ਨੈਸ਼ਨਲ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | May 30, 2025 09:03 PM

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਮੇਟੀ ਦੇ ਪ੍ਰਬੰਧਨ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਚ ਕੀਰਤਨ ਦੀਵਾਨ ਸਜਾਏ ਗਏ। ਮੁੱਖ ਸਮਾਗਮ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਚ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਹੋਇਆ ਜਿਥੇ ਰਾਗੀ ਸਿੰਘਾਂ ਦੇ ਜੱਥਿਆਂ ਨੇ ਗੁਰੂ ਕੀ ਇਲਾਹੀ ਬਾਣੀ ਦੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰ‌ਦਿਆਂ ਕਮੇਟੀ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਗੁਰੂ ਅਰਜਨ ਦੇਵ ਜੀ ਨੇ ਸਿੱਖ ਧਰਮ ਵਿਚ ਸ਼ਹਾਦਤਾਂ ਦੇਣ ਦੀ ਸ਼ੁਰੂਆਤ ਕੀਤੀ। ਉਹਨਾਂ ਮਗਰੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਸ਼ਹਾਦਤ ਦਿੱਤੀ। ਫਿਰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਚਾਰ ਸਾਹਿਬਜ਼ਾਦਿਆਂ ਨੇ ਤੇ ਸਿੱਖ ਧਰਮ ਦੇ ਅਨੇਕਾਂ ਸੂਰਮਿਆਂ ਨੇ ਸ਼ਹਾਦਤਾਂ ਦਿੱਤੀਆਂ। ਉਹਨਾਂ ਕਿਹਾ ਕਿ ਇਹ ਸਿੱਖ ਧਰਮ ਦਾ ਸੁਭਾਗ ਹੈ ਕਿ ਗੁਰੂ ਅਰਜਨ ਦੇਵ ਜੀ ਨੇ ਭਗਤਾਂ, ਭੱਟਾਂ ਦੀਆਂ ਬਾਣੀਆਂ ਨੂੰ ਇਕੱਠਾ ਕਰ ਕੇ ਸਭ ਤੋਂ ਪਹਿਲਾਂ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਚਨਾ ਕੀਤੀ ਤੇ ਬਾਅਦ ਵਿਚ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸੰਪੂਰਨ ਰੂਪ ਦੇ ਕੇ ਸਭ ਸਿੱਖਨ ਕੋ ਹੁਕਮ ਹੈ, ਗੁਰੂ ਮਾਨਿਓ ਗ੍ਰੰਥ ਦਾ ਹੁਕਮ ਦੇ ਕੇ ਗੁਰੂ ਦੇ ਲੜ ਲਗਾਇਆ।
ਉਹਨਾਂ ਕਿਹਾ ਕਿ ਇਹ ਸਾਡਾ ਸੁਭਾਗ ਹੈ ਕਿ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗੀ ਸਿੱਖ ਕੌਮ ਦੁਨੀਆਂ ਭਰ ਵਿਚ ਜਸ ਖੱਟ ਰਹੀ ਹੈ। ਉਹਨਾਂ ਕਿਹਾ ਕਿ ਇਸ ਸਾਲ ਅਸੀਂ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਮਨਾ ਰਹੇ ਹਾਂ ਤਾਂ ਉਸ ਸਮੇਂ ਵਿਚ ਅਸੀਂ ਸਹਿਜ ਪਾਠਾਂ ਦੀ ਲੜੀ ਆਰੰਭੀ ਹੈ। ਜਿਹਨਾਂ ਘਰਾਂ ਵਿਚ ਗੁਰੂ ਸਾਹਿਬ ਦੇ ਸਰੂਪ ਮੌਜੂਦ ਹਨ, ਉਹਨਾਂ ਦੇ ਨਾਲ-ਨਾਲ ਅਸੀਂ ਜਿਹਨਾਂ ਘਰਾਂ ਵਿਚ ਸਰੂਪ ਨਹੀਂ ਹਨ, ਉਹਨਾਂ ਨੂੰ ਸਰੂਪ ਵੀ ਦੇ ਰਹੇ ਹਾਂ ਤੇ ਪੋਥੀਆਂ ਵੀ ਦੇ ਰਹੇ ਹਾਂ ਤਾਂ ਜੋ ਸੰਗਤਾਂ ਸਹਿਜ ਪਾਠ ਦੀ ਸੰਪੂਰਨਤਾ ਕਰ ਸਕਣ। ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਗੁਰੂ ਅਰਜਨ ਦੇਵ ਜੀ ਤੋਂ ਬਾਅਦ ਛੇਵੇਂ ਪਾਤਸ਼ਾਹ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੀ ਸਿਰਜਣਾ ਕੀਤੀ ਤੇ ਸਿੱਖਾਂ ਨੂੰ ਮੀਰੀ-ਪੀਰੀ ਦੇ ਦੋ ਸਿਧਾਂਤ ਦਿੱਤੇ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਅੱਜ ਕੁਝ ਤਾਕਤਾਂ ਸਿੱਖਾਂ ਦੇ ਸਰਵਉਚ ਤਖ਼ਤ ਦਾ ਉਹ ਸਤਿਕਾਰ ਨਹੀਂ ਕਰ ਰਹੀਆਂ ਜੋ ਕਰਨਾ ਬਣਦਾ ਹੈ। ਉਹਨਾਂ ਕਿਹਾ ਕਿ ਇਹਨਾਂ ਲੋਕਾਂ ਵਾਸਤੇ ਨਿੱਜਤਾ ਜ਼ਿਆਦਾ ਉਪਰ ਹੋ ਗਈ ਹੈ ਤੇ ਗੁਰੂ ਸਾਹਿਬ ਦਾ ਸਤਿਕਾਰ ਘੱਟ ਗਿਆ ਹੈ। ਇਸ ਮੌਕੇ ’ਤੇ ਸਮਾਗਮ ਵਿਚ ਦਿੱਲੀ ਗੁਰਦੁਆਰਾ ਕਮੇਟੀ ਦੇ ਅਹੁਦੇਦਾਰ, ਮੈਂਬਰ ਤੇ ਸ਼ਖਸੀਅਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ।

Have something to say? Post your comment

 

ਨੈਸ਼ਨਲ

ਸਿਰਸਾ ਦਾ ਰਾਹੁਲ ਗਾਂਧੀ 'ਤੇ ਵਿਅੰਗ, 'ਉਹ ਪਾਕਿਸਤਾਨ ਦੀ ਭਾਸ਼ਾ ਬੋਲਦੇ ਹਨ'

ਭਾਜਪਾ ਤੇ ਹਿੰਦੂਤਵ ਸੋਚ ਦਾ ਗੁਲਾਮ ਬਣਨ ਵਾਲਾ ਕੋਈ ਵੀ ਵਿਅਕਤੀ ਦਮਦਮੀ ਟਕਸਾਲ ਦਾ ਮੁੱਖੀ ਨਹੀ ਕਹਿਲਾਅ ਸਕਦੈ : ਅਕਾਲੀ ਦਲ ਅੰਮ੍ਰਿਤਸਰ

ਬਿਨਾਂ ਤੱਥਾਂ ਦੇ ਗੁਮਰਾਹਕਰਨ ਉਤੇ ਕਾਲਕਾ ਨੂੰ ਵਿਰੋਧੀ ਧਿਰ ਨੇ ਦਿੱਤੀ ਸਖ਼ਤ ਚਿਤਾਵਨੀ

ਸਰਨਾ ਤੇ ਜੀ.ਕੇ. ਹਮੇਸ਼ਾ ਹੀ ਦਿੱਲੀ ਗੁਰਦੁਆਰਾ ਕਮੇਟੀ ਦੇ ਅਕਸ ਨੂੰ ਢਾਹ ਲਾਉਣ ਵਾਸਤੇ ਪੱਬਾਂ ਭਾਰ: ਕਾਲਕਾ/ਕਾਹਲੋਂ

ਦਮਦਮੀ ਟਕਸਾਲ ਤੇ ਦਲ ਖਾਲਸਾ ਜਥੇਦਾਰ ਦਾ ਵਿਰੋਧ ਕਰਨ ਦੀ ਥਾਂ ਸਾਥ ਦੇਵੇ- ਪੁਰੇਵਾਲ/ਰਘਬੀਰ ਸਿੰਘ

ਜੰਤਰ ਮੰਤਰ 'ਤੇ ਸਰਦਾਰ ਵੱਲਭ ਭਾਈ ਹਸਪਤਾਲ ਅਤੇ ਪਟੇਲ ਨਗਰ ਪੁਲਿਸ ਖ਼ਿਲਾਫ਼ ਹੋਵੇਗਾ ਵਿਰੋਧ ਪ੍ਰਦਰਸ਼ਨ: ਪੰਮਾ

ਗੁਰਦੁਆਰਾ ਛੋਟੇ ਸਾਹਿਬਜਾਦੇ ਫਤਹਿ ਨਗਰ ਵਿਖ਼ੇ ਪੰਚਮ ਪਾਤਸ਼ਾਹ ਦਾ ਮਨਾਇਆ ਗਿਆ ਸ਼ਹੀਦੀ ਪੁਰਬ

ਡੋਨਾਲਡ ਟਰੰਪ ਨੇ ਜੰਗਬੰਦੀ ਦਾ ਐਲਾਨ ਕਿਉਂ ਕੀਤਾ: ਅਜੈ ਰਾਏ

'ਆਪ' ਮਹਿਲਾ ਵਿੰਗ ਵੱਲੋਂ ਭਾਜਪਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ, ਪੁਲਿਸ ਨੇ ਕੀਤੀ ਕਾਰਵਾਈ

ਕੱਟੜਵਾਦੀ ਹੁਕਮਰਾਨਾਂ ਵੱਲੋਂ ਹਰ ਖੇਤਰ ਵਿਚ ਸਿੱਖ ਸਖਸ਼ੀਅਤਾਂ ਨਾਲ ਬੇਇਨਸਾਫ਼ੀ ਕਰਦੇ ਰਹਿਣਾ ਅਤਿ ਦੁੱਖਦਾਇਕ -ਮਾਨ