ਪੰਜਾਬ

ਸ਼੍ਰੋਮਣੀ ਕਮੇਟੀ ਨੇ ਸ਼ਰਧਾ ਨਾਲ ਮਨਾਇਆ ਪੰਜਵੇਂ ਪਾਤਸ਼ਾਹ ਜੀ ਦਾ ਸ਼ਹੀਦੀ ਦਿਹਾੜਾ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | May 30, 2025 08:44 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਥੇ ਸਥਿਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਗੁਰਿੰਦਰਪਾਲ ਸਿੰਘ ਤੇ ਭਾਈ ਦਵਿੰਦਰ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ। ਅਰਦਾਸ ਉਪਰੰਤ ਕਥਾਵਾਚਕ ਗਿਆਨੀ ਜਸਵੰਤ ਸਿੰਘ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਇਤਿਹਾਸ ਸਬੰਧੀ ਕਥਾ ਵਿਚਾਰ ਕੀਤੀ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਇਤਿਹਾਸ ਤੋਂ ਪ੍ਰੇਰਨਾ ਲੈਣ ਦੀ ਅਪੀਲ ਕਰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਲਈ ਪ੍ਰੇਰਿਆ। ਇਸ ਮੌਕੇ ਸਜਾਏ ਗਏ ਗੁਰਮਤਿ ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਕਥਾ ਵਿਚਾਰਾਂ ਕੀਤੀਆਂ ਅਤੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਸਮਾਗਮ ਸਮੇਂ ਢਾਡੀ, ਕਵੀਸ਼ਰ ਤੇ ਪ੍ਰਚਾਰਕ ਸਿੰਘਾਂ ਨੇ ਸੰਗਤਾਂ ਨੂੰ ਗੁਰ-ਇਤਿਹਾਸ ਸਰਵਨ ਕਰਵਾਇਆ ਅਤੇ ਕਵੀਆਂ ਵੱਲੋਂ ਗੁਰੂ ਸਾਹਿਬ ਜੀ ਨਾਲ ਸਬੰਧਤ ਕਵਿਤਾਵਾਂ ਪੇਸ਼ ਕੀਤੀਆਂ ਗਈਆਂ।
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸਮੇਤ ਗੁਰਧਾਮਾਂ ਤੇ ਸ਼ਰਧਾ ਨਾਲ ਹਾਜ਼ਰੀ ਭਰੀ। ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਵਿਸ਼ੇਸ ਤੌਰ ਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਵੀ ਲਗਾਈਆਂ ਗਈਆਂ ਸਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਭਾਈ ਮਨਜੀਤ ਸਿੰਘ, ਮੈਨੇਜਰ ਸ. ਜੇ ਪੀ ਸਿੰਘ, ਸ. ਜਸਬੀਰ ਸਿੰਘ, ਪ੍ਰਚਾਰਕ ਭਾਈ ਤਰਸੇਮ ਸਿੰਘ ਤੇ ਭਾਈ ਗੁਰਵਿੰਦਰ ਸਿੰਘ ਖੋਦੇਬੇਟ ਸਮੇਤ ਸੰਗਤਾਂ ਹਾਜਰ ਸਨ।

ਪੰਜਵੇਂ ਪਾਤਸ਼ਾਹ ਜੀ ਦੀ ਸ਼ਹਾਦਤ ਨੇ ਕੌਮ ਨੂੰ ਹੱਕ, ਸੱਚ ਦੀ ਰਾਖੀ ਲਈ ਸੰਘਰਸ਼ ਕਰਨ ਦੀ ਪ੍ਰੇਰਣਾ ਦਿੱਤੀ - ਐਡਵੋਕੇਟ ਧਾਮੀ
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਤਿਕਾਰ ਭੇਟ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਮਨੁੱਖਤਾ ਲਈ ਚਾਨਣ-ਮੁਨਾਰਾ ਹੈ। ਉਨ੍ਹਾਂ ਕਿਹਾ ਕਿ ਪੰਜਵੇਂ ਪਾਤਸ਼ਾਹ ਜੀ ਨੇ ਜਿਥੇ ਵੱਡਾ ਪਰਉਪਕਾਰ ਕਰਦਿਆਂ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਤਿਆਰ ਕਰਵਾਇਆ ਅਤੇ ਸੰਗਤਾਂ ਨੂੰ ਸ਼ਬਦ ਨਾਲ ਜੋੜਿਆ, ਉਥੇ ਗੁਰੂ ਸਾਹਿਬ ਦੀ ਸ਼ਹਾਦਤ ਨੇ ਸਿੱਖ ਕੌਮ ਨੂੰ ਹੱਕ, ਸੱਚ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਸੰਘਰਸ਼ ਕਰਨ ਦੀ ਅਜਿਹੀ ਪ੍ਰੇਰਣਾ ਦਿੱਤੀ, ਜਿਸ ਦੀ ਮਿਸਾਲ ਦੁਨੀਆਂ ਦੇ ਇਤਿਹਾਸ ਵਿੱਚ ਕਿਧਰੇ ਹੋਰ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਬਰ, ਸੰਤੋਖ ਅਤੇ ਨਿਮਰਤਾ ਨਾਲ ਸੱਚ ਦਾ ਰਾਹ ਚੁਣਿਆ ਅਤੇ ਸਿੱਖੀ ਦੀਆਂ ਨੀਹਾਂ ਨੂੰ ਅਟੱਲ ਕੀਤਾ।ਐਡਵੋਕੇਟ ਧਾਮੀ ਨੇ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਣਾ ਲੈਣ ਅਤੇ ਗੁਰਬਾਣੀ ਉਪਦੇਸ਼ਾਂ ’ਤੇ ਚੱਲਣ ਦੀ ਅਪੀਲ ਕੀਤੀ।

Have something to say? Post your comment

 

ਪੰਜਾਬ

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਨਾਮਜ਼ਦਗੀਆਂ ਦੇ ਛੇਵੇਂ ਦਿਨ 6 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ

ਮੈਗਾ ਪੀ.ਟੀ.ਐਮ. ਰਹੀ ਸਫ਼ਲ: 17 ਲੱਖ ਤੋਂ ਵੱਧ ਮਾਪਿਆਂ ਨੇ ਕੀਤੀ ਸ਼ਿਰਕਤ

ਆਨਲਾਈਨ ਐਨ.ਆਰ.ਆਈ. ਮਿਲਣੀਆਂ ‘ਚ ਪ੍ਰਵਾਸੀ ਪੰਜਾਬੀਆਂ ਦੀਆਂ 600 ਤੋਂ ਵੱਧ ਸ਼ਿਕਾਇਤਾਂ ਹੱਲ ਕੀਤੀਆਂ: ਕੁਲਦੀਪ ਸਿੰਘ ਧਾਲੀਵਾਲ

ਪੰਜਾਬ ਦੇ ਉਦਯੋਗਾਂ ਲਈ ਇਤਿਹਾਸਕ ਫੈਸਲਾ: ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਕਲੱਬਿਗ, ਡੀ-ਕਲੱਬਿਗ ਦੀ ਅਹਿਮ ਨੀਤੀ ਦਾ ਐਲਾਨ

ਜੀਵਨ ਗੁਪਤਾ ਨੂੰ ਮੈਦਾਨ ਵਿੱਚ ਉਤਾਰਿਆ ਭਾਜਪਾ ਨੇ 19 ਜੂਨ ਨੂੰ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ 

ਪੰਜਾਬ ਦੀ ਮਾਰਕੀਟ ਵਿੱਚ ਵੱਡਾ ਉਛਾਲ: ਮੰਡੀ ਬੋਰਡ ਨੇ 720 ਪਲਾਟਾਂ ਦੀ ਈ-ਨਿਲਾਮੀ ਤੋਂ 324 ਕਰੋੜ ਰੁਪਏ ਕਮਾਏ

ਅਸੀਂ ਪੰਜਾਬ ਯੂਨੀਵਰਸਿਟੀ ਦੇ ਨਾਲ ਕਿਸੇ ਵੀ ਤਰ੍ਹਾਂ ਦੀ ਛੇੜਛਾੜ ਦਾ ਕਰਾਂਗੇ ਵਿਰੋਧ- ਕੰਗ

10.76 ਕਰੋੜ ਰੁਪਏ ਦੀ ਡਰੱਗ ਮਨੀ ਜ਼ਬਤ; ਸਿੰਡੀਕੇਟਾਂ ਨੂੰ ਆਰਥਿਕ ਝਟਕਾ ਦਿੰਦਿਆਂ 48 ਹਵਾਲਾ ਸੰਚਾਲਕ ਗ੍ਰਿਫ਼ਤਾਰ

ਖ਼ਾਲਸਾ ਕਾਲਜ ਨਰਸਿੰਗ ਵਿਖੇ ‘ਸਾਡੀਆਂ ਨਰਸਾਂ, ਸਾਡਾ ਭਵਿੱਖ’ ਵਿਸ਼ੇ ਸੈਮੀਨਾਰ ਕਰਵਾਇਆ ਗਿਆ

ਅਗਲੇ ਕੁਝ ਦਿਨਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸਾਰੇ ਕਰਮਚਾਰੀਆਂ ਨੂੰ ਸੌਂਪਣਗੇ ਨਿਯੁਕਤੀ ਪੱਤਰ - ਕਟਾਰੂਚਕ