ਪੰਜਾਬ

ਖ਼ਾਲਸਾ ਕਾਲਜ ਨਰਸਿੰਗ ਵਿਖੇ ‘ਸਾਡੀਆਂ ਨਰਸਾਂ, ਸਾਡਾ ਭਵਿੱਖ’ ਵਿਸ਼ੇ ਸੈਮੀਨਾਰ ਕਰਵਾਇਆ ਗਿਆ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | May 31, 2025 06:40 PM

ਅੰਮ੍ਰਿਤਸਰ-ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਅੰਤਰਰਾਸ਼ਟਰੀ ਨਰਸ ਦਿਵਸ ਨੂੰ ਸਮਰਪਿਤ ‘ਸਾਡੀਆਂ ਨਰਸਾਂ, ਸਾਡਾ ਭਵਿੱਖ : ਨਰਸਾਂ ਦੀ ਦੇਖਭਾਲ ਅਰਥਵਿਵਸਥਾ ਨੂੰ ਮਜ਼ਬੂਤ ਬਣਾਉਂਦੀ ਹੈ’ ਵਿਸ਼ੇ ’ਤੇ ਪ੍ਰੋਗਰਾਮ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਉਕਤ ਪ੍ਰੋਗਰਾਮ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਪ੍ਰੋਗਰਾਮ ਅਫਸਰ ਡਾ. ਨੀਲਮ ਭਗਤ ਨੇ ਮੁੱਖ ਮਹਿਮਾਨ ਅਤੇ ਜ਼ਿਲ੍ਹਾ ਹਸਪਤਾਲ ਸ੍ਰੀਮਤੀ ਰਾਜ ਕੌਰ ਮੇਟਰਨ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਇਸ ਪ੍ਰੋਗਰਾਮ ਦਾ ਅਗਾਜ਼ ਕਾਲਜ ਵਿਦਿਆਰਥਣਾਂ ਦੁਆਰਾ ਸ਼ਬਦ ਗਾਇਨ ਕਰਕੇ ਕੀਤਾ ਗਿਆ। ਉਪਰੰਤ ਪ੍ਰਿੰ: ਡਾ. ਅਮਨਪ੍ਰੀਤ ਕੌਰ ਨੇ ਆਏ ਮਹਿਮਾਨਾਂ ਨੂੰ ਪੌਦਾ ਭੇਂਟ ਕਰਕੇ ਸਵਾਗਤ ਕੀਤਾ ਗਿਆ। ਉਪਰੰਤ ਪ੍ਰਿੰ: ਡਾ. ਅਮਨਪ੍ਰੀਤ ਕੌਰ ਨੇ ਉਕਤ ਵਿਸ਼ੇ ’ਤੇ ਚਾਨਣਾ ਪਾਉਂਦਿਆਂ ਨਵੇਂ ਨਰਸਿੰਗ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਆਪਣੀ ਅੰਦਰੂਨੀ ਭਾਵਨਾਵਾਂ ਨੂੰ ਹਮੇਸ਼ਾਂ ਜਗਾ ਕੇ ਰੱਖਣ ਅਤੇ ਆਪਣੇ ਪ੍ਰੋਫੈਸ਼ਨਲ ਕੈਰੀਅਰ ਦੌਰਾਨ 3 ਐੱਚ ਜਿਸ ’ਚ ਸਿਰ (ਹੈੱਡ-ਗਿਆਨ), ਦਿਲ (ਹਾਰਟ-ਰਵੱਈਆ) ਅਤੇ ਹੱਥ (ਹੈੱਡ-ਹੁਨਰ) ਨੂੰ ਹਮੇਸ਼ਾਂ ਯਾਦ ਰੱਖਣ।

ਇਸ ਮੌਕੇ ਡਾ. ਭਗਤ ਨੇ ਨਰਸ ਦਿਵਸ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਉਨ੍ਹਾਂ ਆਪਣੀ ਡਾਕਟਰੀ ਸੇਵਾਵਾਂ ਦੌਰਾਨ ਨਰਸਾਂ ਤੋਂ ਬਹੁਤ ਕੁਝ ਸਿੱਖਿਆ। ਜਦਕਿ ਸ੍ਰੀਮਤੀ ਰਾਜ ਕੌਰ ਨੇ ਫਲੋਰੈਂਸ ਨਾਇਟਿੰਗੇਲ ਦੀ ਜ਼ਿੰਦਗੀ ’ਤੇ ਚਾਨਣਾ ਪਾਇਆ। ਇਸ ਤੋਂ ਇਲਾਵਾ ਸੀ੍ਰਮਤੀ ਸਾਬੀਆ ਨੇ ਅੰਤਰਰਾਸ਼ਟਰੀ ਨਰਸ ਦਿਵਸ ਵਿਸ਼ੇ ’ਤੇ ਵਿਸਥਾਰਪੂਰਵਕ ਜਾਣਕਾਰੀ ਵਿਦਿਆਰਥੀਆਂ ਨਾਲ ਸਾਂਝੀ ਕੀਤੀ। ਜਦਕਿ ਸ੍ਰੀਮਤੀ ਵੰਦਨਾ ਰਿਆੜ ਨੇ ਸਾਲਾਨਾ ਐੱਸ. ਐੱਨ. ਏ. ਰਿਪੋਰਟ ਪੇਸ਼ ਕੀਤੀ।

ਇਸ ਮੌਕੇ ਪ੍ਰਿੰ: ਅਮਨਪ੍ਰੀਤ ਕੌਰ ਨੇ ਕਿਹਾ ਕਿ ਸਮੂਹ ਨਵੇਂ ਨਰਸਿੰਗ ਵਿਦਿਆਰਥੀਆਂ ਦਾ ਸਹੁੰ ਚੁੱਕ ਸਮਾਗਮ ਵੀ ਕਰਵਾਇਆ ਗਿਆ ਅਤੇ ਨਰਸਿਸ ਵੀਕ ਮੁਕਾਬਲੇ ’ਚ ਜੇਤੂ ਆਏ ਵਿਦਿਆਰਥੀਆਂ ਨੂੰ ਇਨਾਮ ਅਤੇ ਸਰਟੀਫ਼ਿਕੇਟ ਤਕਸੀਮ ਕੀਤੇ ਗਏ। ਇਸ ਮੌਕੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਉਪਰੰਤ ਵਿਸ਼ੇ ’ਤੇ ਅਧਾਰਿਤ ਨਾਟਕ ਦੀ ਪੇਸ਼ਕਾਰੀ ਦਿੱਤੀ ਗਈ। ਇਸ ਦੌਰਾਨ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।

Have something to say? Post your comment

 

ਪੰਜਾਬ

ਪੈਸੇ ਦੀ ਲਾਲਸਾ ਵਿੱਚ ਅਕਾਲੀਆਂ ਨੇ ਐਸ.ਜੀ.ਪੀ.ਸੀ. ਨੂੰ ‘ਸ਼੍ਰੋਮਣੀ ਗੋਲਕ ਪ੍ਰਬੰਧਕ ਕਮੇਟੀ’ ਬਣਾ ਕੇ ਰੱਖ ਦਿੱਤਾ-ਮੁੱਖ ਮੰਤਰੀ

ਅਕਾਲੀ-ਭਾਜਪਾ ਅਤੇ ਕਾਂਗਰਸੀ ਸਰਕਾਰਾਂ ਨੇ ਐਸ.ਸੀ. ਭਾਈਚਾਰੇ ਨੂੰ ਸਿਰਫ ਵੋਟ ਬੈਂਕ ਵਜੋਂ ਵਰਤਿਆ-ਮੁੱਖ ਮੰਤਰੀ

ਭਗਵੰਤ ਮਾਨ ਵੱਲੋਂ ਸ਼੍ਰੋਮਣੀ ਕਮੇਟੀ ਸਬੰਧੀ ਟਿੱਪਣੀ ਅਪਮਾਨਜਨਕ  - ਐਡਵੋਕੇਟ ਧਾਮੀ

9 ਜੂਨ ਦੀ ਬਜਾਏ 12 ਜੂਨ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

ਪੰਜਾਬ ਕਲਾ ਭਵਨ ਕਵੀਆਂ ਦੀ ਇਕੱਤਰਤਾ ਵਿੱਚ ਪੰਜਾਬੀ, ਹਿੰਦੀ ਅਤੇ ਉਰਦੂ ਦੇ ਸ਼ਾਇਰਾਂ ਨੇ ਖ਼ੂਬਸੂਰਤ ਮਾਹੌਲ ਸਿਰਜਿਆ 

ਬੁੱਢਾ ਦਲ ਵਲੋਂ ਕਿਲ੍ਹਾ ਲੋਹਗੜ੍ਹ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦਾ ਮਨਾਇਆ ਗਿਆ ਸ਼ਹੀਦੀ ਦਿਹਾੜਾ

ਸ਼੍ਰੀ ਮੁਕਤਸਰ ਸਾਹਿਬ ਤੋਂ ਤਿੰਨ ਕਥਿਤ ਅਪਰਾਧੀ ਗ੍ਰਿਫ਼ਤਾਰ; 174 ਗ੍ਰਾਮ ਹੈਰੋਇਨ, ਦੋ ਪਿਸਤੌਲਾਂ ਬਰਾਮਦ

67.84 ਕਰੋੜ ਰੁਪਏ ਦੀ ਰਾਹਤ ਮਹਿਜ਼ ਮੁਆਫੀ ਨਹੀਂ ਸਗੋਂ ਅਨੁਸੂਚਿਤ ਜਾਤੀ ਭਾਈਚਾਰੇ ਦੇ ਪਰਿਵਾਰਾਂ ਦੇ ਸੰਘਰਸ਼ ਪ੍ਰਤੀ ਸਤਿਕਾਰ ਦਾ ਪ੍ਰਗਟਾਵਾ-ਮੁੱਖ ਮੰਤਰੀ

ਹਰਸਿਮਰਤ ਕੌਰ ਬਾਦਲ ਨੇ ਯੂਏਈ ਦੇ ਸਿੱਖਾਂ ਨੂੰ ਕੱਕਾਰ ਉਤਾਹਰਣ ਦੇ ਮਾਮਲੇ ਨੂੰ ਲੈ ਕੇ ਜਾਣ ਦੇ ਨਿਰਦੇਸ਼ 'ਤੇ ਵਿਰੋਧ ਪ੍ਰਦਰਸ਼ਨ ਕੀਤਾ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼ ; ਛੇ ਵਿਦੇਸ਼ੀ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ