਸਿੰਡੀਕੇਟਾਂ ਨੂੰ ਆਰਥਿਕ ਝਟਕਾ ਦਿੰਦਿਆਂ 48 ਹਵਾਲਾ ਸੰਚਾਲਕ ਗ੍ਰਿਫ਼ਤਾਰ

ਖ਼ਾਲਸਾ ਕਾਲਜ ਨਰਸਿੰਗ ਵਿਖੇ ‘ਸਾਡੀਆਂ ਨਰਸਾਂ, ਸਾਡਾ ਭਵਿੱਖ’ ਵਿਸ਼ੇ ਸੈਮੀਨਾਰ ਕਰਵਾਇਆ ਗਿਆ

ਅਗਲੇ ਕੁਝ ਦਿਨਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸਾਰੇ ਕਰਮਚਾਰੀਆਂ ਨੂੰ ਸੌਂਪਣਗੇ ਨਿਯੁਕਤੀ ਪੱਤਰ - ਕਟਾਰੂਚਕ